Wednesday, May 07, 2025  

ਪੰਜਾਬ

ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਕੀਤਾ ਜਾਵੇਗਾ ਸੂਬੇ ਦਾ ਦੌਰਾ

April 05, 2025

ਚੰਡੀਗੜ੍ਹ, ਅਪ੍ਰੈਲ 5:

ਪੰਜਾਬ ਰਾਜ ਦੇ ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਸੂਬੇ ਦਾ ਦੌਰਾ ਕੀਤਾ ਜਾਵੇਗਾ।
ਇਹ ਜਾਣਕਾਰੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੇ ਬੁਲਾਰੇ ਨੇ ਅੱਜ ਇਥੇ ਇਕ ਪ੍ਰੈਸ ਨੋਟ ਰਾਹੀਂ ਦਿੱਤੀ।
ਬੁਲਾਰੇ ਨੇ ਦੱਸਿਆ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਦਾ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਦੌਰਾ ਕੀਤਾ ਜਾਵੇਗਾ।
ਬੁਲਾਰੇ ਨੇ ਦੱਸਿਆ ਕਿ 6 ਅਪ੍ਰੈਲ 2025 ਨੂੰ ਬੀ.ਆਰ ਅੰਬੇਡਕਰ ਸਟੱਡੀ ਸਰਕਲ ਸੈਂਟਰ ਪਿੰਡ ਸਲੇਮਪੁਰ, ਨੇੜੇ ਸਿੱਧਵਾਂ ਬੇਟ ਜਿਲ੍ਹਾਂ ਲੁਧਿਆਣਾ, 13 ਅਪ੍ਰੈਲ 2025 ਨੂੰ ਬਹੁਜਨ ਕਰਮਚਾਰੀ ਅਤੇ ਸੇਵਾ ਮੁਕਤ ਕਰਮਚਾਰੀ ਸੰਘ ਵਲੋਂ ਅਜ਼ਮੇਰ ਪੈਲੇਸ, ਮਲੋਟ ਰੋਡ, ਮੁਕਤਸਰ ਸਾਹਿਬ ਵਿਖੇ,14ਅਪ੍ਰੈਲ 2025 ਨੂੰ ਨਵਾਂਸ਼ਹਿਰ, 19ਅਪ੍ਰੈਲ 2025 ਨੂੰ ਐਸ.ਸੀ./ਬੀ.ਸੀ. ਕਰਮਚਾਰੀ ਫੈਡਰੇਸ਼ਨ ਪੀ.ਐਸ.ਪੀ.ਸੀ.ਐਲ/ਪੀ.ਐਸ.ਟੀ.ਸੀ.ਐਲ ਵਲੋਂ ਥਰਮਲ ਪਲਾਂਟ ਨੂਹੋ ਕਾਲੋਨੀ, ਰੋਪੜ ਵਿਖੇ ਅਤੇ 20ਅਪ੍ਰੈਲ 2025 ਨੂੰ ਸੰਗਰੂਰ ਦੇ ਪਾਰੁਲ ਪੈਲੇਸ ਵਿਖੇ ਬੀ.ਆਰ. ਅੰਬੇਡਕਰ ਵੈੱਲਫੇਅਰ ਅਤੇ ਚੈਰੀਟੇਬਲ ਮੰਚ ਅਤੇ ਸਹਿਜੋਗੀ ਜਥੇਬੰਦੀਆਂ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਿਰਕਤ ਕਰਨਗੇ। 13ਅਪ੍ਰੈਲ 2025 ਨੂੰ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ਼ਾਮ ਦੇ ਸਮਾਗਮਾਂ ਵਿੱਚ ਹਾਜ਼ਰੀ ਭਰਕੇ ਜਾਗਰੂਕਤਾ ਅਭਿਆਨ ਜਾਰੀ ਰੱਖਣਗੇ।
ਇਨ੍ਹਾਂ ਸਮਾਗਮਾਂ ਵਿੱਚ ਲੋਕਾਂ ਨੂੰ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਅਤੇ ਸੰਘਰਸ਼ ਬਾਰੇ ਜਾਣੂ ਕਰਵਾਉਣ ਤੋਂ ਇਲਾਵਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਕੰਮਕਾਜ, ਭਾਰਤੀ ਸੰਵਿਧਾਨ ਅਤੇ ਦੇਸ਼ ਦੇ ਕਨੂੰਨ ਵਿੱਚ ਗਰੀਬਾਂ, ਮਜਲੂਮਾਂ, ਅਨੁਸੂਚਿਤ ਜਾਤੀਆਂ ਤੇ ਪਿਛੜੀਆਂ ਸ਼੍ਰੇਣੀਆਂ ਦੇ ਹੱਕਾਂ, ਅਧਿਕਾਰਾਂ, ਸਮਾਜਿਕ ਸੁਰੱਖਿਆ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਹੁਨਰ ਵਿਕਾਸ ਵਰਕਸ਼ਾਪ ਦਾ ਆਯੋਜਨ

ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਹੁਨਰ ਵਿਕਾਸ ਵਰਕਸ਼ਾਪ ਦਾ ਆਯੋਜਨ

"ਵਿਸ਼ਵ ਅਸਥਮਾ ਦਿਵਸ" ਮੌਕੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਚ ਲਗਾਇਆ ਗਿਆ ਜਾਗਰੂਕਤਾ ਕੈਂਪ 

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਇਸਰੋ ਸਟਾਰਟ ਪ੍ਰੋਗਰਾਮ ਤਹਿਤ ਕੀਤਾ ਗਿਆ ਸਨਮਾਨਿਤ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਇਸਰੋ ਸਟਾਰਟ ਪ੍ਰੋਗਰਾਮ ਤਹਿਤ ਕੀਤਾ ਗਿਆ ਸਨਮਾਨਿਤ

ਵਿਧਾਇਕ ਲਖਬੀਰ ਸਿੰਘ ਰਾਏ ਨੇ 07 ਸਰਕਾਰੀ ਸਕੂਲਾਂ ਵਿੱਚ 86.46 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਵਿਧਾਇਕ ਲਖਬੀਰ ਸਿੰਘ ਰਾਏ ਨੇ 07 ਸਰਕਾਰੀ ਸਕੂਲਾਂ ਵਿੱਚ 86.46 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਵੋਟਰ ਸੂਚੀਆਂ ਨੂੰ ਅਪਡੇਟ ਕਰਨ ਲਈ ਮੌਤ ਰਜਿਸਟ੍ਰੇਸ਼ਨ ਦਾ ਡਾਟਾ ਇਲੈਕਟ੍ਰਾਨਿਕ ਢੰਗ ਨਾਲ ਪ੍ਰਾਪਤ ਕੀਤਾ ਜਾਵੇ: ਜ਼ਿਲ੍ਹਾ ਚੋਣ ਅਫ਼ਸਰ

ਵੋਟਰ ਸੂਚੀਆਂ ਨੂੰ ਅਪਡੇਟ ਕਰਨ ਲਈ ਮੌਤ ਰਜਿਸਟ੍ਰੇਸ਼ਨ ਦਾ ਡਾਟਾ ਇਲੈਕਟ੍ਰਾਨਿਕ ਢੰਗ ਨਾਲ ਪ੍ਰਾਪਤ ਕੀਤਾ ਜਾਵੇ: ਜ਼ਿਲ੍ਹਾ ਚੋਣ ਅਫ਼ਸਰ

ਵਰਲਡ ਯੂਨੀਵਰਸਿਟੀ ਵਿਖੇ ਖਾਲਸਾ ਸਾਜਨਾ ਨੂੰ ਸਮਰਪਤ ਵਿਦਿਆਰਥੀ ਸੈਮੀਨਾਰ ਕਰਵਾਇਆ ਗਿਆ 

ਵਰਲਡ ਯੂਨੀਵਰਸਿਟੀ ਵਿਖੇ ਖਾਲਸਾ ਸਾਜਨਾ ਨੂੰ ਸਮਰਪਤ ਵਿਦਿਆਰਥੀ ਸੈਮੀਨਾਰ ਕਰਵਾਇਆ ਗਿਆ 

ਪੰਜਾਬ ਪੁਲਿਸ ਨੇ ਅੱਤਵਾਦੀ ਹਾਰਡਵੇਅਰ ਦਾ ਜ਼ਖੀਰਾ ਬਰਾਮਦ ਕੀਤਾ, ISI-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ

ਪੰਜਾਬ ਪੁਲਿਸ ਨੇ ਅੱਤਵਾਦੀ ਹਾਰਡਵੇਅਰ ਦਾ ਜ਼ਖੀਰਾ ਬਰਾਮਦ ਕੀਤਾ, ISI-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ

ਵਿਸ਼ੇਸ਼ ਟੀਕਾਕਰਨ ਮੁਹਿੰਮ ਤਹਿਤ 185 ਬੱਚੇ ਕੀਤੇ ਵੈਕਸੀਨੇਟ : ਡਾ. ਦਵਿੰਦਰਜੀਤ ਕੌਰ

ਵਿਸ਼ੇਸ਼ ਟੀਕਾਕਰਨ ਮੁਹਿੰਮ ਤਹਿਤ 185 ਬੱਚੇ ਕੀਤੇ ਵੈਕਸੀਨੇਟ : ਡਾ. ਦਵਿੰਦਰਜੀਤ ਕੌਰ

ਸੀ.ਐਮ ਦੀ ਯੋਗਸ਼ਾਲਾ ਤਹਿਤ ਨਸ਼ਾ ਛੁਡਾਊ ਕੇਂਦਰ ਵਿਖੇ ਯੋਗਾ ਸਿਖਲਾਈ ਸ਼ੁਰੂ

ਸੀ.ਐਮ ਦੀ ਯੋਗਸ਼ਾਲਾ ਤਹਿਤ ਨਸ਼ਾ ਛੁਡਾਊ ਕੇਂਦਰ ਵਿਖੇ ਯੋਗਾ ਸਿਖਲਾਈ ਸ਼ੁਰੂ

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ 7 ਮਈ ਤੋਂ ਹੋਵੇਗਾ ਨਸ਼ਾ ਮੁਕਤੀ ਯਾਤਰਾ ਦਾ ਆਗਾਜ਼ : ਡਾ. ਸੋਨਾ ਥਿੰਦ

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ 7 ਮਈ ਤੋਂ ਹੋਵੇਗਾ ਨਸ਼ਾ ਮੁਕਤੀ ਯਾਤਰਾ ਦਾ ਆਗਾਜ਼ : ਡਾ. ਸੋਨਾ ਥਿੰਦ