Saturday, August 16, 2025  

ਪੰਜਾਬ

ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ : ਡਾ. ਦਵਿੰਦਰਜੀਤ ਕੌਰ

April 11, 2025

ਸ੍ਰੀ ਫ਼ਤਹਿਗੜ੍ਹ ਸਾਹਿਬ/ 11 ਅਪ੍ਰੈਲ: 
(ਰਵਿੰਦਰ ਸਿੰਘ ਢੀਂਡਸਾ)
 
ਕਿਸੇ ਵੀ ਥਾਂ ਤੇ ਅੱਗ ਲੱਗਣ ਦੀ ਹਾਲਤ ਵਿੱਚ ਬਹੁਤ ਸਾਰਾ ਜਾਨੀ ਤੇ ਮਾਲੀ ਨੁਕਸਾਨ ਹੋ ਸਕਦਾ ਹੈ, ਦਫਤਰਾਂ , ਹਸਪਤਾਲਾਂ ਜਾਂ ਹੋਰ ਥਾਵਾਂ ਤੇ ਅੱਗ ਬੁਝਾਊ ਜੰਤਰ ਲੱਗੇ ਹੋਣ ਦੇ ਬਾਵਜੂਦ ਵੀ ਜੇਕਰ ਵਿਅਕਤੀ ਨੂੰ ਇਸ ਦਾ ਇਸਤੇਮਾਲ ਕਰਨਾ ਨਹੀ ਆਉਂਦਾ ਤਾਂ ਅੱਗ ਤੇ ਕਾਬੂ ਨਹੀਂ ਪਾਇਆ ਜਾ ਸਕਦਾ ,ਇਸ ਲਈ ਹਰ ਵਿਅਕਤੀ ਨੂੰ ਫਾਇਰ ਸੇਫਟੀ ਸਬੰਧੀ ਜਾਣਕਾਰੀ ਹੋਣੀ ਅਤੀ ਜਰੂਰੀ ਹੁੰਦੀ ਹੈ ਅਤੇ ਅੱਗ ਬੁਝਾਊ ਯੰਤਰ ਸੰਸਥਾਵਾਂ ਅੰਦਰ ਚਾਲੂ ਹਾਲਤ ਵਿੱਚ ਹੋਣੇ ਚਾਹੀਦੇ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਉਸ ਸਮੇਂ ਕੀਤਾ ਜਦੋਂ 'ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ', ਸਰਹਿੰਦ ਵੱਲੋਂ ਜ਼ਿਲਾ ਹਸਪਤਾਲ ਵਿਖੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਮੋਕ ਡਰਿੱਲ ਕਰਕੇ ਅੱਗ ਬੁਝਾਉਣ ਸਬੰਧੀ ਟ੍ਰੇਨਿੰਗ ਦਿੱਤੀ ਜਾ ਰਹੀ ਸੀ । ਫਾਇਰ ਸੇਫ਼ਟੀ ਵਿਭਾਗ ਦੀ ਟੀਮ ਜਿਸ ਵਿੱਚ ਸਟੇਸ਼ਨ ਫਾਇਰ ਅਫਸਰ ਹਰਪ੍ਰੀਤ ਸਿੰਘ , ਫਾਇਰਮੈਨ ਇੰਦਰਪਾਲ ਸਿੰਘ, ਪਾਇਲਟ ਜਸਪ੍ਰੀਤ ਸਿੰਘ, ਅਤੇ ਹੋਰ ਸਹਿਯੋਗੀ ਸਟਾਫ ਸ਼ਾਮਿਲ ਸਨ ਨੇ ਅੱਗ ਬਝਾਊ ਜੰਤਰਾਂ ਨੂੰ ਚਲਾ ਕੇ ਇਹਨਾਂ ਨੂੰ ਲੋੜ ਪੈਣ ਤੇ ਇਸਤੇਮਾਲ ਕਰਨ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਅੱਗ ਲੱਗਣ ਦੀ ਦੁਰਘਟਨਾ ਹੋਣ ਤੇ ਅੱਗ ਤੇ ਕਿਵੇਂ ਕਾਬੂ ਪਾਇਆ ਜਾ ਸਕਦਾ ਹੈ , ਅੱਗ ਕਿੰਨੇ ਕਿਸਮ ਦੀ ਹੁੰਦੀ ਹੈ, ਅੱਗ ਲੱਗਣ ਦੀ ਸੂਰਤ ਵਿੱਚ ਇਸ ਨੂੰ ਬੁਝਾਉਣ ਲਈ ਕਿਹੜਾ ਮਟੀਰੀਅਲ ਕਿਵੇਂ ਵਰਤਿਆ ਜਾ ਸਕਦਾ ਹੈ, ਬਾਰੇ ਵਿਸਥਾਰ ਸਹਿਤ ਦੱਸਿਆ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਅਮਰੀਕ ਸਿੰਘ ਚੀਮਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ , ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਦੀਪ ਸਿੰਘ, ਆਪ੍ਰੇਸ਼ਨਾਂ ਦੇ ਮਾਹਰ ਡਾ ਓਮਕਾਰਵੀਰ ਸਿੰਘ, ਡਾ ਨੀਰੂ ਸਿਆਲ, ਡਾ. ਸਤਨਾਮ ਸਿੰਘ ਬੰਗਾ,ਮੈਡੀਕਲ ਅਫਸਰ ਡਾ. ਸਚਿਨ ਨਰੂਲਾ,ਡਾ. ਪਰਵੀਨ ਕੌਰ, ਡਾ. ਕਸੀਤਿਜ ਸੀਮਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ , ਗੁਰਦੀਪ ਸਿੰਘ, ਨਰਸਿੰਗ ਸਿਸਟਰ ਪਰਮਿੰਦਰ ਕੌਰ , ਐਲ.ਟੀ ਹਰਕੇਸ਼ ਕੌਰ, ਰੇਨੂ ਬਾਲਾ, ਸੰਦੀਪ ਕੈਂਥ , ਬਲਵਿੰਦਰ ਸਿੰਘ ਆਦਿ ਪੈਰਾਮੈਡੀਕਲ ਅਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ