Saturday, August 16, 2025  

ਪੰਜਾਬ

ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਓਰਲ ਹੈਲਥ ਸਬੰਧੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ 

April 04, 2025

ਸ੍ਰੀ ਫ਼ਤਹਿਗੜ੍ਹ ਸਾਹਿਬ/4 ਅਪ੍ਰੈਲ 
(ਰਵਿੰਦਰ ਸਿੰਘ ਢੀਂਡਸਾ)
 
ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲਾ ਡੈਂਟਲ ਸਿਹਤ ਅਫਸਰ ਡਾ. ਪਾਰੁਲ ਗੁਪਤਾ ਦੀ ਅਗਵਾਈ ਹੇਠ ਆਮ ਲੋਕਾਂ ਨੂੰ ਮੂੰਹ ਦੀ ਸਿਹਤ ਸੰਭਾਲ (ਓਰਲ ਹੈਲਥ ) ਸਬੰਧੀ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਦੁਆਰਾ ਸਰਸਵਤੀ ਨਰਸਿੰਗ ਸਕੂਲ ਦੇ ਵਿਦਿਆਰਥੀਆਂ ਨੇ ਮੂੰਹ ਦੀ ਸਾਫ ਸਫਾਈ ਰੱਖਣ, ਦੰਦਾਂ ਅਤੇ ਮੂੰਹ ਦੀਆਂ ਬਿਮਾਰੀਆਂ ਤੋਂ ਬਚਣ ਸਬੰਧੀ ਜਾਣਕਾਰੀ ਭਰਪੂਰ ਲਿਖੀਆਂ ਤਖਤੀਆਂ ਅਤੇ ਸਲੋਗਨਾਂ ਰਾਹੀਂ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਹਸਪਤਾਲ ਤੋਂ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਦੰਦਾਂ ਅਤੇ ਮੂੰਹ ਦੀ ਸਾਫ ਸਫਾਈ ਤੇ ਤੰਦਰੁਸਤੀ ਲਈ ਸਾਨੂੰ ਦਿਨ ਵਿੱਚ ਦੋ ਵਾਰੀ ਭਾਵ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਅਤੇ ਸਵੇਰੇ ਨਾਸ਼ਤੇ ਤੋਂ ਬਾਅਦ ਬਰਸ਼ ਜਰੂਰ ਕਰਨਾ ਚਾਹੀਦਾ ਹੈ ਅਤੇ ਹਰ ਛੇ ਮਹੀਨੇ ਬਾਅਦ ਦੰਦਾਂ ਦੇ ਡਾਕਟਰ ਤੋਂ ਆਪਣਾ ਮੂੰਹ ਅਤੇ ਦੰਦਾਂ ਦਾ ਚੈੱਕ ਅਪ ਕਰਵਾਉਣਾ ਚਾਹੀਦਾ । ਉਹਨਾਂ ਦੱਸਿਆ ਕਿ ਸਰਕਾਰੀ ਸਿਹਤ ਕੇਂਦਰਾਂ ਵਿੱਚ ਦੰਦਾਂ ਦੀ ਸਾਂਭ ਸੰਭਾਲ ਸਬੰਧੀ ਸਰਕਾਰ ਵੱਲੋਂ ਮੁਫਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ,ਲੋੜ ਪੈਣ ਤੇ ਸਾਨੂੰ ਇਹਨਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਜਿਲਾ ਡੈਂਟਲ ਸਿਹਤ ਅਫਸਰ ਡਾ. ਪਾਰੁਲ ਗੁਪਤਾ ਨੇ ਇਸ ਸਾਲ ਦੀ ਥੀਮ "ਮੂੰਹ ਖੁਸ਼, ਮਨ ਖੁਸ਼" (ਹੈਪੀ ਮਾਊਥ ਇਜ ਏ ਹੈਪੀ ਮਾਇੰਡ) ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ 20 ਮਾਰਚ ਤੋਂ 20 ਅਪ੍ਰੈਲ ਤੱਕ ਨੁਕੜ ਨਾਟਕਾਂ, ਰੈਲੀਆਂ ਅਤੇ ਜਾਗਰੂਕਤਾ ਸੈਮੀਨਾਰਾਂ ਰਾਹੀਂ ਆਮ ਲੋਕਾਂ ਨੂੰ ਦੰਦਾਂ ਦੀ ਸਾਂਭ ਸੰਭਾਲ ਅਤੇ ਓਰਲ ਹੈਲਥ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ । ਦੰਦਾਂ ਦੇ ਮਾਹਰ ਡਾ. ਸਤਿਨਾਮ ਸਿੰਘ ਬੰਗਾ ਅਤੇ ਡਾ. ਤਰੁਨਦੀਪ ਕੌਰ ਨੇ ਦੰਦਾਂ ਅਤੇ ਮੂੰਹ ਨੂੰ ਸਾਫ ਸੁਥਰਾ ਰੱਖਣ ਲਈ ਬੁਰਸ਼ ਕਰਨ ਦੇ ਢੰਗ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸਾਨੂੰ ਨਰਮ ਬੁਰਸ਼ ਦੀ ਵਰਤੋਂ ਕਰਦੇ ਹੋਏ ਦੰਦਾਂ ਅਤੇ ਜੀਭ ਦੀ ਸਫਾਈ ਦੇ ਨਾਲ ਨਾਲ ਮਸੂੜਿਆਂ ਦੀ ਵੀ ਮਸਾਜ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਾਨੂੰ ਪੌਸ਼ਟਿਕ ਆਹਾਰ ਦੇ ਨਾਲ ਨਾਲ ਹਰੀਆਂ ਪੱਤੇਦਾਰ ਸਬਜ਼ੀਆਂ ਗਾਜਰ ,ਮੂਲੀ ਅਤੇ ਫਲਾਂ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ