Saturday, October 11, 2025  

ਪੰਜਾਬ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਹਾਜ਼ਰੀ ਵਿੱਚ ਮਾਰਕੀਟ ਕਮੇਟੀ, ਮੰਡੀ ਗੋਬਿੰਦਗੜ੍ਹ ਦੇ ਚੇਅਰਮੈਨ ਜਗਦੀਪ ਸਿੰਘ ਚੱਠਾ ਨੇ ਅਹੁਦਾ ਸੰਭਾਲਿਆ

April 25, 2025
ਸ੍ਰੀ ਫਤਹਿਗੜ੍ਹ ਸਾਹਿਬ/25 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
 
ਮਾਰਕੀਟ ਕਮੇਟੀ, ਮੰਡੀ ਗੋਬਿੰਦਗੜ੍ਹ ਦੇ ਪਹਿਲੇ ਚੇਅਰਮੈਨ ਵਜੋਂ ਜਗਦੀਪ ਸਿੰਘ ਚੱਠਾ ਵੱਲੋਂ ਆਪਣਾ ਅਹੁਦਾ ਸੰਭਾਲਣ ਮੌਕੇ ਕਰਵਾਏ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਚੇਅਰਮੈਨ ਚੱਠਾ ਨੂੰ ਆਪਣਾ ਅਹੁਦਾ ਸੰਭਾਲਣ 'ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪਾਰਟੀ ਵੱਲੋਂ ਆਮ ਘਰਾਂ ਦੇ ਨੌਜਵਾਨਾਂ ਨੂੰ ਅਹਿਮ ਅਹੁਦੇ ਦੇ ਕੇ ਨਿਵਾਜਿਆ ਜਾ ਰਿਹਾ ਹੈ, ਜਿਸ ਨਾਲ ਨੌਜਵਾਨਾਂ ਨੂੰ ਰਾਜਨੀਤਿਕ ਖੇਤਰ ਵਿੱਚ ਅੱਗੇ ਆਉਣ ਦਾ ਮੌਕਾ ਮਿਲਿਆ ਹੈ। 
 
ਕੈਬਿਨਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਤਰੱਕੀ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਖੇਤੀ ਲਈ ਨਹਿਰੀ ਪਾਣੀ ਦੇਣ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। ਸਰਕਾਰ ਵੱਲੋਂ ਨਹਿਰਾਂ, ਖਾਲਾਂ ਅਤੇ ਸੂਇਆਂ ਨੂੰ ਪੱਕਾ ਕਰ ਕੇ ਖੇਤਾਂ ਤੱਕ ਵੱਧ ਤੋਂ ਵੱਧ ਨਹਿਰੀ ਪਾਣੀ ਪੁੱਜਦਾ ਕੀਤਾ ਜਾ ਰਿਹਾ ਹੈ। ਇਸ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੋ ਰਹੀ ਹੈ। ਕੈਬਨਿਟ ਮੰਤਰੀ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿਖੇ ਹੋਏ ਦਹਿਸ਼ਤੀ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਿਨ-ਰਾਤ ਇੱਕ ਕਰ ਕੇ ਨਸ਼ਿਆਂ ਖਿਲਾਫ ਕੰਮ ਕੀਤਾ ਹੈ, ਜਿਸ ਦੇ ਸਾਰਥਕ ਸਿੱਟੇ ਸਭ ਦੇ ਸਾਹਮਣੇ ਆਏ ਹਨ। ਮੰਤਰੀ ਸੌਂਦ ਨੇ ਕਿਹਾ ਕਿ ਅੱਜ ਜਦੋਂ ਸਰਕਾਰ ਦੇ ਨੁਮਾਇੰਦੇ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਦੇ ਹਨ ਤਾਂ ਵਿਰੋਧੀਆਂ ਵੱਲੋਂ ਆਲੋਚਨਾ ਕੀਤੀ ਜਾਂਦੀ ਹੈ। ਜਦ ਕਿ ਉਹਨਾਂ ਨੂੰ ਇਹ ਨਹੀਂ ਪਤਾ ਕਿ ਕਈ-ਕਈ ਸਾਲ ਤੱਕ ਸੱਤਾ ਦੇ ਵਿੱਚ ਰਹਿਣ ਦੇ ਬਾਵਜੂਦ, ਉਹ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਨਹੀਂ ਬਣਾ ਸਕੇ। ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਤੇ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਜਗਦੀਪ ਸਿੰਘ ਚੱਠਾ ਨੂੰ ਮੁਬਾਰਕਬਾਦ ਦਿੰਦੇ ਹੋਏ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਜਗਦੀਪ ਸਿੰਘ ਚੱਠਾ ਨੂੰ ਇਸ ਕਮੇਟੀ ਦੇ ਪਲੇਠੇ ਚੇਅਰਮੈਨ ਦੀ ਜ਼ਿੰਮੇਵਾਰੀ ਮਿਲੀ ਹੈ। ਇਸ ਲਈ ਚੱਠਾ ਨੂੰ ਇਸ ਗੱਲ ਦਾ ਖਿਆਲ ਰੱਖ ਕੇ ਵੀ ਕੰਮ ਕਰਨ ਦੀ ਲੋੜ ਹੈ ਕਿ ਜਿਸ ਕਿਸਮ ਦੀਆਂ ਪਿਰਤਾਂ ਉਹ ਪਾਉਣਗੇ, ਉਹ ਲੰਮੇ ਸਮੇਂ ਤਕ ਚੱਲਣਗੀਆਂ। ਚੇਅਰਮੈਨ ਜਗਦੀਪ ਸਿੰਘ ਚੱਠਾ ਵੱਲੋਂ ਆਈਆਂ ਸ਼ਖਸੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਉਹਨਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਤਨਦੇਹੀ, ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ।ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਕੀਤੀ ਗਈ ਅਤੇ ਰਾਗੀ ਸਿੰਘਾਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਲੋਕ ਸਭਾ ਹਲਕਾ ਇੰਚਾਰਜ ਨਵਜੋਤ ਸਿੰਘ ਜਰਗ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਮਾਰਕੀਟ ਕਮੇਟੀ ਅਮਲੋਹ ਦੀ ਚੇਅਰਮੈਨ ਸੁਖਵਿੰਦਰ ਕੌਰ ਗਹਿਲੋਤ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਪਤਵੰਤਿਆਂ ਵੱਲੋਂ ਸ਼ਿਰਕਤ ਕੀਤੀ ਗਈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਬਰਸਾਤਾਂ ਦੇ ਪਾਣੀ ਤੋਂ ਸ਼ਹਿਰ ਨਿਵਾਸੀਆਂ ਨੂੰ ਮਿਲੇਗੀ ਨਿਜਾਤ : ਵਿਧਾਇਕ ਰਾਏ 

ਬਰਸਾਤਾਂ ਦੇ ਪਾਣੀ ਤੋਂ ਸ਼ਹਿਰ ਨਿਵਾਸੀਆਂ ਨੂੰ ਮਿਲੇਗੀ ਨਿਜਾਤ : ਵਿਧਾਇਕ ਰਾਏ 

ਐਸ.ਐਮ.ਓ ਡਾ. ਜਸਪ੍ਰੀਤ ਸਿੰਘ ਬੇਦੀ ਵੱਲੋਂ ਸ਼ਹਿਰ ਦੇ ਵੱਖ ਵੱਖ ਥਾਂਵਾਂ ਤੇ ਡੇਂਗੂ ਸਬੰਧੀ ਕੀਤੀ ਗਈ ਚੈਕਿੰਗ 

ਐਸ.ਐਮ.ਓ ਡਾ. ਜਸਪ੍ਰੀਤ ਸਿੰਘ ਬੇਦੀ ਵੱਲੋਂ ਸ਼ਹਿਰ ਦੇ ਵੱਖ ਵੱਖ ਥਾਂਵਾਂ ਤੇ ਡੇਂਗੂ ਸਬੰਧੀ ਕੀਤੀ ਗਈ ਚੈਕਿੰਗ 

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਪੰਜਾਬ ਦੇ ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਨੇ ਸਾਂਝੇ ਤੌਰ 'ਤੇ 3,100 ਸਟੇਡੀਅਮ ਬਣਾਉਣ ਦੀ ਯੋਜਨਾ ਦੀ ਸ਼ੁਰੂਆਤ ਕੀਤੀ

ਪੰਜਾਬ ਦੇ ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਨੇ ਸਾਂਝੇ ਤੌਰ 'ਤੇ 3,100 ਸਟੇਡੀਅਮ ਬਣਾਉਣ ਦੀ ਯੋਜਨਾ ਦੀ ਸ਼ੁਰੂਆਤ ਕੀਤੀ

ਕੇਜਰੀਵਾਲ, ਮੁੱਖ ਮੰਤਰੀ ਮਾਨ ਨੇ ਪ੍ਰਕਾਸ਼ਮਾਨ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ

ਕੇਜਰੀਵਾਲ, ਮੁੱਖ ਮੰਤਰੀ ਮਾਨ ਨੇ ਪ੍ਰਕਾਸ਼ਮਾਨ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦਾ ਜ਼ੋਨਲ ਯੂਥ ਫੈਸਟੀਵਲ 2025 ਵਿਚ ਸ਼ਾਨਦਾਰ ਪ੍ਰਦਰਸ਼ਨ 

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦਾ ਜ਼ੋਨਲ ਯੂਥ ਫੈਸਟੀਵਲ 2025 ਵਿਚ ਸ਼ਾਨਦਾਰ ਪ੍ਰਦਰਸ਼ਨ 

ਦੇਸ਼ ਭਗਤ ਗਲੋਬਲ ਸਕੂਲ ਨੇ ਸਵੱਛ ਭਾਰਤ ਮਿਸ਼ਨ ਤਹਿਤ ਤਹਿਤ ਕਰਵਾਈਆਂ ਗਤੀਵਿਧੀਆਂ

ਦੇਸ਼ ਭਗਤ ਗਲੋਬਲ ਸਕੂਲ ਨੇ ਸਵੱਛ ਭਾਰਤ ਮਿਸ਼ਨ ਤਹਿਤ ਤਹਿਤ ਕਰਵਾਈਆਂ ਗਤੀਵਿਧੀਆਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਰੈਗਿੰਗ ਵਿਰੋਧੀ ਸਕਿਟ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਰੈਗਿੰਗ ਵਿਰੋਧੀ ਸਕਿਟ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਕਰਵਾਇਆ ਥੈਲੇਸੀਮੀਆ ਅਤੇ ਸਵੈ-ਇੱਛਤ ਖੂਨਦਾਨ ਬਾਰੇ ਜਾਗਰੂਕਤਾ ਸੈਸ਼ਨ

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਕਰਵਾਇਆ ਥੈਲੇਸੀਮੀਆ ਅਤੇ ਸਵੈ-ਇੱਛਤ ਖੂਨਦਾਨ ਬਾਰੇ ਜਾਗਰੂਕਤਾ ਸੈਸ਼ਨ