Thursday, May 01, 2025  

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਮੇਸ਼ਾਂ ਕਿਸਾਨਾਂ ਤੇ ਮਜਦੂਰਾਂ ਦੇ ਹੱਕਾਂ ਦੀ ਰਾਖੀ ਲਈ ਵੱਡੇ ਫੈਸਲੇ ਕੀਤੇ : ਲਾਲ ਚੰਦ ਕਟਾਰੂਚੱਕ

April 28, 2025
ਸ੍ਰੀ ਫ਼ਤਹਿਗੜ੍ਹ ਸਾਹਿਬ/28 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
 
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਅਨਾਜ ਮੰਡੀ ਸਰਹਿੰਦ ਵਿਖੇ ਕਣਕ ਦੀ ਚੱਲ ਰਹੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਮੇਸ਼ਾਂ ਕਿਸਾਨਾਂ ਤੇ ਮਜਦੂਰਾਂ ਦੇ ਹੱਕਾਂ ਦੀ ਰਾਖੀ ਲਈ ਵੱਡੇ ਫੈਸਲੇ ਕੀਤੇ ਹਨ ਅਤੇ ਮੌਜੂਦਾ ਸੀਜ਼ਨ ਦੌਰਾਨ ਕਣਕ ਦੇ ਖਰੀਦ ਪ੍ਰਬੰਧਾਂ ਨਾਲ ਜੁੜੇ ਸਾਰੇ ਹੀ ਵਰਗਾਂ ਦੀਆਂ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਲਈ ਮਿਆਰੀ ਪ੍ਰਬੰਧ ਯਕੀਨੀ ਬਣਾਏ ਗਏ ਹਨ ਜਿਸ ਕਾਰਨ ਕਿਸਾਨ, ਮਜ਼ਦੂਰ ਅਤੇ ਆੜ੍ਹਤੀ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਉਹ ਕਣਕ ਦੇ ਸੀਜਨ ਦੀ ਸ਼ੁਰੂਆਤ ਤੋਂ ਹੀ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ਉੱਤੇ ਨਿਰੀਖਣ ਕਰ ਰਹੇ ਹਨ ਅਤੇ ਖੁਸ਼ੀ ਦੀ ਗੱਲ ਹੈ ਕਿ ਇਸ ਦੌਰਾਨ ਕਿਸੇ ਵੀ ਜ਼ਿਲ੍ਹੇ ਵਿੱਚ ਦੌਰੇ ਦੌਰਾਨ ਕਿਸੇ ਕਿਸਾਨ ਨੇ ਅਨਾਜ ਮੰਡੀਆਂ ਵਿੱਚ ਸਮੱਸਿਆ ਹੋਣ ਦਾ ਮਾਮਲਾ ਨਹੀਂ ਉਠਾਇਆ। ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਸੂਬੇ ਦੀਆਂ 1864 ਮੰਡੀਆਂ ਵਿੱਚ ਹੁਣ ਤੱਕ 97 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਸੂਬੇ ਵਿੱਚ ਕਣਕ ਦੀ ਬੰਪਰ ਪੈਦਾਵਾਰ ਹੋਈ ਹੈ ਜਿਸ ਦਾ ਕਿਸਾਨਾਂ ਤੇ ਖੇਤ ਮਜਦੂਰਾਂ ਨੂੰ ਵੱਡਾ ਲਾਭ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ 102 ਲੱਖ ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਮੰਡੀਆਂ ਵਿੱਚ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 18,000 ਕਰੋੜ ਰੁਪਏ ਜਾਰੀ ਕੀਤੇ ਗਏ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਵਾਰ ਕਣਕ ਦੀ ਹੋਈ ਬੰਪਰ ਪੈਦਾਵਾਰ ਕਾਰਨ ਕੇਂਦਰੀ ਪੂਲ ਵਿੱਚ ਹਿੱਸਾ ਪਾਉਣ ਲਈ ਮਿਥੇ ਗਏ 124 ਲੱਖ ਮੀਟਰਕ ਟਨ ਦੇ ਟੀਚੇ ਨੂੰ ਅਸਾਨੀ ਨਾਲ ਪੂਰਾ ਕਰ ਲਿਆ ਜਾਵੇਗਾ। ਕਟਾਰੂਚੱਕ ਨੇ ਕਿਹਾ ਕਿ ਸੂਬੇ ਦੇ 5.25 ਲੱਖ ਕਿਸਾਨ ਮੰਡੀਆਂ ਵਿੱਚ ਜਿਣਸ ਲੈ ਕੇ ਆਏ ਹਨ ਅਤੇ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾਂ ਨਾਲ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਅਸਾਨੀ ਹੋਈ ਹੈ।ਮੰਡੀ ਵਿੱਚ ਮੌਜੂਦ ਮਜ਼ਦੂਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਲੋਡਿੰਗ ਦਾ ਕੰਮਕਾਰ ਕਰਨ ਵਾਲੇ ਮਜ਼ਦੂਰਾਂ ਦੀ ਮਜ਼ਦੂਰੀ ਦਰ ਵਧਾ ਕੇ 2.64 ਰੁਪਏ ਪ੍ਰਤੀ ਬੋਰੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇੱਕ ਸਾਲ ਪਹਿਲਾਂ ਤੱਕ ਮਜ਼ਦੂਰਾਂ ਨੂੰ ਪ੍ਰਤੀ ਬੋਰੀ 1.80 ਰੁਪਏ ਮਿਲਦੇ ਸਨ ਜਿਸ ਨੂੰ 41 ਪੈਸੇ ਵਧਾ ਕੇ 2.21 ਕਰ ਦਿੱਤਾ ਗਿਆ ਸੀ ਅਤੇ ਹੁਣ ਮਜ਼ਦੂਰੀ ਦਰਾਂ ਵਿੱਚ 43 ਪੈਸੇ ਦਾ ਹੋਰ ਵਾਧਾ ਕਰਨ ਦੇ ਨਾਲ ਇੱਕ ਸਾਲ ਦੇ ਅੰਦਰ ਅੰਦਰ ਮਜਦੂਰੀ ਦਰਾਂ ਵਿੱਚ ਕੁਲ 84 ਪੈਸੇ ਦਾ ਵਾਧਾ ਕੀਤਾ ਗਿਆ ਹੈ ਜਿਸ ਨਾਲ ਮਜ਼ਦੂਰਾਂ ਨੂੰ ਇੱਕ ਸਾਲ ਵਿੱਚ 10 ਕਰੋੜ ਰੁਪਏ ਦਾ ਲਾਭ ਹੋਵੇਗਾ। ਕਟਾਰੂਚੱਕ ਨੇ ਇਸ ਮੌਕੇ ਮੰਡੀ ਵਿੱਚ ਹਾਜਰ ਕਿਸਾਨਾਂ, ਮਜਦੂਰਾਂ ਇਥੇ ਆੜਤੀਆਂ ਨਾਲ ਗੱਲਬਾਤ ਵੀ ਕੀਤੀ । ਉਨ੍ਹਾਂ ਅਨਾਜ ਮੰਡੀ ਸਰਹਿੰਦ ਵਿਖੇ ਕੀਤੇ ਗਏ ਖਰੀਦ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਰਵਿੰਦ ਗੁਪਤਾ, ਡੀ.ਐਫ.ਐਸ.ਸੀ. ਮੀਨਾਕਸ਼ੀ, ਜ਼ਿਲ੍ਹਾ ਮੰਡੀ ਅਫਸਰ ਅਸਲਮ ਮੁਹੰਮਦ, ਸਚਿਨ ਕੁਮਾਰ ਡੀਐਮ ਮਾਰਕਫੈਡ, ਕੇਵਲ ਸਿੰਘ ਏਐਫਐਸਓ ਤੋਂ ਇਲਾਵਾ ਤਰਸੇਮ ਲਾਲ ਉੱਪਲ ਪ੍ਰਧਾਨ ਆੜਤੀ ਐਸੋਸੀਏਸ਼ਨ ਸਰਹਿੰਦ, ਰਾਜੇਸ਼ ਉੱਪਲ ਪ੍ਰਧਾਨ ਆੜਤੀ ਐਸੋਸੀਏਸ਼ਨ ਮੂਲੇਪੁਰ, ਤਜਿੰਦਰ ਸਿੰਘ, ਬਲਵੀਰ ਸਿੰਘ ਸੋਢੀ, ਬਲਜਿੰਦਰ ਗੋਲਾ, ਰਮੇਸ਼ ਕੁਮਾਰ ਸੋਨੂੰ, ਪਵੇਲ ਹਾਂਡਾ, ਸਤਿੰਦਰ ਮਲਿਕਪੁਰ ਸਮੇਤ ਵੱਡੀ ਗਿਣਤੀ ਵਿੱਚ ਹੋਰ ਸਖ਼ਸੀਅਤਾਂ ਹਾਜਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਵਿੱਚ ISI-ਸਮਰਥਿਤ ਬੱਬਰ ਖਾਲਸਾ ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰ ਗ੍ਰਿਫ਼ਤਾਰ

ਪੰਜਾਬ ਵਿੱਚ ISI-ਸਮਰਥਿਤ ਬੱਬਰ ਖਾਲਸਾ ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰ ਗ੍ਰਿਫ਼ਤਾਰ

ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਕਰਵਾਈ ਅਲੂਮਨੀ ਮੀਟ 

ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਕਰਵਾਈ ਅਲੂਮਨੀ ਮੀਟ 

'ਆਪ' ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕੀਤੀ-ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ

'ਆਪ' ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕੀਤੀ-ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ

ਛੇ ਗ੍ਰਾਮ ਚਿੱਟੇ ਸਮੇਤ ਦੋ ਨੌਜਵਾਨ ਥਾਣਾ ਸੰਗਤ ਦੀ ਪੁਲਿਸ ਦੇ ਚੜ੍ਹੇ ਅੜਿੱਕੇ

ਛੇ ਗ੍ਰਾਮ ਚਿੱਟੇ ਸਮੇਤ ਦੋ ਨੌਜਵਾਨ ਥਾਣਾ ਸੰਗਤ ਦੀ ਪੁਲਿਸ ਦੇ ਚੜ੍ਹੇ ਅੜਿੱਕੇ

ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ

ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ

ਨਸ਼ਿਆਂ ਦੇ ਮਾੜੇ ਨਤੀਜਿਆ ਸਬੰਧੀ ਜਾਗਰੂਕਤਾ ਸੈਮੀਨਾਰ

ਨਸ਼ਿਆਂ ਦੇ ਮਾੜੇ ਨਤੀਜਿਆ ਸਬੰਧੀ ਜਾਗਰੂਕਤਾ ਸੈਮੀਨਾਰ

ਡਾ.ਅੰਬੇਡਕਰ ਜਾਗ੍ਰਿਤੀ ਵੈਲਫੇਅਰ ਸੁਸਾਇਟੀ ਨੇ ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਇਆ ਪੰਜਵਾਂ ਮਾਨਵ ਜਾਗ੍ਰਿਤੀ ਸੰਮੇਲਨ 

ਡਾ.ਅੰਬੇਡਕਰ ਜਾਗ੍ਰਿਤੀ ਵੈਲਫੇਅਰ ਸੁਸਾਇਟੀ ਨੇ ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਇਆ ਪੰਜਵਾਂ ਮਾਨਵ ਜਾਗ੍ਰਿਤੀ ਸੰਮੇਲਨ 

ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਮਲੇਰੀਆ ਜਾਗਰੂਕਤਾ ਸਬੰਧੀ ਪੋਸਟਰ ਕੀਤਾ ਜਾਰੀ 

ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਮਲੇਰੀਆ ਜਾਗਰੂਕਤਾ ਸਬੰਧੀ ਪੋਸਟਰ ਕੀਤਾ ਜਾਰੀ 

ਸਕੂਲ ਆਫ ਐਮੀਨੈਂਸ ਅਤੇ ਸਕੂਲ ਆਫ ਹੈਪੀਨੈੱਸ ਵਿਦਿਆਰਥੀਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਦੇ ਸਮਰੱਥ ਬਣਾ ਰਹੇ ਹਨ : ਲਖਬੀਰ ਸਿੰਘ ਰਾਏ

ਸਕੂਲ ਆਫ ਐਮੀਨੈਂਸ ਅਤੇ ਸਕੂਲ ਆਫ ਹੈਪੀਨੈੱਸ ਵਿਦਿਆਰਥੀਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਦੇ ਸਮਰੱਥ ਬਣਾ ਰਹੇ ਹਨ : ਲਖਬੀਰ ਸਿੰਘ ਰਾਏ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੀਤਾ ਸੁਪਰੀਮ ਕੋਰਟ ਅਤੇ ਰਾਸ਼ਟਰਪਤੀ ਭਵਨ ਦਾ ਵਿਦਿਅਕ ਦੌਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੀਤਾ ਸੁਪਰੀਮ ਕੋਰਟ ਅਤੇ ਰਾਸ਼ਟਰਪਤੀ ਭਵਨ ਦਾ ਵਿਦਿਅਕ ਦੌਰਾ