Friday, August 29, 2025  

ਪੰਜਾਬ

ਮਾਤਾ ਗੁਜਰੀ ਕਾਲਜ ਦੇ ਅਕਾਦਮਿਕ ਸੈਸ਼ਨ 2025-26 ਦਾ ਪ੍ਰਾਸਪੈਕਟਸ ਜਾਰੀ

April 28, 2025
ਸ੍ਰੀ ਫ਼ਤਹਿਗੜ੍ਹ ਸਾਹਿਬ/ 28 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
 
ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਅਕਾਦਮਿਕ ਸੈਸ਼ਨ 2025-26 ਦਾ ਦਾਖ਼ਲਿਆਂ ਸਬੰਧੀ ਪ੍ਰਾਸਪੈਕਟਸ ਕਾਲਜ ਗਵਰਨਿੰਗ ਬਾਡੀ ਦੇ ਐਡੀਸ਼ਨਲ ਸਕੱਤਰ ਸ੍ਰ. ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਦਿਲਜੀਤ ਸਿੰਘ ਭਿੰਡਰ ਅਤੇ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਵੱਲੋਂ ਜਾਰੀ ਕੀਤਾ ਗਿਆ।ਜਗਦੀਪ ਸਿੰਘ ਚੀਮਾ ਨੇ ਪ੍ਰਾਸਪੈਕਟਸ ਜਾਰੀ ਕਰਦਿਆਂ ਕਿਹਾ ਕਿ ਮਹਾਨ ਸ਼ਖ਼ਸੀਅਤ ਬੀਬੀ ਗੁਰਬਚਨ ਕੌਰ ਮਾਨ ਜੀ ਦੀ ਸੇਵਾ ਭਾਵਨਾ ਦੁਆਰਾ ਸ਼ੁਰੂ ਹੋਇਆ ਵਿੱਦਿਅਕ ਅਦਾਰਾ ਮਾਤਾ ਗੁਜਰੀ ਕਾਲਜ ਪਿਛਲੇ 68 ਸਾਲਾਂ ਤੋਂ ਲਗਾਤਾਰ ਅਕਾਦਮਿਕ, ਧਾਰਮਿਕ, ਸੱਭਿਆਚਾਰਕ ਅਤੇ ਖੇਡਾਂ ਦੇ ਖੇਤਰ ਵਿੱਚ ਕੀਤੀਆਂ ਸ਼ਾਨਦਾਰ ਉਪਲਬਧੀਆਂ ਸਦਕਾ ਅੱਜ ਉੱਤਰ ਭਾਰਤ ਦੀਆਂ ਸਿਰਮੌਰ ਸਿੱਖਿਆ ਸੰਸਥਾਵਾਂ ਵਿੱਚ ਆਪਣੀ ਪਹਿਚਾਣ ਬਣਾ ਚੁੱਕਾ ਹੈ।ਉਨ੍ਹਾਂ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਰਹਿਨੁਮਾਈ ਅਧੀਨ ਸਫ਼ਲਤਾਪੂਰਵਕ ਚੱਲ ਰਹੇ ਮਾਤਾ ਗੁਜਰੀ ਕਾਲਜ ਵੱਲੋਂ ਧਰਮ ਦੇ ਪ੍ਰਚਾਰ, ਸਿੱਖਿਆ ਅਤੇ ਸੱਭਿਆਚਾਰ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ।
ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਦੱਸਿਆ ਕਿ ਕਾਲਜ ਦਾ ਨਵਾਂ ਪ੍ਰਾਸਪੈਕਟਸ ਨਵੀਂ ਸਿੱਖਿਆ ਨੀਤੀ ਨੂੰ ਮੱਦੇ-ਨਜ਼ਰ ਰੱਖਦਿਆਂ ਡਿਜ਼ਾਈਨ ਕੀਤਾ ਗਿਆ ਹੈ ਜਿਸ ਵਿੱਚ ਵਿਦਿਆਰਥੀਆਂ ਦੀ ਬਹੁ-ਪੱਖੀ ਸ਼ਖ਼ਸੀਅਤ ਉਸਾਰੀ ਅਤੇ ਆਧੁਨਿਕ ਉਦਯੋਗਾਂ ਦੀਆਂ ਜ਼ਰੂਰਤਾਂ ਮੁਤਾਬਿਕ ਵੱਖ-ਵੱਖ ਕੋਰਸ ਅਤੇ ਸਲੇਬਸ ਤਿਆਰ ਕੀਤੇ ਗਏ ਹਨ ਤਾਂ ਜੋ ਵਿਦਿਆਰਥੀ ਆਪਣੇ ਬਿਹਤਰ ਭਵਿੱਖ ਦੀ ਉਸਾਰੀ ਕਰ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਕਾਲਜ ਵਿੱਚ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਵਿੱਚ ਦਾਖਲਿਆਂ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ ਜਿਸ ਤਹਿਤ ਕਾਲਜ ਵੱਲੋਂ ਵਿਸ਼ੇਸ਼ ਦਾਖ਼ਲਾ ਸੈੱਲ ਸਥਾਪਤ ਕੀਤਾ ਗਿਆ ਹੈ, ਜਿਸ ਦੁਆਰਾ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਦਾਖਲਿਆਂ ਸਬੰਧੀ ਲੋੜੀਂਦੀ ਜਾਣਕਾਰੀ ਦਿੱਤੀ ਜਾ ਰਹੀ ਹੈ।ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਹਰਵੀਨ ਕੌਰ, ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ, ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ, ਡੀਨ ਅਕਾਦਮਿਕ ਡਾ. ਕਮਲਪ੍ਰੀਤ ਕੌਰ, ਡਾ. ਸੁਖਜੀਤ ਕੌਰ, ਡਾ. ਕਮਲਪ੍ਰੀਤ ਕੌਰ, ਡਾ. ਗੌਰੀ ਹਾਂਡਾ, ਡਾ. ਰਤਨੇਸ਼ਪਾਲ ਸਿੰਘ, ਡਾ. ਸ਼ਵੇਤਾ, ਪ੍ਰੋ. ਮਨਪ੍ਰੀਤ ਕੌਰ ਅਤੇ ਕਾਲਜ ਦੇ ਹੋਰ ਸਟਾਫ਼ ਮੈਂਬਰ ਮੌਜੂਦ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਿਹਤ ਸਹੂਲਤਾਂ ਦਾ ਲੋੜਵੰਦਾਂ ਤੱਕ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ: ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸਿਹਤ ਸਹੂਲਤਾਂ ਦਾ ਲੋੜਵੰਦਾਂ ਤੱਕ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ: ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਪੰਜਾਬ ਹੜ੍ਹ: ਹਜ਼ਾਰਾਂ ਲੋਕ ਛੱਤਾਂ 'ਤੇ ਰਾਤ ਬਿਤਾਉਂਦੇ ਹਨ; ਰਾਹਤ ਸਮੱਗਰੀ ਦੀ ਉਡੀਕ ਕਰਦੇ ਹਨ

ਪੰਜਾਬ ਹੜ੍ਹ: ਹਜ਼ਾਰਾਂ ਲੋਕ ਛੱਤਾਂ 'ਤੇ ਰਾਤ ਬਿਤਾਉਂਦੇ ਹਨ; ਰਾਹਤ ਸਮੱਗਰੀ ਦੀ ਉਡੀਕ ਕਰਦੇ ਹਨ

“ਅਨਮੋਲ ਮੁਸਕਾਨ ਚੈਰੀਟੇਬਲ ਟਰਸਟ ਵੱਲੋਂ ਬੱਚਿਆਂ ਦੀ ਡਿਜੀਟਲ ਸਿੱਖਿਆ ਲਈ ਵੱਡਾ ਉਪਰਾਲਾ”

“ਅਨਮੋਲ ਮੁਸਕਾਨ ਚੈਰੀਟੇਬਲ ਟਰਸਟ ਵੱਲੋਂ ਬੱਚਿਆਂ ਦੀ ਡਿਜੀਟਲ ਸਿੱਖਿਆ ਲਈ ਵੱਡਾ ਉਪਰਾਲਾ”

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਆਈਐਮ ਪੰਜਾਬ ਸਟਾਰਟਅੱਪ ਫੇਅਰ 2.0 ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਆਈਐਮ ਪੰਜਾਬ ਸਟਾਰਟਅੱਪ ਫੇਅਰ 2.0 ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਚਾਕ ਤੋਂ ਚੈਟਬੋਟਸ ਤੱਕ: ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਐਕਸਟੈਂਸ਼ਨ ਲੈਕਚਰ

ਚਾਕ ਤੋਂ ਚੈਟਬੋਟਸ ਤੱਕ: ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਐਕਸਟੈਂਸ਼ਨ ਲੈਕਚਰ

ਹੜਾਂ ਦੇ ਸੰਭਾਵੀ ਖਤਰੇ ਦੇ ਮੱਦੇ ਨਜ਼ਰ ਸਿਹਤ ਵਿਭਾਗ ਨੇ ਐਡਵਾਈਜਰੀ ਕੀਤੀ ਜਾਰੀ

ਹੜਾਂ ਦੇ ਸੰਭਾਵੀ ਖਤਰੇ ਦੇ ਮੱਦੇ ਨਜ਼ਰ ਸਿਹਤ ਵਿਭਾਗ ਨੇ ਐਡਵਾਈਜਰੀ ਕੀਤੀ ਜਾਰੀ

ਪਠਾਨਕੋਟ ਦੇ ਸੁਜਾਨਪੁਰ ਵਿੱਚ ਰਾਵੀ ਨਦੀ ਦੇ ਪਾਣੀ ਵਿੱਚ ਵਾਧੇ ਤੋਂ ਬਾਅਦ ਹੜ੍ਹ ਵਰਗੀ ਸਥਿਤੀ

ਪਠਾਨਕੋਟ ਦੇ ਸੁਜਾਨਪੁਰ ਵਿੱਚ ਰਾਵੀ ਨਦੀ ਦੇ ਪਾਣੀ ਵਿੱਚ ਵਾਧੇ ਤੋਂ ਬਾਅਦ ਹੜ੍ਹ ਵਰਗੀ ਸਥਿਤੀ

ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ 288 ਬੱਚੇ ਕੀਤੇ ਕਵਰ : ਡਾ. ਦਵਿੰਦਰਜੀਤ ਕੌਰ

ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ 288 ਬੱਚੇ ਕੀਤੇ ਕਵਰ : ਡਾ. ਦਵਿੰਦਰਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਰੈਗਿੰਗ-ਮੁਕਤ ਕੈਂਪਸ ਸੰਬੰਧੀ ਕਰਵਾਇਆ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਰੈਗਿੰਗ-ਮੁਕਤ ਕੈਂਪਸ ਸੰਬੰਧੀ ਕਰਵਾਇਆ ਭਾਸ਼ਣ 

ਸਿਆਸੀ ਪਾਰਟੀਆਂ ਆਪਣੇ ਬੂਥ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ : ਵਧੀਕ ਜ਼ਿਲ੍ਹਾ ਚੋਣ ਅਫਸਰ

ਸਿਆਸੀ ਪਾਰਟੀਆਂ ਆਪਣੇ ਬੂਥ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ : ਵਧੀਕ ਜ਼ਿਲ੍ਹਾ ਚੋਣ ਅਫਸਰ