Monday, October 13, 2025  

ਪੰਜਾਬ

ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੀ ਅਗਵਾਈ ਹੇਠ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅੱਗ ਬੁਝਾਉਣ ਸਬੰਧੀ ਦਿੱਤੀ ਗਈ ਜਾਣਕਾਰੀ 

April 17, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/17 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
 
ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੰਗਾਮੀ ਹਾਲਾਤ ਵਿੱਚ ਅੱਗ ਤੇ ਕਾਬੂ ਪਾਉਣ ਲਈ ਮੌਕ ਡਰਿੱਲ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਫਾਇਰ ਅਫਸਰ ਸਰਹਿੰਦ ਹਰਪ੍ਰੀਤ ਸਿੰਘ ਤੇ ਇੰਦਰਪਾਲ ਸਿੰਘ ਨੇ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਨੂੰ ਅੱਗ ਬੁਝਾਉਣ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਫਾਇਰ ਅਫਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ 20 ਅਪ੍ਰੈਲ ਤੱਕ ਫਾਇਰ ਸੇਫਟੀ ਹਫਤਾ ਮਨਾਇਆ ਜਾ ਰਿਹਾ ਹੈ ਅਤੇ ਇਸ ਹਫਤੇ ਦੌਰਾਨ ਅੱਗ ਤੇ ਕਾਬੂ ਪਾਉਣ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਤਾਪਮਾਨ ਵਧੇਰੇ ਵੱਧਣ ਕਾਰਨ ਕਈ ਵਾਰ ਕਾਰਾਂ ਤੇ ਦੂਸਰੇ ਵਾਹਨਾਂ ਵਿੱਚ ਅੱਗ ਲੱਗ ਜਾਂਦੀ ਹੈ ਅਤੇ ਅੱਗ ਬੁਝਾਉਣ ਲਈ ਸਾਰੀਆਂ ਕਾਰਾਂ ਵਿੱਚ ਅੱਗ ਬੁਝਾਊ ਯੰਤਰ ਹੋਣੇ ਜਰੂਰੀ ਹਨ। ਉਨ੍ਹਾਂ ਕਿਹਾ ਕਿ ਅੱਗ ਬੁਝਾਊ ਯੰਤਰਾਂ ਦੀ ਵਰਤੋਂ ਨਾਲ ਅੱਗ ਨੂੰ ਵਧੇਰੇ ਫੈਲਣ ਤੋਂ ਰੋਕ ਕੇ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਕਿਹਾ ਕਿ ਹੰਗਾਮੀ ਹਾਲਾਤ ਵਿੱਚ ਅੱਗ ਬੁਝਾਉਣ ਸਬੰਧੀ ਜਾਣਕਾਰੀ ਹੋਣੀ ਕਾਫੀ ਲਾਹੇਵੰਦ ਸਾਬਤ ਹੋ ਸਕਦੀ ਹੈ ਕਿਉਂਕਿ ਅੱਗ ਬੁਝਾਉਣ ਸਬੰਧੀ ਕੀਤੇ ਗਏ ਮੁਢਲੇ ਬਚਾਅ ਨਾਲ ਵੱਡੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵਧੇਰੇ ਗਰਮੀ ਪੈ ਸਕਦੀ ਹੈ ਅਤੇ ਅਤਿ ਗਰਮੀ ਦੇ ਮੌਸਮ ਵਿੱਚ ਵਾਹਨਾਂ ਆਦਿ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਾਪਰ ਸਕਦੀਆਂ ਹਨ। ਉਨ੍ਹਾਂ ਫਾਇਰ ਸੇਫਟੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੱਗੇ ਅੱਗ ਬੁਝਾਊ ਯੰਤਰਾਂ ਦੀ ਚੈਕਿੰਗ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਲੋੜ ਪੈਣ ਤੇ ਅੱਗ ਬੁਝਾਉਣ ਸਬੰਧੀ ਮੁਢਲੀ ਕਾਰਵਾਈ ਕਰਕੇ ਨੁਕਸਾਨ ਤੋਂ ਬਚਿਆ ਜਾ ਸਕੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਹਾਜਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਨੇ ਕਮਿਊਨਿਟੀ ਆਊਟਰੀਚ ਪ੍ਰੋਗਰਾਮ ਨਾਲ ਮਨਾਇਆ ਵਿਸ਼ਵ ਮਾਨਸਿਕ ਸਿਹਤ ਦਿਵਸ

ਦੇਸ਼ ਭਗਤ ਯੂਨੀਵਰਸਿਟੀ ਨੇ ਕਮਿਊਨਿਟੀ ਆਊਟਰੀਚ ਪ੍ਰੋਗਰਾਮ ਨਾਲ ਮਨਾਇਆ ਵਿਸ਼ਵ ਮਾਨਸਿਕ ਸਿਹਤ ਦਿਵਸ

ਬਰਸਾਤਾਂ ਦੇ ਪਾਣੀ ਤੋਂ ਸ਼ਹਿਰ ਨਿਵਾਸੀਆਂ ਨੂੰ ਮਿਲੇਗੀ ਨਿਜਾਤ : ਵਿਧਾਇਕ ਰਾਏ 

ਬਰਸਾਤਾਂ ਦੇ ਪਾਣੀ ਤੋਂ ਸ਼ਹਿਰ ਨਿਵਾਸੀਆਂ ਨੂੰ ਮਿਲੇਗੀ ਨਿਜਾਤ : ਵਿਧਾਇਕ ਰਾਏ 

ਐਸ.ਐਮ.ਓ ਡਾ. ਜਸਪ੍ਰੀਤ ਸਿੰਘ ਬੇਦੀ ਵੱਲੋਂ ਸ਼ਹਿਰ ਦੇ ਵੱਖ ਵੱਖ ਥਾਂਵਾਂ ਤੇ ਡੇਂਗੂ ਸਬੰਧੀ ਕੀਤੀ ਗਈ ਚੈਕਿੰਗ 

ਐਸ.ਐਮ.ਓ ਡਾ. ਜਸਪ੍ਰੀਤ ਸਿੰਘ ਬੇਦੀ ਵੱਲੋਂ ਸ਼ਹਿਰ ਦੇ ਵੱਖ ਵੱਖ ਥਾਂਵਾਂ ਤੇ ਡੇਂਗੂ ਸਬੰਧੀ ਕੀਤੀ ਗਈ ਚੈਕਿੰਗ 

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਪੰਜਾਬ ਦੇ ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਨੇ ਸਾਂਝੇ ਤੌਰ 'ਤੇ 3,100 ਸਟੇਡੀਅਮ ਬਣਾਉਣ ਦੀ ਯੋਜਨਾ ਦੀ ਸ਼ੁਰੂਆਤ ਕੀਤੀ

ਪੰਜਾਬ ਦੇ ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਨੇ ਸਾਂਝੇ ਤੌਰ 'ਤੇ 3,100 ਸਟੇਡੀਅਮ ਬਣਾਉਣ ਦੀ ਯੋਜਨਾ ਦੀ ਸ਼ੁਰੂਆਤ ਕੀਤੀ

ਕੇਜਰੀਵਾਲ, ਮੁੱਖ ਮੰਤਰੀ ਮਾਨ ਨੇ ਪ੍ਰਕਾਸ਼ਮਾਨ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ

ਕੇਜਰੀਵਾਲ, ਮੁੱਖ ਮੰਤਰੀ ਮਾਨ ਨੇ ਪ੍ਰਕਾਸ਼ਮਾਨ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦਾ ਜ਼ੋਨਲ ਯੂਥ ਫੈਸਟੀਵਲ 2025 ਵਿਚ ਸ਼ਾਨਦਾਰ ਪ੍ਰਦਰਸ਼ਨ 

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦਾ ਜ਼ੋਨਲ ਯੂਥ ਫੈਸਟੀਵਲ 2025 ਵਿਚ ਸ਼ਾਨਦਾਰ ਪ੍ਰਦਰਸ਼ਨ 

ਦੇਸ਼ ਭਗਤ ਗਲੋਬਲ ਸਕੂਲ ਨੇ ਸਵੱਛ ਭਾਰਤ ਮਿਸ਼ਨ ਤਹਿਤ ਤਹਿਤ ਕਰਵਾਈਆਂ ਗਤੀਵਿਧੀਆਂ

ਦੇਸ਼ ਭਗਤ ਗਲੋਬਲ ਸਕੂਲ ਨੇ ਸਵੱਛ ਭਾਰਤ ਮਿਸ਼ਨ ਤਹਿਤ ਤਹਿਤ ਕਰਵਾਈਆਂ ਗਤੀਵਿਧੀਆਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਰੈਗਿੰਗ ਵਿਰੋਧੀ ਸਕਿਟ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਰੈਗਿੰਗ ਵਿਰੋਧੀ ਸਕਿਟ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ