Sunday, October 12, 2025  

ਪੰਜਾਬ

ਬਸੀ ਪਠਾਣਾ ਪੁਲਿਸ ਨੇ ਨਸ਼ਾ ਤਸਕਰ ਵੱਲੋਂ ਕੀਤੀ ਨਜਾਇਜ਼ ਉਸਾਰੀ ਨੂੰ ਢਾਹਿਆ

April 18, 2025

ਸ੍ਰੀ ਫ਼ਤਹਿਗੜ੍ਹ ਸਾਹਿਬ/18 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
 
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਬਸੀ ਪਠਾਣਾ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਾਰਡ ਨੰਬਰ 12 ਵਿੱਚ ਇੱਕ ਕਥਿਤ ਨਸ਼ਾ ਤਸਕਰ ਵੱਲੋਂ ਸਰਕਾਰੀ ਜਮੀਨ ਤੇ ਕੀਤੀ ਗਈ ਨਜਾਇਜ਼ ਉਸਾਰੀ ਨੂੰ ਢਾਹਿਆ ਗਿਆ।ਇਸ ਮੌਕੇ ਐੱਸ. ਪੀ. (ਡੀ) ਰਾਕੇਸ਼ ਯਾਦਵ ਨੇ ਦੱਸਿਆ ਕਿ ਬਸੀ ਪਠਾਣਾ ਦੇ ਵਾਰਡ ਨੰਬਰ 12 ਵਿੱਚ ਰਹਿਣ ਵਾਲੇ ਨਸ਼ਾ ਤਸਕਰ ਅਮਿਤ ਕੁਮਾਰ ਤੇ ਐਨ. ਡੀ. ਪੀ. ਐਸ. ਐਕਟ ਤਹਿਤ 02 ਪਰਚੇ ਦਰਜ਼ ਹਨ ਅਤੇ ਇਹ ਮੁਲਜ਼ਮ ਅਜੇ ਵੀ ਭਗੋੜਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।ਐਸ ਪੀ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਕੱਢਣ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੇ ਦਲ ਦਲ ਵਿੱਚ ਫਸਾਉਣ ਵਾਲੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ "ਯੁੱਧ ਨਸ਼ਿਆਂ ਵਿਰੁੱਧ ਮੁਹਿੰਮ" ਨਿਰੰਤਰ ਜਾਰੀ ਰਹੇਗੀ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਕਾਰੋਬਾਰੀਆਂ ਦੀ ਸ਼ਿਕਾਇਤ ਕਰਨ ਲਈ ਆਪਣੇ ਨੇੜਲੇ ਪੁਲਿਸ ਸਟੇਸ਼ਨ ਵਿਖੇ ਸੰਪਰਕ ਕੀਤਾ ਜਾਵੇ। ਉਹਨਾਂ ਇਹ ਅਪੀਲ ਵੀ ਕੀਤੀ ਕਿ ਜੇਕਰ ਕੋਈ ਵਿਅਕਤੀ ਨਸ਼ੇ ਦੀ ਦਲ ਦਲ ਵਿੱਚ ਫਸ ਗਿਆ ਹੈ ਤਾਂ ਉਸ ਦਾ ਨਸ਼ਾ ਛੁਡਵਾਉਣ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਲਿਆਂਦਾ ਜਾਵੇ ਪੁਲਿਸ ਉਹਨਾਂ ਦਾ ਨਸ਼ਾ ਛੁਡਵਾ ਕੇ ਸਮਾਜ ਵਿੱਚ ਬੇਹਤਰ ਜੀਵਨ ਜਿਉਣ ਦਾ ਮੌਕਾ ਪ੍ਰਦਾਨ ਕਰੇਗੀ। ਇਸ ਮੌਕੇ ਡੀਐਸਪੀ ਬੱਸੀ ਪਠਾਣਾ ਰਾਜ ਕੁਮਾਰ, ਨਗਰ ਕੌਂਸਲ ਬਸੀ ਪਠਾਣਾ ਦੇ ਕਾਰਜ ਸਾਧਕ ਅਫਸਰ ਸੁਖਦੇਵ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਨੇ ਕਮਿਊਨਿਟੀ ਆਊਟਰੀਚ ਪ੍ਰੋਗਰਾਮ ਨਾਲ ਮਨਾਇਆ ਵਿਸ਼ਵ ਮਾਨਸਿਕ ਸਿਹਤ ਦਿਵਸ

ਦੇਸ਼ ਭਗਤ ਯੂਨੀਵਰਸਿਟੀ ਨੇ ਕਮਿਊਨਿਟੀ ਆਊਟਰੀਚ ਪ੍ਰੋਗਰਾਮ ਨਾਲ ਮਨਾਇਆ ਵਿਸ਼ਵ ਮਾਨਸਿਕ ਸਿਹਤ ਦਿਵਸ

ਬਰਸਾਤਾਂ ਦੇ ਪਾਣੀ ਤੋਂ ਸ਼ਹਿਰ ਨਿਵਾਸੀਆਂ ਨੂੰ ਮਿਲੇਗੀ ਨਿਜਾਤ : ਵਿਧਾਇਕ ਰਾਏ 

ਬਰਸਾਤਾਂ ਦੇ ਪਾਣੀ ਤੋਂ ਸ਼ਹਿਰ ਨਿਵਾਸੀਆਂ ਨੂੰ ਮਿਲੇਗੀ ਨਿਜਾਤ : ਵਿਧਾਇਕ ਰਾਏ 

ਐਸ.ਐਮ.ਓ ਡਾ. ਜਸਪ੍ਰੀਤ ਸਿੰਘ ਬੇਦੀ ਵੱਲੋਂ ਸ਼ਹਿਰ ਦੇ ਵੱਖ ਵੱਖ ਥਾਂਵਾਂ ਤੇ ਡੇਂਗੂ ਸਬੰਧੀ ਕੀਤੀ ਗਈ ਚੈਕਿੰਗ 

ਐਸ.ਐਮ.ਓ ਡਾ. ਜਸਪ੍ਰੀਤ ਸਿੰਘ ਬੇਦੀ ਵੱਲੋਂ ਸ਼ਹਿਰ ਦੇ ਵੱਖ ਵੱਖ ਥਾਂਵਾਂ ਤੇ ਡੇਂਗੂ ਸਬੰਧੀ ਕੀਤੀ ਗਈ ਚੈਕਿੰਗ 

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਪੰਜਾਬ ਦੇ ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਨੇ ਸਾਂਝੇ ਤੌਰ 'ਤੇ 3,100 ਸਟੇਡੀਅਮ ਬਣਾਉਣ ਦੀ ਯੋਜਨਾ ਦੀ ਸ਼ੁਰੂਆਤ ਕੀਤੀ

ਪੰਜਾਬ ਦੇ ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਨੇ ਸਾਂਝੇ ਤੌਰ 'ਤੇ 3,100 ਸਟੇਡੀਅਮ ਬਣਾਉਣ ਦੀ ਯੋਜਨਾ ਦੀ ਸ਼ੁਰੂਆਤ ਕੀਤੀ

ਕੇਜਰੀਵਾਲ, ਮੁੱਖ ਮੰਤਰੀ ਮਾਨ ਨੇ ਪ੍ਰਕਾਸ਼ਮਾਨ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ

ਕੇਜਰੀਵਾਲ, ਮੁੱਖ ਮੰਤਰੀ ਮਾਨ ਨੇ ਪ੍ਰਕਾਸ਼ਮਾਨ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦਾ ਜ਼ੋਨਲ ਯੂਥ ਫੈਸਟੀਵਲ 2025 ਵਿਚ ਸ਼ਾਨਦਾਰ ਪ੍ਰਦਰਸ਼ਨ 

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦਾ ਜ਼ੋਨਲ ਯੂਥ ਫੈਸਟੀਵਲ 2025 ਵਿਚ ਸ਼ਾਨਦਾਰ ਪ੍ਰਦਰਸ਼ਨ 

ਦੇਸ਼ ਭਗਤ ਗਲੋਬਲ ਸਕੂਲ ਨੇ ਸਵੱਛ ਭਾਰਤ ਮਿਸ਼ਨ ਤਹਿਤ ਤਹਿਤ ਕਰਵਾਈਆਂ ਗਤੀਵਿਧੀਆਂ

ਦੇਸ਼ ਭਗਤ ਗਲੋਬਲ ਸਕੂਲ ਨੇ ਸਵੱਛ ਭਾਰਤ ਮਿਸ਼ਨ ਤਹਿਤ ਤਹਿਤ ਕਰਵਾਈਆਂ ਗਤੀਵਿਧੀਆਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਰੈਗਿੰਗ ਵਿਰੋਧੀ ਸਕਿਟ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਰੈਗਿੰਗ ਵਿਰੋਧੀ ਸਕਿਟ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ