Sunday, August 17, 2025  

ਪੰਜਾਬ

10,000 ਰੁਪਏ ਰਿਸ਼ਵਤ ਲੈਂਦਾ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਦਾ ਜ਼ਿਲ੍ਹਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

April 16, 2025

(ਹਰਮਨਬੀਰ ਸਿੰਘ ਮਲਹਾਰ)
16 ਅਪ੍ਰੈਲ ਤਰਨਤਾਰਨ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ, ਤਰਨਤਾਰਨ ਵਿਖੇ ਜ਼ਿਲ੍ਹਾ ਮੈਨੇਜਰ ਵਜੋਂ ਤਾਇਨਾਤ ਚਿਮਨ ਲਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਰਫ਼ਤਾਰ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਇਹ ਗਿ੍ਰਫ਼ਤਾਰੀ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਗਿਧੜੀ ਬਗਿਆੜੀ ਦੇ ਇੱਕ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੀ ਦਿਵਿਆਂਗ ਭੈਣ ਨੇ ਸਾਲ 2009 ਵਿੱਚ ਉਕਤ ਕਾਰਪੋਰੇਸ਼ਨ ਤੋਂ 1,00,000 ਰੁਪਏ ਦਾ ਕਰਜ਼ਾ ਲਿਆ ਸੀ। ਇਸ ਉਪਰੰਤ ਸਰਕਾਰ ਨੇ ਇੱਕ ਸਕੀਮ ਤਹਿਤ ਅਜਿਹੇ ਕਰਜ਼ਿਆਂ ਦੀ ਮੁਆਫ਼ੀ ਦਾ ਐਲਾਨ ਕੀਤਾ ਸੀ ਪਰ ਉਕਤ ਮੈਨੇਜਰ ਨੇ ਸਰਕਾਰ ਦੁਆਰਾ ਮੁਆਫ਼ ਕੀਤੇ ਗਏ ਕਰਜ਼ੇ ਦੀ ਪ੍ਰਕਿਰਿਆ ਅਤੇ ਇਸਦਾ ਨਿਪਟਾਰਾ ਕਰਨ ਲਈ ਉਸ ਤੋਂ 10,000 ਰੁਪਏ ਰਿਸ਼ਵਤ ਦੀ ਮੰਗੀ ਹੈ।ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਗਿ੍ਰਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ