Saturday, August 16, 2025  

ਪੰਜਾਬ

ਸੜਕ ਧੱਸਣ ਨਾਲ ਇੱਟਾਂ ਦਾ ਭਰਿਆ ਟੱਰਕ ਪਲਟਿਆ, 6 ਲੋਕਾਂ ਨੂੰ ਸ਼ੀਸ਼ਾ ਤੋੜ ਕੱਡਿਆ ਗਿਆ ਗੱਡੀ ਤੋਂ ਬਾਹਰ

April 02, 2025

ਨੰਗਲ, 2 ਅਪ੍ਰੈਲ (ਸਤਨਾਮ ਸਿੰਘ)

ਆਮ ਵੇਖਣ ਨੂੰ ਮਿਲ ਜਾਂਦਾ ਹੈ ਕਿ ਓਵਰਲੋਡ ਗੱਡੀਆਂ ਨਾਲ ਜਿੱਥੇ ਸੜਕੀ ਹਾਦਸੇ ਵਾਪਰ ਰਹੇ ਹਨ ਉੁਥੇ ਹੀ ਸੜਕਾਂ ਦੀ ਹਾਲਤ ਵੀ ਬੱਦ ਤੋਂ ਬੱਦਤਰ ਹੁੰਦੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ 31 ਮਾਰਚ ਦਿਨ ਸੋਮਵਾਰ ਨੂੰ ਸੰਗਰੂਰ ਤੋਂ ਨੰਗਲ ਨੂੰ ਜਦੋਂ ਇੱਟਾਂ ਦਾ ਭਰਿਆ ਟੱਰਕ ਆ ਰਿਹਾ ਸੀ ਤਾਂ ਮੋਜੋਵਾਲ ਪਿੰਡ ਸਵੇਰੇ 9 ਅਚਾਨਕ ਗਲੀ ਦੀ ਸੜਕ ਧੱਸ ਗਈ। ਜਿਸ ਨਾਲ ਟੱਰਕ ਦੋ ਪਲਟੀਆਂ ਖਾਂਦਾ ਹੋਇਆ ਤੀਜੀ ਪਲਟੀ ਤੇ ਜਾ ਕੇ ਰੁੱਕਿਆ। ਜਿਸਨੂੰ 1 ਅਪ੍ਰੈਲ ਦੇਰਾ ਰਾਤ ਤੱਕ ਕਾਫੀ ਮੁਸ਼ਕਤ ਤੋਂ ਬਾਅਦ 2 ਵੱਡੀਆਂ ਹੈਡਰਾ ਮਸੀਨਾਂ ਲਗਾ ਕੇ ਧੱਸੀ ਸੜਕ ਵਿਚੋਂ ਬਾਹਰ ਕੱਡਿਆ ਗਿਆ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮੌਕੇ ਤੇ ਮੌਜੂਦ ਕਰਨ ਸੈਣੀ ਉਰਫ ਫੌਜੀ ਨੇ ਕਿਹਾ ਕਿ ਹਾਦਸਾ ਵੇਖ ਸਭ ਹੈਰਾਨ ਹੋ ਗਏ ਸੀ। ਗੱਡੀ ਵਿੱਚ ਚਾਲਕ ਸਣੇ 6 ਲੋਕ ਸਵਾਰ ਸੀ। ਜਿਨ੍ਹਾਂ ਨੂੰ ਟੱਰਕ ਦਾ ਸ਼ੀਸ਼ਾ ਤੋੜ ਕੇ ਬਾਹਰ ਸੁਰੱਖਿਅਤ ਕੱਢਿਆ ਗਿਆ। ਉਨ੍ਹਾਂ ਦੱਸਿਆ ਕਿ ਗੁਪਤਾ ਮਾਰਕਾ ਇੱਟਾਂ ਦੇ ਟੱਰਕ ਨਾਲ ਇਹ ਹਾਦਸਾ ਵਾਪਰਿਆ ਹੈ। ਕਾਫੀ ਮੁਸ਼ਕਤ ਤੋਂ ਬਾਅਦ 2 ਹੈਡਰਾ ਮਸ਼ੀਨਾ ਮੰਗਵਾ ਕੇ ਉਕਤ ਇੱਕਟਾਂ ਦੇ ਭਰੇ ਟੱਰਕ ਨੂੰ ਦੇਰ ਰਾਤ ਬਾਹਰ ਕੱਢਿਆ ਗਿਆ ਹੈ
ਇਲਾਕੇ ਦੇ ਬੁੱਧੀਜੀਵੀਆਂ ਤੇ ਸਮਾਜ ਸੇਵੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਓਵਰਲੋਡ ਗੱਡੀਆਂ ਦੀ ਚੈਕਿੰਗ ਕੀਤੀ ਜਾਵੇ ਤੇ ਜੇਕਰ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਬਣਦੀ ਕਾਰਵਾਈ ਵੀ ਅਮਲ ਵਿੱਚ ਲਿਆਉਣੀ ਚਾਹੀਦੀ ਹੈ। ਕਿਉਂਕਿ ਬੀਤੇ ਹੀ ਦਿਨ ਪ੍ਰਾਈਮੋ ਚੌਂਕ ਨਯਾ ਨੰਗਲ ਇੱਕ ਓਵਰਲੋਡ ਬਜਰੀ ਦੇ ਪਲਟੇ ਟਰਾਲੇ ਨੇ ਨੰਗਲ ਨਗਰ ਕੌਂਸਲ ਦੀ ਪ੍ਰਾਪਰਟੀ ਦਾ ਕਾਫੀ ਨੁਕਸਾਨ ਕੀਤਾ ਸੀ। ਮੌਕੇ ਤੇ ਪਹੁੰਚੇ ਐਨਐਫਐਲ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਸੀ ਕਿ ਉਕਤ ਏਰੀਆ ਦਾ ਕੇਂਦਰ ਅਦਾਰੇ ਅਧੀਨ ਆਉਂਦਾ ਹੈ ਪਰ ਇਹ ਨੁਕਸਾਨੀ ਗਈ ਪ੍ਰਾਪਰਟੀ ਨਗਰ ਕੌਂਸਲ ਨੰਗਲ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਕੌਂਸਲ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਸੀ ਤੇ ਰਾਹਗੀਰਾਂ ਦੀ ਸੁਵਿਧਾ ਲਈ ਉਕਤ ਟਰਾਲੇ ਵੱਲੋਂ ਤੋੜਿਆ ਗਿਆ ਸਾਈਨ ਬੋਰਡ ਅੱਜ ਵੀ ਮਾੜੀ ਹਾਲਤ ਵਿੱਚ ਸੜਕ ਕੰਡੇ ਹੀ ਪਿਆ ਵੇਖਿਆ ਜਾ ਸਕਦਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ