Thursday, May 08, 2025  

ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਹਿਯੋਗ ਨਾਲ ਸ਼ੁਰੂ ਹੋਈ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਲਈ ਇੱਕ ਹੋਰ ਵਜ਼ੀਫਾ ਸਕੀਮ

May 02, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/2 ਮਈ:
(ਰਵਿੰਦਰ ਸਿੰਘ ਢੀਂਡਸਾ)
 
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵਿਖੇ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਲਈ ਸੰਗਤ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਵਜੀਫਾ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਈਸ ਚਾਂਸਲਰ ਪ੍ਰੋਫੈਸਰ ਪਰਿਤ ਪਾਲ ਸਿੰਘ ਨੇ ਦੱਸਿਆ ਕਿ ਇਸ ਯੋਜਨਾ ਲਈ ਯੂਨੀਵਰਸਟੀ ਵੱਲੋਂ ਇੱਕ ਵੱਖਰਾ ਬੈਂਕ ਖਾਤਾ ਖੋਲਿਆ ਗਿਆ ਹੈ, ਜਿਸ ਵਿੱਚ ਕੋਈ ਵੀ ਦਾਨੀ ਸੱਜਣ ਪੈਸੇ ਭੇਜ ਸਕਦਾ ਹੈ, ਜਿਸ ਨੂੰ ਸਿਰਫ ਵਿਦਿਆਰਥੀਆਂ ਦੇ ਵਜ਼ੀਫੇ ਲਈ ਖਰਚਿਆ ਜਾਵੇਗਾ। ਉਹਨਾਂ ਦੱਸਿਆ ਕਿ ਇਸ ਵਜੀਫਾ ਯੋਜਨਾ ਨੂੰ ਪਾਰਦਰਸ਼ੀ ਬਣਾਉਣ ਲਈ ਯੂਨੀਵਰਸਿਟੀ ਵੈਬਸਾਈਟ ਉੱਪਰ ਇੱਕ ਵਿਸ਼ੇਸ਼ ਲਿੰਕ ਦਿੱਤਾ ਜਾਵੇਗਾ ਜਿਸ ਵਿੱਚ ਪ੍ਰਾਪਤ ਹੋਈ ਅਤੇ ਖਰਚੀ ਗਈ ਰਕਮ ਦਾ ਪੂਰਾ ਵੇਰਵਾ ਦਰਜ ਹੋਵੇਗਾ। 
ਇਸ ਯੋਜਨਾ ਦੇ ਪਹਿਲੇ ਦਾਨੀ ਅਜੈਬ ਸਿੰਘ ਮੋਹਾਲੀ, ਸੇਵਾ ਮੁਕਤ ਸੀਨੀਅਰ ਮੈਨੇਜਰ ਸਟੇਟ ਬੈਂਕ ਆਫ ਪਟਿਆਲਾ ਅਤੇ ਬੀਬੀ ਸੁਰਿੰਦਰ ਕੌਰ ਸੇਵਾ ਮੁਕਤ ਡਿਪਟੀ ਕਮਿਸ਼ਨਰ ਇਨਕਮ ਟੈਕਸ ਨੇ ਇਕ ਲੱਖ ਦੋ ਹਜਾਰ ਰੁਪਏ ਦਾ ਚੈੱਕ ਅਧਿਕਾਰੀਆਂ ਨੂੰ ਭੇਟ ਕਰਦਿਆਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵੱਲੋਂ ਵਿਦਿਆਰਥੀਆਂ ਲਈ ਚਲਾਈਆਂ ਜਾ ਰਹੀਆਂ ਉਪਕਾਰੀ ਯੋਜਨਾਵਾਂ ਦੀ ਸ਼ਲਾਘਾ ਕਰਨੀ ਬਣਦੀ ਹੈ। ਇਸ ਮੌਕੇ ਅਜੈਬ ਸਿੰਘ ਨੇ ਪੰਜਾਹ ਸਾਲ ਪਹਿਲਾਂ ਦੇ ਵਾਕਿਆਤ ਨੂੰ ਯਾਦ ਕੀਤਾ ਜਦੋਂ ਕਿਸੇ ਦਾਨੀ ਸੱਜਣ ਨੇ ਉਹਨਾਂ ਦੀ ਫੀਸ ਭਰੀ ਸੀ। ਉਹਨਾਂ ਆਖਿਆ ਕਿ ਜੇਕਰ ਲੋੜ ਵੇਲੇ ਉਹਨਾਂ ਸਹਾਇਤਾ ਨਾ ਹੁੰਦੀ ਤਾਂ ਅੱਜ ਉਹ ਆਪਣੇ ਜੀਵਨ ਦੇ ਇਸ ਮੁਕਾਮ ਤੇ ਨਹੀਂ ਸੀ ਪਹੁੰਚ ਸਕਣਾ। ਇਸ ਲਈ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਵਸੀਲਿਆਂ ਵਿੱਚੋਂ ਸਮਰੱਥਾ ਅਨੁਸਾਰ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸਹਾਇਤਾ ਕਰੀਏ। ਡੀਨ ਅਕਾਦਮਿਕ ਮਾਮਲੇ ਪ੍ਰੋਫੈਸਰ ਸੁਖਵਿੰਦਰ ਸਿੰਘ ਬਿਲਿੰਗ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਦੱਸਿਆ ਕਿ ਵਰਲਡ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਲਈ ਕਈ ਮਹੱਤਵਪੂਰਨ ਵਜ਼ੀਫਾ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਜਿਹਨਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਜੀਫਾ ਯੋਜਨਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਧਾਰੀ ਲੜਕੀਆਂ ਲਈ ਮੁਫਤ ਸਿੱਖਿਆ ਯੋਜਨਾ, ਗੁਰਸਿੱਖ ਵਿਦਿਆਰਥੀਆਂ ਲਈ ਧਰਮ ਅਧਿਐਨ ਦੀ ਐਮਏ ਦੀ ਮੁਫਤ ਸਿੱਖਿਆ ਅਤੇ ਸਰਬੱਤ ਦਾ ਭਲਾ ਟਰਸਟ ਦੇ ਸਹਿਯੋਗ ਨਾਲ ਗਤਕੇ ਦੀ ਮੁਫਤ ਸਿੱਖਿਆ ਆਦਿ ਪ੍ਰਮੁੱਖ ਹਨ। ਬੀਬੀ ਸੁਰਿੰਦਰ ਕੌਰ ਨੇ ਲੜਕੀਆਂ ਵਾਸਤੇ ਅਕਾਦਮਿਕ ਅਤੇ ਪੇਸ਼ੇਵਰ ਜ਼ਿੰਦਗੀ ਦੀਆਂ ਚੁਣੌਤੀਆਂ ਦਾ ਹਵਾਲਾ ਦਿੰਦਿਆਂ ਆਖਿਆ ਕਿ ਬੱਚੀਆਂ ਦੀ ਸਿੱਖਿਆ ਅਤੇ ਰੁਜ਼ਗਾਰ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਰਜਿਸਟਰਾਰ ਪ੍ਰੋਫੈਸਰ ਤੇਜਬੀਰ ਸਿੰਘ ਨੇ ਮਹਿਮਾਨਾਂ ਅਤੇ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਇਸ ਨਵੀਂ ਵਜੀਫਾ ਯੋਜਨਾ ਦੀ ਸ਼ਲਾਘਾ ਕੀਤੀ ਅਤੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਨਾਮ ਸਿੰਘ, ਸੇਵਾ ਮੁਕਤ ਤਹਿਸੀਲਦਾਰ, ਬੀਬੀ ਪਰਮਿੰਦਰ ਕੌਰ ਪਟਿਆਲਾ, ਡੀਨ ਰਿਸਰਚ ਪ੍ਰੋਫੈਸਰ ਨਵਦੀਪ ਕੌਰ, ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ, ਆਈ ਕਿਊ ਏਸੀ ਕੋਆਰਡੀਨੇਟਰ ਡਾ. ਅੰਕਦੀਪ ਕੌਰ ਅਟਵਾਲ, ਡਿਪਟੀ ਰਜਿਸਟਰਾਰ ਜਗਜੀਤ ਸਿੰਘ ਤੋਂ ਇਲਾਵਾ ਵੱਖ ਵੱਖ ਭਾਗਾਂ ਦੇ ਮੁਖੀ ਅਤੇ ਇੰਚਾਰਜ ਹਾਜ਼ਰ ਸਨ। ਯੂਨੀਵਰਸਿਟੀ ਅਧਿਕਾਰੀਆਂ ਵੱਲੋਂ ਸਿੱਖ ਸੰਗਤਾਂ ਨੂੰ ਇਸ ਯੋਜਨਾ ਵਿੱਚ ਵੱਧ ਚੜ ਕੇ ਯੋਗਦਾਨ ਪਾਉਣ ਲਈ ਗੁਜ਼ਾਰਿਸ਼ ਕੀਤੀ ਗਈ ਹੈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕੈਂਸਰ ਦੇ ਸ਼ੱਕੀ ਮਰੀਜਾਂ ਦੇ ਮੁਢਲੀ ਸਟੇਜ 'ਤੇ ਹੀ ਕੀਤੀ ਜਾਵੇ ਪਹਿਚਾਣ: ਸਿਹਤ ਮੰਤਰੀ ਡਾ. ਬਲਬੀਰ ਸਿੰਘ 

ਕੈਂਸਰ ਦੇ ਸ਼ੱਕੀ ਮਰੀਜਾਂ ਦੇ ਮੁਢਲੀ ਸਟੇਜ 'ਤੇ ਹੀ ਕੀਤੀ ਜਾਵੇ ਪਹਿਚਾਣ: ਸਿਹਤ ਮੰਤਰੀ ਡਾ. ਬਲਬੀਰ ਸਿੰਘ 

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਐਸਐਸਪੀ ਸ਼ੁਭਮ ਅਗਰਵਾਲ ਵੱਲੋਂ ਲੋਕਾਂ ਨੂੰ ਸੋਸ਼ਲ ਮੀਡੀਆ ਉੱਤੇ ਫੈਲਣ ਵਾਲੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਐਸਐਸਪੀ ਸ਼ੁਭਮ ਅਗਰਵਾਲ ਵੱਲੋਂ ਲੋਕਾਂ ਨੂੰ ਸੋਸ਼ਲ ਮੀਡੀਆ ਉੱਤੇ ਫੈਲਣ ਵਾਲੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ

ਜੀ.ਆਰ.ਪੀ. ਥਾਣਾ ਸਰਹਿੰਦ ਦੇ ਐਸ.ਐਚ.ਓ. ਰਤਨ ਲਾਲ ਦੀ ਇੰਸਪੈਕਟਰ ਵਜੋਂ ਹੋਈ ਤਰੱਕੀ

ਜੀ.ਆਰ.ਪੀ. ਥਾਣਾ ਸਰਹਿੰਦ ਦੇ ਐਸ.ਐਚ.ਓ. ਰਤਨ ਲਾਲ ਦੀ ਇੰਸਪੈਕਟਰ ਵਜੋਂ ਹੋਈ ਤਰੱਕੀ

ਪੰਜਾਬ ਦੇ ਪਿੰਡ ਵਿੱਚ ਅਣਪਛਾਤੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਇੱਕ ਨਾਗਰਿਕ ਦੀ ਮੌਤ, 9 ਜ਼ਖਮੀ

ਪੰਜਾਬ ਦੇ ਪਿੰਡ ਵਿੱਚ ਅਣਪਛਾਤੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਇੱਕ ਨਾਗਰਿਕ ਦੀ ਮੌਤ, 9 ਜ਼ਖਮੀ

ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਹੁਨਰ ਵਿਕਾਸ ਵਰਕਸ਼ਾਪ ਦਾ ਆਯੋਜਨ

ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਹੁਨਰ ਵਿਕਾਸ ਵਰਕਸ਼ਾਪ ਦਾ ਆਯੋਜਨ

"ਵਿਸ਼ਵ ਅਸਥਮਾ ਦਿਵਸ" ਮੌਕੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਚ ਲਗਾਇਆ ਗਿਆ ਜਾਗਰੂਕਤਾ ਕੈਂਪ 

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਇਸਰੋ ਸਟਾਰਟ ਪ੍ਰੋਗਰਾਮ ਤਹਿਤ ਕੀਤਾ ਗਿਆ ਸਨਮਾਨਿਤ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਇਸਰੋ ਸਟਾਰਟ ਪ੍ਰੋਗਰਾਮ ਤਹਿਤ ਕੀਤਾ ਗਿਆ ਸਨਮਾਨਿਤ

ਵਿਧਾਇਕ ਲਖਬੀਰ ਸਿੰਘ ਰਾਏ ਨੇ 07 ਸਰਕਾਰੀ ਸਕੂਲਾਂ ਵਿੱਚ 86.46 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਵਿਧਾਇਕ ਲਖਬੀਰ ਸਿੰਘ ਰਾਏ ਨੇ 07 ਸਰਕਾਰੀ ਸਕੂਲਾਂ ਵਿੱਚ 86.46 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਵੋਟਰ ਸੂਚੀਆਂ ਨੂੰ ਅਪਡੇਟ ਕਰਨ ਲਈ ਮੌਤ ਰਜਿਸਟ੍ਰੇਸ਼ਨ ਦਾ ਡਾਟਾ ਇਲੈਕਟ੍ਰਾਨਿਕ ਢੰਗ ਨਾਲ ਪ੍ਰਾਪਤ ਕੀਤਾ ਜਾਵੇ: ਜ਼ਿਲ੍ਹਾ ਚੋਣ ਅਫ਼ਸਰ

ਵੋਟਰ ਸੂਚੀਆਂ ਨੂੰ ਅਪਡੇਟ ਕਰਨ ਲਈ ਮੌਤ ਰਜਿਸਟ੍ਰੇਸ਼ਨ ਦਾ ਡਾਟਾ ਇਲੈਕਟ੍ਰਾਨਿਕ ਢੰਗ ਨਾਲ ਪ੍ਰਾਪਤ ਕੀਤਾ ਜਾਵੇ: ਜ਼ਿਲ੍ਹਾ ਚੋਣ ਅਫ਼ਸਰ

ਵਰਲਡ ਯੂਨੀਵਰਸਿਟੀ ਵਿਖੇ ਖਾਲਸਾ ਸਾਜਨਾ ਨੂੰ ਸਮਰਪਤ ਵਿਦਿਆਰਥੀ ਸੈਮੀਨਾਰ ਕਰਵਾਇਆ ਗਿਆ 

ਵਰਲਡ ਯੂਨੀਵਰਸਿਟੀ ਵਿਖੇ ਖਾਲਸਾ ਸਾਜਨਾ ਨੂੰ ਸਮਰਪਤ ਵਿਦਿਆਰਥੀ ਸੈਮੀਨਾਰ ਕਰਵਾਇਆ ਗਿਆ