Monday, August 18, 2025  

ਪੰਜਾਬ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਵਿਲੇਜ ਡਿਫੈਂਸ ਕਮੇਟੀ ਦੀ 3 ਮਈ ਨੂੰ ਹੋਣ ਵਾਲੀ ਮੀਟਿੰਗ ਦੀਆਂ ਤਿਆਰੀਆਂ ਦਾ ਜਾਇਜ਼ਾ

May 02, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/ 2 ਮਈ :
(ਰਵਿੰਦਰ ਸਿੰਘ ਢੀਂਡਸਾ)
 
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅੱਜ ਸੋਹਣ ਫਾਰਮ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ 3 ਮਈ ਨੂੰ ਹੋਣ ਵਾਲੀ ਵਿਲੇਜ ਡਿਫੈਂਸ ਕਮੇਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਕੇ ਰੰਗਲਾ ਪੰਜਾਬ ਬਣਾਉਣ ਲਈ ਵਿਆਪਕ ਪੱਧਰ ਉਤੇ ਯੁੱਧ ਨਸ਼ਿਆਂ ਵਿਰੁੱਧ ਨਾਮ ਹੇਠ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਨੂੰ ਸਫਲ ਬਣਾਉਣ ਵਿੱਚ ਹਰੇਕ ਨਾਗਰਿਕ ਦਾ ਸਰਗਰਮ ਯੋਗਦਾਨ ਬੇਹਦ ਜਰੂਰੀ ਹੈ। ਉਹਨਾਂ ਦੱਸਿਆ ਕਿ 3 ਮਈ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਕਈ ਵਿਧਾਇਕ, ਚੇਅਰਮੈਨ, ਨਸ਼ਾ ਮੁਕਤੀ ਮੋਰਚਾ ਦੇ ਸੀਨੀਅਰ ਅਹੁਦੇਦਾਰ ਤੇ ਹੋਰ ਪਤਵੰਤੇ ਸ਼ਾਮਿਲ ਹੋਣਗੇ ਅਤੇ ਆਪਣੇ ਵਡਮੁੱਲੇ ਵਿਚਾਰ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਸਾਂਝੇ ਕਰਨਗੇ। ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਮਿਲਵਰਤਨ ਨਾਲ ਨਿਭਾਇਆ ਜਾਵੇ। ਉਹਨਾਂ ਨੇ ਮੀਟਿੰਗ ਸਥਾਨ ਉੱਤੇ ਕੀਤੇ ਜਾ ਰਹੇ ਵੱਖ ਵੱਖ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਲੋੜੀਦੇ ਦਿਸ਼ਾ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਪਿੰਡਾਂ ਵਿੱਚ ਕਾਰਜਸ਼ੀਲ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੀਟਿੰਗ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਅਤੇ ਸਰਕਾਰ ਵੱਲੋਂ ਉਲੀਕੇ ਨਸ਼ਾ ਮੁਕਤੀ ਅਭਿਆਨ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਵਾਉਣ ਵਿੱਚ ਵਡਮੁੱਲਾ ਯੋਗਦਾਨ ਪਾਉਣ। ਮੀਟਿੰਗ ਦੌਰਾਨ ਏਡੀਸੀ ਹਰਪ੍ਰੀਤ ਸਿੰਘ, ਏਡੀਸੀ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਸਮੂਹ ਉਪਮੰਡਲ ਮੈਜਿਸਟਰੇਟ ਤੇ ਵੱਖ ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ