ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਛੁਡਾਊ ਕੇਂਦਰ ਵਿਖੇ ਜੇਰੇ ਇਲਾਜ ਵਿਅਕਤੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰੱਖਣ ਲਈ ਸੀ.ਐਮ ਦੀ ਯੋਗਸ਼ਾਲਾ ਅਧੀਨ ਨਿਯਮਤ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ।ਇਹ ਜਾਣਕਾਰੀ ਦਿੰਦਿਆਂ ਸੀ.ਐਮ ਦੀ ਯੋਗਸ਼ਾਲਾ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਰਮਨਜੀਤ ਕੌਰ ਨੇ ਦੱਸਿਆ ਕਿ ਨਸ਼ਾ ਛੁਡਾਊ ਕੇਂਦਰ ਬ੍ਰਾਹਮਣ ਮਾਜਰਾ ਵਿਖੇ ਯੋਗਾ ਦੇ ਮਾਹਰ ਟ੍ਰੇਨਰਾਂ ਵੱਲੋਂ ਇਲਾਜ ਕਰਵਾ ਰਹੇ ਵਿਅਕਤੀਆਂ ਨੂੰ ਯੋਗਾ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਨਸ਼ਾ ਛੁਡਾਊ ਕੇਂਦਰ ਵਿਖੇ ਸਵੇਰੇ 7 ਵਜੇ ਤੋਂ 8 ਵਜੇ ਤੱਕ ਅਤੇ ਸ਼ਾਮ ਨੂੰ 5 ਵਜੇ ਤੋਂ 6 ਵਜੇ ਤੱਕ ਯੋਗਾ ਦੀ ਸਿਖਲਾਈ ਦਿੱਤੀ ਜਾਂਦੀ ਹੈ।ਉਹਨਾਂ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਇੱਕ ਹੈਲਪਲਾਈਨ ਨੰਬਰ 76694-00500 ਸਥਾਪਤ ਕੀਤਾ ਹੋਇਆ ਹੈ ਜਿੱਥੇ ਲੋਕ, ਯੋਗਾ ਇੰਸਟ੍ਰਕਟਰ ਦੀਆਂ ਸੇਵਾਵਾਂ ਹਾਸਲ ਕਰਨ ਲਈ ਮਿਸਡ ਕਾਲ ਦੇ ਸਕਦੇ ਹਨ ਅਤੇ ਜਾਂ ਫਿਰ ਆਪਣੇ ਆਪ ਨੂੰ
cmdiyogshala.punjab.gov.in ਵੈਬਸਾਈਟ ਉਤੇ ਵੀ ਰਜਿਸਟਰ ਕਰ ਸਕਦੇ ਹਨ।