Wednesday, May 07, 2025  

ਪੰਜਾਬ

ਬਾਰ ਕੋਡਿੰਗ ਸਿਸਟਮ ਸਮੇਤ ਦਵਾਈਆਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾਵੇ : ਡਾ. ਦਵਿੰਦਰਜੀਤ ਕੌਰ

April 03, 2025
ਸ੍ਰੀ ਫ਼ਤਹਿਗੜ੍ਹ ਸਾਹਿਬ/3 ਅਪ੍ਰੈਲ 
(ਰਵਿੰਦਰ ਸਿੰਘ ਢੀਂਡਸਾ)
 
ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਡਾ. ਹਿਤਿੰਦਰ ਕੌਰ ਵੱਲੋਂ ਸੂਬੇ ਦੇ ਸਮੂਹ ਸਿਵਲ ਸਰਜਨਾਂ ਨਾਲ ਵੀਡੀਓ ਕਾਨਫਰੰਸ ਕੀਤੀ ਗਈ ਜਿਸ ਵਿੱਚ ਉਹਨਾਂ ਸੂਬੇ ਦੇ ਸਮੂਹ ਸਿਵਲ ਸਰਜਨਾਂ ਨੂੰ ਦਵਾਈਆਂ,ਬਾਰ ਕੋਡਿੰਗ ਅਤੇ ਲੋੜੀਦੇ ਸਾਜੋ ਸਮਾਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਤਾਂ ਕਿ ਹਸਪਤਾਲਾਂ ਵਿੱਚ ਇਲਾਜ ਕਰਾਉਣ ਲਈ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉੱਚ ਅਧਿਕਾਰੀਆਂ ਤੋਂ ਮਿਲੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵਰਚੁਅਲ ਮੀਟਿੰਗ ਕਰਕੇ ਹਦਾਇਤ ਕੀਤੀ ਕਿ ਉਹ ਆਪੋ ਆਪਣੇ ਸਿਹਤ ਕੇਂਦਰਾਂ ਵਿੱਚ ਲੋੜੀਂਦੀਆਂ ਦਵਾਈਆਂ ਦੀ ਉਪਲੱਭਧਤਾ , ਦਵਾਈਆਂ ਦੀ ਬਾਰ ਕੋਡਿੰਗ ਸਬੰਧੀ ਸਿਸਟਮ ਨੂੰ ਚਾਲੂ ਕਰਨ ਅਤੇ ਇਸ ਕੰਮ ਲਈ ਹੋਰ ਲੋੜੀਦੇ ਸਾਜੋ ਸਮਾਨ ਨੂੰ ਤੁਰੰਤ ਪੂਰਾ ਕਰਨਾ ਯਕੀਨੀ ਬਣਾਉਣ ਤੇ ਇਸ ਦੀ ਰਿਪੋਰਟ ਤੁਰੰਤ ਇਸ ਦਫਤਰ ਨੂੰ ਭੇਜਣ। ਉਹਨਾਂ ਕਿਹਾ ਕਿ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਸਰਕਾਰ ਵਚਨਬੱਧ ਹੈ ਇਸ ਲਈ ਹਰ ਸਿਹਤ ਸੰਸਥਾ ਦੇ ਸਟਾਕ ਵਿੱਚ ਲੋੜੀਂਦਾ ਸਾਜੋ ਸਮਾਨ ਤੇ ਦਵਾਈਆਂ ਉਪਲਬਧ ਹੋਣ ਅਤੇ ਜੇਕਰ ਕਿਸੇ ਸਮਾਨ/ਦਵਾਈਆਂ ਦੀ ਹੋਰ ਜਰੂਰਤ ਹੋਵੇ ਤਾਂ ਇਸ ਦੇ ਖਤਮ ਹੋਣ ਤੋਂ ਪਹਿਲਾਂ ਹੀ ਇਸ ਦੀ ਡਿਮਾਂਡ ਜ਼ਿਲਾ ਪੱਧਰ ਤੇ ਭੇਜੀ ਜਾਵੇ ਤਾਂ ਕਿ ਮਰੀਜ਼ਾਂ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਸਿਵਲ ਸਰਜਨ ਡਾ. ਅਮਰੀਕ ਸਿੰਘ ਚੀਮਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ , ਜਿਲਾ ਸਿਹਤ ਅਫਸਰ ਡਾ. ਅਮਨਦੀਪ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਦੀਪ ਸਿੰਘ, ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਡੀਪੀਐਮ ਡਾ. ਕਸੀਤਿਜ ਸੀਮਾ , ਫਾਰਮੇਸੀ ਅਫਸਰ ਸੰਦੀਪ ਸਿੰਘ ਅਤੇ ਗਗਨ ਥੰਮਨ ਵੀ ਮੌਜ਼ੂਦ ਸਨ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕੈਂਸਰ ਦੇ ਸ਼ੱਕੀ ਮਰੀਜਾਂ ਦੇ ਮੁਢਲੀ ਸਟੇਜ 'ਤੇ ਹੀ ਕੀਤੀ ਜਾਵੇ ਪਹਿਚਾਣ: ਸਿਹਤ ਮੰਤਰੀ ਡਾ. ਬਲਬੀਰ ਸਿੰਘ 

ਕੈਂਸਰ ਦੇ ਸ਼ੱਕੀ ਮਰੀਜਾਂ ਦੇ ਮੁਢਲੀ ਸਟੇਜ 'ਤੇ ਹੀ ਕੀਤੀ ਜਾਵੇ ਪਹਿਚਾਣ: ਸਿਹਤ ਮੰਤਰੀ ਡਾ. ਬਲਬੀਰ ਸਿੰਘ 

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਐਸਐਸਪੀ ਸ਼ੁਭਮ ਅਗਰਵਾਲ ਵੱਲੋਂ ਲੋਕਾਂ ਨੂੰ ਸੋਸ਼ਲ ਮੀਡੀਆ ਉੱਤੇ ਫੈਲਣ ਵਾਲੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਐਸਐਸਪੀ ਸ਼ੁਭਮ ਅਗਰਵਾਲ ਵੱਲੋਂ ਲੋਕਾਂ ਨੂੰ ਸੋਸ਼ਲ ਮੀਡੀਆ ਉੱਤੇ ਫੈਲਣ ਵਾਲੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ

ਜੀ.ਆਰ.ਪੀ. ਥਾਣਾ ਸਰਹਿੰਦ ਦੇ ਐਸ.ਐਚ.ਓ. ਰਤਨ ਲਾਲ ਦੀ ਇੰਸਪੈਕਟਰ ਵਜੋਂ ਹੋਈ ਤਰੱਕੀ

ਜੀ.ਆਰ.ਪੀ. ਥਾਣਾ ਸਰਹਿੰਦ ਦੇ ਐਸ.ਐਚ.ਓ. ਰਤਨ ਲਾਲ ਦੀ ਇੰਸਪੈਕਟਰ ਵਜੋਂ ਹੋਈ ਤਰੱਕੀ

ਪੰਜਾਬ ਦੇ ਪਿੰਡ ਵਿੱਚ ਅਣਪਛਾਤੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਇੱਕ ਨਾਗਰਿਕ ਦੀ ਮੌਤ, 9 ਜ਼ਖਮੀ

ਪੰਜਾਬ ਦੇ ਪਿੰਡ ਵਿੱਚ ਅਣਪਛਾਤੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਇੱਕ ਨਾਗਰਿਕ ਦੀ ਮੌਤ, 9 ਜ਼ਖਮੀ

ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਹੁਨਰ ਵਿਕਾਸ ਵਰਕਸ਼ਾਪ ਦਾ ਆਯੋਜਨ

ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਹੁਨਰ ਵਿਕਾਸ ਵਰਕਸ਼ਾਪ ਦਾ ਆਯੋਜਨ

"ਵਿਸ਼ਵ ਅਸਥਮਾ ਦਿਵਸ" ਮੌਕੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਚ ਲਗਾਇਆ ਗਿਆ ਜਾਗਰੂਕਤਾ ਕੈਂਪ 

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਇਸਰੋ ਸਟਾਰਟ ਪ੍ਰੋਗਰਾਮ ਤਹਿਤ ਕੀਤਾ ਗਿਆ ਸਨਮਾਨਿਤ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਇਸਰੋ ਸਟਾਰਟ ਪ੍ਰੋਗਰਾਮ ਤਹਿਤ ਕੀਤਾ ਗਿਆ ਸਨਮਾਨਿਤ

ਵਿਧਾਇਕ ਲਖਬੀਰ ਸਿੰਘ ਰਾਏ ਨੇ 07 ਸਰਕਾਰੀ ਸਕੂਲਾਂ ਵਿੱਚ 86.46 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਵਿਧਾਇਕ ਲਖਬੀਰ ਸਿੰਘ ਰਾਏ ਨੇ 07 ਸਰਕਾਰੀ ਸਕੂਲਾਂ ਵਿੱਚ 86.46 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਵੋਟਰ ਸੂਚੀਆਂ ਨੂੰ ਅਪਡੇਟ ਕਰਨ ਲਈ ਮੌਤ ਰਜਿਸਟ੍ਰੇਸ਼ਨ ਦਾ ਡਾਟਾ ਇਲੈਕਟ੍ਰਾਨਿਕ ਢੰਗ ਨਾਲ ਪ੍ਰਾਪਤ ਕੀਤਾ ਜਾਵੇ: ਜ਼ਿਲ੍ਹਾ ਚੋਣ ਅਫ਼ਸਰ

ਵੋਟਰ ਸੂਚੀਆਂ ਨੂੰ ਅਪਡੇਟ ਕਰਨ ਲਈ ਮੌਤ ਰਜਿਸਟ੍ਰੇਸ਼ਨ ਦਾ ਡਾਟਾ ਇਲੈਕਟ੍ਰਾਨਿਕ ਢੰਗ ਨਾਲ ਪ੍ਰਾਪਤ ਕੀਤਾ ਜਾਵੇ: ਜ਼ਿਲ੍ਹਾ ਚੋਣ ਅਫ਼ਸਰ

ਵਰਲਡ ਯੂਨੀਵਰਸਿਟੀ ਵਿਖੇ ਖਾਲਸਾ ਸਾਜਨਾ ਨੂੰ ਸਮਰਪਤ ਵਿਦਿਆਰਥੀ ਸੈਮੀਨਾਰ ਕਰਵਾਇਆ ਗਿਆ 

ਵਰਲਡ ਯੂਨੀਵਰਸਿਟੀ ਵਿਖੇ ਖਾਲਸਾ ਸਾਜਨਾ ਨੂੰ ਸਮਰਪਤ ਵਿਦਿਆਰਥੀ ਸੈਮੀਨਾਰ ਕਰਵਾਇਆ ਗਿਆ