Tuesday, November 04, 2025  

ਪੰਜਾਬ

ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਪੱਧਰ ਉੱਤੇ ਚੁੱਕੇ ਜਾ ਰਹੇ ਹਨ ਸਾਰਥਕ ਕਦਮ-ਵਿਧਾਇਕ ਲਖਬੀਰ ਰਾਏ

April 11, 2025
 
ਸ੍ਰੀ ਫਤਹਿਗੜ੍ਹ ਸਾਹਿਬ/ 11 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਵਚਨਬੱਧ ਹੈ,ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਲਾਹੇਵੰਦ ਸਾਬਤ ਹੋਵੇਗੀ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਪੋਲਾ, ਛਲੇੜੀ ਖੁਰਦ ਤੇ ਬਹਿਲੋਲਪੁਰ ਦੇ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਰਕਾਰੀ ਸਕੂਲਾਂ ਨੂੰ ਸਾਰੀਆਂ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸਾਫ਼ ਪੀਣ ਵਾਲਾ ਪਾਣੀ, ਹਾਈ ਸਪੀਡ ਵਾਈਫਾਈ ਕੁਨੈਕਸ਼ਨ, ਲੜਕੀਆਂ ਅਤੇ ਲੜਕਿਆਂ ਲਈ ਵੱਖਰੇ ਪਖਾਨੇ, ਡੈਸਕ ਤੇ ਕੁਰਸੀਆਂ ਅਤੇ ਚਾਰਦੀਵਾਰੀ ਸ਼ਾਮਲ ਹੈ।ਵਿਧਾਇਕ ਰਾਏ ਨੇ ਸਰਕਾਰੀ ਹਾਈ ਸਕੂਲ ਪੋਲਾ ਵਿਖੇ 09.38 ਲੱਖ, ਸਰਕਾਰੀ ਮਿਡਲ ਸਕੂਲ ਛਲੇੜੀ ਖੁਰਦ ਵਿਖੇ ਇੱਕ ਲੱਖ ਦੀ ਲਾਗਤ ਨਾਲ ਅਤੇ ਸਰਕਾਰੀ ਮਿਡਲ ਸਕੂਲ ਬਹਿਲੋਲਪੁਰ ਵਿਖੇ 01.60 ਲੱਖ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤਾ।ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਮੇਸ਼ਾ ਹੀ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਨੂੰ ਤਰਜੀਹੀ ਖੇਤਰਾਂ ਵਜੋਂ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਚ 12 ਫੀਸਦੀ ਵਾਧਾ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ ।ਉਨ੍ਹਾਂ ਦੱਸਿਆ ਕਿ ਮੌਜੂਦਾ ਵਰ੍ਹੇ ਸਰਕਾਰੀ ਸਕੂਲਾਂ ਦੇ ਲਗਭਗ 200 ਵਿਦਿਆਰਥੀਆਂ ਨੇ ਜੇ.ਈ.ਈ. ਦਾ ਟੈਸਟ ਪਾਸ ਕਰਕੇ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਪੱਛੜ ਗਏ ਸਨ ਜਿਸ ਨੂੰ ਸੂਬਾ ਸਰਕਾਰ ਵੱਲੋਂ ਮੁੜ ਲੀਹਾਂ ਤੇ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਦੇ ਨਾਲ-ਨਾਲ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਤੋਂ ਅਧਿਆਪਕਾਂ ਦੀ ਪੱਕੀ ਭਰਤੀ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਹੀ ਅੱਜ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਵਧੀਆ ਸਹੂਲਤਾਂ ਉਪਲਬਧ ਹਨ।ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਸ਼ਵ ਪੱਧਰੀ ਸੜ੍ਹਕੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸਰਕਾਰ ਵੱਲੋਂ 2890 ਕਰੋੜ ਰੁਪਏ ਖਰਚ ਕੀਤੇ ਜਾਣਗੇ।ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਇਸ ਮੌਕੇ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ।ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਦੀਦਾਰ ਸਿੰਘ ਮਾਂਗਟ, ਮਨਦੀਪ ਸਿੰਘ ਪੋਲਾ, ਮਾਨ ਸਿੰਘ ਸਰਪੰਚ, ਰਸਪਾਲ ਸਿੰਘ, ਭਰਪੂਰ ਸਿੰਘ, ਸਰਪੰਚ ਸਿਕੰਦਰ ਸਿੰਘ, ਲਵਪ੍ਰੀਤ ਸਿੰਘ ਨੰਬਰਦਾਰ, ਰਣਵੀਰ ਪੰਚ, ਸੰਤੋਖ ਸਿੰਘ, ਸੁਖਦੀਪ ਸਿੰਘ, ਜਗੀਰ ਸਿੰਘ, ਸਰਪੰਚ ਕੁਲਵਿੰਦਰ ਕੌਰ, ਹਰਜੀਤ ਸਿੰਘ, ਬਲਜੀਤ ਸਿੰਘ, ਸਾਬਕਾ ਸਰਪੰਚ ਸੁਰਿੰਦਰ ਸਿੰਘ, ਡਾ. ਗੁਰਦੀਪ ਸਿੰਘ, ਸਰਬਜੀਤ ਸਿੰਘ ਭਿੰਡਰ, ਸਤੀਸ਼ ਕੁਮਾਰ ਲਟੌਰ, ਬਲਦੇਵ ਨਲੀਨਾ, ਹਰਪ੍ਰੀਤ ਸਿੰਘ ਪੰਜੋਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲਾਂ ਦੇ ਵਿਦਿਆਰਥੀ, ਮਾਪੇ ਤੇ ਅਧਿਆਪਕ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਪੋਸਟਰ ਜਾਰੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਪੋਸਟਰ ਜਾਰੀ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਮਨਾਇਆ ਗਿਆ ਹੈਲੋਵੀਨ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਮਨਾਇਆ ਗਿਆ ਹੈਲੋਵੀਨ

'ਆਪ' ਸਰਕਾਰ ਦੀ ਸਿੱਖਿਆ ਕ੍ਰਾਂਤੀ: 1187 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੀਟ/ਜੇ.ਈ.ਈ 'ਚ ਸਫ਼ਲ: ਹਰਮੀਤ ਸੰਧੂ

'ਆਪ' ਸਰਕਾਰ ਦੀ ਸਿੱਖਿਆ ਕ੍ਰਾਂਤੀ: 1187 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੀਟ/ਜੇ.ਈ.ਈ 'ਚ ਸਫ਼ਲ: ਹਰਮੀਤ ਸੰਧੂ

'ਆਪ' ਸਰਕਾਰ ਦੀ ਈਡੀਪੀ ਰਣਨੀਤੀ ਸਫ਼ਲ, ਤਸਕਰਾਂ 'ਤੇ ਸਖ਼ਤੀ ਦੇ ਨਾਲ ਨੌਜਵਾਨਾਂ ਨੂੰ ਇਲਾਜ ਲਈ ਵੀ ਕੀਤਾ ਰਾਜ਼ੀ: ਹਰਮੀਤ ਸੰਧੂ

'ਆਪ' ਸਰਕਾਰ ਦੀ ਈਡੀਪੀ ਰਣਨੀਤੀ ਸਫ਼ਲ, ਤਸਕਰਾਂ 'ਤੇ ਸਖ਼ਤੀ ਦੇ ਨਾਲ ਨੌਜਵਾਨਾਂ ਨੂੰ ਇਲਾਜ ਲਈ ਵੀ ਕੀਤਾ ਰਾਜ਼ੀ: ਹਰਮੀਤ ਸੰਧੂ

ਮਾਨ ਸਰਕਾਰ ਦੇ ਪ੍ਰਬੰਧਾਂ ਨੇ ਪਿਛਲੀਆਂ ਸਰਕਾਰਾਂ ਨੂੰ ਪਾਈ ਮਾਤ, ਪਹਿਲੀ ਵਾਰ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: 'ਆਪ' ਉਮੀਦਵਾਰ ਸੰਧੂ

ਮਾਨ ਸਰਕਾਰ ਦੇ ਪ੍ਰਬੰਧਾਂ ਨੇ ਪਿਛਲੀਆਂ ਸਰਕਾਰਾਂ ਨੂੰ ਪਾਈ ਮਾਤ, ਪਹਿਲੀ ਵਾਰ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: 'ਆਪ' ਉਮੀਦਵਾਰ ਸੰਧੂ

ਮਾਨ ਸਰਕਾਰ ਦੇ 6 ਮੈਗਾ-ਪ੍ਰੋਜੈਕਟ ਬਦਲਣਗੇ ਪੰਜਾਬ ਦੀ ਨੁਹਾਰ, ਸੂਬਾ ਬਣੇਗਾ ਉੱਤਰ ਭਾਰਤ ਦਾ ਟੂਰਿਜ਼ਮ ਹੱਬ: ਹਰਮੀਤ ਸੰਧੂ

ਮਾਨ ਸਰਕਾਰ ਦੇ 6 ਮੈਗਾ-ਪ੍ਰੋਜੈਕਟ ਬਦਲਣਗੇ ਪੰਜਾਬ ਦੀ ਨੁਹਾਰ, ਸੂਬਾ ਬਣੇਗਾ ਉੱਤਰ ਭਾਰਤ ਦਾ ਟੂਰਿਜ਼ਮ ਹੱਬ: ਹਰਮੀਤ ਸੰਧੂ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ