Wednesday, May 07, 2025  

ਪੰਜਾਬ

ਦਾਖਲਾ ਮੁਹਿੰਮ ਨੂੰ ਲੈ ਕੇ ਹੋਈ ਸੰਗਤਪੁਰ ਸਕੂਲ ਚ ਹੋਈ ਇਕੱਤਰਤਾ 

April 05, 2025
ਸ੍ਰੀ ਫਤਿਹਗੜ੍ਹ ਸਾਹਿਬ/5 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
 
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵਿਖੇ ਦਾਖਲਾ ਮੁਹਿੰਮ ਨੂੰ ਲੈ ਕੇ ਇਲਾਕਾ ਨਿਵਾਸੀਆਂ ਦੀ ਵੱਡੀ ਇਕੱਤਰਤਾ ਹੋਈ, ਜਿਸ ਦੇ ਵਿੱਚ ਇੱਕ ਦਰਜਨ ਦੇ ਕਰੀਬ ਸਰਪੰਚਾਂ ਨੇ ਹਿੱਸਾ ਲਿਆ। ਇਸ ਮੌਕੇ ਰਿਟਾਇਰਡ ਜ਼ਿਲਾ ਸਿੱਖਿਆ ਅਫਸਰ ਅਵਤਾਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਪ੍ਰਿੰਸੀਪਲ ਸਰਬਜੀਤ ਸਿੰਘ ਅਤੇ ਉਨਾਂ ਦੀ ਟੀਮ ਵੱਲੋਂ ਜਿੱਥੇ ਇਸ ਮੌਕੇ ਸਕੂਲ ਦੀਆਂ ਖੂਬੀਆਂ ਤੋਂ ਜਾਣੂ ਕਰਵਾਇਆ ਗਿਆ, ਉਥੇ ਹੀ ਪੰਚਾਂ ਅਤੇ ਸਰਪੰਚਾਂ ਨੂੰ ਪਿੰਡਾਂ ਦੇ ਬੱਚੇ ਸਰਕਾਰੀ ਸਕੂਲਾਂ ਦੇ ਵਿੱਚ ਲਿਆਉਣ ਲਈ ਅਪੀਲ ਵੀ ਕੀਤੀ ਗਈ। ਇਸ ਮੌਕੇ ਰਿਟਾਇਰਡ ਜਿਲ੍ਹਾ ਸਿੱਖਿਆ ਅਫਸਰ ਅਵਤਾਰ ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ 2017 ਦੇ ਵਿੱਚ ਸੰਗਤਪੁਰ ਸੋਢੀਆਂ ਨੂੰ ਸੈਕਡਰੀ ਸਕੂਲ ਦਾ ਦਰਜਾ ਮਿਲਿਆ ਸੀ, ਉਸ ਸਮੇਂ ਸਕੂਲ ਦੇ ਵਿੱਚ ਵਿਦਿਆਰਥੀਆਂ ਦੀ ਗਿਣਤੀ 165 ਦੇ ਕਰੀਬ ਸੀ, ਜਦ ਕਿ ਹੁਣ ਇਹ ਗਿਣਤੀ ਵੱਧ ਕੇ 300 ਤੋਂ ਪਾਰ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਸਕੂਲ ਦਾ ਵਾਤਾਵਰਨ ਬਹੁਤ ਹੀ ਵਧੀਆ ਹੈ। ਇਥੋਂ ਦਾ ਮਿਹਨਤੀ ਸਟਾਫ 100 ਫੀਸਦੀ ਨਤੀਜੇ ਲਿਆਉਣ ਦੇ ਲਈ ਸਕਸ਼ਮ ਹੈ। ਪੜ੍ਹਾਈ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਨੂੰ ਖੇਡਾਂ ਅਤੇ ਹੋਰ ਗਤੀਵਿਧੀਆਂ ਦੇ ਨਾਲ ਜੋੜਿਆ ਜਾਂਦਾ ਹੈ। ਸਕੂਲ ਦੇ ਵਿੱਚ ਪੜਨ ਵਾਲੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਜਿੱਥੇ ਵਿਦਿਅਕ ਟੂਰ ਕਰਵਾਏ ਜਾਂਦੇ ਹਨ, ਉੱਥੇ ਹੀ ਸਮੇਂ ਦੇ ਹਾਣੀ ਬਣਾਉਣ ਲਈ ਵੱਖ-ਵੱਖ ਗਤੀਵਿਧੀਆਂ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ। ਉਹਨਾਂ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਇਲਾਕੇ ਦੇ ਲਈ ਵਰਦਾਨ ਸਾਬਿਤ ਹੋ ਰਿਹਾ ਹੈ, ਸਾਨੂੰ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਬਜਾਏ ਇਸ ਸਕੂਲ ਦੇ ਵਿੱਚ ਪੜਾਉਣਾ ਚਾਹੀਦਾ ਹੈ। ਇਸ ਮੌਕੇ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਉਨਾਂ ਦੇ ਸਕੂਲ ਦੇ ਅੱਠਵੀਂ ਕਲਾਸ ਦੇ ਦੋ ਵਿਦਿਆਰਥੀ ਦਮਨਦੀਪ ਸਿੰਘ ਅਤੇ ਪ੍ਰਭਜੋਤ ਸਿੰਘ ਨੇ ਐਨਐਮਐਮਐਸ (ਨੈਸ਼ਨਲ ਮੀਨਸ ਮੈਰਿਟ ਸਕਾਲਰਸ਼ਿਪ) ਟੈਸਟ ਪਾਸ ਕਰਕੇ ਪੰਜਾਬ ਸਰਕਾਰ ਵੱਲੋਂ ਸਲਾਨਾ ਮਿਲਣ ਵਾਲਾ ਵਜ਼ੀਫਾ ਪ੍ਰਾਪਤ ਕੀਤਾ ਹੈ। ਪਿੰਡਾਂ ਤੋਂ ਆਏ ਵੱਖ-ਵੱਖ ਸਰਪੰਚਾਂ ਵੱਲੋਂ ਸਕੂਲ ਪ੍ਰਬੰਧਕ ਕਮੇਟੀ ਦੇ ਕੰਮਾਂ ਦੀ ਖੂਬ ਸ਼ਲਾਘਾ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਿੰਡ ਦੇ ਸਰਪੰਚ ਗੁਰਜੰਟ ਸਿੰਘ, ਇੰਦਰਦੀਪ ਸਿੰਘ ਸਰਪੰਚ ਪਿੰਡ ਸਾਨੀਪੁਰ, ਪਰਵਿੰਦਰ ਸਿੰਘ ਸਰਪੰਚ ਪਿੰਡ ਖੋਜੇ ਮਾਜਰਾ, ਮਲਕੀਤ ਸਿੰਘ ਸਰਪੰਚ ਪਿੰਡ ਸਿੱਧੂਪੁਰ, ਰਣਜੋਧ ਸਿੰਘ ਸਰਪੰਚ ਪਿੰਡ ਮੀਰਪੁਰ, ਸਤਪਾਲ ਸਿੰਘ ਸਰਪੰਚ ਪਿੰਡ ਖਰੇ, ਹਰਜਿੰਦਰ ਸਿੰਘ ਸਰਪੰਚ ਪਿੰਡ ਪੰਡਾਰਾਲੀ, ਨਿਰਮਲ ਸਿੰਘ ਸਰਪੰਚ ਪਿੰਡ ਮਾਜਰੀ ਸੋਢੀਆਂ, ਹਰਪਾਲ ਸਿੰਘ ਸਰਪੰਚ ਪਿੰਡ ਸਿੱਧਵਾਂ, ਮਨਦੀਪ ਸਿੰਘ ਪੰਚ, ਦਰਸ਼ਨ ਸਿੰਘ ਪੰਚ, ਜਤਿੰਦਰ ਸਿੰਘ ਮਿੱਠੂ ਪੰਚ, ਮਨਦੀਪ ਸਿੰਘ ਭੁੱਲਰ ਪੰਚ, ਸੁਰੇਸ਼ ਬੰਟੀ, ਮਾਸਟਰ ਨਰਿੰਦਰ ਸਿੰਘ, ਜਤਿੰਦਰ ਪਾਲ ਸਿੰਘ, ਲਖਵੀਰ ਸਿੰਘ, ਸੰਦੀਪ ਕੁਮਾਰ ਸੂਦ, ਰਾਜਨਦੀਪ ਕੌਰ, ਤਰੁਣ, ਅਮਨਦੀਪ ਕੌਰ, ਜਸਵੀਰ ਕੌਰ, ਸੁਨੀਤਾ ਰਾਣੀ, ਕਮਲਜੀਤ ਕੌਰ, ਕੁਲਜਿੰਦਰ ਕੌਰ ਅਤੇ ਹਰਵੀਰ ਸਿੰਘ ਆਦਿ ਵੀਂ ਹਾਜਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਹੁਨਰ ਵਿਕਾਸ ਵਰਕਸ਼ਾਪ ਦਾ ਆਯੋਜਨ

ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਹੁਨਰ ਵਿਕਾਸ ਵਰਕਸ਼ਾਪ ਦਾ ਆਯੋਜਨ

"ਵਿਸ਼ਵ ਅਸਥਮਾ ਦਿਵਸ" ਮੌਕੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਚ ਲਗਾਇਆ ਗਿਆ ਜਾਗਰੂਕਤਾ ਕੈਂਪ 

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਇਸਰੋ ਸਟਾਰਟ ਪ੍ਰੋਗਰਾਮ ਤਹਿਤ ਕੀਤਾ ਗਿਆ ਸਨਮਾਨਿਤ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਇਸਰੋ ਸਟਾਰਟ ਪ੍ਰੋਗਰਾਮ ਤਹਿਤ ਕੀਤਾ ਗਿਆ ਸਨਮਾਨਿਤ

ਵਿਧਾਇਕ ਲਖਬੀਰ ਸਿੰਘ ਰਾਏ ਨੇ 07 ਸਰਕਾਰੀ ਸਕੂਲਾਂ ਵਿੱਚ 86.46 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਵਿਧਾਇਕ ਲਖਬੀਰ ਸਿੰਘ ਰਾਏ ਨੇ 07 ਸਰਕਾਰੀ ਸਕੂਲਾਂ ਵਿੱਚ 86.46 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਵੋਟਰ ਸੂਚੀਆਂ ਨੂੰ ਅਪਡੇਟ ਕਰਨ ਲਈ ਮੌਤ ਰਜਿਸਟ੍ਰੇਸ਼ਨ ਦਾ ਡਾਟਾ ਇਲੈਕਟ੍ਰਾਨਿਕ ਢੰਗ ਨਾਲ ਪ੍ਰਾਪਤ ਕੀਤਾ ਜਾਵੇ: ਜ਼ਿਲ੍ਹਾ ਚੋਣ ਅਫ਼ਸਰ

ਵੋਟਰ ਸੂਚੀਆਂ ਨੂੰ ਅਪਡੇਟ ਕਰਨ ਲਈ ਮੌਤ ਰਜਿਸਟ੍ਰੇਸ਼ਨ ਦਾ ਡਾਟਾ ਇਲੈਕਟ੍ਰਾਨਿਕ ਢੰਗ ਨਾਲ ਪ੍ਰਾਪਤ ਕੀਤਾ ਜਾਵੇ: ਜ਼ਿਲ੍ਹਾ ਚੋਣ ਅਫ਼ਸਰ

ਵਰਲਡ ਯੂਨੀਵਰਸਿਟੀ ਵਿਖੇ ਖਾਲਸਾ ਸਾਜਨਾ ਨੂੰ ਸਮਰਪਤ ਵਿਦਿਆਰਥੀ ਸੈਮੀਨਾਰ ਕਰਵਾਇਆ ਗਿਆ 

ਵਰਲਡ ਯੂਨੀਵਰਸਿਟੀ ਵਿਖੇ ਖਾਲਸਾ ਸਾਜਨਾ ਨੂੰ ਸਮਰਪਤ ਵਿਦਿਆਰਥੀ ਸੈਮੀਨਾਰ ਕਰਵਾਇਆ ਗਿਆ 

ਪੰਜਾਬ ਪੁਲਿਸ ਨੇ ਅੱਤਵਾਦੀ ਹਾਰਡਵੇਅਰ ਦਾ ਜ਼ਖੀਰਾ ਬਰਾਮਦ ਕੀਤਾ, ISI-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ

ਪੰਜਾਬ ਪੁਲਿਸ ਨੇ ਅੱਤਵਾਦੀ ਹਾਰਡਵੇਅਰ ਦਾ ਜ਼ਖੀਰਾ ਬਰਾਮਦ ਕੀਤਾ, ISI-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ

ਵਿਸ਼ੇਸ਼ ਟੀਕਾਕਰਨ ਮੁਹਿੰਮ ਤਹਿਤ 185 ਬੱਚੇ ਕੀਤੇ ਵੈਕਸੀਨੇਟ : ਡਾ. ਦਵਿੰਦਰਜੀਤ ਕੌਰ

ਵਿਸ਼ੇਸ਼ ਟੀਕਾਕਰਨ ਮੁਹਿੰਮ ਤਹਿਤ 185 ਬੱਚੇ ਕੀਤੇ ਵੈਕਸੀਨੇਟ : ਡਾ. ਦਵਿੰਦਰਜੀਤ ਕੌਰ

ਸੀ.ਐਮ ਦੀ ਯੋਗਸ਼ਾਲਾ ਤਹਿਤ ਨਸ਼ਾ ਛੁਡਾਊ ਕੇਂਦਰ ਵਿਖੇ ਯੋਗਾ ਸਿਖਲਾਈ ਸ਼ੁਰੂ

ਸੀ.ਐਮ ਦੀ ਯੋਗਸ਼ਾਲਾ ਤਹਿਤ ਨਸ਼ਾ ਛੁਡਾਊ ਕੇਂਦਰ ਵਿਖੇ ਯੋਗਾ ਸਿਖਲਾਈ ਸ਼ੁਰੂ

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ 7 ਮਈ ਤੋਂ ਹੋਵੇਗਾ ਨਸ਼ਾ ਮੁਕਤੀ ਯਾਤਰਾ ਦਾ ਆਗਾਜ਼ : ਡਾ. ਸੋਨਾ ਥਿੰਦ

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ 7 ਮਈ ਤੋਂ ਹੋਵੇਗਾ ਨਸ਼ਾ ਮੁਕਤੀ ਯਾਤਰਾ ਦਾ ਆਗਾਜ਼ : ਡਾ. ਸੋਨਾ ਥਿੰਦ