Saturday, May 03, 2025  

ਪੰਜਾਬ

ਵਿਧਾਇਕ ਲਖਬੀਰ ਸਿੰਘ ਰਾਏ ਨੇ ਪਿੰਡ ਸੱਦੋ ਮਾਜਰਾ, ਧੁੱਪਸੇੜੀ, ਅਨਾਇਤਪੁਰਾ ਤੇ ਰੰਧਾਵਾ ਦੇ ਸਕੂਲ "ਚ ਹੋਏ 18 ਲੱਖ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

April 15, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/15 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਸੁਧਾਰ ਕੀਤੇ ਹਨ, ਇਨ੍ਹਾਂ ਸੁਧਾਰਾਂ ਤਹਿਤ ਸਰਕਾਰੀ ਸਕੂਲਾਂ ਵਿੱਚ ਅਤਿਆਧੁਨਿਕ ਕਲਾਸ ਰੂਮ ਬਣਾਏ ਗਏ ਹਨ ਜੋ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਸਾਜਗਾਰ ਮਾਹੌਲ ਦੇਣ ਤੋਂ ਇਲਾਵਾ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਹਨ।। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਸੱਦੋ ਮਾਜਰਾ, ਧੁੱਪਸੇੜੀ, ਅਨਾਇਤਪੁਰਾ ਤੇ ਰੰਧਾਵਾ ਦੇ ਸਕੂਲਾਂ ਵਿੱਚ 18 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਨਵੀਂਆਂ ਸਿਖਰਾਂ ਤੇ ਪਹੁੰਚਾਇਆ ਹੈ ਜੋ ਕਿ ਅਧਿਆਪਨ ਤੇ ਵਿਦਿਆਰਥੀਆਂ ਲਈ ਲਾਹੇਵੰਦ ਸਾਬਤ ਹੋ ਰਿਹਾ ਹੈ।ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਸਕੂਲਾਂ ਵਿਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਪਿਛਲੇ ਸਮੇਂ ਦੌਰਾਨ ਵੱਡੇ ਪੱਧਰ ’ਤੇ ਕੰਮ ਕਰਵਾਏ ਗਏ ਹਨ ਜਿਸ ਨਾਲ ਇਨ੍ਹਾਂ ਸਕੂਲਾਂ ਦੀ ਦਿੱਖ ਵਿੱਚ ਵੱਡਾ ਸੁਧਾਰ ਹੋਇਆ ਹੈ। ਇਨ੍ਹਾਂ ਯਤਨਾਂ ਦਾ ਵਿਦਿਆਰਥੀਆਂ ਦੇ ਵਿਦਿਅਕ ਪੱਧਰ ਤੇ ਵੀ ਚੰਗਾ ਅਸਰ ਪਿਆ ਹੈ ਜਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵਿਦਿਆ ਦੇ ਨਾਲ ਨਾਲ ਖੇਡਾਂ ਅਤੇ ਹੋਰ ਅਕਾਦਮਿਕ ਮੱਲਾਂ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸਿੱਖਿਆ ਮਾਡਲ ਬਾਕੀ ਰਾਜਾਂ ਲਈ ਵੀ ਮਿਸਾਲ ਕਾਇਮ ਕਰ ਰਿਹਾ ਹੈ। ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਬਜਟ ਵਿਚ ਵਾਧਾ ਕੀਤਾ ਗਿਆ ਹੈ ਜਿਸ ਨਾਲ ਸਕੂਲਾਂ ਦੇ ਸਰਬਪੱਖੀ ਵਿਕਾਸ ਦੀ ਰਫ਼ਤਾਰ ਯਕੀਨੀ ਤੌਰ 'ਤੇ ਹੋਰ ਤੇਜ਼ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਸੋਲਰ ਪੈਨਲ, ਮੁਫ਼ਤ ਕਿਤਾਬਾਂ ਅਤੇ ਮੁਫਤ ਵਰਦੀਆਂ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਉੱਚ ਪੱਧਰ ਦੀ ਸਿੱਖਿਆ ਦੇ ਨਾਲ- ਨਾਲ ਚੰਗੇ ਦਰਜੇ ਦੀਆਂ ਸਹੂਲਤਾਂ ਵੀ ਦਿੱਤੀਆਂ ਜਾ ਸਕਣ।ਵਿਧਾਇਕ ਨੇ ਸਰਕਾਰੀ ਮਿਡਲ ਸਕੂਲ ਸੱਦੋ ਮਾਜਰਾ ਵਿਖੇ 3.10 ਲੱਖ ਦੀ ਲਾਗਤ ਨਾਲ, ਸਰਕਾਰੀ ਪ੍ਰਾਇਮਰੀ ਸਕੂਲ ਸੱਦੋਮਾਜਰਾ ਵਿਖੇ 1.40 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਧੁੱਪਸੇੜੀ ਵਿਖੇ 3.60 ਲੱਖ ਦੀ ਲਾਗਤ ਨਾਲ, ਸਰਕਾਰੀ ਪ੍ਰਾਇਮਰੀ ਸਕੂਲ ਅਨਾਇਤਪੁਰਾ ਵਿਖੇ 4.00 ਲੱਖ ਦੀ ਲਾਗਤ ਨਾਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਧਾਵਾ ਵਿਖੇ 5.91 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸੁਸ਼ੀਲ ਨਾਥ, ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸੰਜੀਵ ਗੌਤਮ, ਅਮਰਿੰਦਰ ਸਿੰਘ ਮੰਡੋਫਲ, ਚੰਦਨਦੀਪ ਸਿੰਘ ਸੱਦੋ ਮਾਜਰਾ, ਅਮਰਜੀਤ ਸਿੰਘ, ਪਵਿੱਤਰ ਸਿੰਘ, ਸਰਪੰਚ ਗੁਰਦੀਪ ਸਿੰਘ, ਅਮਰੀਕ ਸਿੰਘ, ਡਾ. ਕੁਲਵੀਰ ਸਿੰਘ, ਸਰਪੰਚ ਬਿਕਰਮਜੀਤ ਸਿੰਘ ਆਦਿ ਵੀ ਹਾਜਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਭਵਾਨੀਗੜ੍ਹ ਪੁਲਸ ਨੇ 15 ਗਰਾਮ ਨਸ਼ੀਲੇ ਪਦਾਰਥ ਸਮੇਤ ਇਕ ਔਰਤ ਨੂੰ ਕੀਤਾ ਕਾਬੂ

ਭਵਾਨੀਗੜ੍ਹ ਪੁਲਸ ਨੇ 15 ਗਰਾਮ ਨਸ਼ੀਲੇ ਪਦਾਰਥ ਸਮੇਤ ਇਕ ਔਰਤ ਨੂੰ ਕੀਤਾ ਕਾਬੂ

ਦੇਸ਼ ਭਗਤ ਗਲੋਬਲ ਸਕੂਲ ਦੇ ਐਨਸੀਸੀ ਨੇਵੀ ਕੈਡਿਟਾਂ ਨੇ ਸਾਲਾਨਾ ਸਿਖਲਾਈ ਕੈਂਪ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਦੇਸ਼ ਭਗਤ ਗਲੋਬਲ ਸਕੂਲ ਦੇ ਐਨਸੀਸੀ ਨੇਵੀ ਕੈਡਿਟਾਂ ਨੇ ਸਾਲਾਨਾ ਸਿਖਲਾਈ ਕੈਂਪ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਚੁੱਕੇ ਜਾ ਰਹੇ ਹਨ ਸਾਰਥਕ ਕਦਮ -ਵਿਧਾਇਕ ਲਖਬੀਰ ਸਿੰਘ ਰਾਏ

ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਚੁੱਕੇ ਜਾ ਰਹੇ ਹਨ ਸਾਰਥਕ ਕਦਮ -ਵਿਧਾਇਕ ਲਖਬੀਰ ਸਿੰਘ ਰਾਏ

ਪੰਜਾਬ ਵਿੱਚ ਛੇ ਵਪਾਰਕ ਸੰਸਥਾਵਾਂ ਦੇ ਤਿੰਨ ਮਾਲਕਾਂ ਨੂੰ GST ਚੋਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੰਜਾਬ ਵਿੱਚ ਛੇ ਵਪਾਰਕ ਸੰਸਥਾਵਾਂ ਦੇ ਤਿੰਨ ਮਾਲਕਾਂ ਨੂੰ GST ਚੋਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਨਸ਼ਾ ਰਹਿਣ ਨਹੀਂ ਦੇਣਾ; ਪਾਣੀ ਜਾਣ ਨਹੀਂ ਦੇਣਾ: ਤਰੁਨਪ੍ਰੀਤ ਸਿੰਘ ਸੌਂਦ

ਨਸ਼ਾ ਰਹਿਣ ਨਹੀਂ ਦੇਣਾ; ਪਾਣੀ ਜਾਣ ਨਹੀਂ ਦੇਣਾ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ 7 ਕਰੋੜ ਰੁਪਏ ਦੇ ਕਰਜੇ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ 7 ਕਰੋੜ ਰੁਪਏ ਦੇ ਕਰਜੇ ਜਾਰੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਦੀ ਅਗਵਾਈ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਕਜੁੱਟਤਾ ਦੀ ਵਿਲੱਖਣ ਮਿਸਾਲ ਕਾਇਮ ਕੀਤੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਕਜੁੱਟਤਾ ਦੀ ਵਿਲੱਖਣ ਮਿਸਾਲ ਕਾਇਮ ਕੀਤੀ

ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 100 ਲੀਟਰ ਲਾਹੁਣ ਸਣੇ ਦੋਸ਼ੀ ਕਾਬੂ

ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 100 ਲੀਟਰ ਲਾਹੁਣ ਸਣੇ ਦੋਸ਼ੀ ਕਾਬੂ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਵਿਲੇਜ ਡਿਫੈਂਸ ਕਮੇਟੀ ਦੀ 3 ਮਈ ਨੂੰ ਹੋਣ ਵਾਲੀ ਮੀਟਿੰਗ ਦੀਆਂ ਤਿਆਰੀਆਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਵਿਲੇਜ ਡਿਫੈਂਸ ਕਮੇਟੀ ਦੀ 3 ਮਈ ਨੂੰ ਹੋਣ ਵਾਲੀ ਮੀਟਿੰਗ ਦੀਆਂ ਤਿਆਰੀਆਂ ਦਾ ਜਾਇਜ਼ਾ

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ 'ਤੇ ਪੁੱਜਦਾ ਕੀਤਾ-ਵਿਧਾਇਕ ਰਾਏ

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ 'ਤੇ ਪੁੱਜਦਾ ਕੀਤਾ-ਵਿਧਾਇਕ ਰਾਏ