Friday, October 31, 2025  

ਚੰਡੀਗੜ੍ਹ

ਸਰਹੱਦ `ਤੇ ਚੌਕਸੀ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਪੰਜਾਬ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰੇਗਾ: ਮੁੱਖ ਮੰਤਰੀ

April 25, 2025

ਚੰਡੀਗੜ੍ਹ, 25 ਅਪਰੈਲ

ਪੰਜਾਬ ਵਿੱਚ ਪੰਜ ਸੌ ਕਿਲੋਮੀਟਰ ਤੋਂ ਵੱਧ ਸਰਹੱਦ `ਤੇ ਸੁਰੱਖਿਆ ਦੀ ਦੂਜੀ ਕਤਾਰ ਨੂੰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਹੋਮ ਗਾਰਡਜ਼ ਦੇ ਸਰਹੱਦੀ ਵਿੰਗ ਵਿੱਚ 5500 ਜਵਾਨਾਂ ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ।

ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ `ਤੇ ਹੋਈ ਮੀਟਿੰਗ ਵਿੱਚ ਲਿਆ ਗਿਆ।

ਮੀਟਿੰਗ ਵਿੱਚ ਹਿੱਸਾ ਲੈਂਦੇ ਹੋਏ ਮੁੱਖ ਮੰਤਰੀ ਨੇ ਪਹਿਲਗਾਮ (ਜੰਮੂ-ਕਸ਼ਮੀਰ) ਵਿਖੇ ਹਾਲ ਹੀ ਵਿੱਚ ਹੋਏ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਸੂਬੇ ਪ੍ਰਤੀ ਦੁਸ਼ਮਣ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਦੂਜੀ ਰੱਖਿਆ ਲਾਈਨ ਸਥਾਪਤ ਕਰਨ ਦੀ ਜ਼ਰੂਰਤ `ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੁਰੱਖਿਆ ਘੇਰੇ ਨੂੰ ਵਧਾਉਣ ਲਈ ਪੰਜਾਬ ਪੁਲਿਸ ਦੇ ਬਾਰਡਰ ਵਿੰਗ ਵਿੱਚ 5500 ਜਵਾਨਾਂ ਨੂੰ ਸੂਬੇ ਦੇ ਸੱਤ ਸਰਹੱਦੀ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਐਸ.ਐਫ. ਦੇ ਪਿੱਛੇ ਦੂਜੀ ਸੁਰੱਖਿਆ ਲਾਈਨ ਸਥਾਪਤ ਕਰਨ ਦਾ ਇਹ ਪ੍ਰਸਤਾਵ ਅੰਤਰਰਾਸ਼ਟਰੀ ਸਰਹੱਦ `ਤੇ ਬੀ.ਐਸ.ਐਫ. ਦੇ ਜਾਲ ਤੋਂ ਬਚਣ ਵਾਲੇ ਕਿਸੇ ਵੀ ਤੱਤ ਨੂੰ ਫੜਨ ਵਿੱਚ ਮਦਦ ਕਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਕੰਮ ਦੀ ਵਿਸ਼ਾਲਤਾ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੂੰ ਕੇਂਦਰ ਤੋਂ ਸਹਾਇਤਾ ਦੀ ਜ਼ਰੂਰਤ ਪਵੇਗੀ, ਜਿਸ ਲਈ ਉਹ ਜਲਦੀ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਕੋਲ ਮਨੁੱਖੀ ਸ਼ਕਤੀ, ਹੌਸਲਾ ਅਤੇ ਯੋਗਤਾ ਹੈ ਅਤੇ ਵਾਧੂ ਸਰੋਤਾਂ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਕੋਲ ਕਿਸੇ ਵੀ ਤਰ੍ਹਾਂ ਦੇ ਹਮਲੇ, ਭਾਵੇਂ ਉਹ ਭੇਸ ਵਿੱਚ ਹੋਵੇ, ਨੂੰ ਰੋਕਣ ਦੀ ਇੱਛਾ ਸ਼ਕਤੀ, ਤਜਰਬਾ ਅਤੇ ਪੇਸ਼ੇਵਰ ਯੋਗਤਾ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ 5500 ਹੋਮ ਗਾਰਡ ਜਵਾਨਾਂ ਤੋਂ ਇਲਾਵਾ ਸੂਬੇ ਭਰ ਵਿੱਚ 400 ਤੋਂ ਵੱਧ ਹੋਰ ਜਵਾਨਾਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਜਵਾਨਾਂ ਨੂੰ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.), ਸਟੇਟ ਡਿਜ਼ਾਜਸਟਰ ਰਿਲੀਫ ਫੋਰਸ (ਐਸ.ਡੀ.ਆਰ.ਐਫ.) ਅਤੇ ਹੋਰਾਂ ਬਲਾਂ ਵਿੱਚ ਤਾਇਨਾਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਨ ਲਈ ਬਹੁਤ ਜ਼ਰੂਰੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਲਈ ਪੰਜਾਬ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਨੂੰ ਸੱਦਾ ਦਿੱਤਾ

ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਲਈ ਪੰਜਾਬ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਨੂੰ ਸੱਦਾ ਦਿੱਤਾ

ਦੀਵਾਲੀ ਤੋਂ ਬਾਅਦ, ਪੰਜਾਬ, ਹਰਿਆਣਾ ਵਿੱਚ AQI ਗੰਭੀਰ, ਖ਼ਤਰਨਾਕ ਸ਼੍ਰੇਣੀਆਂ ਵਿੱਚ ਡਿੱਗ ਗਿਆ

ਦੀਵਾਲੀ ਤੋਂ ਬਾਅਦ, ਪੰਜਾਬ, ਹਰਿਆਣਾ ਵਿੱਚ AQI ਗੰਭੀਰ, ਖ਼ਤਰਨਾਕ ਸ਼੍ਰੇਣੀਆਂ ਵਿੱਚ ਡਿੱਗ ਗਿਆ

ਡੀ.ਏ.ਵੀ. ਕਾਲਜ, ਚੰਡੀਗੜ੍ਹ ਵੱਲੋਂ “ਪੰਜਾਬ : ਕੱਲ੍ਹ, ਅੱਜ ਅਤੇ ਭਵਿੱਖ” ਵਿਸ਼ੇ ‘ਤੇ ਇਕ ਰੋਜ਼ਾ ਸੈਮੀਨਾਰ ਅਤੇ ਪੁਸਤਕ ਪ੍ਰਦਰਸ਼ਨੀ ਆਯੋਜਿਤ

ਡੀ.ਏ.ਵੀ. ਕਾਲਜ, ਚੰਡੀਗੜ੍ਹ ਵੱਲੋਂ “ਪੰਜਾਬ : ਕੱਲ੍ਹ, ਅੱਜ ਅਤੇ ਭਵਿੱਖ” ਵਿਸ਼ੇ ‘ਤੇ ਇਕ ਰੋਜ਼ਾ ਸੈਮੀਨਾਰ ਅਤੇ ਪੁਸਤਕ ਪ੍ਰਦਰਸ਼ਨੀ ਆਯੋਜਿਤ

ਪੰਜਾਬ ਅਤੇ ਹਰਿਆਣਾ ਵਿੱਚ ਹੜ੍ਹਾਂ ਤੋਂ ਬਾਅਦ, ਪਰਾਲੀ ਸਾੜਨ ਵਿੱਚ 77 ਪ੍ਰਤੀਸ਼ਤ ਦੀ ਕਮੀ ਆਈ ਹੈ

ਪੰਜਾਬ ਅਤੇ ਹਰਿਆਣਾ ਵਿੱਚ ਹੜ੍ਹਾਂ ਤੋਂ ਬਾਅਦ, ਪਰਾਲੀ ਸਾੜਨ ਵਿੱਚ 77 ਪ੍ਰਤੀਸ਼ਤ ਦੀ ਕਮੀ ਆਈ ਹੈ

ਭਾਰਤੀ ਮਾਪਦੰਡ ਬਿਊਰੋ (BIS), ਉੱਤਰੀ ਖੇਤਰੀ ਦਫ਼ਤਰ, ਚੰਡੀਗੜ੍ਹ ਵੱਲੋਂ ਵਿਸ਼ਵ ਮਾਪਦੰਡ ਦਿਵਸ 14 ਅਕਤੂਬਰ ਨੂੰ ਮਨਾਇਆ ਗਿਆ

ਭਾਰਤੀ ਮਾਪਦੰਡ ਬਿਊਰੋ (BIS), ਉੱਤਰੀ ਖੇਤਰੀ ਦਫ਼ਤਰ, ਚੰਡੀਗੜ੍ਹ ਵੱਲੋਂ ਵਿਸ਼ਵ ਮਾਪਦੰਡ ਦਿਵਸ 14 ਅਕਤੂਬਰ ਨੂੰ ਮਨਾਇਆ ਗਿਆ

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ

ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ

ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ

ਹਰਿਆਣਾ ਦੇ ਆਈਜੀ ਪੂਰਨ ਕੁਮਾਰ ਨੇ ਚੰਡੀਗੜ੍ਹ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ

ਹਰਿਆਣਾ ਦੇ ਆਈਜੀ ਪੂਰਨ ਕੁਮਾਰ ਨੇ ਚੰਡੀਗੜ੍ਹ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ

ਡੀ.ਏ.ਵੀ. ਕਾਲਜ ਨੇ ਪੰਜਾਬ ਯੂਨੀਵਰਸਿਟੀ ਯੋਗਾ ਮੁਕਾਬਲੇ ’ਚ ਜਿੱਤਿਆ ਖਿਤਾਬ

ਡੀ.ਏ.ਵੀ. ਕਾਲਜ ਨੇ ਪੰਜਾਬ ਯੂਨੀਵਰਸਿਟੀ ਯੋਗਾ ਮੁਕਾਬਲੇ ’ਚ ਜਿੱਤਿਆ ਖਿਤਾਬ