Sunday, August 17, 2025  

ਪੰਜਾਬ

ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ ਖਰੀਦੀ ਕਣਕ ਦੀ 356.29 ਕਰੋੜ ਰੁਪਏ ਦੀ ਅਦਾਇਗੀ : ਡਾ. ਸੋਨਾ ਥਿੰਦ

April 26, 2025
ਸ੍ਰੀ ਫ਼ਤਹਿਗੜ੍ਹ ਸਾਹਿਬ/26 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
 
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਹੁਣ ਤੱਕ ਕੀਤੀ ਗਈ ਕੁੱਲ ਖਰੀਦ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਨਿਰਧਾਰਤ ਸਮਾਂ ਸੀਮਾ ਅਨੁਸਾਰ 356.29 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਵੱਲੋਂ ਮੰਡੀਆਂ ’ਚ ਲਿਆਂਦੀ ਕਣਕ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਖਰੀਦ ਪ੍ਰਕਿਰਿਆ ਮੁਕੰਮਲ ਹੋਣ ਤੱਕ ਕਿਸੇ ਵੀ ਕਿਸਾਨ ਨੂੰ ਮੰਡੀਆਂ ’ਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ 222867 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 216870 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਵਿੱਚੋਂ 84553 ਮੀਟਰਕ ਟਨ ਕਣਕ ਦੀ ਲਿਫਟਿੰਗ ਕਰਵਾਈ ਗਈ ਹੈ ਅਤੇ ਜਿਲਾ ਮੈਨੇਜਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਲਿਫਟਿੰਗ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੀ ਗਈ ਕੁੱਲ ਕਣਕ ਵਿੱਚੋਂ ਪਨਗ੍ਰੇਨ ਵੱਲੋਂ 38612 ਮੀਟਰਕ ਟਨ, ਮਾਰਕਫੈੱਡ ਵੱਲੋਂ 45350 ਮੀਟਰਕ ਟਨ, ਪਨਸਪ ਵੱਲੋਂ 44263 ਮੀਟਰਕ ਟਨ, ਵੇਅਰ ਹਾਊਸ ਵੱਲੋਂ 33972 ਮੀਟਰਕ ਟਨ, ਐਫ.ਸੀ.ਆਈ. ਵੱਲੋਂ 21256 ਮੀਟਰਕ ਟਨ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 33417 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਬਿਜਲੀ, ਬੈਠਣ ਲਈ ਛਾਂਦਾਰ ਜਗ੍ਹਾਂ ਅਤੇ ਸਾਫ਼ ਸੁਥਰੇ ਪਖਾਨਿਆਂ ਦੇ ਪ੍ਰਬੰਧ ਕੀਤੇ ਗਏ ਹਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ