Sunday, August 17, 2025  

ਪੰਜਾਬ

'ਆਪ' ਪੰਜਾਬ ਯੂਥ ਵਿੰਗ ਦਾ ਕ੍ਰਾਂਤੀਕਾਰੀ ਕਦਮ: ਸੂਬੇ ਭਰ ਵਿੱਚ ਯੂਥ ਕਲੱਬਾਂ ਦੀ ਸਥਾਪਨਾ ਨਾਲ ਨੌਜਵਾਨਾਂ ਨੂੰ ਮਿਲੇਗਾ ਨਵਾਂ ਮੰਚ ਅਤੇ ਦਿਸ਼ਾ - ਲਾਲਪੁਰਾ

April 23, 2025

ਚੰਡੀਗੜ੍ਹ, 23 ਅਪ੍ਰੈਲ 2025

ਪੰਜਾਬ ਦੇ ਨੌਜਵਾਨਾਂ ਵਿੱਚ ਨਵੀਂ ਊਰਜਾ ਅਤੇ ਉਮੀਦ ਦਾ ਸੰਚਾਰ ਕਰਦੇ ਹੋਏ, ਆਪ ਪੰਜਾਬ ਯੂਥ ਵਿੰਗ ਦੇ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਲਾਲਪੁਰਾ ਨੇ ਇੱਕ ਇਤਿਹਾਸਕ ਐਲਾਨ ਕੀਤਾ ਹੈ। ਉਹ ਜਲਦ ਹੀ ਪੰਜਾਬ ਭਰ ਵਿੱਚ ਯੂਥ ਕਲੱਬਾਂ ਦੀ ਸਥਾਪਨਾ ਕਰਨਗੇ, ਜੋ ਨੌਜਵਾਨਾਂ ਨੂੰ ਸਮਾਜ ਸੇਵਾ, ਮਜ਼ਬੂਤ ਲੀਡਰਸ਼ਿਪ ਅਤੇ ਇੱਕ ਸ਼ਕਤੀਸ਼ਾਲੀ ਰਾਸ਼ਟਰ ਦੇ ਨਿਰਮਾਣ ਵੱਲ ਪ੍ਰੇਰਿਤ ਕਰਨਗੇ।

ਇਹ ਯੂਥ ਕਲੱਬ ਨੌਜਵਾਨਾਂ ਨੂੰ ਇੱਕਜੁੱਟ ਕਰਨ ਅਤੇ ਉਹਨਾਂ ਦੀ ਅਥਾਹ ਸ਼ਕਤੀ ਨੂੰ ਸਹੀ ਦਿਸ਼ਾ ਵਿੱਚ ਲਗਾਉਣ ਲਈ ਇੱਕ ਮਜ਼ਬੂਤ ਪਲੇਟਫਾਰਮ ਸਾਬਿਤ ਹੋਣਗੇ। ਹਰ ਪਿੰਡ, ਸ਼ਹਿਰ ਅਤੇ ਵਾਰਡ ਵਿੱਚ ਸਥਾਪਿਤ ਹੋਣ ਵਾਲੇ ਇਹ ਕਲੱਬ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਮੌਕਾ ਪ੍ਰਦਾਨ ਕਰਨਗੇ।

ਯੂਥ ਕਲੱਬਾਂ ਦੇ ਮੁੱਖ ਉਦੇਸ਼:

 ਨਸ਼ਾ ਮੁਕਤੀ ਅਭਿਆਨ: ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਕੇ ਇੱਕ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਕਰਨਾ। ਇਸਦੇ ਲਈ ਰੈਲੀਆਂ, ਸੈਮੀਨਾਰ ਅਤੇ ਪ੍ਰੇਰਨਾਦਾਇਕ ਸਮਾਗਮ ਆਯੋਜਿਤ ਕੀਤੇ ਜਾਣਗੇ।

 ਸਵੱਛਤਾ ਅਤੇ ਸਿਹਤ ਅਭਿਆਨ: 'ਸਵੱਛ ਭਾਰਤ ਅਭਿਆਨ' ਦੇ ਤਹਿਤ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਸ਼ੇਸ਼ ਸਫਾਈ ਮੁਹਿੰਮਾਂ ਚਲਾ ਕੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ।

 ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ: ਨੌਜਵਾਨਾਂ ਨੂੰ ਖੇਡਾਂ ਅਤੇ ਆਪਣੀ ਅਮੀਰ ਸੱਭਿਆਚਾਰ ਨਾਲ ਜੋੜ ਕੇ ਉਹਨਾਂ ਵਿੱਚ ਸਕਾਰਾਤਮਕ ਸੋਚ ਅਤੇ ਭਾਈਚਾਰਕ ਸਾਂਝ ਨੂੰ ਵਧਾਉਣਾ।

 ਹੁਨਰ ਵਿਕਾਸ ਅਤੇ ਰੁਜ਼ਗਾਰ ਮੁਖੀ ਤਿਆਰੀ: ਨੌਜਵਾਨਾਂ ਨੂੰ ਅੱਜ ਦੇ ਮੁਕਾਬਲੇ ਵਾਲੇ ਯੁੱਗ ਲਈ ਤਿਆਰ ਕਰਨ ਵਾਸਤੇ ਵਿਸ਼ੇਸ਼ ਸਿਖਲਾਈ ਪ੍ਰੋਗਰਾਮ, ਸੈਮੀਨਾਰ ਅਤੇ ਕੋਚਿੰਗ ਕਲਾਸਾਂ ਦਾ ਆਯੋਜਨ ਕਰਨਾ।

 ਮਹਿਲਾ ਯੂਥ ਕਲੱਬ: ਲੜਕੀਆਂ ਨੂੰ ਲੀਡਰਸ਼ਿਪ ਦੇ ਗੁਣ ਵਿਕਸਿਤ ਕਰਨ ਅਤੇ ਉਹਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ 'ਤੇ ਕੇਂਦਰਿਤ ਵਿਸ਼ੇਸ਼ ਯੋਜਨਾਵਾਂ ਚਲਾਉਣਾ।

ਇਸ ਮੌਕੇ 'ਤੇ ਮਨਜਿੰਦਰ ਸਿੰਘ ਲਾਲਪੁਰਾ  ਨੇ ਕਿਹਾ, "ਨੌਜਵਾਨੀ ਦਾ ਜੋਸ਼ ਕਿਸੇ ਵੀ ਰਾਸ਼ਟਰ ਦੀ ਸਭ ਤੋਂ ਵੱਡੀ ਤਾਕਤ ਹੁੰਦੀ ਹੈ ਅਤੇ ਇਸਨੂੰ ਸਹੀ ਦਿਸ਼ਾ ਦੇ ਕੇ ਹੀ ਅਸੀਂ ਇੱਕ ਮਜ਼ਬੂਤ ਅਤੇ ਖੁਸ਼ਹਾਲ ਭਵਿੱਖ ਦੀ ਸਿਰਜਣਾ ਕਰ ਸਕਦੇ ਹਾਂ।" ਉਹਨਾਂ ਨੇ ਅੱਗੇ ਕਿਹਾ ਕਿ ਉਹ ਜਲਦ ਹੀ ਪੰਜਾਬ ਭਰ ਵਿੱਚ ਯੂਥ ਕਲੱਬਾਂ ਨੂੰ ਸਮਰਪਿਤ ਇੱਕ ਵਿਆਪਕ ਦੌਰਾ ਸ਼ੁਰੂ ਕਰਨਗੇ, ਜਿਸ ਦੌਰਾਨ ਉਹ ਨੌਜਵਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ ਅਤੇ ਉਹਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਯੂਥ ਕਲੱਬਾਂ ਨਾਲ ਜੁੜਨ ਲਈ ਪ੍ਰੇਰਿਤ ਕਰਨਗੇ। ਉਹਨਾ ਕਿਹਾ ਅਸੀਂ ਸਾਰੇ ਨੌਜਵਾਨ ਮਿਲ ਕੇ ਇਸ ਮਹਾਨ ਉਦੇਸ਼ ਵਿੱਚ ਆਪਣਾ ਯੋਗਦਾਨ ਪਾਈਏ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਇੱਕ ਨਵੀਂ ਦਿਸ਼ਾ ਦੇਈਏ!

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ