Thursday, May 01, 2025  

ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਨੈਸ਼ਨਲ ਮੂਟ ਕੋਰਟ ਮੁਕਾਬਲਾ ਸਫਲਤਾਪੂਰਵਕ ਸਪੰਨ 

April 25, 2025
ਸ੍ਰੀ ਫ਼ਤਹਿਗੜ੍ਹ ਸਾਹਿਬ/25 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ ਲਾਅ ਵੱਲੋਂ ਨੈਸ਼ਨਲ ਮੂਟ ਕੋਰਟ ਮੁਕਾਬਲਾ ਸਫਲਤਾਪੂਰਵਕ ਕਰਵਾਇਆ ਗਿਆ, ਜਿਸ ਵਿੱਚ ਭਾਰਤ ਭਰ ਦੇ 14 ਪ੍ਰਮੁੱਖ ਕਾਨੂੰਨੀ ਸੰਸਥਾਨਾਂ ਦੀਆਂ ਟੀਮਾਂ ਨੇ ਭਾਗ ਲਿਆ। ਇਹ ਪ੍ਰਤੀਯੋਗਤਾ ਕਾਨੂੰਨੀ ਦਲੀਲਾਂ, ਤਰਕਸ਼ੀਲ ਸੋਚ ਅਤੇ ਮਾਨਸਿਕ ਸੂਝ-ਬੂਝ ਦਾ ਸ਼ਾਨਦਾਰ ਪ੍ਰਦਰਸ਼ਨ ਸੀ।
ਮੁਕਾਬਲੇ ਦੇ ਉਦਘਾਟਨੀ ਸਮਾਰੋਹ ਦੀ ਸ਼ੁਰੂਆਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ, ਮਾਨਯੋਗ ਜਸਟਿਸ ਬਾਵਾ ਸਿੰਘ ਵਾਲੀਆ ਜੀ ਦੀ ਹਾਜ਼ਰੀ ਨਾਲ ਹੋਈ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਕਦਰਾਂ ਕੀਮਤਾਂ ਦੀ ਮਹੱਤਤਾ ਉਤੇ ਰੋਸ਼ਨੀ ਪਾਈ।ਵਿਦਾਇਗੀ ਸਮਾਰੋਹ ਦੀ ਅਗਵਾਈ ਮਾਨਯੋਗ ਜਸਟਿਸ ਅਲੋਕ ਜੈਨ ਵੱਲੋਂ ਕੀਤੀ ਗਈ। ਉਨ੍ਹਾਂ ਵਿਦਿਆਰਥੀਆਂ ਦੀ ਮਿਹਨਤ ਦੀ ਸਾਰਾਹਨਾ ਕਰਦੇ ਹੋਏ ਕਿਹਾ ਕਿ ਮੂਟ ਕੋਰਟ ਮੁਕਾਬਲੇ ਕਾਨੂੰਨੀ ਹੁਨਰ ਅਤੇ ਤਰਕਸ਼ੀਲ ਸੋਚ ਨੂੰ ਵਿਕਸਤ ਕਰਨ ਲਈ ਮਹੱਤਵਪੂਰਨ ਮੰਚ ਹਨ। ਉਨ੍ਹਾਂ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ ਅਤੇ ਯੂਨੀਵਰਸਿਟੀ ਵੱਲੋਂ ਉਪਰਾਲੇ ਦੀ ਸ਼ਲਾਘਾ ਕੀਤੀ।ਯੂਨੀਵਰਸਿਟੀ ਸਕੂਲ ਆਫ ਲਾਅ ਦੇ ਡੀਨ, ਪ੍ਰੋ. (ਡਾ.) ਅਮੀਤਾ ਕੌਸ਼ਲ ਨੇ ਕਿਹਾ ਕਿ ਇਹ ਮੁਕਾਬਲਾ ਸੰਸਥਾ ਦੀ ਮੁੱਲ ਆਧਾਰਿਤ ਕਾਨੂੰਨੀ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਪ-ਕੁਲਪਤੀ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਇਨ੍ਹਾਂ ਮੁਕਾਬਲਿਆਂ ਨੂੰ ਨੈਤਿਕ ਸਿੱਖਿਆ ਅਤੇ ਸਮੂਹਿਕ ਵਿਕਾਸ ਲਈ ਮਹਤੱਵਪੂਰਨ ਦੱਸਿਆ। ਮੁਕਾਬਲੇ ਦੀ ਆਯੋਜਕ ਡਾ. ਨਵਨੀਤ ਕੌਰ ਨੇ ਭਾਗ ਲੈਣ ਵਾਲੀਆਂ ਟੀਮਾਂ ਦੀ ਲਗਨ ਅਤੇ ਸੋਚ ਵਿਚਕਾਰ ਦੀ ਗੰਭੀਰਤਾ ਦੀ ਸਿਫ਼ਤ ਕੀਤੀ।ਨੈਸ਼ਨਲ ਮੂਟ ਕੋਰਟ ਮੁਕਾਬਲੇ 2025 ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਪਹਿਲਾ ਸਥਾਨ ਹਾਸਲ ਕਰਕੇ ਰੁ. 21,000/- ਦਾ ਨਕਦ ਇਨਾਮ ਜਿੱਤਿਆ। ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ, ਪਟਿਆਲਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਡੋਗਰਾ ਲਾਅ ਕਾਲਜ, ਜੰਮੂ ਦੇ ਦਾਨਿਸ਼ ਟੱਕ ਨੂੰ ਸ਼ਾਨਦਾਰ ਪੇਸ਼ਕਾਰੀ ਲਈ ਬੈਸਟ ਮੂਟਰ ਘੋਸ਼ਿਤ ਕਰਕੇ ਰੁ. 5,000/- ਨਕਦ ਇਨਾਮ ਦਿੱਤਾ ਗਿਆ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਯੂਆਈਐਲਐਸ ਦੀ ਵਿਦਿਆਰਥਣ ਦੀਪਕ ਕੌਰ ਨੂੰ ਬੈਸਟ ਰਿਸਰਚਰ ਇਨਾਮ (ਰੁ. 5,000/-) ਦਿੱਤਾ ਗਿਆ। ਬੈਸਟ ਮੈਮੋਰੀਅਲ ਦਾ ਇਨਾਮ ਵੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ, ਪਟਿਆਲਾ ਨੇ ਹਾਸਿਲ ਕੀਤਾ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਵਿੱਚ ISI-ਸਮਰਥਿਤ ਬੱਬਰ ਖਾਲਸਾ ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰ ਗ੍ਰਿਫ਼ਤਾਰ

ਪੰਜਾਬ ਵਿੱਚ ISI-ਸਮਰਥਿਤ ਬੱਬਰ ਖਾਲਸਾ ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰ ਗ੍ਰਿਫ਼ਤਾਰ

ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਕਰਵਾਈ ਅਲੂਮਨੀ ਮੀਟ 

ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਕਰਵਾਈ ਅਲੂਮਨੀ ਮੀਟ 

'ਆਪ' ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕੀਤੀ-ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ

'ਆਪ' ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕੀਤੀ-ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ

ਛੇ ਗ੍ਰਾਮ ਚਿੱਟੇ ਸਮੇਤ ਦੋ ਨੌਜਵਾਨ ਥਾਣਾ ਸੰਗਤ ਦੀ ਪੁਲਿਸ ਦੇ ਚੜ੍ਹੇ ਅੜਿੱਕੇ

ਛੇ ਗ੍ਰਾਮ ਚਿੱਟੇ ਸਮੇਤ ਦੋ ਨੌਜਵਾਨ ਥਾਣਾ ਸੰਗਤ ਦੀ ਪੁਲਿਸ ਦੇ ਚੜ੍ਹੇ ਅੜਿੱਕੇ

ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ

ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ

ਨਸ਼ਿਆਂ ਦੇ ਮਾੜੇ ਨਤੀਜਿਆ ਸਬੰਧੀ ਜਾਗਰੂਕਤਾ ਸੈਮੀਨਾਰ

ਨਸ਼ਿਆਂ ਦੇ ਮਾੜੇ ਨਤੀਜਿਆ ਸਬੰਧੀ ਜਾਗਰੂਕਤਾ ਸੈਮੀਨਾਰ

ਡਾ.ਅੰਬੇਡਕਰ ਜਾਗ੍ਰਿਤੀ ਵੈਲਫੇਅਰ ਸੁਸਾਇਟੀ ਨੇ ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਇਆ ਪੰਜਵਾਂ ਮਾਨਵ ਜਾਗ੍ਰਿਤੀ ਸੰਮੇਲਨ 

ਡਾ.ਅੰਬੇਡਕਰ ਜਾਗ੍ਰਿਤੀ ਵੈਲਫੇਅਰ ਸੁਸਾਇਟੀ ਨੇ ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਇਆ ਪੰਜਵਾਂ ਮਾਨਵ ਜਾਗ੍ਰਿਤੀ ਸੰਮੇਲਨ 

ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਮਲੇਰੀਆ ਜਾਗਰੂਕਤਾ ਸਬੰਧੀ ਪੋਸਟਰ ਕੀਤਾ ਜਾਰੀ 

ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਮਲੇਰੀਆ ਜਾਗਰੂਕਤਾ ਸਬੰਧੀ ਪੋਸਟਰ ਕੀਤਾ ਜਾਰੀ 

ਸਕੂਲ ਆਫ ਐਮੀਨੈਂਸ ਅਤੇ ਸਕੂਲ ਆਫ ਹੈਪੀਨੈੱਸ ਵਿਦਿਆਰਥੀਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਦੇ ਸਮਰੱਥ ਬਣਾ ਰਹੇ ਹਨ : ਲਖਬੀਰ ਸਿੰਘ ਰਾਏ

ਸਕੂਲ ਆਫ ਐਮੀਨੈਂਸ ਅਤੇ ਸਕੂਲ ਆਫ ਹੈਪੀਨੈੱਸ ਵਿਦਿਆਰਥੀਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਦੇ ਸਮਰੱਥ ਬਣਾ ਰਹੇ ਹਨ : ਲਖਬੀਰ ਸਿੰਘ ਰਾਏ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੀਤਾ ਸੁਪਰੀਮ ਕੋਰਟ ਅਤੇ ਰਾਸ਼ਟਰਪਤੀ ਭਵਨ ਦਾ ਵਿਦਿਅਕ ਦੌਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੀਤਾ ਸੁਪਰੀਮ ਕੋਰਟ ਅਤੇ ਰਾਸ਼ਟਰਪਤੀ ਭਵਨ ਦਾ ਵਿਦਿਅਕ ਦੌਰਾ