Friday, May 02, 2025  

ਪੰਜਾਬ

ਸੀ.ਐੱਮ. ਦੀ ਯੋਗਸ਼ਾਲਾ ਨਾਲ ਜਿਲ੍ਹੇ ਦੇ ਕਈ ਨਾਗਰਿਕਾਂ ਨੇ ਵੱਖ ਵੱਖ ਬਿਮਾਰੀਆਂ ਤੋਂ ਪਾਈ ਨਿਜਾਤ

April 19, 2025

ਸ੍ਰੀ ਫਤਹਿਗੜ੍ਹ ਸਾਹਿਬ/19 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਸੀ.ਐੱਮ. ਦੀ ਯੋਗਸ਼ਾਲਾ’ ਨੂੰ ਜ਼ਿਲ੍ਹੇ ਵਿੱਚ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ। ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਵੀਜ਼ਨਾਂ ਦੇ ਸ਼ਹਿਰੀ ਅਤੇ ਪਿੰਡਾਂ ਵਾਲੇ ਇਲਾਕਿਆਂ ਵਿੱਚ ਹਰ ਰੋਜ਼ ਯੋਗ ਟ੍ਰੇਨਿੰਗ ਕੈਂਪ ਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਨਾਗਰਿਕ ਭਾਗ ਲੈ ਕੇ ਲਾਭ ਪ੍ਰਾਪਤ ਕਰ ਰਹੇ ਹਨ।ਇਸ ਪ੍ਰੋਜੈਕਟ ਦੀ ਜਿਲ੍ਹਾ ਕੋਆਰਡੀਨੇਟਰ ਰਮਨਜੀਤ ਕੌਰ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਕੈਂਪ ਰਿਹਾਇਸ਼ੀ ਇਲਾਕਿਆਂ ਦੇ ਨੇੜਲੇ ਸਾਂਝੇ ਸਥਾਨਾਂ ‘ਤੇ ਲਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਵੱਖ-ਵੱਖ ਉਮਰਾਂ ਦੇ ਲੋਕ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਹਾਸਲ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਸੁੱਖਮ ਵਿਆਯਮ, ਸਥੂਲ ਵਿਆਯਮ, ਆਸਨ, ਧਿਆਨ, ਪ੍ਰਾਣਾਯਾਮ ਆਦਿ ਰਾਹੀਂ ਸਰਵਾਈਕਲ, ਪਿੱਠ ਦਰਦ, ਚਿੰਤਾ, ਜੋੜਾਂ ਦੇ ਦਰਦ, ਮੋਟਾਪਾ, ਹਾਈ ਅਤੇ ਲੋ ਬਲੱਡ ਪ੍ਰੈਸ਼ਰ ਵਰਗੀਆਂ ਬਿਮਾਰੀਆਂ ਤੋਂ ਛੁਟਕਾਰਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੀ. ਐਮ. ਦੀ ਯੋਗਸ਼ਾਲਾ ਤਹਿਤ ਫਤਹਿਗੜ੍ਹ ਸਾਹਿਬ ਜਿਲ੍ਹੇ ਦੇ ਸਰਹਿੰਦ, ਮੰਡੀ ਗੋਬਿੰਦਗੜ੍ਹ, ਅਮਲੋਹ, ਖਮਾਣੋ ਤੇ ਬਸੀ ਪਠਾਣਾ ਵਿਖੇ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ।ਯੋਗ ਦਾ ਪੂਰਾ ਲਾਭ ਲੈਣ ਲਈ ਟੋਲ ਫਰੀ ਨੰਬਰ 76694-00500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ [https://cmdiyogshala.punjab.gov.in](https://cmdiyogshala.punjab.gov.in) ‘ਤੇ ਲੌਗ ਇਨ ਕੀਤਾ ਜਾ ਸਕਦਾ ਹੈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ 7 ਕਰੋੜ ਰੁਪਏ ਦੇ ਕਰਜੇ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ 7 ਕਰੋੜ ਰੁਪਏ ਦੇ ਕਰਜੇ ਜਾਰੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਦੀ ਅਗਵਾਈ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਕਜੁੱਟਤਾ ਦੀ ਵਿਲੱਖਣ ਮਿਸਾਲ ਕਾਇਮ ਕੀਤੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਕਜੁੱਟਤਾ ਦੀ ਵਿਲੱਖਣ ਮਿਸਾਲ ਕਾਇਮ ਕੀਤੀ

ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 100 ਲੀਟਰ ਲਾਹੁਣ ਸਣੇ ਦੋਸ਼ੀ ਕਾਬੂ

ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 100 ਲੀਟਰ ਲਾਹੁਣ ਸਣੇ ਦੋਸ਼ੀ ਕਾਬੂ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਵਿਲੇਜ ਡਿਫੈਂਸ ਕਮੇਟੀ ਦੀ 3 ਮਈ ਨੂੰ ਹੋਣ ਵਾਲੀ ਮੀਟਿੰਗ ਦੀਆਂ ਤਿਆਰੀਆਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਵਿਲੇਜ ਡਿਫੈਂਸ ਕਮੇਟੀ ਦੀ 3 ਮਈ ਨੂੰ ਹੋਣ ਵਾਲੀ ਮੀਟਿੰਗ ਦੀਆਂ ਤਿਆਰੀਆਂ ਦਾ ਜਾਇਜ਼ਾ

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ 'ਤੇ ਪੁੱਜਦਾ ਕੀਤਾ-ਵਿਧਾਇਕ ਰਾਏ

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ 'ਤੇ ਪੁੱਜਦਾ ਕੀਤਾ-ਵਿਧਾਇਕ ਰਾਏ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਲਰਨਿੰਗ ਮੈਨੇਜਮੈਂਟ ਸਿਸਟਮ ਲਈ ਕੁਆਲਿਟੀ ਈ-ਕੰਟੈਂਟ ਡਿਵੈਲਪਮੈਂਟ 'ਤੇ ਪੰਜ-ਰੋਜ਼ਾ ਵਰਕਸ਼ਾਪ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਲਰਨਿੰਗ ਮੈਨੇਜਮੈਂਟ ਸਿਸਟਮ ਲਈ ਕੁਆਲਿਟੀ ਈ-ਕੰਟੈਂਟ ਡਿਵੈਲਪਮੈਂਟ 'ਤੇ ਪੰਜ-ਰੋਜ਼ਾ ਵਰਕਸ਼ਾਪ

ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ; ਗੈਰ-ਕਾਨੂੰਨੀ ਜਾਇਦਾਦਾਂ ਢਾਹ ਦਿੱਤੀਆਂ ਗਈਆਂ

ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ; ਗੈਰ-ਕਾਨੂੰਨੀ ਜਾਇਦਾਦਾਂ ਢਾਹ ਦਿੱਤੀਆਂ ਗਈਆਂ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਬੀ.ਏ. ਭਾਗ ਤੀਸਰਾ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਬੀ.ਏ. ਭਾਗ ਤੀਸਰਾ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ 

ਸਬ ਲੈਫਟੀਨੈਂਟ ਚਮਨਪ੍ਰੀਤ ਕੌਰ ਦੀ ਐਨਸੀਸੀ ਕਮਿਸ਼ਨਿੰਗ ਸਫਲਤਾ ਦੇਸ਼ ਭਗਤ ਯੂਨੀਵਰਸਿਟੀ ਲਈ ਮਾਣ ਵਾਲੀ ਗੱਲ  

ਸਬ ਲੈਫਟੀਨੈਂਟ ਚਮਨਪ੍ਰੀਤ ਕੌਰ ਦੀ ਐਨਸੀਸੀ ਕਮਿਸ਼ਨਿੰਗ ਸਫਲਤਾ ਦੇਸ਼ ਭਗਤ ਯੂਨੀਵਰਸਿਟੀ ਲਈ ਮਾਣ ਵਾਲੀ ਗੱਲ  

ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਡੇਂਗੂ ਵਿਰੋਧੀ ਮੁਹਿੰਮ ਦੀ ਕੀਤੀ ਸ਼ੁਰੂਆਤ

ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਡੇਂਗੂ ਵਿਰੋਧੀ ਮੁਹਿੰਮ ਦੀ ਕੀਤੀ ਸ਼ੁਰੂਆਤ