Monday, October 13, 2025  

ਪੰਜਾਬ

ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀਆਂ ਦਾ ਸਮੂਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਪ੍ਰਬੰਧਾਂ ਦੀ ਨਿਗਰਾਨੀ ਕਰੇਗਾ

April 16, 2025

ਚੰਡੀਗੜ੍ਹ, 16 ਅਪ੍ਰੈਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀਆਂ ਦਾ ਸਮੂਹ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਤੇ ਸਤਿਕਾਰ ਵਜੋਂ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਉਣ ਲਈ ਪ੍ਰਬੰਧਾਂ ਦੀ ਨਿਗਰਾਨੀ ਕਰੇਗਾ।
ਇਸ ਸਬੰਧ ਵਿੱਚ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਵਿੱਚ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਤੇ ਹੋਈ ਮੀਟਿੰਗ ਦੌਰਾਨ ਲਿਆ ਗਿਆ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਾਰਮਿਕ ਆਜ਼ਾਦੀ ਦੇ ਅਧਿਕਾਰ ਦੀ ਰਾਖੀ ਅਤੇ ਮਨੁੱਖੀ ਅਤੇ ਧਰਮ ਨਿਰਪੱਖ ਕਦਰਾਂ-ਕੀਮਤਾਂ ਨੂੰ ਮਹਿਫੂਜ਼ ਰੱਖਣ ਲਈ ਬਲੀਦਾਨ ਦੇ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਲਾਮਿਸਾਲ ਕੁਰਬਾਨੀ ਮਨੁੱਖਤਾ ਦੇ ਇਤਿਹਾਸ ਵਿੱਚ ਅਦੁੱਤੀ ਅਤੇ ਬੇਮਿਸਾਲ ਹੈ ਜਿਨ੍ਹਾਂ ਨੇ ਜਬਰ-ਜ਼ੁਲਮ ਅਤੇ ਦਮਨ ਦੇ ਵਿਰੁੱਧ ਆਵਾਜ਼ ਬੁਲੰਦ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਾਂ ਦੇ ਨੌਵੇਂ ਗੁਰੂ ਸਾਹਿਬ ਨੇ ਮਨੁੱਖੀ ਹੱਕਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਲੜੀਵਾਰ ਸਮਾਗਮ ਕਰਵਾਉਣਾ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਭਰ ਵਿੱਚ ਲੜੀਵਾਰ ਸਮਾਗਮ ਕਰਵਾਏ ਜਾਣਗੇ ਅਤੇ ਗੁਰੂ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨਗੀ ਹੇਠ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ, ਲੋਕ ਨਿਰਮਾਣ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਉਚੇਰੀ ਸਿੱਖਿਆ ਵਿਭਾਗ ਦੇ ਮੰਤਰੀਆਂ ਦੀ ਅਗਵਾਈ ਹੇਠ ਮੰਤਰੀ ਸਮੂਹ (ਜੀ.ਓ.ਐਮ.) ਇਨ੍ਹਾਂ ਸਮਾਗਮਾਂ ਦੇ ਸਾਰੇ ਪ੍ਰਬੰਧਾਂ ਦੀ ਨਿਗਰਾਨੀ ਕਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀ ਸਮੂਹ ਤੋਂ ਇਲਾਵਾ ਮੁੱਖ ਸਕੱਤਰ ਦੀ ਅਗਵਾਈ ਵਿੱਚ ਕਾਰਜਕਾਰੀ ਕਮੇਟੀ ਰੋਜ਼ਾਨਾ ਆਧਾਰ 'ਤੇ ਯਾਦਗਾਰੀ ਸਮਾਗਮਾਂ ਦੀ ਨਿਗਰਾਨੀ ਕਰੇਗੀ। ਉਨ੍ਹਾਂ ਕਿਹਾ ਕਿ ਖੇਡਾਂ, ਉਚੇਰੀ ਸਿੱਖਿਆ, ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਸਬੰਧਤ ਹੋਰ ਵਿਭਾਗ ਇਸ ਸਮਾਗਮ ਨੂੰ ਵੱਡੀ ਪੱਧਰ ’ਤੇ ਮਨਾਉਣ ਲਈ ਸੈਮੀਨਾਰ, ਕਾਨਫਰੰਸਾਂ, ਕਿਤਾਬਾਂ ਦੀ ਪ੍ਰਕਾਸ਼ਨਾ ਸਮੇਤ ਵੱਖ-ਵੱਖ ਉਪਰਾਲਿਆਂ ਵਿੱਚ ਵਧ-ਚੜ੍ਹ ਕੇ ਯੋਗਦਾਨ ਪਾਉਣਗੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਰੂਪਨਗਰ, ਮਾਨਸਾ, ਬਠਿੰਡਾ, ਪਟਿਆਲਾ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਤਰਨਤਾਰਨ, ਸ੍ਰੀ ਫਤਹਿਗੜ੍ਹ ਸਾਹਿਬ, ਬਰਨਾਲਾ, ਸ੍ਰੀ ਮੁਕਤਸਰ ਸਾਹਿਬ, ਅੰਮ੍ਰਿਤਸਰ, ਐਸ.ਏ.ਐਸ. ਨਗਰ ਅਤੇ ਹੋਰ ਜ਼ਿਲ੍ਹਿਆਂ ਵਿੱਚ ਗੁਰੂ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ 63 ਸਥਾਨਾਂ 'ਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਤਿਹਾਸਕ ਮਹੱਤਤਾ ਵਾਲੇ ਇਨ੍ਹਾਂ ਪਵਿੱਤਰ ਸਥਾਨਾਂ ਦਾ ਸਰਬਪੱਖੀ ਵਿਕਾਸ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੋਹਾਲੀ ਵਿਖੇ ਕਨਵੈਨਸ਼ਨ ਸੈਂਟਰ ਦੀ ਸਥਾਪਨਾ, ਸ੍ਰੀ ਅਨੰਦਪੁਰ ਸਾਹਿਬ ਵਿਖੇ ਮੈਡੀਕਲ ਕਾਲਜ ਤੇ ਹਸਪਤਾਲ ਸਥਾਪਤ ਕਰਨ, ਬਾਬਾ ਬਕਾਲਾ (ਅੰਮ੍ਰਿਤਸਰ) ਵਿਖੇ ਗੁਰੂ ਸਾਹਿਬ ਜੀ ਦੇ ਨਾਮ 'ਤੇ ਡਿਗਰੀ ਕਾਲਜ ਸਥਾਪਤ ਕਰਨ ਅਤੇ ਗੁਰੂ ਤੇਗ ਬਹਾਦਰ ਜੀ ਬਾਰੇ ਯਾਦਗਾਰੀ ਡਾਕ ਟਿਕਟ ਜਾਰੀ ਕਰਨ ਦੀ ਅਪੀਲ ਪਹਿਲਾਂ ਹੀ ਭਾਰਤ ਸਰਕਾਰ ਨੂੰ ਕੀਤੀ ਹੋਈ ਹੈ।
ਇਸ ਮੌਕੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਤੇ ਹੋਰ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਨੇ ਕਮਿਊਨਿਟੀ ਆਊਟਰੀਚ ਪ੍ਰੋਗਰਾਮ ਨਾਲ ਮਨਾਇਆ ਵਿਸ਼ਵ ਮਾਨਸਿਕ ਸਿਹਤ ਦਿਵਸ

ਦੇਸ਼ ਭਗਤ ਯੂਨੀਵਰਸਿਟੀ ਨੇ ਕਮਿਊਨਿਟੀ ਆਊਟਰੀਚ ਪ੍ਰੋਗਰਾਮ ਨਾਲ ਮਨਾਇਆ ਵਿਸ਼ਵ ਮਾਨਸਿਕ ਸਿਹਤ ਦਿਵਸ

ਬਰਸਾਤਾਂ ਦੇ ਪਾਣੀ ਤੋਂ ਸ਼ਹਿਰ ਨਿਵਾਸੀਆਂ ਨੂੰ ਮਿਲੇਗੀ ਨਿਜਾਤ : ਵਿਧਾਇਕ ਰਾਏ 

ਬਰਸਾਤਾਂ ਦੇ ਪਾਣੀ ਤੋਂ ਸ਼ਹਿਰ ਨਿਵਾਸੀਆਂ ਨੂੰ ਮਿਲੇਗੀ ਨਿਜਾਤ : ਵਿਧਾਇਕ ਰਾਏ 

ਐਸ.ਐਮ.ਓ ਡਾ. ਜਸਪ੍ਰੀਤ ਸਿੰਘ ਬੇਦੀ ਵੱਲੋਂ ਸ਼ਹਿਰ ਦੇ ਵੱਖ ਵੱਖ ਥਾਂਵਾਂ ਤੇ ਡੇਂਗੂ ਸਬੰਧੀ ਕੀਤੀ ਗਈ ਚੈਕਿੰਗ 

ਐਸ.ਐਮ.ਓ ਡਾ. ਜਸਪ੍ਰੀਤ ਸਿੰਘ ਬੇਦੀ ਵੱਲੋਂ ਸ਼ਹਿਰ ਦੇ ਵੱਖ ਵੱਖ ਥਾਂਵਾਂ ਤੇ ਡੇਂਗੂ ਸਬੰਧੀ ਕੀਤੀ ਗਈ ਚੈਕਿੰਗ 

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਪੰਜਾਬ ਦੇ ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਨੇ ਸਾਂਝੇ ਤੌਰ 'ਤੇ 3,100 ਸਟੇਡੀਅਮ ਬਣਾਉਣ ਦੀ ਯੋਜਨਾ ਦੀ ਸ਼ੁਰੂਆਤ ਕੀਤੀ

ਪੰਜਾਬ ਦੇ ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਨੇ ਸਾਂਝੇ ਤੌਰ 'ਤੇ 3,100 ਸਟੇਡੀਅਮ ਬਣਾਉਣ ਦੀ ਯੋਜਨਾ ਦੀ ਸ਼ੁਰੂਆਤ ਕੀਤੀ

ਕੇਜਰੀਵਾਲ, ਮੁੱਖ ਮੰਤਰੀ ਮਾਨ ਨੇ ਪ੍ਰਕਾਸ਼ਮਾਨ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ

ਕੇਜਰੀਵਾਲ, ਮੁੱਖ ਮੰਤਰੀ ਮਾਨ ਨੇ ਪ੍ਰਕਾਸ਼ਮਾਨ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦਾ ਜ਼ੋਨਲ ਯੂਥ ਫੈਸਟੀਵਲ 2025 ਵਿਚ ਸ਼ਾਨਦਾਰ ਪ੍ਰਦਰਸ਼ਨ 

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦਾ ਜ਼ੋਨਲ ਯੂਥ ਫੈਸਟੀਵਲ 2025 ਵਿਚ ਸ਼ਾਨਦਾਰ ਪ੍ਰਦਰਸ਼ਨ 

ਦੇਸ਼ ਭਗਤ ਗਲੋਬਲ ਸਕੂਲ ਨੇ ਸਵੱਛ ਭਾਰਤ ਮਿਸ਼ਨ ਤਹਿਤ ਤਹਿਤ ਕਰਵਾਈਆਂ ਗਤੀਵਿਧੀਆਂ

ਦੇਸ਼ ਭਗਤ ਗਲੋਬਲ ਸਕੂਲ ਨੇ ਸਵੱਛ ਭਾਰਤ ਮਿਸ਼ਨ ਤਹਿਤ ਤਹਿਤ ਕਰਵਾਈਆਂ ਗਤੀਵਿਧੀਆਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਰੈਗਿੰਗ ਵਿਰੋਧੀ ਸਕਿਟ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਰੈਗਿੰਗ ਵਿਰੋਧੀ ਸਕਿਟ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ