Saturday, October 11, 2025  

ਪੰਜਾਬ

ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਵਿਸ਼ਵ ਮਲੇਰੀਆ ਦਿਵਸ" ਦੇ ਮੌਕੇ ਤੇ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ 

April 25, 2025
 
ਸ੍ਰੀ ਫਤਿਹਗੜ੍ਹ ਸਾਹਿਬ/25 ਅਪ੍ਰੈਲ: 
(ਰਵਿੰਦਰ ਸਿੰਘ ਢੀਂਡਸਾ)
 
ਸਿਹਤ ਵਿਭਾਗ ਨੇ "ਵਿਸ਼ਵ ਮਲੇਰੀਆ ਦਿਵਸ ਦੇ ਮੌਕੇ ਤੇ ਜਿਲਾ ਹਸਪਤਾਲ ਤੋਂ ਜਾਗਰੂਕਤਾ ਰੈਲੀ ਕੱਢੀ,ਇਸ ਰੈਲੀ ਨੂੰ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਰੈਲੀ ਵਿੱਚ ਨਰਸਿੰਗ ਸਕੂਲ ਦੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਬੈਨਰ ਅਤੇ ਤਖਤੀਆਂ ਚੁੱਕੀਆਂ ਹੋਈਆਂ ਸਨ ਜੋ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਆਮ ਲੋਕਾਂ ਨੂੰ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਸਬੰਧੀ ਜਾਗਰੂਕ ਕਰਦੀ ਹੋਈ ਵਾਪਸ ਜਿਲਾ ਹਸਪਤਾਲ ਵਿੱਚ ਆ ਕੇ ਸਮਾਪਤ ਹੋਈ । ਇਸ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਹਰ ਸਾਲ 25 ਅਪ੍ਰੈਲ ਨੂੰ "ਵਿਸ਼ਵ ਮਲੇਰੀਆ ਦਿਵਸ" ਮਨਾਇਆ ਜਾਂਦਾ ਹੈ ਜਿਸ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਮੱਛਰ ਦੀ ਪੈਦਾਇਸ਼ ਨੂੰ ਰੋਕਣ ਅਤੇ ਮਲੇਰੀਏ ਸਬੰਧੀ ਜਾਗਰੂਕ ਕਰਨਾ ਹੈ ਕਿਉਂਕਿ ਇਸ ਤੋਂ ਬਚਣ ਦਾ ਸਭ ਤੋਂ ਸੌਖਾ ਤਰੀਕਾ ਜਾਗਰੂਕਤਾ ਹੀ ਹੈ ਜਿਸ ਕਰਕੇ ਸਕੂਲੀ ਬੱਚਿਆਂ ਨੂੰ ਕੈਂਪ ਲਗਾਕੇ ਅਤੇ ਆਮ ਲੋਕਾਂ ਨੂੰ ਮਾਈਕਿੰਗ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਐਨਾਫਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਠੰਢ,ਕਾਂਬੇ ਨਾਲ ਤੇਜ਼ ਬੁਖਾਰ, ਸਿਰ ਦਰਦ ਅਤੇ ਬੁਖਾਰ ਉਤਰਨ ਤੋਂ ਬਾਅਦ ਥਕਾਵਟ ਤੇ ਪਸੀਨਾ ਆਉਣਾ ਮਲੇਰੀਆ ਦੇ ਮੁੱਖ ਲੱਛਣ ਹਨ। ਉਨ੍ਹਾਂ ਦੱਸਿਆ ਕਿ ਮਲੇਰੀਆ ਤੋਂ ਬਚਣ ਲਈ ਘਰਾਂ ਵਿੱਚ ਅਤੇ ਆਲੇ ਦੁਆਲੇ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਨਾਲੀਆਂ ਤੇ ਛੱਪੜਾਂ ਵਿੱਚ ਕਾਲੇ ਤੇਲ ਦਾ ਛਿੜਕਾਅ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੱਪੜੇ ਪਾਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਪੂਰਾ ਸਰੀਰ ਢਕਿਆ ਹੋਵੇ ਤਾਂ ਜੋ ਮੱਛਰ ਨਾ ਕੱਟ ਸਕੇ। ਰਾਤ ਨੂੰ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਰੋਕੂ ਕਰੀਮਾਂ ਤੇ ਯੰਤਰਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਜਿਲਾ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ ਇਸ ਲਈ ਸਾਨੂੰ ਬੁਖਾਰ ਹੋਣ ਦੀ ਸੂਰਤ ਵਿੱਚ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰਕੇ ਆਪਣੇ ਖੂਨ ਦੀ ਜਾਂਚ ਕਰਵਾਉਣੀ ਚਾਹੀਦੀ ਹੈ । ਉਨਾ ਦੱਸਿਆ ਕਿ ਸਰਕਾਰ ਵੱਲੋਂ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਮਲੇਰੀਏ ਦੀ ਜਾਂਚ ਅਤੇ ਇਸ ਦਾ ਇਲਾਜ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਤੇ ਜਿਲਾ ਡੈਂਟਲ ਸਿਹਤ ਅਫਸਰ ਡਾ. ਪਾਰੁਲ ਗੁਪਤਾ, ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਦੀਪ ਸਿੰਘ, ਡਾ ਸੰਪਨ, ਡੀਪੀਐਮ ਡਾ. ਕਸੀਤਿਜ ਸੀਮਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਸਹਾਇਕ ਮਲੇਰੀਆ ਅਫਸਰ ਸੋਮਨਾਥ, ਕੁਲਬੀਰ ਸਿੰਘ, ਸਿਹਤ ਕਰਮਚਾਰੀ ਜਗਰੂਪ ਸਿੰਘ, ਤੇਜੀ, ਇੰਨਸੈਕਟ ਕੁਲੈਕਟਰ ਮਨਦੀਪ ਕੌਰ ਤੋਂ ਇਲਾਵਾ ਹੋਰ ਅਧਿਕਾਰੀ/ਕਰਮਚਾਰੀ ਹਾਜਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਬਰਸਾਤਾਂ ਦੇ ਪਾਣੀ ਤੋਂ ਸ਼ਹਿਰ ਨਿਵਾਸੀਆਂ ਨੂੰ ਮਿਲੇਗੀ ਨਿਜਾਤ : ਵਿਧਾਇਕ ਰਾਏ 

ਬਰਸਾਤਾਂ ਦੇ ਪਾਣੀ ਤੋਂ ਸ਼ਹਿਰ ਨਿਵਾਸੀਆਂ ਨੂੰ ਮਿਲੇਗੀ ਨਿਜਾਤ : ਵਿਧਾਇਕ ਰਾਏ 

ਐਸ.ਐਮ.ਓ ਡਾ. ਜਸਪ੍ਰੀਤ ਸਿੰਘ ਬੇਦੀ ਵੱਲੋਂ ਸ਼ਹਿਰ ਦੇ ਵੱਖ ਵੱਖ ਥਾਂਵਾਂ ਤੇ ਡੇਂਗੂ ਸਬੰਧੀ ਕੀਤੀ ਗਈ ਚੈਕਿੰਗ 

ਐਸ.ਐਮ.ਓ ਡਾ. ਜਸਪ੍ਰੀਤ ਸਿੰਘ ਬੇਦੀ ਵੱਲੋਂ ਸ਼ਹਿਰ ਦੇ ਵੱਖ ਵੱਖ ਥਾਂਵਾਂ ਤੇ ਡੇਂਗੂ ਸਬੰਧੀ ਕੀਤੀ ਗਈ ਚੈਕਿੰਗ 

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਪੰਜਾਬ ਦੇ ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਨੇ ਸਾਂਝੇ ਤੌਰ 'ਤੇ 3,100 ਸਟੇਡੀਅਮ ਬਣਾਉਣ ਦੀ ਯੋਜਨਾ ਦੀ ਸ਼ੁਰੂਆਤ ਕੀਤੀ

ਪੰਜਾਬ ਦੇ ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਨੇ ਸਾਂਝੇ ਤੌਰ 'ਤੇ 3,100 ਸਟੇਡੀਅਮ ਬਣਾਉਣ ਦੀ ਯੋਜਨਾ ਦੀ ਸ਼ੁਰੂਆਤ ਕੀਤੀ

ਕੇਜਰੀਵਾਲ, ਮੁੱਖ ਮੰਤਰੀ ਮਾਨ ਨੇ ਪ੍ਰਕਾਸ਼ਮਾਨ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ

ਕੇਜਰੀਵਾਲ, ਮੁੱਖ ਮੰਤਰੀ ਮਾਨ ਨੇ ਪ੍ਰਕਾਸ਼ਮਾਨ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦਾ ਜ਼ੋਨਲ ਯੂਥ ਫੈਸਟੀਵਲ 2025 ਵਿਚ ਸ਼ਾਨਦਾਰ ਪ੍ਰਦਰਸ਼ਨ 

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦਾ ਜ਼ੋਨਲ ਯੂਥ ਫੈਸਟੀਵਲ 2025 ਵਿਚ ਸ਼ਾਨਦਾਰ ਪ੍ਰਦਰਸ਼ਨ 

ਦੇਸ਼ ਭਗਤ ਗਲੋਬਲ ਸਕੂਲ ਨੇ ਸਵੱਛ ਭਾਰਤ ਮਿਸ਼ਨ ਤਹਿਤ ਤਹਿਤ ਕਰਵਾਈਆਂ ਗਤੀਵਿਧੀਆਂ

ਦੇਸ਼ ਭਗਤ ਗਲੋਬਲ ਸਕੂਲ ਨੇ ਸਵੱਛ ਭਾਰਤ ਮਿਸ਼ਨ ਤਹਿਤ ਤਹਿਤ ਕਰਵਾਈਆਂ ਗਤੀਵਿਧੀਆਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਰੈਗਿੰਗ ਵਿਰੋਧੀ ਸਕਿਟ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਰੈਗਿੰਗ ਵਿਰੋਧੀ ਸਕਿਟ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਕਰਵਾਇਆ ਥੈਲੇਸੀਮੀਆ ਅਤੇ ਸਵੈ-ਇੱਛਤ ਖੂਨਦਾਨ ਬਾਰੇ ਜਾਗਰੂਕਤਾ ਸੈਸ਼ਨ

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਕਰਵਾਇਆ ਥੈਲੇਸੀਮੀਆ ਅਤੇ ਸਵੈ-ਇੱਛਤ ਖੂਨਦਾਨ ਬਾਰੇ ਜਾਗਰੂਕਤਾ ਸੈਸ਼ਨ