Wednesday, April 30, 2025  

ਪੰਜਾਬ

ਸਿੱਖਿਆ ਕ੍ਰਾਂਤੀ ਨਾਲ ਬਦਲ ਰਹੀ ਹੈ ਪੰਜਾਬ ਦੀ ਨੁਹਾਰ: ਡਾ. ਬਲਜੀਤ ਕੌਰ

April 15, 2025

ਚੰਡੀਗੜ੍ਹ/ਮਲੋਟ, 15 ਅਪ੍ਰੈਲ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ਅਧੀਨ ਪੰਜਾਬ ‘ਚ ਚਲ ਰਹੀ ਸਿੱਖਿਆ ਕ੍ਰਾਂਤੀ ਰਾਹੀਂ ਸਕੂਲਾਂ ਦੇ ਨਵੀਨੀਕਰਨ ਅਤੇ ਮਿਆਰੀ ਸਿੱਖਿਆ ਦੇ ਉਦੇਸ਼ ਨੂੰ ਲੈ ਕੇ ਪੰਜਾਬ ਸਰਕਾਰ ਨਿਰੰਤਰ ਯਤਨਸ਼ੀਲ ਹੈ। ਇਸ ਸੰਦਰਭ ‘ਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਹਲਕੇ ਦੇ ਅਬੁਲ ਖੁਰਾਣਾ ਪਿੰਡ ਵਿਖੇ ਕਈ ਸਰਕਾਰੀ ਸਕੂਲਾਂ ‘ਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

ਡਾ. ਬਲਜੀਤ ਕੌਰ ਨੇ ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਅਬੁਲ ਖੁਰਾਣਾ ਵਿਖੇ 1 ਕਰੋੜ 40 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਬੱਚਿਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਉੱਤਮ ਸਿੱਖਿਆ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਲੜਕੀਆਂ ਕਿਸੇ ਵੀ ਖੇਤਰ ‘ਚ ਪਿੱਛੇ ਨਹੀਂ ਹਨ ਅਤੇ ਮਿਆਰੀ ਸਿੱਖਿਆ ਦੀ ਸਹਾਇਤਾ ਨਾਲ ਉਹ ਡਾਕਟ, ਟੀਚਰ, ਇੰਜੀਨੀਅਰ ਅਤੇ ਪਾਇਲਟ ਬਣ ਸਕਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਹਰ ਬੱਚੇ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਸੰਕਲਪਬੱਧ ਯਤਨ ਜਾਰੀ ਹਨ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਬੁਲ ਖੁਰਾਣਾ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ 2 ਨਵੇਂ ਕਮਰਿਆਂ ਦਾ ਉਦਘਾਟਨ ਕੀਤਾ ਗਿਆ। ਇਸੇ ਤਰ੍ਹਾਂ ਲੜਕੀਆਂ ਦੇ ਸੀਨੀਅਰ ਸੈਕੰਡਰੀ ਸਕੂਲ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਬਣੀ ਚਾਰਦੀਵਾਰੀ ਅਤੇ 15 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਕਮਰਿਆਂ ਦਾ ਉਦਘਾਟਨ ਕੀਤਾ ਗਿਆ।

ਸਮਾਰਟ ਸਕੂਲ ਅਬੁਲ ਖੁਰਾਣਾ ਵਿਖੇ 22.53 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਤਿੰਨ ਨਵੇਂ ਕਮਰੇ ਤਿਆਰ ਕਰਵਾਏ ਗਏ ਹਨ, ਜਿਨ੍ਹਾਂ ਦਾ ਡਾ. ਬਲਜੀਤ ਕੌਰ ਵੱਲੋਂ ਉਦਘਾਟਨ ਕੀਤਾ ਗਿਆ। ਨਾਲ ਹੀ 7 ਕਮਰਿਆਂ ਦੀ ਸੁੰਦਰਤਾ ਵਧਾਉਣ ਲਈ ਹਰ ਕਮਰੇ ‘ਤੇ 1 ਲੱਖ ਰੁਪਏ ਦੀ ਗ੍ਰਾਂਟ ਤਹਿਤ ਦਰਵਾਜ਼ੇ, ਫਰਸ਼ ਅਤੇ ਪੀ.ਓ.ਪੀ. ਦਾ ਕੰਮ ਕਰਵਾਇਆ ਗਿਆ।

ਸਕੂਲ ਆਫ ਐਮੀਨੈਂਸ (ਲੜਕੀਆਂ) ਅਬੁਲ ਖੁਰਾਣਾ ਵਿਖੇ ਮੰਤਰੀ ਡਾ ਬਲਜੀਤ ਕੌਰ ਵੱਲੋਂ 30 ਲੱਖ ਰੁਪਏ ਦੀ ਲਾਗਤ ਨਾਲ ਬਣੀ ਚਾਰਦੀਵਾਰੀ ਅਤੇ 15 ਲੱਖ ਰੁਪਏ ਦੀ ਲਾਗਤ ਨਾਲ ਬਣੇ ਦੋ ਨਵੇਂ ਕਲਾਸ ਰੂਮਾਂ ਦਾ ਵੀ ਉਦਘਾਟਨ ਕੀਤਾ ਗਿਆ।

ਇਸ ਮੌਕੇ ਮਾਰਕੀਟ ਕਮੇਟੀ ਮਲੋਟ ਦੇ ਚੇਅਰਮੈਨ ਸ੍ਰੀ ਜਸ਼ਨ ਬਰਾੜ, ਸ੍ਰੀ ਅਰਸ਼ਦੀਪ ਸਿੰਘ, ਸ੍ਰੀ ਸਿੰਦਰਪਾਲ ਸਿੰਘ (ਨਿੱਜੀ ਸਹਾਇਕ), ਪ੍ਰਿੰਸੀਪਲ ਬਿਮਲਾ ਰਾਣੀ, ਪ੍ਰਿੰਸੀਪਲ ਅਜੈ ਕੁਮਾਰ, ਹੈਡਮਾਸਟਰ ਰਾਜਪਾਲ ਸਿੰਘ, ਸ੍ਰੀ ਹਰਮੇਸ਼ ਕੁਮਾਰ ਅਰਨੀਵਾਲਾ, ਸ੍ਰੀ ਨਾਨਕ ਸਿੰਘ ਵਿੱਕੀ (ਸਰਪੰਚ ਅਬੁਲ ਖੁਰਾਣਾ), ਸ੍ਰੀ ਮੋਹਿਤ ਕੁਮਾਰ ਸੋਨੀ (ਸੋਸ਼ਲ ਮੀਡੀਆ ਇੰਚਾਰਜ), ਸਕੂਲੀ ਬੱਚੇ ਅਤੇ ਹੋਰ ਪਤਵੰਤੇ ਵਿਅਕਤੀ ਮੌਜੂਦ ਰਹੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅੰਮ੍ਰਿਤਸਰ ਵਿੱਚ ਦਿਨ-ਦਿਹਾੜੇ ਹੋਈ ਗੋਲੀਬਾਰੀ: ਦੋ ਬੰਦੂਕਧਾਰੀਆਂ ਨੇ ਨੌਜਵਾਨ ਦੀ ਹੱਤਿਆ ਕਰ ਦਿੱਤੀ, ਮੌਕੇ ਤੋਂ ਭੱਜ ਗਏ

ਅੰਮ੍ਰਿਤਸਰ ਵਿੱਚ ਦਿਨ-ਦਿਹਾੜੇ ਹੋਈ ਗੋਲੀਬਾਰੀ: ਦੋ ਬੰਦੂਕਧਾਰੀਆਂ ਨੇ ਨੌਜਵਾਨ ਦੀ ਹੱਤਿਆ ਕਰ ਦਿੱਤੀ, ਮੌਕੇ ਤੋਂ ਭੱਜ ਗਏ

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਲਈ ਪਿੰਡ ਤੇ ਵਾਰਡ ਸੁਰੱਖਿਆ ਕਮੇਟੀਆਂ ਨੂੰ ਲਾਮਬੰਦ ਕਰਨ ਦੇ ਦਿੱਤੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਲਈ ਪਿੰਡ ਤੇ ਵਾਰਡ ਸੁਰੱਖਿਆ ਕਮੇਟੀਆਂ ਨੂੰ ਲਾਮਬੰਦ ਕਰਨ ਦੇ ਦਿੱਤੇ ਨਿਰਦੇਸ਼

ਮਾਤਾ ਗੁਜਰੀ ਕਾਲਜ ਦੇ ਮਨੋਵਿਗਿਆਨ ਵਿਭਾਗ ਵੱਲੋਂ ਵਿੱਦਿਅਕ ਦੌਰਾ

ਮਾਤਾ ਗੁਜਰੀ ਕਾਲਜ ਦੇ ਮਨੋਵਿਗਿਆਨ ਵਿਭਾਗ ਵੱਲੋਂ ਵਿੱਦਿਅਕ ਦੌਰਾ

'ਸੀ.ਐਮ. ਦੀ ਯੋਗਸ਼ਾਲਾ' ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਰੋਜ਼ਾਨਾ ਲੱਗ ਰਹੇ ਹਨ 120 ਯੋਗ ਸਿਖਲਾਈ ਸੈਸ਼ਨ 

'ਸੀ.ਐਮ. ਦੀ ਯੋਗਸ਼ਾਲਾ' ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਰੋਜ਼ਾਨਾ ਲੱਗ ਰਹੇ ਹਨ 120 ਯੋਗ ਸਿਖਲਾਈ ਸੈਸ਼ਨ 

ਨਗਰ ਕੌਂਸਲ ਸਰਹਿੰਦ ਫਤਿਹਗੜ੍ਹ ਸਾਹਿਬ ਨੇ ਚਲਾਈ ਨਾਈਟ ਸਵੀਪਿੰਗ ਮੁਹਿੰਮ : ਈ.ਓ. ਸੰਗੀਤ ਕੁਮਾਰ

ਨਗਰ ਕੌਂਸਲ ਸਰਹਿੰਦ ਫਤਿਹਗੜ੍ਹ ਸਾਹਿਬ ਨੇ ਚਲਾਈ ਨਾਈਟ ਸਵੀਪਿੰਗ ਮੁਹਿੰਮ : ਈ.ਓ. ਸੰਗੀਤ ਕੁਮਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ "ਮੌਲੀਕਿਊਲਰ ਬਾਇਓਲੋਜੀ ਤਕਨੀਕਾਂ" ਵਿਸ਼ੇ 'ਤੇ ਪੰਜ-ਰੋਜ਼ਾ ਵਰਕਸ਼ਾਪ

ਮਾਤਾ ਗੁਜਰੀ ਕਾਲਜ ਦੇ ਅਕਾਦਮਿਕ ਸੈਸ਼ਨ 2025-26 ਦਾ ਪ੍ਰਾਸਪੈਕਟਸ ਜਾਰੀ

ਮਾਤਾ ਗੁਜਰੀ ਕਾਲਜ ਦੇ ਅਕਾਦਮਿਕ ਸੈਸ਼ਨ 2025-26 ਦਾ ਪ੍ਰਾਸਪੈਕਟਸ ਜਾਰੀ

ਪੰਜਾਬ ਦੇ ਚਾਰ ਵਾਈਸ ਚਾਂਸਲਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦਾ ਕੀਤਾ ਦੌਰਾ

ਪੰਜਾਬ ਦੇ ਚਾਰ ਵਾਈਸ ਚਾਂਸਲਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦਾ ਕੀਤਾ ਦੌਰਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਮੇਸ਼ਾਂ ਕਿਸਾਨਾਂ ਤੇ ਮਜਦੂਰਾਂ ਦੇ ਹੱਕਾਂ ਦੀ ਰਾਖੀ ਲਈ ਵੱਡੇ ਫੈਸਲੇ ਕੀਤੇ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਮੇਸ਼ਾਂ ਕਿਸਾਨਾਂ ਤੇ ਮਜਦੂਰਾਂ ਦੇ ਹੱਕਾਂ ਦੀ ਰਾਖੀ ਲਈ ਵੱਡੇ ਫੈਸਲੇ ਕੀਤੇ : ਲਾਲ ਚੰਦ ਕਟਾਰੂਚੱਕ

ਜੱਚਾ-ਬੱਚਾ ਸਿਹਤ ਸੇਵਾਵਾਂ ਦੀ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਕੀਤੀ ਚੈਕਿੰਗ

ਜੱਚਾ-ਬੱਚਾ ਸਿਹਤ ਸੇਵਾਵਾਂ ਦੀ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਕੀਤੀ ਚੈਕਿੰਗ