Friday, October 24, 2025  

ਪੰਜਾਬ

ਪੰਜਾਬ ਸਰਕਾਰ ਵੱਲੋਂ ‘ਪ੍ਰੋਜੈਕਟ ਜੀਵਨਜੋਤ’ ਰਾਹੀਂ 268 ਬੱਚਿਆਂ ਨੂੰ ਦਿੱਤੀ ਗਈ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ

April 04, 2025

ਚੰਡੀਗੜ੍ਹ, 4 ਅਪ੍ਰੈਲ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਬੱਚੇ ਦੀ ਸੰਭਾਲ ਅਤੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ ‘ਪ੍ਰੋਜੈਕਟ ਜੀਵਨਜੋਤ’ ਜੁਲਾਈ 2024 ਤੋਂ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 268 ਬੱਚਿਆਂ ਨੂੰ ਬਚਾ ਚੁੱਕਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਵਿੱਚੋਂ 19 ਬਿਨਾਂ ਸਰਪ੍ਰਸਤੀ ਵਾਲੇ ਬੱਚਿਆਂ ਨੂੰ ਸਰਕਾਰੀ ਬਾਲ ਘਰਾਂ ਵਿੱਚ ਰੱਖ ਕੇ ਉਨ੍ਹਾਂ ਨੂੰ ਮੁਫ਼ਤ ਸਿੱਖਿਆ, ਪੌਸ਼ਟਿਕ ਭੋਜਨ ਅਤੇ ਸਿਹਤ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਬਾਕੀ ਬੱਚਿਆਂ ਨੂੰ ਬਾਲ ਭਲਾਈ ਕਮੇਟੀਆਂ ਰਾਹੀਂ ਉਨ੍ਹਾਂ ਦੇ ਪਰਿਵਾਰਾਂ ਦੇ ਸਪੁਰਦ ਕੀਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ‘ਪ੍ਰੋਜੈਕਟ ਜੀਵਨਜੋਤ’ ਦਾ ਮੁੱਖ ਉਦੇਸ਼ ਭੀਖ ਮੰਗਣ ਵਾਲੇ ਬੱਚਿਆਂ ਨੂੰ ਸੜਕਾਂ ਤੋਂ ਬਚਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ ਅਤੇ ਉਨ੍ਹਾਂ ਨੂੰ ਸਮਾਜ ਨਾਲ ਦੁਬਾਰਾ ਜੋੜਨਾ ਹੈ। ਇਹ ਪ੍ਰੋਜੈਕਟ ਜ਼ਿਲ੍ਹਾ ਪੱਧਰ ‘ਤੇ ਬਣਾਈ ਗਈ ਟਾਸਕ ਫੋਰਸਾਂ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਭੀਖ ਮੰਗਣ ਵਾਲੇ ਬੱਚਿਆਂ ਦੀ ਸੰਭਾਲ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰੇਕ ਬੱਚੇ ਦਾ ਸੰਪੂਰਨ ਵਿਕਾਸ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ। ਇਹ ਯਤਨ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ

ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਗੋਲੀਬਾਰੀ ਕਰਨ ਦੇ ਦੋਸ਼ ਵਿੱਚ ਵਿਅਕਤੀ-ਪੁੱਤਰ ਦੀ ਜੋੜੀ ਨੂੰ ਗ੍ਰਿਫ਼ਤਾਰ

ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਗੋਲੀਬਾਰੀ ਕਰਨ ਦੇ ਦੋਸ਼ ਵਿੱਚ ਵਿਅਕਤੀ-ਪੁੱਤਰ ਦੀ ਜੋੜੀ ਨੂੰ ਗ੍ਰਿਫ਼ਤਾਰ

ਰਾਣਾ ਹਸਪਤਾਲ, ਸਰਹਿੰਦ 'ਚ ਮਾਤਾ ਲਕਸ਼ਮੀ ਦੇ ਜਨਮ ਨਾਲ ਮਨਾਈ ਗਈ ਦਿਵਾਲੀ ਦੀ ਖੁਸ਼ੀ

ਰਾਣਾ ਹਸਪਤਾਲ, ਸਰਹਿੰਦ 'ਚ ਮਾਤਾ ਲਕਸ਼ਮੀ ਦੇ ਜਨਮ ਨਾਲ ਮਨਾਈ ਗਈ ਦਿਵਾਲੀ ਦੀ ਖੁਸ਼ੀ

पंजाब में दो आतंकी गिरफ्तार, रॉकेट से चलने वाला ग्रेनेड बरामद

पंजाब में दो आतंकी गिरफ्तार, रॉकेट से चलने वाला ग्रेनेड बरामद

ਪੰਜਾਬ ਵਿੱਚ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ; ਰਾਕੇਟ ਨਾਲ ਚੱਲਣ ਵਾਲਾ ਗ੍ਰਨੇਡ ਜ਼ਬਤ

ਪੰਜਾਬ ਵਿੱਚ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ; ਰਾਕੇਟ ਨਾਲ ਚੱਲਣ ਵਾਲਾ ਗ੍ਰਨੇਡ ਜ਼ਬਤ

ਬੰਦੀ ਛੋੜ ਦਿਵਸ 'ਤੇ ਸ਼ਰਧਾਲੂਆਂ ਦੀ ਭੀੜ

ਬੰਦੀ ਛੋੜ ਦਿਵਸ 'ਤੇ ਸ਼ਰਧਾਲੂਆਂ ਦੀ ਭੀੜ

ਅੰਮ੍ਰਿਤਸਰ ਵਿੱਚ ਹੜ੍ਹਾਂ ਦੇ ਪਾਣੀ ਨੂੰ ਖੇਤਾਂ ਵਿੱਚੋਂ ਕੱਢਣ ਲਈ ਡੀ-ਵਾਟਰਿੰਗ ਸਹੂਲਤ ਸ਼ੁਰੂ

ਅੰਮ੍ਰਿਤਸਰ ਵਿੱਚ ਹੜ੍ਹਾਂ ਦੇ ਪਾਣੀ ਨੂੰ ਖੇਤਾਂ ਵਿੱਚੋਂ ਕੱਢਣ ਲਈ ਡੀ-ਵਾਟਰਿੰਗ ਸਹੂਲਤ ਸ਼ੁਰੂ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ ਕਰਵਾਈ ਗਈ ਐਲੂਮਨੀ ਮੀਟ 2025

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ ਕਰਵਾਈ ਗਈ ਐਲੂਮਨੀ ਮੀਟ 2025

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ

ਅੰਮ੍ਰਿਤਸਰ-ਸਹਰਸਾ ਗਰੀਬ ਰਥ ਐਕਸਪ੍ਰੈਸ ਕੋਚ ਵਿੱਚ ਅੱਗ ਲੱਗ ਗਈ, ਕੋਈ ਜਾਨੀ ਨੁਕਸਾਨ ਨਹੀਂ ਹੋਇਆ

ਅੰਮ੍ਰਿਤਸਰ-ਸਹਰਸਾ ਗਰੀਬ ਰਥ ਐਕਸਪ੍ਰੈਸ ਕੋਚ ਵਿੱਚ ਅੱਗ ਲੱਗ ਗਈ, ਕੋਈ ਜਾਨੀ ਨੁਕਸਾਨ ਨਹੀਂ ਹੋਇਆ