ਸ੍ਰੀ ਫਤਿਹਗੜ੍ਹ ਸਾਹਿਬ/5 ਮਈ:
(ਰਵਿੰਦਰ ਸਿੰਘ ਢੀਂਡਸਾ)
ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ, ਡਾ. ਹਿਤਿੰਦਰ ਕੌਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਤੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ "ਵਿਸ਼ਵ ਟੀਕਾਕਰਨ ਹਫਤਾ" ਨੂੰ ਸਮਰਪਿਤ ਵਿਸ਼ੇਸ਼ ਟੀਕਾਕਰਨ ਹਫਤਾ ਮਨਾਇਆ ਗਿਆ ਜਿਸ ਤਹਿਤ 185 ਬੱਚਿਆਂ ਨੂੰ ਵੈਕਸੀਨੇਟ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਦੱਸਿਆ ਕਿ ਇਸ ਮੁਹਿੰਮ ਤਹਿਤ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆ ਨੂੰ (ਖਾਸ ਕਰਕੇ ਪੰਜਾਬ ਵਿੱਚ ਕੰਮ ਕਰਨ ਆਏ ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ) ਨੂੰ ਬਿਮਾਰੀਆਂ ਤੋਂ ਬਚਾਅ ਸਬੰਧੀ ਵਿਸ਼ੇਸ਼ ਟੀਕਾਕਰਨ ਕੀਤਾ ਗਿਆ ਅਤੇ ਬਾਅਦ ਵਿੱਚ ਮੀਟਿੰਗ ਕਰਕੇ ਇਸ ਦੀ ਸਮੀਖਿਆ ਵੀ ਕੀਤੀ ਗਈ। ਉਹਨਾਂ ਦੱਸਿਆ ਕਿ ਹਫਤਾ ਭਰ ਚੱਲਣ ਵਾਲੀ ਇਸ ਮੁਹਿੰਮ ਦੀ ਅਗਵਾਈ ਜਿਲਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ ਵੱਲੋਂ ਕੀਤੀ ਗਈ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੁਹਿੰਮ ਤੋਂ ਪਹਿਲਾਂ ਜਿਲ੍ਹੇ ਭਰ ਵਿੱਚ ਘਰ ਘਰ ਜਾਕੇ ਡਰਾਪ ਆਊਟ ਅਤੇ ਲੈਫਟ ਆਊਟ ਬੱਚਿਆਂ ਦੀਆਂ ਲਿਸਟਾਂ ਤਿਆਰ ਕੀਤੀਆਂ ਗਈਆਂ ਸਨ ਤਾਂ ਕਿ ਇਸ ਮੁਹਿੰਮ ਦੌਰਾਨ ਕੋਈ ਵੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹਿ ਜਾਵੇ। ਜਿਲਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੈਂਟਾਵੇਲੈਂਟ ਦੀ ਪਹਿਲੀ ਖੁਰਾਕ ਦੇ 28 ਬੱਚੇ, ਦੂਸਰੀ ਖੁਰਾਕ ਦੇ 20 ਬੱਚੇ ਅਤੇ ਤੀਸਰੀ ਖੁਰਾਕ ਦੇ 22 ਬੱਚੇ, ਐਮਆਰ ਪਹਿਲੀ ਖੁਰਾਕ ਦੇ 35 ਬੱਚੇ, ਦੂਸਰੀ ਖੁਰਾਕ ਦੇ 39 ਬੱਚੇ, ਡੀਪੀਟੀ ਬੂਸਟਰ ਦੇ 17, ਟੀਟੀ 10 ਸਾਲ ਦੇ 19 ਅਤੇ 16 ਸਾਲ ਦੇ 07 ਬੱਚੇ ਕਵਰ ਕੀਤੇ ਗਏ। ਉਹਨਾ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਨਾਮੁਰਾਦ ਬਿਮਾਰੀਆਂ ਤੋਂ ਸੁਰੱਖਿਤ ਰੱਖਣ ਲਈ ਰੂਟੀਨ ਟੀਕਾਕਰਨ ਲਈ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨ। ਇਸ ਮੌਕੇ ਤੇ ਬੱਚਿਆਂ ਦੇ ਮਾਹਰ ਡਾ. ਸਤਵਿੰਦਰ ਸਿੰਘ, ਮੈਡੀਸਨ ਦੇ ਮਾਹਰ ਡਾ. ਸ਼ਿਖਾ,ਪੈਥਾਲੋਜਿਸਟ ਡਾ. ਈਵਨਪ੍ਰੀਤ ਕੌਰ ,ਡਾ. ਸੰਪਨ, ਡਾ. ਕੰਵਰਪਾਲ ਸਿੰਘ, ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਇਵੈਲੂਏਸ਼ਨ ਅਫਸਰ ਵਿੱਕੀ ਵਰਮਾ ਅਤੇ ਅਨਿਲ ਭਾਰਦਵਾਜ ਵੀ ਹਾਜਰ ਸਨ।