Tuesday, November 04, 2025  

ਪੰਜਾਬ

ਪੰਜਾਬ ਵਿੱਚ ਕਦੇ ਵੀ ਜਾਤ ਜਾਂ ਧਰਮ ਦੇ ਆਧਾਰ 'ਤੇ ਹਿੰਸਾ ਨਹੀਂ ਹੋਈ, ਜਿਹੜੇ ਲੋਕ ਅਜਿਹਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਉਹ ਨਹੀਂ ਹੋਣਗੇ ਸਫਲ - 'ਆਪ' ਵਿਧਾਇਕ

April 10, 2025

ਰੋਪੜ/ਚੰਡੀਗੜ੍ਹ, 10 ਅਪ੍ਰੈਲ

ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨੇ ਹਾਲ ਹੀ ਵਿੱਚ ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਬਾਰੇ ਕੀਤੀ ਅਪਮਾਨਜਨਕ ਟਿੱਪਣੀ ਦੀ ਨਿੰਦਾ ਕੀਤੀ ਹੈ। 'ਆਪ' ਆਗੂਆਂ ਨੇ ਕਿਹਾ ਕਿ ਅਜਿਹੇ ਬਿਆਨ ਦੇ ਕੇ ਪੰਨੂ ਪੰਜਾਬ ਦੇ ਲੋਕਾਂ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ, ਪਰ ਪੰਜਾਬ ਦੇ ਲੋਕ ਉਸਦੇ ਮਕਸਦ ਨੂੰ ਸਫਲ ਨਹੀਂ ਹੋਣ ਦੇਣਗੇ। 

ਵੀਰਵਾਰ ਨੂੰ, 'ਆਪ' ਵਿਧਾਇਕ ਡਾ. ਚਰਨਜੀਤ ਸਿੰਘ, ਦਿਨੇਸ਼ ਚੱਢਾ ਅਤੇ 'ਆਪ' ਨੇਤਾ ਹਰਮਿੰਦਰ ਢਾਹਾ ਨੇ ਇਸ ਮੁੱਦੇ 'ਤੇ ਰੋਪੜ ਵਿੱਚ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ ਅਤੇ ਪੰਨੂ ਦੇ ਬਿਆਨ ਦਾ ਸਖ਼ਤ ਵਿਰੋਧ ਕੀਤਾ।

ਮੀਡੀਆ ਨੂੰ ਸੰਬੋਧਨ ਕਰਦਿਆਂ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਪੰਨੂ ਦੀਆਂ ਟਿੱਪਣੀਆਂ ਬਹੁਤ ਹੀ ਨਿੰਦਣਯੋਗ ਹਨ। ਸਾਡੇ ਗੁਰੂਆਂ ਨੇ ਮਨੁੱਖਤਾ ਬਾਰੇ ਗੱਲ ਕੀਤੀ ਹੈ। ਅਤੇ ਸਾਰੇ ਲੋਕਾਂ ਨੂੰ ਬਰਾਬਰ ਮੰਨਿਆ ਹੈ। ਪੰਜਾਬ ਵਿੱਚ ਕਦੇ ਵੀ ਜਾਤ ਜਾਂ ਧਰਮ ਦੇ ਆਧਾਰ 'ਤੇ ਕੋਈ ਹਿੰਸਾ ਨਹੀਂ ਹੋਈ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਭਵਿੱਖ ਵਿੱਚ ਵੀ ਅਜਿਹਾ ਨਹੀਂ ਹੋਵੇਗਾ। ਇਸ ਲਈ, ਜੋ ਵੀ ਪੰਜਾਬ ਨੂੰ ਵੰਡਣ ਦੀ ਕੋਸ਼ਿਸ਼ ਕਰ ਰਿਹਾ ਹੈ, ਉਹ ਕਦੇ ਸਫਲ ਨਹੀਂ ਹੋਵੇਗਾ।

ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਨੇ ਨਾ ਸਿਰਫ਼ ਦਲਿਤਾਂ ਨੂੰ ਸੰਵਿਧਾਨਕ ਅਧਿਕਾਰ ਦਿੱਤੇ, ਸਗੋਂ ਸੰਵਿਧਾਨ ਰਾਹੀਂ ਉਨ੍ਹਾਂ ਨੇ ਔਰਤਾਂ, ਘੱਟ ਗਿਣਤੀਆਂ ਸਮੇਤ ਸਾਰੇ ਪਛੜੇ ਲੋਕਾਂ ਨੂੰ ਸੰਵਿਧਾਨਕ ਅਧਿਕਾਰ ਦਿੱਤੇ। ਡਾ. ਅੰਬੇਡਕਰ ਕਿਸੇ ਖ਼ਾਸ ਜਾਤੀ ਜਾਂ ਧਰਮ ਨਾਲ ਸਬੰਧਿਤ ਨਹੀਂ ਹਨ ਪਰ ਉਹ ਇੱਕ ਆਦਰਸ਼ ਮਨੁੱਖ ਹਨ ਅਤੇ ਪੂਰੇ ਦੇਸ਼ ਲਈ ਪ੍ਰੇਰਨਾ ਸਰੋਤ ਹਨ।

'ਆਪ' ਨੇਤਾ ਨੇ ਕਿਹਾ ਕਿ ਅਸੀਂ ਅਜਿਹੇ ਬਿਆਨਾਂ ਅਤੇ ਧਮਕੀਆਂ ਤੋਂ ਡਰਨ ਵਾਲੇ ਲੋਕ ਨਹੀਂ ਹਾਂ। 14 ਅਪ੍ਰੈਲ ਨੂੰ, ਬਾਬਾ ਸਾਹਿਬ ਦੇ ਜਨਮ ਦਿਨ 'ਤੇ, ਆਮ ਆਦਮੀ ਪਾਰਟੀ ਦੇ ਸਾਰੇ ਵਰਕਰ ਅਤੇ ਆਗੂ ਉਨ੍ਹਾਂ ਦੀਆਂ ਮੂਰਤੀਆਂ ਦੀ ਰੱਖਿਆ ਝੰਡੀਆਂ ਅਤੇ ਡੰਡਿਆਂ ਨਾਲ ਕਰਨਗੇ ਅਤੇ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਢੁਕਵਾਂ ਜਵਾਬ ਦੇਣਗੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਪ੍ਰਭ ਆਸਰਾ ਵਿਖੇ ਸੇਵਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਪ੍ਰਭ ਆਸਰਾ ਵਿਖੇ ਸੇਵਾ

*ਲੋਕਾਂ ਦਾ ਸਮਰਥਨ ਜ਼ਿਮਨੀ ਚੋਣ ਵਿੱਚ 'ਆਪ' ਦੀ ਵੱਡੀ ਜਿੱਤ ਦਾ ਸਪੱਸ਼ਟ ਸੰਕੇਤ-ਆਪ*

*ਲੋਕਾਂ ਦਾ ਸਮਰਥਨ ਜ਼ਿਮਨੀ ਚੋਣ ਵਿੱਚ 'ਆਪ' ਦੀ ਵੱਡੀ ਜਿੱਤ ਦਾ ਸਪੱਸ਼ਟ ਸੰਕੇਤ-ਆਪ*

ਲੋਕਾਂ ਦਾ ਪਿਆਰ 'ਆਪ' ਦੀ ਜਿੱਤ ਦੀ ਗਵਾਹੀ, ਲੋਕ  ਮੁੜ 'ਆਪ' ਦੇ ਹੱਕ ਵਿੱਚ ਫਤਵਾ ਦੇਣ ਲਈ ਤਿਆਰ- ਸੰਧੂ 

ਲੋਕਾਂ ਦਾ ਪਿਆਰ 'ਆਪ' ਦੀ ਜਿੱਤ ਦੀ ਗਵਾਹੀ, ਲੋਕ  ਮੁੜ 'ਆਪ' ਦੇ ਹੱਕ ਵਿੱਚ ਫਤਵਾ ਦੇਣ ਲਈ ਤਿਆਰ- ਸੰਧੂ 

ਹਰਚੰਦ ਸਿੰਘ ਬਰਸਟ ਵੱਲੋਂ ਤਰਨਤਾਰਨ ਵਿਖੇ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਕੀਤਾ ਜਾ ਰਿਹਾ ਪ੍ਰਚਾਰ

ਹਰਚੰਦ ਸਿੰਘ ਬਰਸਟ ਵੱਲੋਂ ਤਰਨਤਾਰਨ ਵਿਖੇ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਕੀਤਾ ਜਾ ਰਿਹਾ ਪ੍ਰਚਾਰ

'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਪਿੰਡ ਗੰਡੀਵਿੰਡ ਦੇ ਲੋਕ ਲਾਮਬੰਦ, ਭਾਰੀ ਸਮਰਥਨ ਦਾ ਐਲਾਨ

'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਪਿੰਡ ਗੰਡੀਵਿੰਡ ਦੇ ਲੋਕ ਲਾਮਬੰਦ, ਭਾਰੀ ਸਮਰਥਨ ਦਾ ਐਲਾਨ

ਤਰਨਤਾਰਨ ਹਲਕੇ ਦੇ ਪਿੰਡ ਗਹਿਰੀ ਦੇ ਲੋਕਾਂ ਨੇ 'ਆਪ' ਪ੍ਰਤੀ ਜਤਾਇਆ ਭਰੋਸਾ

ਤਰਨਤਾਰਨ ਹਲਕੇ ਦੇ ਪਿੰਡ ਗਹਿਰੀ ਦੇ ਲੋਕਾਂ ਨੇ 'ਆਪ' ਪ੍ਰਤੀ ਜਤਾਇਆ ਭਰੋਸਾ