Friday, May 02, 2025  

ਪੰਜਾਬ

ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੇ ਲੈਬ ਟੈਸਟਾਂ ਵਿੱਚ ਕੀਤਾ ਵਾਧਾ : ਡਾ. ਦਵਿੰਦਰਜੀਤ ਕੌਰ 

April 18, 2025
ਸ੍ਰੀ ਫਤਿਹਗੜ੍ਹ ਸਾਹਿਬ/18 ਅਪ੍ਰੈਲ: 
(ਰਵਿੰਦਰ ਸਿੰਘ ਢੀਂਡਸਾ)
 
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਅੰਦਰ ਆਮ ਆਦਮੀ ਕਲੀਨਿਕਾਂ ਵਿੱਚ ਇਲਾਜ ਕਰਾਉਣ ਲਈ ਆਉਣ ਵਾਲੇ ਮਰੀਜ਼ਾਂ ਦੇ 38 ਕਿਸਮ ਦੇ ਲੈਬਾਰਟਰੀ ਟੈਸਟ ਕੀਤੇ ਜਾਂਦੇ ਸਨ ਜਿਨਾਂ ਵਿੱਚ ਅੱਠ ਹੋਰ ਟੈਸਟਾਂ ਦਾ ਵਾਧਾ ਕਰਦੇ ਹੋਏ ਹੁਣ 46 ਲੈਬਾਰਟਰੀ ਟੈਸਟ ਕੀਤੇ ਜਾ ਸਕਣਗੇ । ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਉਚ ਅਧਿਕਾਰੀਆਂ ਦੇ ਪਾਲਣਾ ਦੀ ਹੁਕਮਾਂ ਕਰਦੇ ਹੋਏ ਜਿਲੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਦੀ ਮੀਟਿੰਗ ਬੁਲਾਈ ਅਤੇ ਹਦਾਇਤ ਕੀਤੀ ਕਿ ਆਪੋ ਆਪਣੇ ਖੇਤਰ ਅਧੀਨ ਆਉਂਦੇ ਆਮ ਆਦਮੀ ਕਲੀਨਿਕਾਂ ਵਿੱਚ ਰੂਟੀਨ ਵਿੱਚ ਕੀਤੇ ਜਾ ਰਹੇ 38 ਟੈਸਟਾਂ ਦੇ ਨਾਲ ਨਾਲ ਟਾਈਫਾਈਡ, ਐਚਆਈਵੀ, ਵੀਡੀਆਰਐਲ, ਐਚਵੀਐਸ ਏਜੀ, ਐਚਸੀਵੀ ,ਐਚਬੀ ਐਲਸੀ, ਡੇਂਗੂ ਅਤੇ ਯੂਰਨ ਫਾਰ ਪ੍ਰੈਗਨੈਂਸੀ ਆਦਿ ਅੱਠ ਤਰ੍ਹਾਂ ਦੇ ਹੋਰ ਟੈਸਟ ਸ਼ਾਮਿਲ ਕੀਤੇ ਜਾਣ। ਉਹਨਾਂ ਕਿਹਾ ਕਿ ਸਿਹਤ ਕੇਂਦਰਾਂ ਦੇ ਸਾਜੋ ਸਮਾਨ, ਲੁੜੀਂਦੇ ਉਪਕਰਨ ਅਤੇ ਦਵਾਈਆਂ ਨੂੰ ਗੂਗਲ ਸੀਟ ਤੇ ਅਪਲੋਡ ਕਰਨਾ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਹੋਰ ਲੁੜੀਦੇ ਸਮਾਨ ਅਤੇ ਦਵਾਈਆਂ ਦੀ ਮੰਗ ਵੀ ਖਤਮ ਹੋਣ ਤੋਂ ਪਹਿਲਾਂ ਸਮੇਂ ਸਿਰ ਆਨਲਾਈਨ ਕੀਤੀ ਜਾਵੇ ਤਾਂ ਕਿ ਹਸਪਤਾਲਾਂ ਵਿੱਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਸਰਕਾਰ ਵਚਨਬਧ ਹੈ ਇਸ ਲਈ ਹਰ ਸਿਹਤ ਸੰਸਥਾ ਵਿੱਚ ਲੁੜੀਂਦਾ ਸਾਜੋ ਸਮਾਨ ਅਤੇ ਦਵਾਈਆਂ ਦੀ ਮਿਕਦਾਰ ਲੋੜੀਦੀ ਮਾਤਰਾ ਵਿੱਚ ਹੋਣੀ ਚਾਹੀਦੀ ਹੈ ਅਤੇ ਜੇਕਰ ਕਿਸੇ ਸਮਾਨ/ਦਵਾਈਆਂ ਦੀ ਹੋਰ ਜਰੂਰਤ ਹੋਵੇ ਤਾਂ ਇਸ ਦੇ ਖਤਮ ਹੋਣ ਤੋਂ ਪਹਿਲਾਂ ਹੀ ਇਸ ਦੀ ਡਿਮਾਂਡ ਭੇਜੀ ਜਾਵੇ ਤਾਂ ਕਿ ਮਰੀਜ਼ਾਂ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਅਮਰੀਕ ਸਿੰਘ ਚੀਮਾ ਤੋਂ ਇਲਾਵਾ ਸਮੂਹ ਪ੍ਰੋਗਰਾਮ ਅਫਸਰ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ 7 ਕਰੋੜ ਰੁਪਏ ਦੇ ਕਰਜੇ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ 7 ਕਰੋੜ ਰੁਪਏ ਦੇ ਕਰਜੇ ਜਾਰੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਦੀ ਅਗਵਾਈ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਕਜੁੱਟਤਾ ਦੀ ਵਿਲੱਖਣ ਮਿਸਾਲ ਕਾਇਮ ਕੀਤੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਕਜੁੱਟਤਾ ਦੀ ਵਿਲੱਖਣ ਮਿਸਾਲ ਕਾਇਮ ਕੀਤੀ

ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 100 ਲੀਟਰ ਲਾਹੁਣ ਸਣੇ ਦੋਸ਼ੀ ਕਾਬੂ

ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 100 ਲੀਟਰ ਲਾਹੁਣ ਸਣੇ ਦੋਸ਼ੀ ਕਾਬੂ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਵਿਲੇਜ ਡਿਫੈਂਸ ਕਮੇਟੀ ਦੀ 3 ਮਈ ਨੂੰ ਹੋਣ ਵਾਲੀ ਮੀਟਿੰਗ ਦੀਆਂ ਤਿਆਰੀਆਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਵਿਲੇਜ ਡਿਫੈਂਸ ਕਮੇਟੀ ਦੀ 3 ਮਈ ਨੂੰ ਹੋਣ ਵਾਲੀ ਮੀਟਿੰਗ ਦੀਆਂ ਤਿਆਰੀਆਂ ਦਾ ਜਾਇਜ਼ਾ

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ 'ਤੇ ਪੁੱਜਦਾ ਕੀਤਾ-ਵਿਧਾਇਕ ਰਾਏ

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ 'ਤੇ ਪੁੱਜਦਾ ਕੀਤਾ-ਵਿਧਾਇਕ ਰਾਏ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਲਰਨਿੰਗ ਮੈਨੇਜਮੈਂਟ ਸਿਸਟਮ ਲਈ ਕੁਆਲਿਟੀ ਈ-ਕੰਟੈਂਟ ਡਿਵੈਲਪਮੈਂਟ 'ਤੇ ਪੰਜ-ਰੋਜ਼ਾ ਵਰਕਸ਼ਾਪ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਲਰਨਿੰਗ ਮੈਨੇਜਮੈਂਟ ਸਿਸਟਮ ਲਈ ਕੁਆਲਿਟੀ ਈ-ਕੰਟੈਂਟ ਡਿਵੈਲਪਮੈਂਟ 'ਤੇ ਪੰਜ-ਰੋਜ਼ਾ ਵਰਕਸ਼ਾਪ

ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ; ਗੈਰ-ਕਾਨੂੰਨੀ ਜਾਇਦਾਦਾਂ ਢਾਹ ਦਿੱਤੀਆਂ ਗਈਆਂ

ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ; ਗੈਰ-ਕਾਨੂੰਨੀ ਜਾਇਦਾਦਾਂ ਢਾਹ ਦਿੱਤੀਆਂ ਗਈਆਂ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਬੀ.ਏ. ਭਾਗ ਤੀਸਰਾ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਬੀ.ਏ. ਭਾਗ ਤੀਸਰਾ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ 

ਸਬ ਲੈਫਟੀਨੈਂਟ ਚਮਨਪ੍ਰੀਤ ਕੌਰ ਦੀ ਐਨਸੀਸੀ ਕਮਿਸ਼ਨਿੰਗ ਸਫਲਤਾ ਦੇਸ਼ ਭਗਤ ਯੂਨੀਵਰਸਿਟੀ ਲਈ ਮਾਣ ਵਾਲੀ ਗੱਲ  

ਸਬ ਲੈਫਟੀਨੈਂਟ ਚਮਨਪ੍ਰੀਤ ਕੌਰ ਦੀ ਐਨਸੀਸੀ ਕਮਿਸ਼ਨਿੰਗ ਸਫਲਤਾ ਦੇਸ਼ ਭਗਤ ਯੂਨੀਵਰਸਿਟੀ ਲਈ ਮਾਣ ਵਾਲੀ ਗੱਲ  

ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਡੇਂਗੂ ਵਿਰੋਧੀ ਮੁਹਿੰਮ ਦੀ ਕੀਤੀ ਸ਼ੁਰੂਆਤ

ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਡੇਂਗੂ ਵਿਰੋਧੀ ਮੁਹਿੰਮ ਦੀ ਕੀਤੀ ਸ਼ੁਰੂਆਤ