Sunday, August 17, 2025  

ਪੰਜਾਬ

ਨਸ਼ਿਆਂ ਵਿਰੁੱਧ ਲੋਕਾਂ ਵਿਚ ਜਾਗੂਰਕਤਾ ਪੈਦਾ ਕਰਨ ਲਈ ਨੁੱਕੜ ਨਾਟਕ ਕੀਤਾ

April 17, 2025

ਤਪਾ ਮੰਡੀ 17ਅਪ੍ਰੈਲ(ਯਾਦਵਿੰਦਰ ਸਿੰਘ ਤਪਾ,ਅਜਯਪਾਲ ਸਿੰਘ ਸੂਰੀਯਾ)-

ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਨਸ਼ਿਆਂ ਵਿਰੁੱਧ ਲੋਕਾਂ ਵਿਚ ਜਾਗੂਰਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਨੁੱਕੜ ਨਾਟਕ ਕਰਵਾਇਆ ਗਿਆ । ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਦੀ ਨਾਟਕ ਮੰਡਲੀ ਨੇ ਨੁਕੜ ਨਾਟਕਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ । ਨੁੱਕੜ ਨਾਟਕਾਂ ਨੇ ਇਸ ਚਿੰਤਾਜਨਕ ਵਿਸ਼ੇ ’ਤੇ ਚਾਨਣਾ ਪਾਇਆ ਅਤੇ ਨਸ਼ਿਆਂ ਦੀ ਰੋਕਥਾਮ ਦੀ ਮਹਹੱਤਾ ’ਤੇ ਜ਼ੋਰ ਦਿੱਤਾ। ਇਸ ਮੌਕੇ ਨਾਟਕਾਂ ਰਾਹੀਂ ਖਾਸ ਕਰਕੇ ਨੌਜਵਾਨਾਂ ਨੂੰ ਜਾਗਰੂਕ ਕਰਨ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਲਖਵਿੰਦਰ ਸਿੰਘ ਰੱਖੜਾ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਉੱਤੇ ਚਾਨਣਾ ਪਾਇਆ ਕਿ ਇਹ ਮਨੁੱਖਤਾ ਲਈ ਬਹੁਤ ਘਾਤਕ ਹੈ। ਉਨ੍ਹਾਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾ ਸਿਰਫ਼ ਇਕ ਵਿਅਕਤੀ ਲਈ ਹੀ ਨੁਕਸਾਨਦੇਹ ਹੈ ਸਗੋਂ ਇਹ ਪਰਿਵਾਰ ਅਤੇ ਸਮਾਜ ਲਈ ਵੀ ਗੰਭੀਰ ਸੱਮਸਿਆ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਮੀਡੀਆ ਵੀ ਨਸ਼ੀਲੇ ਪਾਦਰਥਾਂ ਦੀ ਵਰਤੋਂ ਨਾਲ ਹੋਣ ਵਾਲੇ ਖਤਰਿਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਪਿੰਡਾਂ ਵਿੱਚ ਜਾ ਕੇ ਨੁਕੜ ਨਾਟਕ ਹੋਣਗੇ ਇਹ ਇਕ ਅਜਿਹਾ ਤਰੀਕਾ ਹੈ ਜਿਹਨਾਂ ਰਾਹੀਂ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ ਜਾ ਸਕਦਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਚੰਗੀ ਸੇਧ ਦੇਣ ਅਤੇ ਉਨ੍ਹਾਂ ਦਾ ਧਿਆਨ ਰੱਖਣ। ਇਸ ਮੌਕੇ ਕਾਲਜ ਤੋਂ ਪ੍ਰੋ. ਸੰਦੀਪ ਸ਼ਰਮਾ, ਪ੍ਰੋ. ਮਨਪ੍ਰੀਤ ਸਿੰਘ (ਸਮਾਜ ਸ਼ਾਸਤਰ ), ਪ੍ਰੋ. ਜਗਦੀਪ ਸਿੰਘ, ਪ੍ਰੋ. ਗੁਰਪ੍ਰੀਤ ਸਿੰਘ, ਡਾ. ਜਸਵੰਤ ਸਿੰਘ, ਪ੍ਰੋ. ਦੇਵ ਕਰਨ, ਡਾ. ਬਿਕਰਮਜੀਤ ਪੁਰਬਾ, ਪ੍ਰੋ. ਚਰਨਜੀਤ ਕੌਰ, ਪ੍ਰੋ. ਮਨਪ੍ਰੀਤ ਕੌਰ, ਸੀਨੀਅਰ ਸਹਾਇਕ ਮਲਕੀਤ ਸਿੰਘ, ਕਲਰਕ ਹਰਦੀਪ ਭੂੰਦੜ ਆਦਿ ਸਮੂਹ ਸਟਾਫ ਹਾਜ਼ਰ ਸੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ