Saturday, August 16, 2025  

ਪੰਜਾਬ

ਪੰਜਾਬ ਗੁਰੂਆਂ ਅਤੇ ਪੀਰਾਂ ਦੀ ਧਰਤੀ, ਇੱਥੋਂ ਦੇ ਲੋਕ ਨਫ਼ਰਤ ਫੈਲਾਉਣ ਵਾਲਿਆਂ ਨੂੰ ਨਹੀਂ ਕਰਦੇ ਪਸੰਦ - ਲਖਬੀਰ ਸਿੰਘ ਰਾਏ

April 11, 2025

ਫ਼ਤਿਹਗੜ੍ਹ ਸਾਹਿਬ/ਚੰਡੀਗੜ੍ਹ, 11 ਅਪ੍ਰੈਲ

ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨੇ ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਬਾਰੇ ਹਾਲ ਹੀ ਵਿੱਚ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ ਹੈ। 'ਆਪ' ਆਗੂਆਂ ਨੇ ਕਿਹਾ ਕਿ ਪੰਨੂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਅਜਿਹੇ ਬਿਆਨ ਦੇ ਰਿਹਾ ਹੈ, ਪਰ ਉਹ ਇਸ ਵਿੱਚ ਕਦੇ ਵੀ ਸਫਲ ਨਹੀਂ ਹੋਵੇਗਾ।

ਸ਼ੁੱਕਰਵਾਰ ਨੂੰ ਫ਼ਤਿਹਗੜ੍ਹ ਸਾਹਿਬ ਵਿੱਚ 'ਆਪ' ਵਿਧਾਇਕ ਰੁਪਿੰਦਰ ਸਿੰਘ ਹੈਪੀ ਅਤੇ ਲਖਬੀਰ ਸਿੰਘ ਰਾਏ ਨੇ ਸਥਾਨਕ ਪਾਰਟੀ ਆਗੂਆਂ ਨਾਲ ਮਿਲ ਕੇ ਇਸ ਮੁੱਦੇ 'ਤੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ ਅਤੇ ਪੰਨੂ ਦੇ ਬਿਆਨ ਦਾ ਸਖ਼ਤ ਵਿਰੋਧ ਕੀਤਾ।

ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਪੰਨੂ ਦੀਆਂ ਟਿੱਪਣੀਆਂ ਬਹੁਤ ਹੀ ਨਿੰਦਣਯੋਗ ਹਨ। ਪੰਜਾਬ ਗੁਰੂਆਂ ਅਤੇ ਪੀਰਾਂ ਦੀ ਧਰਤੀ ਹੈ। ਇੱਥੇ ਨਫ਼ਰਤ ਅਤੇ ਹਿੰਸਾ ਦੀ ਕੋਈ ਥਾਂ ਨਹੀਂ ਹੈ। ਸਾਡੇ ਗੁਰੂਆਂ ਨੇ ਮਨੁੱਖਤਾ ਦੀ ਗੱਲ ਕੀਤੀ ਹੈ ਅਤੇ ਸਾਰੇ ਲੋਕਾਂ ਨੂੰ ਬਰਾਬਰ ਮੰਨਿਆ ਹੈ। ਪੰਨੂ ਨੂੰ ਸਿੱਖ ਧਰਮ ਦਾ ਗਿਆਨ ਨਹੀਂ ਹੈ, ਇਸੇ ਲਈ ਉਹ ਅਜਿਹੀਆਂ ਘਟੀਆ ਗੱਲਾਂ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਸਿਰਫ਼ ਦਲਿਤਾਂ ਦੇ ਨਹੀਂ ਹਨ। ਭਾਰਤ ਦੀਆਂ ਸਾਰੀਆਂ ਜਾਤਾਂ ਅਤੇ ਧਰਮਾਂ ਦੇ ਲੋਕ ਉਨ੍ਹਾਂ ਸਤਿਕਾਰ ਕਰਦੇ ਹਨ। ਸੰਵਿਧਾਨ ਰਾਹੀਂ, ਉਨ੍ਹਾਂ ਨੇ ਦਲਿਤਾਂ, ਔਰਤਾਂ ਅਤੇ ਘੱਟ ਗਿਣਤੀਆਂ ਸਮੇਤ ਸਾਰੇ ਪਛੜੇ ਅਤੇ ਵਾਂਝੇ ਲੋਕਾਂ ਨੂੰ ਅਧਿਕਾਰ ਦਿੱਤੇ। ਅੱਜ ਦੇਸ਼ ਉਸੇ ਸੰਵਿਧਾਨ ਦੇ ਕਾਰਨ ਚੱਲ ਰਿਹਾ ਹੈ।

‘ਆਪ’ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਗੁਰਪਤਵੰਤ ਪੰਨੂ ਦਾ ਕੰਮ ਨਫ਼ਰਤ ਫੈਲਾਉਣਾ ਹੈ। ਸਾਨੂੰ ਉਸਨੂੰ ਸਿੱਖ ਵੀ ਨਹੀਂ ਕਹਿਣਾ ਚਾਹੀਦਾ। ਉਹ ਹਮੇਸ਼ਾ ਅਜਿਹੀਆਂ ਗੱਲਾਂ ਕਹਿੰਦਾ ਹੈ ਜੋ ਪੰਜਾਬ ਅਤੇ ਪੰਥ ਨੂੰ ਬਦਨਾਮ ਕਰਦੀਆਂ ਹਨ ਅਤੇ ਪੰਜਾਬ ਦੇ ਲੋਕ ਅਜਿਹੇ ਵਿਅਕਤੀ ਨੂੰ ਕਦੇ ਵੀ ਸਵੀਕਾਰ ਨਹੀਂ ਕਰ ਸਕਦੇ।

'ਆਪ' ਨੇਤਾ ਨੇ ਕਿਹਾ ਕਿ ਅਸੀਂ  ਅਜਿਹੇ ਬਿਆਨਾਂ ਅਤੇ ਧਮਕੀਆਂ ਤੋਂ ਡਰਨ ਵਾਲੇ ਲੋਕ ਨਹੀਂ  ਹਾਂ। 14 ਅਪ੍ਰੈਲ ਨੂੰ ਬਾਬਾ ਸਾਹਿਬ ਦੀ ਜਯੰਤੀ 'ਤੇ ਆਮ ਆਦਮੀ ਪਾਰਟੀ ਦੇ ਸਾਰੇ ਵਰਕਰ ਅਤੇ ਆਗੂ ਸੂਬੇ ਭਰ ਵਿੱਚ ਉਨ੍ਹਾਂ ਦੇ ਬੁੱਤਾਂ ਦੀ ਝੰਡਿਆਂ ਅਤੇ ਡੰਡਿਆਂ ਨਾਲ ਰੱਖਿਆ ਕਰਨਗੇ ਅਤੇ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਢੁਕਵਾਂ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਸਾਡੇ ਆਦਰਸ਼ ਹਨ। ਜੋ ਵੀ ਉਨ੍ਹਾਂ ਵਿਰੁੱਧ ਬੋਲੇਗਾ, ਅਸੀਂ ਉਸਦਾ ਸਖ਼ਤ ਵਿਰੋਧ ਕਰਾਂਗੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ