Tuesday, November 04, 2025  

ਪੰਜਾਬ

ਪੰਜਾਬ ਦੇ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਦੇ ਅਕਾਲ ਚਲਾਣਾ ਕਰਨ 'ਤੇ ਮਾਤਾ ਗੁਜਰੀ ਕਾਲਜ ਵਿੱਚ ਸੋਗ ਦੀ ਲਹਿਰ

April 09, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/ 9 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
 
ਮਾਤਾ ਗੁਜਰੀ ਕਾਲਜ ਦੇ ਗਵਰਨਿੰਗ ਬਾਡੀ ਦੇ ਐਡੀਸ਼ਨਲ ਸਕੱਤਰ ਜਗਦੀਪ ਸਿੰਘ ਚੀਮਾ ਦੇ ਪਿਤਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਰਣਧੀਰ ਸਿੰਘ ਚੀਮਾ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ 'ਤੇ ਮਾਤਾ ਗੁਜਰੀ ਕਾਲਜ ਦੇ ਸਮੂਹ ਸਟਾਫ਼ ਵਿੱਚ ਸੋਗ ਦੀ ਲਹਿਰ ਫ਼ੈਲ ਗਈ। ਆਪਣੇ ਨਿਮਰ ਸੁਭਾਅ ਅਤੇ ਸਾਦੇ ਜੀਵਨ ਲਈ ਜਾਣੇ ਜਾਂਦੇ ਰਣਧੀਰ ਸਿੰਘ ਚੀਮਾ ਲੰਮੇ ਸਮੇਂ ਤੋਂ ਪੰਜਾਬ ਦੀ ਰਾਜਨੀਤੀ ਵਿੱਚ ਸਰਗਰਮ ਰਹੇ ਅਤੇ ਸ਼੍ਰੋਮਣੀ ਅਕਾਲ ਦਲ ਦੀ ਵਜ਼ਾਰਤ ਸਮੇਂ ਉਨ੍ਹਾਂ ਨੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਸੇਵਾਵਾਂ ਵੀ ਨਿਭਾਈਆਂ। ਵਰਣਨਯੋਗ ਹੈ ਕਿ ਰਣਧੀਰ ਸਿੰਘ ਚੀਮਾ ਨੂੰ ਮਾਤਾ ਗੁਜਰੀ ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਪਹਿਲੇ ਸਕੱਤਰ ਬਣਨ ਦਾ ਮਾਣ ਪ੍ਰਾਪਤ ਹੈ। ਇਸ ਮੌਕੇ ਕਾਲਜ ਵਿਖੇ ਸ਼ੋਕ ਸਭਾ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਅਕਾਲ ਪੁਰਖ ਵਾਹਿਗੁਰੂ ਅੱਗੇ ਇਹ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ ਅਤੇ ਸਮੂਹ ਪੰਥ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਉਨ੍ਹਾਂ ਨੇ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਰਣਧੀਰ ਸਿੰਘ ਚੀਮਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਸੱਚੇ ਹਮਦਰਦ ਸਨ ਅਤੇ ਉਨ੍ਹਾਂ ਦੇ ਚਲੇ ਜਾਣ ਨਾਲ ਪੰਜਾਬ ਨੂੰ ਅਤੇ ਸਮੁੱਚੇ ਪੰਥ ਨੂੰ ਕਦੇ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਸੰਧੂ ਨੇ ਰਣਧੀਰ ਸਿੰਘ ਚੀਮਾ ਦੇ ਜੀਵਨ ਬਾਰੇ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਵੱਲੋਂ ਕਾਲਜ ਦੀ ਤਰੱਕੀ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਸਤਿਕਾਰ ਸਹਿਤ ਯਾਦ ਕੀਤਾ। ਇਸ ਮੌਕੇ ਕਾਲਜ ਦੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੇ ਮੈਂਬਰ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਪ੍ਰਭ ਆਸਰਾ ਵਿਖੇ ਸੇਵਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਪ੍ਰਭ ਆਸਰਾ ਵਿਖੇ ਸੇਵਾ

*ਲੋਕਾਂ ਦਾ ਸਮਰਥਨ ਜ਼ਿਮਨੀ ਚੋਣ ਵਿੱਚ 'ਆਪ' ਦੀ ਵੱਡੀ ਜਿੱਤ ਦਾ ਸਪੱਸ਼ਟ ਸੰਕੇਤ-ਆਪ*

*ਲੋਕਾਂ ਦਾ ਸਮਰਥਨ ਜ਼ਿਮਨੀ ਚੋਣ ਵਿੱਚ 'ਆਪ' ਦੀ ਵੱਡੀ ਜਿੱਤ ਦਾ ਸਪੱਸ਼ਟ ਸੰਕੇਤ-ਆਪ*

ਲੋਕਾਂ ਦਾ ਪਿਆਰ 'ਆਪ' ਦੀ ਜਿੱਤ ਦੀ ਗਵਾਹੀ, ਲੋਕ  ਮੁੜ 'ਆਪ' ਦੇ ਹੱਕ ਵਿੱਚ ਫਤਵਾ ਦੇਣ ਲਈ ਤਿਆਰ- ਸੰਧੂ 

ਲੋਕਾਂ ਦਾ ਪਿਆਰ 'ਆਪ' ਦੀ ਜਿੱਤ ਦੀ ਗਵਾਹੀ, ਲੋਕ  ਮੁੜ 'ਆਪ' ਦੇ ਹੱਕ ਵਿੱਚ ਫਤਵਾ ਦੇਣ ਲਈ ਤਿਆਰ- ਸੰਧੂ 

ਹਰਚੰਦ ਸਿੰਘ ਬਰਸਟ ਵੱਲੋਂ ਤਰਨਤਾਰਨ ਵਿਖੇ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਕੀਤਾ ਜਾ ਰਿਹਾ ਪ੍ਰਚਾਰ

ਹਰਚੰਦ ਸਿੰਘ ਬਰਸਟ ਵੱਲੋਂ ਤਰਨਤਾਰਨ ਵਿਖੇ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਕੀਤਾ ਜਾ ਰਿਹਾ ਪ੍ਰਚਾਰ

'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਪਿੰਡ ਗੰਡੀਵਿੰਡ ਦੇ ਲੋਕ ਲਾਮਬੰਦ, ਭਾਰੀ ਸਮਰਥਨ ਦਾ ਐਲਾਨ

'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਪਿੰਡ ਗੰਡੀਵਿੰਡ ਦੇ ਲੋਕ ਲਾਮਬੰਦ, ਭਾਰੀ ਸਮਰਥਨ ਦਾ ਐਲਾਨ

ਤਰਨਤਾਰਨ ਹਲਕੇ ਦੇ ਪਿੰਡ ਗਹਿਰੀ ਦੇ ਲੋਕਾਂ ਨੇ 'ਆਪ' ਪ੍ਰਤੀ ਜਤਾਇਆ ਭਰੋਸਾ

ਤਰਨਤਾਰਨ ਹਲਕੇ ਦੇ ਪਿੰਡ ਗਹਿਰੀ ਦੇ ਲੋਕਾਂ ਨੇ 'ਆਪ' ਪ੍ਰਤੀ ਜਤਾਇਆ ਭਰੋਸਾ