ਭਵਾਨੀਗੜ੍ਹ,3 ਮਈ (ਰਾਜ ਖੁਰਮੀ )
ਸਥਾਨਕ ਨਸ਼ਿਆਂ ਖਿਲਾਫ਼ ਮੁਹਿੰਮ ਤਹਿਤ ਭਵਾਨੀਗੜ੍ਹ ਪੁਲਸ ਨੇ 15 ਗਰਾਮ ਨਸ਼ੀਲੇ ਪਦਾਰਥ ਸਮੇਤ ਇਕ ਔਰਤ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ। ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। ਜਾਣਕਾਰੀ ਦਿੰਦਿਆਂ ਥਾਣਾ ਭਵਾਨੀਗੜ੍ਹ ਦੇ ਐੱਸ.ਐੱਚ.ਓ. ਗੁਰਨਾਮ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਸੁਰੇਸ਼ ਕੁਮਾਰ ਆਪਣੇ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੌਰਾਨ ਜਦੋੰ ਇੱਥੇ ਨਾਭਾ ਕੈੰਚੀਆਂ ਫਲਾਈ ਓਵਰ ਦੇ ਹੇਠਾਂ ਮੌਜੂਦ ਸਨ ਤਾਂ ਪੁਲਸ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਕਿ ਸੁਨੀਤਾ ਰਾਣੀ ਵਾਸੀ ਖੇੜੀ ਗਿੱਲਾਂ ਹਾਲ ਅਬਾਦ ਭਵਾਨੀਗੜ੍ਹ ਕਥਿਤ ਰੂਪ ਵਿਚ ਨਸ਼ਾ ਵੇਚਣ ਦੀ ਆਦੀ ਹੈ ਜਿਸਦੇ ਘਰ ਰੇਡ ਕੀਤੀ ਜਾਵੇ ਤਾਂ ਉਹ ਨਸ਼ੀਲੇ ਪਦਾਰਥ ਸਮੇਤ ਕਾਬੂ ਆ ਸਕਦੀ ਹੈ। ਐੱਸ.ਐੱਚ.ਓ. ਗੁਰਨਾਮ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ’ਤੇ ਪੁਲਸ ਟੀਮ ਨੇ ਉਕਤ ਸੁਨੀਤਾ ਰਾਣੀ ਦੇ ਘਰ ਛਾਪਾਮਾਰੀ ਕੀਤੀ ਤਾਂ ਪੁਲਸ ਨੂੰ ਉਹ ਆਪਣੇ ਘਰ ਦੇ ਬਾਹਰ ਖੜੀ ਦਿਖਾਈ ਦਿੱਤੀ ਜਿਸਨੇ ਪੁਲਸ ਨੂੰ ਦੇਖ ਕੇ ਆਪਣੇ ਹੱਥ ਵਿਚ ਫੜੇ ਲਿਫਾਫੇ ਨੂੰ ਨੀਚੇ ਸੁੱਟ ਦਿੱਤਾ, ਲਿਫਾਫੇ ਨੂੰ ਚੈੱਕ ਕੀਤਾ ਤਾਂ ਪੁਲਸ ਨੂੰ ਉਸ ਵਿਚੋੰ 15 ਗਰਾਮ ਹੈਰੋਇਨ/ਚਿੱਟਾ ਬਰਾਮਦ ਹੋਇਆ। ਪੁਲਸ ਨੇ ਮਾਮਲੇ ’ਚ ਕਾਰਵਾਈ ਤਹਿਤ ਉਕਤ ਸੁਨੀਤਾ ਰਾਣੀ ਨੂੰ ਗ੍ਰਿਫ਼ਤਾਰ ਕਰਦਿਆਂ ਉਸਦੇ ਖਿਲਾਫ਼ ਐਨਡੀਪੀਐੱਸ ਐਕਟ ਅਧੀਨ ਥਾਣਾ ਭਵਾਨੀਗੜ੍ਹ ਵਿਖੇ ਕੇਸ ਦਰਜ ਕੀਤਾ।