Thursday, May 01, 2025  

ਰਾਜਨੀਤੀ

ਅਮਨ ਅਰੋੜਾ ਨੇ ਕਿਹਾ: ਬਾਜਵਾ ਜੀ, ਤੁਹਾਡੇ ਝੂਠ ਦਾ ਹੋਵੇਗਾ ਪਰਦਾਫਾਸ਼ - ਪੰਜਾਬ ਦੀ ਸ਼ਾਂਤੀ ਨਾਲ ਖਿਲਵਾੜ ਬਿਲਕੁਲ ਬਰਦਾਸ਼ਤ ਨਹੀਂ

April 15, 2025

ਚੰਡੀਗੜ੍ਹ, 15 ਅਪ੍ਰੈਲ

ਆਮ ਆਦਮੀ ਪਾਰਟੀ (ਆਪ) ਨੇ ਅੱਜ ਮੋਹਾਲੀ ਵਿੱਚ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੀਆਂ ਭੜਕਾਊ ਬਿਆਨ ਦੀ ਨਿੰਦਾ ਕਰਦੇ ਹੋਏ ਇੱਕ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ। ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿੱਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਡਾ.ਬਲਬੀਰ ਸਿੰਘ ਦੇ ਨਾਲ ਇਸ ਵਿਰੋਧ ਪ੍ਰਦਰਸ਼ਨ ਵਿੱਚ ਕਈ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਬਾਜਵਾ ਤੋਂ ਜਵਾਬਦੇਹੀ ਦੀ ਮੰਗ ਕੀਤੀ।

ਇਕੱਠ ਨੂੰ ਸੰਬੋਧਨ ਕਰਦੇ ਹੋਏ ਅਮਨ ਅਰੋੜਾ ਨੇ ਬਾਜਵਾ 'ਤੇ ਹਮਲਾ ਕਰਦਿਆਂ ਕਿਹਾ, "ਪੰਜਾਬ ਵਿੱਚ 50 ਗ੍ਰਨੇਡਾਂ ਦੇ ਹੋਣ ਬਾਰੇ ਬਾਜਵਾ ਦੇ ਬੇਬੁਨਿਆਦ ਦਾਅਵੇ 'ਆਪ' ਸਰਕਾਰ ਅਧੀਨ ਬਹਾਲ ਹੋਈ ਸ਼ਾਂਤੀ ਨੂੰ ਭੰਗ ਕਰਨ ਅਤੇ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼ ਹੈ। ਜੇਕਰ ਬਾਜਵਾ ਕੋਲ ਭਰੋਸੇਯੋਗ ਜਾਣਕਾਰੀ ਹੈ, ਤਾਂ ਉਹ ਇਸ ਨੂੰ ਪੰਜਾਬ ਪੁਲਿਸ ਨਾਲ ਕਿਉਂ ਨਹੀਂ ਸਾਂਝਾ ਕਰ ਰਹੇ? ਉਹ ਸਿਰਫ਼ ਰਾਜਨੀਤਿਕ ਲਾਭ ਲਈ ਡਰ ਫੈਲਾ ਰਹੇ ਹਨ।"

ਅਰੋੜਾ ਨੇ ਬਾਜਵਾ ਲਈ ਦੋ ਸਪੱਸ਼ਟ ਵਿਕਲਪ ਰੱਖੇ ਪਹਿਲਾ- ਆਪਣੀ ਜਾਣਕਾਰੀ ਦੇ ਸਰੋਤ ਦਾ ਖ਼ੁਲਾਸਾ ਕਰੋ ਅਤੇ ਪੰਜਾਬ ਪੁਲਿਸ ਨੂੰ ਦਿਓ। ਜੇਕਰ ਦਾਅਵੇ ਸੱਚੇ ਹਨ ਤਾਂ ਤੁਹਾਡੇ ਖਿਲਾਫ ਹੋਈ ਐਫਆਈਆਰ ਤੁਰੰਤ ਰੱਦ ਕਰ ਦਿੱਤੀ ਜਾਵੇਗੀ। ਦੂਜਾ- ਜੇਕਰ ਉਨ੍ਹਾਂ ਕੋਲ ਕੋਈ ਜਾਣਕਾਰੀ ਨਹੀਂ ਹੈ, ਤਾਂ ਉਨ੍ਹਾਂ ਨੂੰ ਝੂਠ ਫੈਲਾਉਣ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਜਨਤਕ ਤੌਰ 'ਤੇ ਮੁਆਫ਼ੀ ਮੰਗਣੀ ਚਾਹੀਦੀ ਹੈ।

ਅਰੋੜਾ ਨੇ ਅਧਿਕਾਰੀਆਂ ਨਾਲ ਸਹਿਯੋਗ ਕਰਨ ਤੋਂ ਇਨਕਾਰ ਕਰਨ ਲਈ ਬਾਜਵਾ ਦੀ ਵੀ ਆਲੋਚਨਾ ਕੀਤੀ ਅਤੇ ਉਨ੍ਹਾਂ ਦੀ ਭਰੋਸੇਯੋਗਤਾ 'ਤੇ ਸਵਾਲ ਉਠਾਏ। ਉਨ੍ਹਾਂ ਕਿਹਾ " ਬਾਜਵਾ ਦਾ ਆਪਣੇ ਦਾਅਵਿਆਂ ਨੂੰ ਸਾਬਤ ਨਹੀਂ ਕਰਨਾ ਉਨ੍ਹਾਂ ਦੇ ਇਰਾਦਿਆਂ ਬਾਰੇ ਗੰਭੀਰ ਸ਼ੱਕ ਪੈਦਾ ਕਰਦਾ ਹੈ। ਪੰਜਾਬ ਦੀਆਂ ਖ਼ੁਫ਼ੀਆ ਏਜੰਸੀਆਂ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਕੇ, ਉਹ ਉਨ੍ਹਾਂ ਤਾਕਤਾਂ ਦੇ ਹੱਥਾਂ ਵਿੱਚ ਖੇਡ ਰਹੇ ਹਨ ਜੋ ਸੂਬੇ ਨੂੰ ਅਸਥਿਰ ਕਰਨਾ ਚਾਹੁੰਦੀਆਂ ਹਨ,"।

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਇਨ੍ਹਾਂ ਭਾਵਨਾਵਾਂ ਨੂੰ ਦੁਹਰਾਉਂਦੇ ਹੋਏ ਬਾਜਵਾ ਦੇ ਬਿਆਨਾਂ ਨੂੰ ਸਾਜ਼ਿਸ਼ ਕਰਾਰ ਦਿੱਤਾ। ਉਨ੍ਹਾਂ ਕਿਹਾ "ਕਾਂਗਰਸ ਅਤੇ ਉਸ ਦੇ ਸਹਿਯੋਗੀ 'ਆਪ' ਸਰਕਾਰ ਅਧੀਨ ਪੰਜਾਬ ਦੀ ਤਰੱਕੀ ਨੂੰ ਹਜ਼ਮ ਨਹੀਂ ਕਰ ਪਾ ਰਹੇ। ਇਸ ਲਈ ਉਹ ਅਸ਼ਾਂਤੀ ਪੈਦਾ ਕਰਨ ਦੀ ਸਾਜ਼ਿਸ਼ ਰਚ ਰਹੇ ਹਨ। 'ਬਾਜਵਾ' ਦੀਆਂ ਟਿੱਪਣੀਆਂ ਉਨ੍ਹਾਂ ਦੀ ਨਿਰਾਸ਼ਾ ਨੂੰ ਦਰਸਾਉਂਦੀਆਂ ਹਨ," 

ਆਪ' ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦੇ ਹੋਏ ਡਾ. ਰਵਜੋਤ ਸਿੰਘ ਅਤੇ ਡਾ. ਬਲਬੀਰ ਸਿੰਘ ਨੇ ਕਿਹਾ ਕਿ 'ਆਪ' ਸਰਕਾਰ ਨੇ ਪਿਛਲੀਆਂ ਸਰਕਾਰਾਂ ਦੌਰਾਨ ਫੈਲੇ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਗੈਂਗਸਟਰਾਂ ਨੂੰ ਖ਼ਤਮ ਕਰਨ ਲਈ ਮਹੱਤਵਪੂਰਨ ਕਦਮ ਚੁੱਕੇ ਹਨ । ਡਾ. ਬਲਬੀਰ ਨੇ ਕਿਹਾ "ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪੰਜਾਬ ਦੀਆਂ ਪਿਛਲੀਆਂ ਮੁਸੀਬਤਾਂ ਲਈ ਜ਼ਿੰਮੇਵਾਰ ਹਨ ਅਤੇ ਉਹ ਹੁਣ ਸਾਡੀ ਤਰੱਕੀ ਨੂੰ ਪਟੜੀ ਤੋਂ ਉਤਾਰਨ ਲਈ ਇੱਕਜੁੱਟ ਹੋ ਗਏ ਹਨ,"।

'ਆਪ' ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਬਾਜਵਾ ਸਹਿਯੋਗ ਨਹੀਂ ਕਰਦੇ ਜਾਂ ਮੁਆਫ਼ੀ ਨਹੀਂ ਮੰਗਦੇ, ਤਾਂ ਪਾਰਟੀ ਆਪਣੇ ਵਿਰੋਧ ਪ੍ਰਦਰਸ਼ਨਾਂ ਨੂੰ ਤੇਜ਼ ਕਰੇਗੀ ਅਤੇ ਉਨ੍ਹਾਂ ਦੀ ਰਿਹਾਇਸ਼ ਵੱਲ ਮਾਰਚ ਕਰੇਗੀ।

ਅਰੋੜਾ ਨੇ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਦੀ ਰਾਖੀ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਸਾਰੇ ਰਾਜਨੀਤਿਕ ਆਗੂਆਂ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ "ਪੰਜਾਬ ਨੇ ਕਾਫ਼ੀ ਦੁੱਖ ਝੱਲੇ ਹਨ। ਅਸੀਂ 'ਆਪ' ਦੇ ਸ਼ਾਸਨ ਅਧੀਨ ਕਿਸੇ ਨੂੰ ਵੀ ਸਖ਼ਤ ਮਿਹਨਤ ਨਾਲ ਪ੍ਰਾਪਤ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ,"।

ਪ੍ਰਦਰਸ਼ਨ ਦੌਰਾਨ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਕੁਲਵੰਤ ਸਿੰਘ, 'ਆਪ' ਪੰਜਾਬ ਦੇ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ, ਚੇਅਰਮੈਨ ਹਰਚੰਦ ਸਿੰਘ ਬਰਸਟ, 'ਆਪ' ਆਗੂ ਰਣਜੋਤ ਹਡਾਨਾ, ਅਮਨਦੀਪ ਸਿੰਘ ਮੋਹੀ, ਨੀਲ ਗਰਗ, ਗੋਵਿੰਦਰ ਮਿੱਤਲ, ਵਿਨੀਤ ਵਰਮਾ, ਪਰਮਿੰਦਰ ਗੋਲਡੀ, ਪ੍ਰਭਜੋਤ ਕੌਰ, ਕਰਮਜੀਤ ਕੌਰ, ਵਿੱਕੀ ਘਨੌਰ ਅਤੇ ਸੈਂਕੜੇ 'ਆਪ' ਵਲੰਟੀਅਰ ਮੌਜੂਦ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੋਣ ਕਮਿਸ਼ਨ ਵੋਟਰ ਸੂਚੀਆਂ ਤੋਂ ਮ੍ਰਿਤਕ ਵੋਟਰਾਂ ਦੇ ਨਾਮ ਜਲਦੀ ਹਟਾਉਣ ਲਈ ਡਿਜੀਟਲ ਡੇਟਾ ਦੀ ਵਰਤੋਂ ਕਰੇਗਾ

ਚੋਣ ਕਮਿਸ਼ਨ ਵੋਟਰ ਸੂਚੀਆਂ ਤੋਂ ਮ੍ਰਿਤਕ ਵੋਟਰਾਂ ਦੇ ਨਾਮ ਜਲਦੀ ਹਟਾਉਣ ਲਈ ਡਿਜੀਟਲ ਡੇਟਾ ਦੀ ਵਰਤੋਂ ਕਰੇਗਾ

ਮਜ਼ਦੂਰ ਦਿਵਸ: ਦਿੱਲੀ ਦੇ ਮੁੱਖ ਮੰਤਰੀ ਨੇ ਗਰਮੀਆਂ ਦੌਰਾਨ ਉਸਾਰੀ ਕਾਮਿਆਂ ਲਈ ਦੁਪਹਿਰ 3 ਘੰਟੇ ਦੀ 'ਹੀਟ ਬ੍ਰੇਕ' ਦਾ ਆਦੇਸ਼ ਦਿੱਤਾ

ਮਜ਼ਦੂਰ ਦਿਵਸ: ਦਿੱਲੀ ਦੇ ਮੁੱਖ ਮੰਤਰੀ ਨੇ ਗਰਮੀਆਂ ਦੌਰਾਨ ਉਸਾਰੀ ਕਾਮਿਆਂ ਲਈ ਦੁਪਹਿਰ 3 ਘੰਟੇ ਦੀ 'ਹੀਟ ਬ੍ਰੇਕ' ਦਾ ਆਦੇਸ਼ ਦਿੱਤਾ

ਰੇਵੰਤ ਰੈਡੀ ਨੇ ਕੇਂਦਰ ਨੂੰ ਜਾਤੀ ਜਨਗਣਨਾ ਲਈ ਤੇਲੰਗਾਨਾ ਮਾਡਲ ਦੀ ਪਾਲਣਾ ਕਰਨ ਦੀ ਅਪੀਲ ਕੀਤੀ

ਰੇਵੰਤ ਰੈਡੀ ਨੇ ਕੇਂਦਰ ਨੂੰ ਜਾਤੀ ਜਨਗਣਨਾ ਲਈ ਤੇਲੰਗਾਨਾ ਮਾਡਲ ਦੀ ਪਾਲਣਾ ਕਰਨ ਦੀ ਅਪੀਲ ਕੀਤੀ

ਭਾਜਪਾ ਦੀ ਅਗਵਾਈ ਵਾਲੀਆਂ ਕੇਂਦਰ ਤੇ ਹਰਿਆਣਾ ਸਰਕਾਰਾਂ ਸੱਤਾ ਦੀ ਦੁਰਵਰਤੋਂ ਕਰ ਰਹੀਆਂ-ਭਗਵੰਤ ਸਿੰਘ ਮਾਨ

ਭਾਜਪਾ ਦੀ ਅਗਵਾਈ ਵਾਲੀਆਂ ਕੇਂਦਰ ਤੇ ਹਰਿਆਣਾ ਸਰਕਾਰਾਂ ਸੱਤਾ ਦੀ ਦੁਰਵਰਤੋਂ ਕਰ ਰਹੀਆਂ-ਭਗਵੰਤ ਸਿੰਘ ਮਾਨ

ਮਲਵਿੰਦਰ ਕੰਗ ਦਾ ਰਵਨੀਤ ਬਿੱਟੂ 'ਤੇ ਜਵਾਬੀ ਹਮਲਾ, ਪੁੱਛਿਆ - ਤੁਹਾਨੂੰ ਹਰਿਆਣਾ ਨੂੰ ਪਾਣੀ ਦੇਣ ਦੀ ਇੰਨੀ ਚਿੰਤਾ ਕਿਉਂ ਹੋ ਰਹੀ ਹੈ? 

ਮਲਵਿੰਦਰ ਕੰਗ ਦਾ ਰਵਨੀਤ ਬਿੱਟੂ 'ਤੇ ਜਵਾਬੀ ਹਮਲਾ, ਪੁੱਛਿਆ - ਤੁਹਾਨੂੰ ਹਰਿਆਣਾ ਨੂੰ ਪਾਣੀ ਦੇਣ ਦੀ ਇੰਨੀ ਚਿੰਤਾ ਕਿਉਂ ਹੋ ਰਹੀ ਹੈ? 

ਰਾਹੁਲ ਗਾਂਧੀ ਨੇ ਕਾਨਪੁਰ ਵਿੱਚ ਪਹਿਲਗਾਮ ਅੱਤਵਾਦੀ ਹਮਲੇ ਦੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ, ਸਮਰਥਨ ਦਾ ਭਰੋਸਾ ਦਿੱਤਾ

ਰਾਹੁਲ ਗਾਂਧੀ ਨੇ ਕਾਨਪੁਰ ਵਿੱਚ ਪਹਿਲਗਾਮ ਅੱਤਵਾਦੀ ਹਮਲੇ ਦੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ, ਸਮਰਥਨ ਦਾ ਭਰੋਸਾ ਦਿੱਤਾ

'ਪਾਰਟੀਆਂ ਨੂੰ ਪਹਿਲਗਾਮ 'ਤੇ ਸਰਕਾਰ ਦਾ ਸਮਰਥਨ ਕਰਨਾ ਚਾਹੀਦਾ ਹੈ', ਮਾਇਆਵਤੀ ਨੇ 'ਗੰਦੀ ਰਾਜਨੀਤੀ' ਵਿਰੁੱਧ ਚੇਤਾਵਨੀ ਦਿੱਤੀ

'ਪਾਰਟੀਆਂ ਨੂੰ ਪਹਿਲਗਾਮ 'ਤੇ ਸਰਕਾਰ ਦਾ ਸਮਰਥਨ ਕਰਨਾ ਚਾਹੀਦਾ ਹੈ', ਮਾਇਆਵਤੀ ਨੇ 'ਗੰਦੀ ਰਾਜਨੀਤੀ' ਵਿਰੁੱਧ ਚੇਤਾਵਨੀ ਦਿੱਤੀ

ਕੀ ਬਾਜਵਾ ਇਹ ਦੱਸਣਗੇ ਕਿ ਉਨ੍ਹਾਂ ਦੀ ਨਿੱਜਤਾ ਪੰਜਾਬ ਦੀ ਸੁਰੱਖਿਆ ਨਾਲੋਂ ਜ਼ਿਆਦਾ ਮਹੱਤਵਪੂਰਨ ਹੈ?-ਸੰਨੀ ਆਹਲੂਵਾਲੀਆ 

ਕੀ ਬਾਜਵਾ ਇਹ ਦੱਸਣਗੇ ਕਿ ਉਨ੍ਹਾਂ ਦੀ ਨਿੱਜਤਾ ਪੰਜਾਬ ਦੀ ਸੁਰੱਖਿਆ ਨਾਲੋਂ ਜ਼ਿਆਦਾ ਮਹੱਤਵਪੂਰਨ ਹੈ?-ਸੰਨੀ ਆਹਲੂਵਾਲੀਆ 

ਆਪ ਸੰਸਦ ਮੈਂਬਰ ਮਲਵਿੰਦਰ ਕੰਗ ਨੇ ਹਰਿਆਣਾ ਭਾਜਪਾ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਕੀਤੀ ਨਿੰਦਾ, ਕਿਹਾ – ਪੰਜਾਬ ਦਾ ਪਾਣੀ ਲੁੱਟਣ ਦੀ ਰਚ ਰਹੀ ਹੈ ਖ਼ਤਰਨਾਕ ਸਾਜ਼ਿਸ਼

ਆਪ ਸੰਸਦ ਮੈਂਬਰ ਮਲਵਿੰਦਰ ਕੰਗ ਨੇ ਹਰਿਆਣਾ ਭਾਜਪਾ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਕੀਤੀ ਨਿੰਦਾ, ਕਿਹਾ – ਪੰਜਾਬ ਦਾ ਪਾਣੀ ਲੁੱਟਣ ਦੀ ਰਚ ਰਹੀ ਹੈ ਖ਼ਤਰਨਾਕ ਸਾਜ਼ਿਸ਼

ਕੇਂਦਰੀ ਕੈਬਨਿਟ ਦੀ ਕੱਲ੍ਹ ਹੋਵੇਗੀ ਮੀਟਿੰਗ, ਪਹਿਲਗਾਮ ਹਮਲੇ ਤੋਂ ਬਾਅਦ ਪਹਿਲੀ ਵਾਰ

ਕੇਂਦਰੀ ਕੈਬਨਿਟ ਦੀ ਕੱਲ੍ਹ ਹੋਵੇਗੀ ਮੀਟਿੰਗ, ਪਹਿਲਗਾਮ ਹਮਲੇ ਤੋਂ ਬਾਅਦ ਪਹਿਲੀ ਵਾਰ