Monday, October 13, 2025  

ਪੰਜਾਬ

ਸੂਬਾ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਨੂੰ ਤਰਜੀਹ ਦੇਣ ਲੱਗੇ: ਵਿਧਾਇਕ ਰਾਏ

April 17, 2025
ਸ੍ਰੀ ਫ਼ਤਹਿਗੜ੍ਹ ਸਾਹਿਬ/ 17 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਮੇਂ ਦੇ ਹਾਣੀ ਬਣਾਇਆ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਦੇ ਸਾਰਥਕ ਯਤਨਾ ਸਦਕਾ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਨੂੰ ਤਰਜ਼ੀਹ ਦੇਣ ਲੱਗ ਪਏ ਹਨ, ਜਿਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਸਰਕਾਰ ਦਾ ਸਿੱਖਿਆ ਮਾਡਲ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਹਲਕੇ ਦੇ ਸਕੂਲਾਂ ਵਿੱਚ ਕਰੀਬ 18 ਲੱਖ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।
ਵਿਧਾਇਕ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਿੱਖਿਆ ਨੂੰ ਸਰਬੋਤਮ ਬਣਾਉਣ ਦੇ ਹਰ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਵਿਦਿਆਰਥੀਆਂ ਦਾ ਮਨੋਬਲ ਉੱਚਾ ਹੋ ਰਿਹਾ ਹੈ ਅਤੇ ਮਾਪਿਆਂ ਨੂੰ ਵੀ ਤਸੱਲੀ ਹੈ ਕਿ ਉਨ੍ਹਾਂ ਨੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਲਈ ਸਰਕਾਰੀ ਸਕੂਲਾਂ ਉੱਤੇ ਭਰੋਸਾ ਰੱਖਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਅਧਿਆਪਕਾਂ ਨੂੰ ਆਧੁਨਿਕ ਪੜ੍ਹਾਈ ਤਕਨੀਕਾਂ ਬਾਰੇ ਸਿਖਲਾਈ ਦਿਵਾਉਣ ਹਿੱਤ ਦੇਸ਼ਾਂ-ਵਿਦੇਸ਼ਾਂ ਵਿੱਚ ਵਿਦਿਅਕ ਦੌਰੇ ਕਰਵਾ ਰਹੀ ਹੈ।ਵਿਧਾਇਕ ਰਾਏ ਨੇ ਕਿਹਾ ਕਿ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰਨ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਭੇਜਣਾ ਆਮ ਲੋਕਾਂ ਦੀ ਮਜਬੂਰੀ ਸੀ ਪਰ ਹੁਣ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ, ਜਿਸ ਸਦਕਾ ਹੁਣ ਆਮ ਲੋਕ ਆਪਣੀ ਇੱਛਾ ਨਾਲ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਂਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ ਅਤੇ ਸਕੂਲ ਆਫ ਹੈਪੀਨੈੱਸ ਵੀ ਬਣਾਏ ਜਾ ਰਹੇ ਹਨ।ਇਸ ਮੌਕੇ ਪਿੰਡ ਸੋਢਾ ਦੇ ਸਰਪੰਚ ਪਰਵਿੰਦਰ ਸਿੰਘ ਲਾਡੀ, ਪਿੰਡ ਜੱਲ੍ਹਾ ਦੇ ਸਰਪੰਚ ਪਰਮਜੀਤ ਕੌਰ, ਪਿੰਡ ਭਮਾਰਸੀ ਬੁਲੰਦ ਦੇ ਸਰਪੰਚ ਜਸਪਾਲ ਕੌਰ, ਗੁਰਵੀਰ ਸਿੰਘ ਜੱਲ੍ਹਾ, ਲਖਬੀਰ ਸਿੰਘ, ਕਰਮ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਕੌਰ, ਗੁਰਜੰਟ ਸਿੰਘ, ਸਤਬੀਰ ਸਿੰਘ ਸੱਤੀ, ਬਲਵੰਤ ਸਿੰਘ, ਮਦਨਜੀਤ ਸਿੰਘ, ਗੁਰਜੰਟ ਸਿੰਘ, ਅਮਰਜੀਤ ਕੌਰ, ਪਰਮਜੀਤ ਕੌਰ, ਜਸਵਿੰਦਰ ਕੌਰ, ਰੁਪਿੰਦਰ ਪਿੰਦਰੀ, ਹਰਪ੍ਰੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਦੀਦਾਰ ਸਿੰਘ ਮਾਂਗਟ, ਪ੍ਰਿੰਸੀਪਲ ਸਰਬਜੀਤ ਸਿੰਘ, ਕਰਮਜੀਤ ਸਿੰਘ ਜੋਗੀ, ਮਾਸਟਰ ਸੰਤੋਖ ਸਿੰਘ, ਨੋਰੰਗ ਸਿੰਘ, ਗੁਰਮੇਲ ਸਿੰਘ, ਦਰਸ਼ਨ ਸਿੰਘ ਪੰਡਰਾਲੀ, ਨਾਹਰ ਸਿੰਘ ਆਦਮਪੁਰ, ਬਲਜਿੰਦਰ ਸਿੰਘ ਕਾਕਾ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਨੇ ਕਮਿਊਨਿਟੀ ਆਊਟਰੀਚ ਪ੍ਰੋਗਰਾਮ ਨਾਲ ਮਨਾਇਆ ਵਿਸ਼ਵ ਮਾਨਸਿਕ ਸਿਹਤ ਦਿਵਸ

ਦੇਸ਼ ਭਗਤ ਯੂਨੀਵਰਸਿਟੀ ਨੇ ਕਮਿਊਨਿਟੀ ਆਊਟਰੀਚ ਪ੍ਰੋਗਰਾਮ ਨਾਲ ਮਨਾਇਆ ਵਿਸ਼ਵ ਮਾਨਸਿਕ ਸਿਹਤ ਦਿਵਸ

ਬਰਸਾਤਾਂ ਦੇ ਪਾਣੀ ਤੋਂ ਸ਼ਹਿਰ ਨਿਵਾਸੀਆਂ ਨੂੰ ਮਿਲੇਗੀ ਨਿਜਾਤ : ਵਿਧਾਇਕ ਰਾਏ 

ਬਰਸਾਤਾਂ ਦੇ ਪਾਣੀ ਤੋਂ ਸ਼ਹਿਰ ਨਿਵਾਸੀਆਂ ਨੂੰ ਮਿਲੇਗੀ ਨਿਜਾਤ : ਵਿਧਾਇਕ ਰਾਏ 

ਐਸ.ਐਮ.ਓ ਡਾ. ਜਸਪ੍ਰੀਤ ਸਿੰਘ ਬੇਦੀ ਵੱਲੋਂ ਸ਼ਹਿਰ ਦੇ ਵੱਖ ਵੱਖ ਥਾਂਵਾਂ ਤੇ ਡੇਂਗੂ ਸਬੰਧੀ ਕੀਤੀ ਗਈ ਚੈਕਿੰਗ 

ਐਸ.ਐਮ.ਓ ਡਾ. ਜਸਪ੍ਰੀਤ ਸਿੰਘ ਬੇਦੀ ਵੱਲੋਂ ਸ਼ਹਿਰ ਦੇ ਵੱਖ ਵੱਖ ਥਾਂਵਾਂ ਤੇ ਡੇਂਗੂ ਸਬੰਧੀ ਕੀਤੀ ਗਈ ਚੈਕਿੰਗ 

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਪੰਜਾਬ ਦੇ ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਨੇ ਸਾਂਝੇ ਤੌਰ 'ਤੇ 3,100 ਸਟੇਡੀਅਮ ਬਣਾਉਣ ਦੀ ਯੋਜਨਾ ਦੀ ਸ਼ੁਰੂਆਤ ਕੀਤੀ

ਪੰਜਾਬ ਦੇ ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਨੇ ਸਾਂਝੇ ਤੌਰ 'ਤੇ 3,100 ਸਟੇਡੀਅਮ ਬਣਾਉਣ ਦੀ ਯੋਜਨਾ ਦੀ ਸ਼ੁਰੂਆਤ ਕੀਤੀ

ਕੇਜਰੀਵਾਲ, ਮੁੱਖ ਮੰਤਰੀ ਮਾਨ ਨੇ ਪ੍ਰਕਾਸ਼ਮਾਨ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ

ਕੇਜਰੀਵਾਲ, ਮੁੱਖ ਮੰਤਰੀ ਮਾਨ ਨੇ ਪ੍ਰਕਾਸ਼ਮਾਨ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦਾ ਜ਼ੋਨਲ ਯੂਥ ਫੈਸਟੀਵਲ 2025 ਵਿਚ ਸ਼ਾਨਦਾਰ ਪ੍ਰਦਰਸ਼ਨ 

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦਾ ਜ਼ੋਨਲ ਯੂਥ ਫੈਸਟੀਵਲ 2025 ਵਿਚ ਸ਼ਾਨਦਾਰ ਪ੍ਰਦਰਸ਼ਨ 

ਦੇਸ਼ ਭਗਤ ਗਲੋਬਲ ਸਕੂਲ ਨੇ ਸਵੱਛ ਭਾਰਤ ਮਿਸ਼ਨ ਤਹਿਤ ਤਹਿਤ ਕਰਵਾਈਆਂ ਗਤੀਵਿਧੀਆਂ

ਦੇਸ਼ ਭਗਤ ਗਲੋਬਲ ਸਕੂਲ ਨੇ ਸਵੱਛ ਭਾਰਤ ਮਿਸ਼ਨ ਤਹਿਤ ਤਹਿਤ ਕਰਵਾਈਆਂ ਗਤੀਵਿਧੀਆਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਰੈਗਿੰਗ ਵਿਰੋਧੀ ਸਕਿਟ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਰੈਗਿੰਗ ਵਿਰੋਧੀ ਸਕਿਟ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ