Tuesday, November 04, 2025  

ਪੰਜਾਬ

ਸਾਵਧਾਨੀਆਂ ਵਰਤ ਕੇ ਗਰਮੀ ਦੇ ਉਲਟ ਪ੍ਰਭਾਵਾਂ ਤੋਂ ਬਚਿਆ ਜਾ ਸਕਦਾ ਹੈ : ਡਾ. ਦਵਿੰਦਰਜੀਤ ਕੌਰ।

April 10, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/10 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ) 
 
ਗਰਮੀ ਦੇ ਇਸ ਮੌਸਮ ਦੌਰਾਨ ਸੂਬੇ ਦਾ ਤਾਪਮਾਨ ਦਿਨੋ ਦਿਨ ਵੱਧ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਇਸ ਦੇ ਹੋਰ ਵਧਣ ਦੀ ਸੰਭਾਵਨਾ ਹੈ। ਇਸ ਲਈ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਡਾ. ਹਿਤਿੰਦਰ ਕੌਰ ਵੱਲੋਂ ਸੂਬੇ ਦੇ ਆਮ ਲੋਕਾਂ ਨੂੰ ਗਰਮੀ ਤੋਂ ਬਚਾਉਣ ਲਈ ਅਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਕੁਝ ਸਾਵਧਾਨੀਆਂ ਵਰਤ ਕੇ ਗਰਮੀ ਅਤੇ ਇਸ ਤੋਂ ਹੋਣ ਵਾਲੇ ਉਲਟ ਪ੍ਰਭਾਵਾਂ ਤੋਂ ਬਚਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਵਧੇਰੇ ਤਾਪਮਾਨ ਸਰੀਰ ਦੀ ਤਾਪਮਾਨ ਨਿਯਮ ਪ੍ਰਣਾਲੀ ਨੂੰ ਵਿਗਾੜ ਦਿੰਦਾ ਹੈ ਅਤੇ ਗਰਮੀ ਨਾਲ ਸੰਬਧਿਤ ਮੁਸ਼ਕਿਲਾਂ ਪੈਦਾ ਹੋਣ ਦਾ ਕਾਰਨ ਬਣਦਾ ਹੈ। ਉਹਨਾਂ ਕਿਹਾ ਕਿ ਨਵ ਜਨਮੇ ਬੱਚੇ ,ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਤੌਰ ਤੇ ਬਿਮਾਰ ਲੋਕਾਂ ,ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜਾਂ ਆਦਿ ਨੂੰ ਵਧੇਰੇ ਤਾਪਮਾਨ ਤੋਂ ਬਚਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਗਰਮੀ ਤੋਂ ਬਚਣ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕੜਕਦੀ ਧੁੱਪ ਵਿੱਚ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ ਇਸ ਲਈ ਸਾਨੂੰ ਬਾਹਰਲੇ ਕੰਮ ਸਵੇਰੇ ਸ਼ਾਮ ਕਰਨੇ ਚਾਹੀਦੇ ਹਨ ,ਹਰ ਅੱਧੇ ਘੰਟੇ ਬਾਅਦ ਭਾਵੇਂ ਪਿਆਸ ਨਾ ਵੀ ਲੱਗੀ ਹੋਵੇ ਤਾਂ ਵੀ ਪਾਣੀ ਪੀਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਬਾਹਰ ਧੁੱਪ ਵਿੱਚ ਕੰਮ ਕਰਨ ਵੇਲੇ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਬਚਾਉਣ ਲਈ ਛਤਰੀ, ਟੋਪੀ, ਤੋਲੀਏ ,ਪੱਗ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ, ਨੰਗੇ ਪੈਰ ਧੁੱਪ ਵਿੱਚ ਨਾ ਜਾਇਆ ਜਾਵੇ। ਜੋ ਲੋਕ ਧੁੱਪ ਵਿੱਚ ਕੰਮ ਕਰਦੇ ਹਨ ਉਹ ਸਰੀਰ ਦਾ ਤਾਪਮਾਨ 37 ਡਿਗਰੀ ਰੱਖਣ ਲਈ ਥੋੜੀ ਦੇਰ ਬਾਅਦ ਛਾਵੇਂ ਆਰਾਮ ਕਰਨ ਜਾਂ ਸਿਰ ਤੇ ਗਿੱਲਾ ਤੌਲੀਆ ਜਾਂ ਕੱਪੜਾ ਜਰੂਰ ਰੱਖਣ ,ਧੁੱਪ ਵਿੱਚ ਜਾਣ ਵੇਲੇ ਹਮੇਸ਼ਾ ਪਾਣੀ ਨਾਲ ਲੈ ਕੇ ਜਾਓ। ਉਹਨਾਂ ਕਿਹਾ ਕਿ ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ਼, ਖਰਬੂਜਾ, ਸੰਤਰਾ, ਅੰਗੂਰ, ਖੀਰੇ, ਟਮਾਟਰ ,ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ ਕਿਉਂਕਿ ਇਹਨਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ। ਉਹਨਾਂ ਕਿਹਾ ਕਿ ਅਜਿਹੇ ਮੌਸਮ ਦੌਰਾਨ ਸਾਨੂੰ ਓਆਰਐਸ, ਨਿੰਬੂ ਪਾਣੀ ,ਲੱਸੀ, ਨਾਰੀਅਲ ਦਾ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ।ਉਹਨਾਂ ਕਿਹਾ ਕਿ ਆਪਣੀ ਚਮੜੀ ਦੀ ਰੱਖਿਆ ਲਈ ਸੰਸਕ੍ਰੀਨ ਕਰੀਮ ਅਤੇ ਅੱਖਾਂ ਦੀ ਸੁਰੱਖਿਆ ਲਈ ਕਾਲੇ ਚਸ਼ਮੇ ਪਹਿਨੋ ,ਥੋੜਾ ਖਾਣਾ ਖਾਓ ਅਤੇ ਜਿਆਦਾ ਵਾਰ ਖਾਓ, ਠੰਡੇ ਪਾਣੀ ਵਿੱਚ ਅਕਸਰ ਨਹਾਉ ,ਸੂਤੀ ਕੱਪੜੇ ਤੋਂ ਬਣੇ ਹਲਕੇ ਰੰਗ ਦੇ ਮਾਸਕ ਪਹਿਨੋ, ਜੇ ਕਸਰਤ ਕਰਦੇ ਹੋ ਤਾਂ ਹੌਲੀ ਹੌਲੀ ਸ਼ੁਰੂ ਕਰੋ ਅਤੇ ਹੌਲੀ ਹੌਲੀ ਵਧਾਓ ਤਾਂ ਕਿ ਸਰੀਰ ਦੇ ਤਾਪਮਾਨ ਦੇ ਅਨੁਕੂਲ ਹੋਵੇ।ਆਪਣੇ ਘਰ ਨੂੰ ਹਵਾਦਾਰ ਅਤੇ ਠੰਡਾ ਰੱਖੋ ,ਹੇਠਲੀ ਮੰਜ਼ਿਲ ਤੇ ਰਹਿਣ ਦੀ ਕੋਸ਼ਿਸ਼ ਕਰੋ।
ਗਰਮੀ ਦੇ ਸ਼ਿਖਰ ਦੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਪਰਹੇਜ਼ ਕਰੋ ਰਸੋਈ ਦੇ ਖੇਤਰ ਨੂੰ ਚੰਗੀ ਤਰ੍ਹਾਂ ਹਵਾਦਾਰ ਕਰਨ ਲਈ ਦਰਵਾਜੇ ਤੇ ਖਿੜਕੀਆਂ ਖੁੱਲੀਆਂ ਰੱਖੋ। ਸਿਗਰਟ, ਤੰਬਾਕੂ, ਬੀੜੀ ਅਤੇ ਸ਼ਰਾਬ ਦੀ ਵਰਤੋਂ ਨਾ ਕੀਤੀ ਜਾਵੇ। ਚਾਹ, ਕਾਫੀ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ, ਤਲੇ ਅਤੇ ਬਾਹਰਲੇ ਖਾਣੇ ਤੋਂ ਪਰਹੇਜ਼ ਕਰੋ। ਬਾਸੀ ਖਾਣਾ ਨਾ ਖਾਓ, ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਬੰਦ ਵਾਹਨਾਂ ਵਿੱਚ ਨਾ ਛੱਡੋ।ਉਹਨਾਂ ਕਿਹਾ ਕਿ ਅਸਥਿਰਤਾ ਦੇ ਨਾਲ ਬਦਲਿਆ ਮਾਨਸਿਕ ਸੰਤੁਲਨ, ਗੱਲ ਸਮਝਣ ਵਿੱਚ ਮੁਸ਼ਕਿਲ, ਝਿੜਚਿੜਾਪਣ,ਅਟੈਕਸੀਆ, ਜੁਬਾਨ ਦਾ ਲੜਖੜਾਉਣਾ, ਤੋਰ ਦਾ ਲੜਖੜਾਉਣਾ, ਦੌਰਾ ਪੈਣਾ, ਗਰਮ ਲਾਲ ਅਤੇ ਖੁਸ਼ਕ ਚਮੜੀ ਦਾ ਹੋਣਾ, ਸਰੀਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਹੋ ਜਾਣ, ਬਹੁਤ ਤੇਜ਼ ਸਿਰ ਦਰਦ ,ਚੱਕਰ ,ਬੇਹੋਸ਼ੀ ਅਤੇ ਮਾਸਪੇਸ਼ੀਆਂ ਦੀ ਕਮਜ਼ੋਰੀ , ਕੜਵਲ ਪੈਣੇ ਉਲਟੀਆਂ, ਦਿਲ ਦੀ ਧੜਕਣ ਤੇਜ਼ ਹੋਣਾ ਆਦਿ ਲੱਛਣ ਦਿਖਾਈ ਦੇਣ ਤਾਂ ਵਿਅਕਤੀ ਨੂੰ ਛਾਵੇਂ ਲਿਟਾ ਦਿੱਤਾ ਜਾਵੇ, ਉਸ ਦੇ ਕੱਪੜੇ ਢਿੱਲੇ ਕਰ ਦਿੱਤੇ ਜਾਣ, ਪੀਣ ਲਈ ਤਰਲ ਪਦਾਰਥ ਦਿੱਤਾ ਜਾਵੇ ਅਤੇ ਸਰੀਰ ਤੇ ਠੰਡੇ ਪਾਣੀ ਦੀਆਂ ਪੱਟੀਆਂ ਕੀਤੀਆਂ ਜਾਣ ਤੇ ਤੁਰੰਤ ਡਾਕਟਰ ਦੀ ਸਲਾਹ ਲਈ ਜਾਵੇ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਪ੍ਰਭ ਆਸਰਾ ਵਿਖੇ ਸੇਵਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਪ੍ਰਭ ਆਸਰਾ ਵਿਖੇ ਸੇਵਾ

*ਲੋਕਾਂ ਦਾ ਸਮਰਥਨ ਜ਼ਿਮਨੀ ਚੋਣ ਵਿੱਚ 'ਆਪ' ਦੀ ਵੱਡੀ ਜਿੱਤ ਦਾ ਸਪੱਸ਼ਟ ਸੰਕੇਤ-ਆਪ*

*ਲੋਕਾਂ ਦਾ ਸਮਰਥਨ ਜ਼ਿਮਨੀ ਚੋਣ ਵਿੱਚ 'ਆਪ' ਦੀ ਵੱਡੀ ਜਿੱਤ ਦਾ ਸਪੱਸ਼ਟ ਸੰਕੇਤ-ਆਪ*

ਲੋਕਾਂ ਦਾ ਪਿਆਰ 'ਆਪ' ਦੀ ਜਿੱਤ ਦੀ ਗਵਾਹੀ, ਲੋਕ  ਮੁੜ 'ਆਪ' ਦੇ ਹੱਕ ਵਿੱਚ ਫਤਵਾ ਦੇਣ ਲਈ ਤਿਆਰ- ਸੰਧੂ 

ਲੋਕਾਂ ਦਾ ਪਿਆਰ 'ਆਪ' ਦੀ ਜਿੱਤ ਦੀ ਗਵਾਹੀ, ਲੋਕ  ਮੁੜ 'ਆਪ' ਦੇ ਹੱਕ ਵਿੱਚ ਫਤਵਾ ਦੇਣ ਲਈ ਤਿਆਰ- ਸੰਧੂ 

ਹਰਚੰਦ ਸਿੰਘ ਬਰਸਟ ਵੱਲੋਂ ਤਰਨਤਾਰਨ ਵਿਖੇ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਕੀਤਾ ਜਾ ਰਿਹਾ ਪ੍ਰਚਾਰ

ਹਰਚੰਦ ਸਿੰਘ ਬਰਸਟ ਵੱਲੋਂ ਤਰਨਤਾਰਨ ਵਿਖੇ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਕੀਤਾ ਜਾ ਰਿਹਾ ਪ੍ਰਚਾਰ

'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਪਿੰਡ ਗੰਡੀਵਿੰਡ ਦੇ ਲੋਕ ਲਾਮਬੰਦ, ਭਾਰੀ ਸਮਰਥਨ ਦਾ ਐਲਾਨ

'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਪਿੰਡ ਗੰਡੀਵਿੰਡ ਦੇ ਲੋਕ ਲਾਮਬੰਦ, ਭਾਰੀ ਸਮਰਥਨ ਦਾ ਐਲਾਨ

ਤਰਨਤਾਰਨ ਹਲਕੇ ਦੇ ਪਿੰਡ ਗਹਿਰੀ ਦੇ ਲੋਕਾਂ ਨੇ 'ਆਪ' ਪ੍ਰਤੀ ਜਤਾਇਆ ਭਰੋਸਾ

ਤਰਨਤਾਰਨ ਹਲਕੇ ਦੇ ਪਿੰਡ ਗਹਿਰੀ ਦੇ ਲੋਕਾਂ ਨੇ 'ਆਪ' ਪ੍ਰਤੀ ਜਤਾਇਆ ਭਰੋਸਾ