Wednesday, May 07, 2025  

ਪੰਜਾਬ

ਸਿਵਲ ਸਰਜਨ ਨੇ ਜ਼ਿਲ੍ਹਾ ਪੱਧਰੀ ਪੀਸੀਪੀਐਨਡੀਟੀ ਅਡਵਾਈਜ਼ਰੀ ਕਮੇਟੀ ਨਾਲ ਕੀਤੀ ਮੀਟਿੰਗ

April 08, 2025
ਸ੍ਰੀ ਫਤਿਹਗੜ੍ਹ ਸਾਹਿਬ/8 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
 
ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣ , ਲਿੰਗ ਦੀ ਜਾਂਚ ਅਤੇ ਬੱਚੀ ਭਰੂਣ ਹੱਤਿਆ ਨੂੰ ਰੋਕਣ ਅਤੇ ਸਮਾਜ ਵਿੱਚ ਬੇਟੀ ਬਚਾਓ ਬੇਟੀ ਪੜ੍ਹਾਓ ਦੀ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਵਿੱਚ ਪੀਸੀਪੀਐਨਡੀਟੀ ਦੀ ਜਿਲ੍ਹਾ ਐਡਵਾਇਜਰੀ ਕਮੇਟੀ ਵੱਲੋਂ ਮੀਟਿੰਗ ਕੀਤੀ ਗਈ। ਕਮੇਟੀ ਵੱਲੋਂ ਵੱਖ-ਵੱਖ ਮੁੱਦਿਆਂ ਨੂੰ ਬਤੌਰ ਏਜੰਡਾ ਮੀਟਿੰਗ ਵਿੱਚ ਸ਼ਾਮਿਲ ਕੀਤਾ ਗਿਆ ਜਿਨਾਂ ਉੱਪਰ ਵਿਸਥਾਰ ਸਹਿਤ ਚਰਚਾ ਕਰਨ ਉਪਰੰਤ ਸਰਬ ਸੰਮਤੀ ਨਾਲ ਪਾਸ ਕੀਤਾ ਗਿਆ। ਇਸ ਮੌਕੇ ਤੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣ ਲਈ,ਲਿੰਗ ਦੀ ਜਾਂਚ ਤੇ ਬੱਚੀ ਭਰੂਣ ਹੱਤਿਆ ਨੂੰ ਰੋਕਣ ਲਈ ਆਮ ਲੋਕਾਂ ਨੂੰ ਪ੍ਰੇਰਿਤ ਕਰਕੇ ਲੋਕ ਲਹਿਰ ਚਲਾਈ ਜਾਵੇ ਕਿਉਂਕਿ ਆਮ ਲੋਕਾਂ ਦੀ ਸ਼ਮੂਲੀਅਤ ਤੋਂ ਬਿਨਾਂ ਭਰੂਣ ਹੱਤਿਆ ਵਰਗੇ ਕਲੰਕ ਨੂੰ ਮਿਟਾਉਣਾ ਅਸੰਭਵ ਹੈ। ਉਹਨਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਸਰਕਾਰ ਵੱਲੋਂ ਲੜਕੀਆਂ ਨੂੰ ਵੀ ਲੜਕਿਆਂ ਦੇ ਬਰਾਬਰ ਦੇ ਹੱਕ ਦਿੱਤੇ ਗਏ ਹਨ , ਅਤੇ ਸਰਕਾਰ ਲੜਕੀਆਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ ਇਸ ਲਈ ਲੋਕਾਂ ਨੂੰ ਕੁੜੀ ਅਤੇ ਮੁੰਡੇ ਵਿੱਚ ਫਰਕ ਨਹੀਂ ਕਰਨਾ ਚਾਹੀਦਾ ਅਤੇ ਇਸ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਫੜਾਉਣ ਵਿੱਚ ਸਿਹਤ ਵਿਭਾਗ ਦੀ ਮਦਦ ਕਰਨੀ ਚਾਹੀਦੀ ਹੈ। ਜ਼ਿਲਾ ਪਰਿਵਾਰ ਭਲਾਈ ਅਫਸਰ ਕਮ ਨੋਡਲ ਅਫਸਰ ਡਾ. ਦਲਜੀਤ ਕੌਰ ਨੇ ਕਿਹਾ ਕਿ ਸਕੂਲਾਂ , ਸਿਹਤ ਕੇਂਦਰਾਂ, ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾ ਕੇ ਲੜਕੀਆਂ ਨੂੰ ਉਹਨਾਂ ਦੇ ਹੱਕਾਂ ਸਬੰਧੀ ਜਾਗਰੂਕ ਕੀਤਾ ਜਾਵੇ, ਉਹਨਾਂ ਮੀਟਿੰਗ ਦੌਰਾਨ ਹਾਜ਼ਰ ਹੋਏ ਸਵੈ ਸੇਵੀ ਸੰਸਥਾਵਾਂ ਦੇ ਸਮੂਹ ਮੈਂਬਰਾਂ ਨੂੰ ਵੀ ਸਮਾਜ ਵਿੱਚ ਜਾਗਰੂਕਤਾ ਕੈਂਪ ਲਗਾਉਣ ਅਤੇ ਇਹਨਾਂ ਕੈਂਪਾਂ ਵਿੱਚ ਸਿਹਤ ਵਿਭਾਗ ਦੀ ਸਮੂਲੀਅਤ ਕਰਵਾਉਣ ਸਬੰਧੀ ਵੀ ਕਿਹਾ। ਇਸ ਮੌਕੇ ਤੇ ਕਮੇਟੀ ਦੇ ਸਮੂਹ ਮੈਂਬਰ ਹਾਜਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਹੁਨਰ ਵਿਕਾਸ ਵਰਕਸ਼ਾਪ ਦਾ ਆਯੋਜਨ

ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਹੁਨਰ ਵਿਕਾਸ ਵਰਕਸ਼ਾਪ ਦਾ ਆਯੋਜਨ

"ਵਿਸ਼ਵ ਅਸਥਮਾ ਦਿਵਸ" ਮੌਕੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਚ ਲਗਾਇਆ ਗਿਆ ਜਾਗਰੂਕਤਾ ਕੈਂਪ 

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਇਸਰੋ ਸਟਾਰਟ ਪ੍ਰੋਗਰਾਮ ਤਹਿਤ ਕੀਤਾ ਗਿਆ ਸਨਮਾਨਿਤ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਇਸਰੋ ਸਟਾਰਟ ਪ੍ਰੋਗਰਾਮ ਤਹਿਤ ਕੀਤਾ ਗਿਆ ਸਨਮਾਨਿਤ

ਵਿਧਾਇਕ ਲਖਬੀਰ ਸਿੰਘ ਰਾਏ ਨੇ 07 ਸਰਕਾਰੀ ਸਕੂਲਾਂ ਵਿੱਚ 86.46 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਵਿਧਾਇਕ ਲਖਬੀਰ ਸਿੰਘ ਰਾਏ ਨੇ 07 ਸਰਕਾਰੀ ਸਕੂਲਾਂ ਵਿੱਚ 86.46 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਵੋਟਰ ਸੂਚੀਆਂ ਨੂੰ ਅਪਡੇਟ ਕਰਨ ਲਈ ਮੌਤ ਰਜਿਸਟ੍ਰੇਸ਼ਨ ਦਾ ਡਾਟਾ ਇਲੈਕਟ੍ਰਾਨਿਕ ਢੰਗ ਨਾਲ ਪ੍ਰਾਪਤ ਕੀਤਾ ਜਾਵੇ: ਜ਼ਿਲ੍ਹਾ ਚੋਣ ਅਫ਼ਸਰ

ਵੋਟਰ ਸੂਚੀਆਂ ਨੂੰ ਅਪਡੇਟ ਕਰਨ ਲਈ ਮੌਤ ਰਜਿਸਟ੍ਰੇਸ਼ਨ ਦਾ ਡਾਟਾ ਇਲੈਕਟ੍ਰਾਨਿਕ ਢੰਗ ਨਾਲ ਪ੍ਰਾਪਤ ਕੀਤਾ ਜਾਵੇ: ਜ਼ਿਲ੍ਹਾ ਚੋਣ ਅਫ਼ਸਰ

ਵਰਲਡ ਯੂਨੀਵਰਸਿਟੀ ਵਿਖੇ ਖਾਲਸਾ ਸਾਜਨਾ ਨੂੰ ਸਮਰਪਤ ਵਿਦਿਆਰਥੀ ਸੈਮੀਨਾਰ ਕਰਵਾਇਆ ਗਿਆ 

ਵਰਲਡ ਯੂਨੀਵਰਸਿਟੀ ਵਿਖੇ ਖਾਲਸਾ ਸਾਜਨਾ ਨੂੰ ਸਮਰਪਤ ਵਿਦਿਆਰਥੀ ਸੈਮੀਨਾਰ ਕਰਵਾਇਆ ਗਿਆ 

ਪੰਜਾਬ ਪੁਲਿਸ ਨੇ ਅੱਤਵਾਦੀ ਹਾਰਡਵੇਅਰ ਦਾ ਜ਼ਖੀਰਾ ਬਰਾਮਦ ਕੀਤਾ, ISI-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ

ਪੰਜਾਬ ਪੁਲਿਸ ਨੇ ਅੱਤਵਾਦੀ ਹਾਰਡਵੇਅਰ ਦਾ ਜ਼ਖੀਰਾ ਬਰਾਮਦ ਕੀਤਾ, ISI-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ

ਵਿਸ਼ੇਸ਼ ਟੀਕਾਕਰਨ ਮੁਹਿੰਮ ਤਹਿਤ 185 ਬੱਚੇ ਕੀਤੇ ਵੈਕਸੀਨੇਟ : ਡਾ. ਦਵਿੰਦਰਜੀਤ ਕੌਰ

ਵਿਸ਼ੇਸ਼ ਟੀਕਾਕਰਨ ਮੁਹਿੰਮ ਤਹਿਤ 185 ਬੱਚੇ ਕੀਤੇ ਵੈਕਸੀਨੇਟ : ਡਾ. ਦਵਿੰਦਰਜੀਤ ਕੌਰ

ਸੀ.ਐਮ ਦੀ ਯੋਗਸ਼ਾਲਾ ਤਹਿਤ ਨਸ਼ਾ ਛੁਡਾਊ ਕੇਂਦਰ ਵਿਖੇ ਯੋਗਾ ਸਿਖਲਾਈ ਸ਼ੁਰੂ

ਸੀ.ਐਮ ਦੀ ਯੋਗਸ਼ਾਲਾ ਤਹਿਤ ਨਸ਼ਾ ਛੁਡਾਊ ਕੇਂਦਰ ਵਿਖੇ ਯੋਗਾ ਸਿਖਲਾਈ ਸ਼ੁਰੂ

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ 7 ਮਈ ਤੋਂ ਹੋਵੇਗਾ ਨਸ਼ਾ ਮੁਕਤੀ ਯਾਤਰਾ ਦਾ ਆਗਾਜ਼ : ਡਾ. ਸੋਨਾ ਥਿੰਦ

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ 7 ਮਈ ਤੋਂ ਹੋਵੇਗਾ ਨਸ਼ਾ ਮੁਕਤੀ ਯਾਤਰਾ ਦਾ ਆਗਾਜ਼ : ਡਾ. ਸੋਨਾ ਥਿੰਦ