ਵਿਕਾਸ ਕੁਮਾਰ
ਅੰਮ੍ਰਿਤਸਰ, 30 ਅਪ੍ਰੈਲ:
ਪੰਜਾਬ ਸਰਕਾਰ ਦੇ ਦਿਸ਼ਾਨਿਰਦੇਸ਼ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਇੱਕ ਜਾਗਰੂਕਤਾ ਰੈਲੀ ਮਕਬੂਲਪੁਰਾ ਚੌਂਕ ਅੰਮ੍ਰਿਤਸਰ ਵਿਖੇ ਤੋਂ ਕੱਢੀ ਗਈ। ਇਸ ਦੌਰਾਨ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਅੰਮ੍ਰਿਤਸਰ ਡਾ ਕਿਰਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਪੂਰੇ ਜ਼ਿਲੇ ਭਰ ਵਿੱਚ ਵੱਖ-ਵੱਖ ਥਾਵਾਂ ਤੇ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਇਸ ਦਾ ਮੁੱਖ ਮਕਸਦ ਆਮ ਲੋਕਾਂ ਤੱਕ ਇਸ ਮੁਹਿੰਮ ਬਾਰੇ ਜਾਣਕਾਰੀ ਪਹੁੰਚਾਉਣਾ ਹੈ ਤਾਂ ਜੋ ਜਿਹੜੇ ਵੀ ਲੋਕ ਨਸ਼ੇ ਛੱਡਣੇ ਚਾਹੁੰਦੇ ਹਨ, ਉਹਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿਖੇ ਮੁਫਤ ਇਲਾਜ ਲਈ ਲਿਆਂਦਾ ਜਾ ਸਕੇ। ਉਹਨਾਂ ਆਖਿਆ ਕਿ ਸਰਕਾਰੀ ਨਸ਼ਾ ਛਡਾਊ ਕੇਂਦਰ ਵਿਖੇ, ਨਸ਼ਾ ਕਰਨ ਵਾਲਿਆਂ ਦਾ ਮੈਡੀਕਲ ਤਰੀਕੇ ਨਾਲ ਮੁਫਤ ਇਲਾਜ ਕੀਤਾ ਜਾਂਦਾ ਹੈ ਅਤੇ ਇਲਾਜ ਤੋ ਇਨਾ ਲੋਕਾਂ ਨੂੰ ਰੋਜ਼ਗਾਰ ਕਰਨ ਦੇ ਕਾਬਲ ਬਣਾਇਆ ਜਾਂਦਾ ਹੈ ਤਾਂ ਜੋ ਉਹ ਸਮਾਜ ਵਿੱਚ ਬੋਝ ਨਾ ਬਣਨ ਅਤੇ ਆਪਣੇ ਤੇ ਆਪਣੇ ਪਰਿਵਾਰ ਦੇ ਮੈਂਬਰਾਂ ਦੀ ਦੇਖਭਾਲ ਕਰ ਸਕਣ। ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਇਸ ਸਬੰਧੀ ਇੱਕ ਟੋਲ ਫਰੀ ਨੰਬਰ ਜਾਰੀ ਕੀਤਾ ਗਿਆ ਹੈ। ਜੋ ਕਿ 1800-1376-754 ਹੈ। ਇਸ ਨੰਬਰ ਤੇ ਇਸ ਮੁਹਿੰਮ ਸਬੰਧੀ ਪੂਰੀ ਜਾਣਕਾਰੀ ਉਪਲਬਧ ਹੈ। ਇਸ ਰੈਲੀ ਵਿੱਚ ਅਮਰਦੀਪ ਸਿੰਘ, ਪੈਰਾਮੈਡੀਕਲ ਸਟਾਫ ਅਤੇ ਅਮਨਦੀਪ ਨਰਸਿੰਗ ਕਾਲਜ ਦੇ ਨਰਸਿੰਗ ਸਟੂਡੈਂਟਸ ਨੇ ਹਿੱਸਾ ਲਿਆ।