Sunday, August 17, 2025  

ਪੰਜਾਬ

'ਸੀ.ਐਮ. ਦੀ ਯੋਗਸ਼ਾਲਾ' ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਰੋਜ਼ਾਨਾ ਲੱਗ ਰਹੇ ਹਨ 120 ਯੋਗ ਸਿਖਲਾਈ ਸੈਸ਼ਨ 

April 29, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/29 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
 
ਪੰਜਾਬ ਸਰਕਾਰ ਵੱਲੋਂ ਤੰਦਰੁਸਤ ਸਮਾਜ ਦੀ ਸਿਰਜਣਾ ਕਰਨ ਲਈ ਚਲਾਈ ਜਾ ਰਹੀ 'ਸੀ.ਐਮ. ਦੀ ਯੋਗਸ਼ਾਲਾ' ਨਾਮ ਦੀ ਮੁਹਿੰਮ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਯੋਗ ਪ੍ਰੇਮੀਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ 'ਸੀ.ਐਮ. ਦੀ ਯੋਗਸ਼ਾਲਾ' ਨੂੰ ਸਮਰਪਿਤ ਟ੍ਰੇਨਰ ਇਨ੍ਹਾਂ ਦਿਨਾਂ ਵਿੱਚ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਰੋਜ਼ਾਨਾ 120 ਟ੍ਰੇਨਿੰਗ ਸੈਸ਼ਨ ਲਗਾ ਕੇ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸੁਵਿਧਾ ਮੁਤਾਬਕ ਯੋਗ ਕੈਂਪ, ਰਿਹਾਇਸ਼ੀ ਖੇਤਰਾਂ ਨਜ਼ਦੀਕ ਸਥਿਤ ਸਾਂਝੀਆਂ ਥਾਵਾਂ ਉੱਤੇ ਲਗਾਏ ਜਾ ਰਹੇ ਹਨ ਜਿਸ ਦਾ ਲਾਭ ਕੋਈ ਵੀ ਉਠਾ ਸਕਦਾ ਹੈ। 
ਇਸੇ ਦੌਰਾਨ ਖਮਾਣੋਂ ਵਿਖੇ ਤਾਇਨਾਤ ਯੋਗ ਟ੍ਰੇਨਰ ਰਜਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗ ਦੇ ਸਹੀ ਆਸਣਾਂ ਰਾਹੀਂ ਲੋਕਾਂ ਦੀ ਮਾਨਸਿਕ ਅਤੇ ਸਰੀਰਕ ਸਥਿਤੀ ਵਿਚ ਵੱਡਾ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਿਯਮਤ ਅਭਿਆਸ ਨਾਲ ਤਨ ਮਨ ਤਰੋਤਾਜ਼ਾ ਰਹਿੰਦਾ ਹੈ ਅਤੇ ਦਿਨ ਭਰ ਊਰਜਾ ਸ਼ਕਤੀ ਮਜ਼ਬੂਤ ਰਹਿੰਦੀ ਹੈ। ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਸੀ.ਐਮ ਦੀ ਯੋਗਸ਼ਾਲਾ ਦੇ ਕੋਆਰਡੀਨੇਟਰ ਰਮਨਜੀਤ ਕੌਰ ਅਨੁਸਾਰ ਯੋਗ ਨਾ ਸਿਰਫ ਇੱਕ ਪ੍ਰਾਚੀਨ ਅਭਿਆਸ ਹੈ ਸਗੋਂ ਇਹ ਜੀਵਨ ਦੀ ਗੁਣਵੱਤਾ ਨੂੰ ਸੁਧਾਰਨ ਦਾ ਵੀ ਪ੍ਰਭਾਵਸ਼ਾਲੀ ਮਾਧਿਅਮ ਹੈ। ਰਮਨਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇੱਕ ਹੈਲਪਲਾਈਨ ਨੰਬਰ 76694-00500 ਸਥਾਪਤ ਕੀਤਾ ਹੋਇਆ ਹੈ ਜਿੱਥੇ ਲੋਕ, ਯੋਗਾ ਇੰਸਟ੍ਰਕਟਰ ਦੀਆਂ ਸੇਵਾਵਾਂ ਹਾਸਲ ਕਰਨ ਲਈ ਮਿਸਡ ਕਾਲ ਦੇ ਸਕਦੇ ਹਨ ਅਤੇ ਜਾਂ ਫਿਰ ਆਪਣੇ ਆਪ ਨੂੰ cmdiyogshala.punjab.gov.in ਵੈਬਸਾਈਟ ਉਤੇ ਵੀ ਰਜਿਸਟਰ ਕਰ ਸਕਦੇ ਹਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ