ਤਪਾ ਮੰਡੀ 1 ਮਈ(ਯਾਦਵਿੰਦਰ ਸਿੰਘ ਤਪਾ,ਅਜਯਪਾਲ ਸਿੰਘ ਸੂਰੀਯਾ)-
ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਪੁਲਸ ਨੇ 100 ਲੀਟਰ ਲਾਹੁਣ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕਰਨ ਦਾਂ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਥਾਣਾ ਮੁੱਖੀ ਤਪਾ ਰੇਣੂ ਪਰੋਚਾ ਨੇ ਦੱਸਿਆ ਕਿ ਐਸ.ਐਸ.ਪੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਦੇ ਦਿਸ਼ਾਂ-ਨਿਰਦੇਸ਼ਾਂ ‘ਤੇ ਡੀ.ਐਸ.ਪੀ ਤਪਾ ਬਲਜੀਤ ਸਿੰਘ ਢਿਲੋਂ ਦੇ ਹੁਕਮਾਂ ‘ਤੇ ਚਲਾਈ ਮੁਹਿੰਮ ਦੋਰਾਨ ਕਿਸੇ ਮੁਖਬਰ ਨੇ ਸੂਚਨਾ ਦਿੱਤੀ ਕਿ ਗੁਰਵਿੰਦਰ ਸਿੰਘ ਪੁੱਤਰ ਰਘੁਵੀਰ ਸਿੰਘ ਵਾਸੀ ਢਿਲਵਾਂ ਘਰ ਦੀ ਸ਼ਰਾਬ ਕਸੀਦ ਕਰਕੇ ਮਹਿੰਗੇ ਭਾਅ ਵੇਚ ਰਿਹਾ ਹੈ,ਅਗਰ ਕਾਰਵਾਈ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ ਤਾਂ ਤੁਰੰਤ ਹਵਾਲਦਾਰ ਰੇਣੂ ਰਾਣੀ ਦੀ ਅਗਵਾਈ ‘ਚ ਪੁਲਸ ਪਾਰਟੀ ਨੇ ਉਕਤ ਦੇ ਖੇਤ ‘ਚ ਛਾਪਾਮਾਰੀ ਕਰਕੇ 100 ਲੀਟਰ ਲਾਹੁਣ ਸਣੇ ਦੋਸ਼ੀ ਨੂੰ ਕਾਬੂ ਕਰਕੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਹਵਾਲਦਾਰ ਇਕਬਾਲ ਸਿੰਘ,ਸੰਦੀਪ ਸਿੰਘ ਅਤੇ ਕਰਮਜੀਤ ਸਿੰਘ ਵੀ ਪੁਲਸ ਕਰਮਚਾਰੀ ਹਾਜਰ ਸਨ।