Thursday, May 01, 2025  

ਪੰਜਾਬ

ਸੈਸ਼ਨ 2024-25 ਦੀ ਸਮਾਪਤੀ ਨੂੰ ਮੁੱਖ ਰੱਖਦਿਆਂ ਕਰਵਾਇਆ ਗਿਆ ਸ੍ਰੀ ਜਪੁਜੀ ਸਾਹਿਬ ਦਾ ਸਮੂਹਿਕ ਪਾਠ 

April 25, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/25 ਅਪ੍ਰੈਲ :
(ਰਵਿੰਦਰ ਸਿੰਘ ਢੀਂਡਸਾ)
 
ਮਾਤਾ ਗੁਜਰੀ ਕਾਲਜ ਵਿਖੇ ਸੈਸ਼ਨ 2024-25 ਦੀ ਸਮਾਪਤੀ ਨੂੰ ਮੁੱਖ ਰੱਖਦਿਆਂ ਹੋਇਆਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ੍ਰੀ ਜਪੁਜੀ ਸਾਹਿਬ ਦਾ ਸਮੂਹਿਕ ਪਾਠ ਕੀਤਾ ਗਿਆ। ਇਸ ਮੌਕੇ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਵਿਦਿਆਰਥੀ ਆਪਣੇ ਮਹਾਨ ਇਤਿਹਾਸ, ਵਿਰਾਸਤ ਅਤੇ ਸੱਭਿਆਚਾਰ ਤੋਂ ਜਾਣੂ ਹੋ ਕੇ ਅਤੇ ਆਪਣੇ ਅਧਿਆਪਕਾਂ ਤੇ ਮਾਪਿਆਂ ਦਾ ਆਗਿਆਕਾਰੀ ਬਣਕੇ ਜੀਵਨ ਵਿੱਚ ਸਫ਼ਲਤਾ ਦੀ ਪੌੜੀਆਂ ਚੜ੍ਹ ਸਕਦੇ ਹਨ। ਇਸ ਮੌਕੇ ਕਾਲਜ ਦੇ ਸੰਗੀਤ ਵਿਭਾਗ ਅਤੇ ਦੂਸਰੇ ਵਿਭਾਗਾਂ ਦੇ ਵਿਦਿਆਰਥੀਆਂ ਵੱਲੋਂ ਤੰਤੀ ਸਾਜ਼ਾਂ ਰਾਹੀਂ ਇਲਾਹੀ ਕੀਰਤਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕੀਰਤਨ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਦਾ ਨਾਮ ਖੇਤਰੀ, ਅੰਤਰ ਖੇਤਰੀ ਅਤੇ ਅੰਤਰਵਰਸਿਟੀ ਯੁਵਕ ਅਤੇ ਲੋਕ ਮੇਲਿਆਂ ਅਤੇ ਰਾਸ਼ਟਰੀ ਪੱਧਰ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਰੋਸ਼ਨ ਕੀਤਾ ਹੈ। ਇਸ ਤੋਂ ਇਲਾਵਾ ਕਾਲਜ ਦੇ 104 ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਪ੍ਰਾਪਤ ਅੰਮ੍ਰਿਤਧਾਰੀ ਸਕਾਲਰਸ਼ਿਪ ਦੀ ਅੱਠ ਲੱਖ ਅਠਾਹਠ ਹਜ਼ਾਰ ਰੁਪਏ ਦੀ ਰਾਸ਼ੀ ਵੀ ਪ੍ਰਦਾਨ ਕੀਤੀ ਗਈ। ਇਸ ਤੋਂ ਇਲਾਵਾ ਗਿਆਨ ਪ੍ਰਚੰਡ ਪ੍ਰਸ਼ਨੋਤਰੀ ਮੁਕਾਬਲਿਆਂ ਵਿੱਚ ਦੂਸਰੇ ਸਥਾਨ 'ਤੇ ਰਹੀ ਮਾਤਾ ਗੁਜਰੀ ਕਾਲਜ, ਫ਼ਤਹਿਗੜ੍ਹ ਸਾਹਿਬ ਦੀ ਟੀਮ ਨੂੰ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ 75 ਹਜਾਰ ਰੁਪਏ ਦੀ ਰਾਸ਼ੀ ਦੇ ਚੈੱਕ ਕਾਲਜ ਦੀਆਂ ਤਿੰਨ ਵਿਦਿਆਰਥਣਾਂ - ਬੀ.ਏ. ਆਨਰਜ਼ ਸੋਸ਼ਲ ਸਾਇੰਸਜ਼ ਦੀਆਂ ਵਿਦਿਆਰਥਣਾਂ ਹਰਸ਼ਪ੍ਰੀਤ ਕੌਰ ਅਤੇ ਤਾਨੀਆ ਸ਼ਰਮਾ, ਬੀ.ਐਸ.ਸੀ. ਆਨਰਜ਼ ਕੈਮਿਸਟਰੀ ਦੀ ਵਿਦਿਆਰਥਣ ਐਪੀਕਲ ਗੌਤਮ ਨੂੰ ਪ੍ਰਦਾਨ ਕੀਤੇ ਗਏ।ਸਮਾਗਮ ਦੇ ਅਖੀਰ ਵਿੱਚ ਮਾਤਾ ਗੁਜਰੀ ਸਟੱਡੀ ਸਰਕਲ ਦੇ ਕਨਵੀਨਰ ਡਾ. ਗੁਰਬਾਜ ਸਿੰਘ ਨੇ ਮੰਚ ਸੰਚਾਲਨ ਕੀਤਾ ਅਤੇ ਸਮੂਹ ਸੰਗਤਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦੇ ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ, ਡਾ. ਕੁਲਦੀਪ ਕੌਰ, ਪ੍ਰੋ. ਬੀਰਇੰਦਰ ਸਿੰਘ ਸਰਾਓ, ਡਾ. ਜੁਝਾਰ ਸਿੰਘ, ਡਾ. ਗਗਨਦੀਪ ਸਿੰਘ, ਪ੍ਰੋ. ਹਰਭਿੰਦਰ ਸਿੰਘ, ਪ੍ਰੋ. ਬ੍ਰਹਮਜੋਤ ਕੌਰ, ਡਾ. ਪੁਸ਼ਪਿੰਦਰ ਸਿੰਘ, ਪ੍ਰੋ. ਸ਼ਹਿਜੀਤ ਸਿੰਘ, ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ। ਇਸ ਮੌਕੇ ਆਈਆਂ ਸੰਗਤਾਂ ਲਈ ਲੰਗਰ ਦਾ ਵਿਸ਼ੇਸ਼ ਤੌਰ 'ਤੇ ਪ੍ਰਬੰਧ ਵੀ ਕੀਤਾ ਗਿਆ ਸੀ। ਇਸ ਸਮਾਗਮ ਵਿੱਚ ਮਾਤਾ ਗੁਜਰੀ ਸਟੱਡੀ ਸਰਕਲ, ਐਨ.ਐਸ.ਐਸ. ਯੂਨਿਟ, ਐਨ.ਸੀ.ਸੀ. ਯੂਨਿਟ, ਸੰਗੀਤ ਅਤੇ ਪੱਤਰਕਾਰੀ ਵਿਭਾਗ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਵਿੱਚ ISI-ਸਮਰਥਿਤ ਬੱਬਰ ਖਾਲਸਾ ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰ ਗ੍ਰਿਫ਼ਤਾਰ

ਪੰਜਾਬ ਵਿੱਚ ISI-ਸਮਰਥਿਤ ਬੱਬਰ ਖਾਲਸਾ ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰ ਗ੍ਰਿਫ਼ਤਾਰ

ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਕਰਵਾਈ ਅਲੂਮਨੀ ਮੀਟ 

ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਕਰਵਾਈ ਅਲੂਮਨੀ ਮੀਟ 

'ਆਪ' ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕੀਤੀ-ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ

'ਆਪ' ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕੀਤੀ-ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ

ਛੇ ਗ੍ਰਾਮ ਚਿੱਟੇ ਸਮੇਤ ਦੋ ਨੌਜਵਾਨ ਥਾਣਾ ਸੰਗਤ ਦੀ ਪੁਲਿਸ ਦੇ ਚੜ੍ਹੇ ਅੜਿੱਕੇ

ਛੇ ਗ੍ਰਾਮ ਚਿੱਟੇ ਸਮੇਤ ਦੋ ਨੌਜਵਾਨ ਥਾਣਾ ਸੰਗਤ ਦੀ ਪੁਲਿਸ ਦੇ ਚੜ੍ਹੇ ਅੜਿੱਕੇ

ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ

ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ

ਨਸ਼ਿਆਂ ਦੇ ਮਾੜੇ ਨਤੀਜਿਆ ਸਬੰਧੀ ਜਾਗਰੂਕਤਾ ਸੈਮੀਨਾਰ

ਨਸ਼ਿਆਂ ਦੇ ਮਾੜੇ ਨਤੀਜਿਆ ਸਬੰਧੀ ਜਾਗਰੂਕਤਾ ਸੈਮੀਨਾਰ

ਡਾ.ਅੰਬੇਡਕਰ ਜਾਗ੍ਰਿਤੀ ਵੈਲਫੇਅਰ ਸੁਸਾਇਟੀ ਨੇ ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਇਆ ਪੰਜਵਾਂ ਮਾਨਵ ਜਾਗ੍ਰਿਤੀ ਸੰਮੇਲਨ 

ਡਾ.ਅੰਬੇਡਕਰ ਜਾਗ੍ਰਿਤੀ ਵੈਲਫੇਅਰ ਸੁਸਾਇਟੀ ਨੇ ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਇਆ ਪੰਜਵਾਂ ਮਾਨਵ ਜਾਗ੍ਰਿਤੀ ਸੰਮੇਲਨ 

ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਮਲੇਰੀਆ ਜਾਗਰੂਕਤਾ ਸਬੰਧੀ ਪੋਸਟਰ ਕੀਤਾ ਜਾਰੀ 

ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਮਲੇਰੀਆ ਜਾਗਰੂਕਤਾ ਸਬੰਧੀ ਪੋਸਟਰ ਕੀਤਾ ਜਾਰੀ 

ਸਕੂਲ ਆਫ ਐਮੀਨੈਂਸ ਅਤੇ ਸਕੂਲ ਆਫ ਹੈਪੀਨੈੱਸ ਵਿਦਿਆਰਥੀਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਦੇ ਸਮਰੱਥ ਬਣਾ ਰਹੇ ਹਨ : ਲਖਬੀਰ ਸਿੰਘ ਰਾਏ

ਸਕੂਲ ਆਫ ਐਮੀਨੈਂਸ ਅਤੇ ਸਕੂਲ ਆਫ ਹੈਪੀਨੈੱਸ ਵਿਦਿਆਰਥੀਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਦੇ ਸਮਰੱਥ ਬਣਾ ਰਹੇ ਹਨ : ਲਖਬੀਰ ਸਿੰਘ ਰਾਏ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੀਤਾ ਸੁਪਰੀਮ ਕੋਰਟ ਅਤੇ ਰਾਸ਼ਟਰਪਤੀ ਭਵਨ ਦਾ ਵਿਦਿਅਕ ਦੌਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੀਤਾ ਸੁਪਰੀਮ ਕੋਰਟ ਅਤੇ ਰਾਸ਼ਟਰਪਤੀ ਭਵਨ ਦਾ ਵਿਦਿਅਕ ਦੌਰਾ