Tuesday, May 06, 2025  

ਪੰਜਾਬ

ਵੋਟਰ ਸੂਚੀਆਂ ਨੂੰ ਅਪਡੇਟ ਕਰਨ ਲਈ ਮੌਤ ਰਜਿਸਟ੍ਰੇਸ਼ਨ ਦਾ ਡਾਟਾ ਇਲੈਕਟ੍ਰਾਨਿਕ ਢੰਗ ਨਾਲ ਪ੍ਰਾਪਤ ਕੀਤਾ ਜਾਵੇ: ਜ਼ਿਲ੍ਹਾ ਚੋਣ ਅਫ਼ਸਰ

May 06, 2025
 
ਸ੍ਰੀ ਫਤਹਿਗੜ੍ਹ ਸਾਹਿਬ/6 ਮਈ:
(ਰਵਿੰਦਰ ਸਿੰਘ ਢੀਂਡਸਾ)
 
ਭਾਰਤੀ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਵੋਟਰ ਸੂਚੀਆਂ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣ ਅਤੇ ਨਾਗਰਿਕਾਂ ਲਈ ਵੋਟਿੰਗ ਪ੍ਰਕਿਰਿਆ ਨੂੰ ਵਧੇਰੇ ਸੁਵਿਧਾਜਨਕ ਬਣਾਉਣ ਦੇ ਉਦੇਸ਼ ਨਾਲ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਹੈ ਕਿ ਕਮਿਸ਼ਨ ਵੱਲੋਂ ਹੁਣ ਰਜਿਸਟ੍ਰੇਸ਼ਨ ਆਫ਼ ਇਲੈਕਟਰਜ਼ ਰੂਲਜ਼, 1960 ਦੇ ਨਿਯਮ 9 ਅਤੇ ਜਨਮ ਅਤੇ ਮੌਤ ਰਜਿਸਟ੍ਰੇਸ਼ਨ ਐਕਟ, 1969 (2023 ਵਿੱਚ ਕੀਤੀ ਸੋਧੇ ਮੁਤਾਬਕ) ਦੀ ਧਾਰਾ 3(5)(ਬੀ) ਅਨੁਸਾਰ, ਭਾਰਤ ਦੇ ਰਜਿਸਟਰਾਰ ਜਨਰਲ ਤੋਂ ਇਲੈਕਟ੍ਰਾਨਿਕ ਤੌਰ ‘ਤੇ ਮੌਤ ਰਜਿਸਟ੍ਰੇਸ਼ਨ ਸਬੰਧੀ ਡਾਟਾ ਪ੍ਰਾਪਤ ਕੀਤਾ ਜਾਵੇਗਾ।ਉਹਨਾਂ ਦੱਸਿਆ ਕਿ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, (ਈ.ਆਰ.ਓ) ਰਜਿਸਟਰਡ ਮੌਤਾਂ ਬਾਰੇ ਸਮੇਂ ਸਿਰ ਜਾਣਕਾਰੀ ਪ੍ਰਾਪਤ ਕਰ ਸਕਣਗੇ ਅਤੇ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਫਾਰਮ 7 ਤਹਿਤ ਰਸਮੀ ਬੇਨਤੀ ਦੀ ਉਡੀਕ ਕੀਤੇ ਬਿਨਾਂ, ਫੀਲਡ ਵਿਜ਼ਿਟ ਰਾਹੀਂ ਜਾਣਕਾਰੀ ਦੀ ਮੁੜ ਪੁਸ਼ਟੀ ਕਰਨ ਦੇ ਯੋਗ ਹੋ ਜਾਣਗੇ। ਉਹਨਾਂ ਦੱਸਿਆ ਕਿ ਵੋਟਰ ਸੂਚਨਾ ਸਲਿੱਪ (ਵੀ.ਆਈ.ਐਸ.) ਨੂੰ ਹੋਰ ਵੋਟਰ-ਪੱਖੀ ਬਣਾਉਣ ਲਈ, ਕਮਿਸ਼ਨ ਨੇ ਇਸਦੇ ਡਿਜ਼ਾਈਨ ਵਿੱਚ ਸੋਧ ਕਰਨ ਦਾ ਫੈਸਲਾ ਕੀਤਾ ਹੈ। ਵੋਟਰ ਦਾ ਸੀਰੀਅਲ ਨੰਬਰ ਅਤੇ ਭਾਗ ਨੰਬਰ ਹੁਣ ਵਧੇਰੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤਾ ਜਾਵੇਗਾ ਅਤੇ ਅੱਖਰਾਂ ਦੇ ਆਕਾਰ ਵਿੱਚ ਵਾਧਾ ਕੀਤਾ ਜਾਵੇਗਾ ਜਿਸ ਨਾਲ ਵੋਟਰ ਆਸਾਨੀ ਨਾਲ ਆਪਣੇ ਪੋਲਿੰਗ ਸਟੇਸ਼ਨ ਦੀ ਪਛਾਣ ਕਰ ਸਕਣਗੇ ਅਤੇ ਪੋਲਿੰਗ ਅਧਿਕਾਰੀ ਵੋਟਰ ਸੂਚੀ ਵਿੱਚ ਵੋਟਰਾਂ ਦੇ ਨਾਮ ਕੁਸ਼ਲਤਾ ਨਾਲ ਲੱਭ ਸਕਦੇ ਹਨ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕ ਪ੍ਰਤੀਨਿਧਤਾ ਐਕਟ, 1950 ਦੀ ਧਾਰਾ 13ਬੀ(2) ਤਹਿਤ ਈ.ਆਰ.ਓਜ਼ ਵੱਲੋਂ ਨਿਯੁਕਤ ਕੀਤੇ ਗਏ ਸਾਰੇ ਬੀ.ਐਲ.ਓਜ਼ ਨੂੰ ਮਿਆਰੀ ਫੋਟੋ ਪਛਾਣ ਪੱਤਰ ਜਾਰੀ ਕੀਤੇ ਜਾਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਾਗਰਿਕ ਵੋਟਰ ਤਸਦੀਕ ਅਤੇ ਰਜਿਸਟ੍ਰੇਸ਼ਨ ਮੁਹਿੰਮ ਦੌਰਾਨ ਬੀ.ਐਲ.ਓਜ਼ ਦੀ ਪਛਾਣ ਕਰ ਸਕਣ ਅਤੇ ਉਨ੍ਹਾਂ ਨਾਲ ਵਿਸ਼ਵਾਸ ਨਾਲ ਗੱਲਬਾਤ ਕਰ ਸਕਣ। ਚੋਣ ਨਾਲ ਸਬੰਧਤ ਡਿਊਟੀਆਂ ਨਿਭਾਉਣ ਸਮੇਂ ਵੋਟਰਾਂ ਅਤੇ ਚੋਣ ਕਮਿਸ਼ਨ ਵਿਚਕਾਰ ਪਹਿਲੇ ਇੰਟਰਫੇਸ ਦੇ ਰੂਪ ਵਿੱਚ, ਇਹ ਮਹੱਤਵਪੂਰਨ ਹੈ ਕਿ ਘਰ-ਘਰ ਦੌਰੇ ਕਰਦੇ ਸਮੇਂ ਲੋਕਾਂ ਵੱਲੋਂ ਬੀ.ਐਲ.ਓਜ਼ ਦੀ ਆਸਾਨੀ ਨਾਲ ਪਛਾਣ ਕੀਤੀ ਜਾ ਸਕੇ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਹੁਨਰ ਵਿਕਾਸ ਵਰਕਸ਼ਾਪ ਦਾ ਆਯੋਜਨ

ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਹੁਨਰ ਵਿਕਾਸ ਵਰਕਸ਼ਾਪ ਦਾ ਆਯੋਜਨ

"ਵਿਸ਼ਵ ਅਸਥਮਾ ਦਿਵਸ" ਮੌਕੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਚ ਲਗਾਇਆ ਗਿਆ ਜਾਗਰੂਕਤਾ ਕੈਂਪ 

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਇਸਰੋ ਸਟਾਰਟ ਪ੍ਰੋਗਰਾਮ ਤਹਿਤ ਕੀਤਾ ਗਿਆ ਸਨਮਾਨਿਤ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਇਸਰੋ ਸਟਾਰਟ ਪ੍ਰੋਗਰਾਮ ਤਹਿਤ ਕੀਤਾ ਗਿਆ ਸਨਮਾਨਿਤ

ਵਿਧਾਇਕ ਲਖਬੀਰ ਸਿੰਘ ਰਾਏ ਨੇ 07 ਸਰਕਾਰੀ ਸਕੂਲਾਂ ਵਿੱਚ 86.46 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਵਿਧਾਇਕ ਲਖਬੀਰ ਸਿੰਘ ਰਾਏ ਨੇ 07 ਸਰਕਾਰੀ ਸਕੂਲਾਂ ਵਿੱਚ 86.46 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਵਰਲਡ ਯੂਨੀਵਰਸਿਟੀ ਵਿਖੇ ਖਾਲਸਾ ਸਾਜਨਾ ਨੂੰ ਸਮਰਪਤ ਵਿਦਿਆਰਥੀ ਸੈਮੀਨਾਰ ਕਰਵਾਇਆ ਗਿਆ 

ਵਰਲਡ ਯੂਨੀਵਰਸਿਟੀ ਵਿਖੇ ਖਾਲਸਾ ਸਾਜਨਾ ਨੂੰ ਸਮਰਪਤ ਵਿਦਿਆਰਥੀ ਸੈਮੀਨਾਰ ਕਰਵਾਇਆ ਗਿਆ 

ਪੰਜਾਬ ਪੁਲਿਸ ਨੇ ਅੱਤਵਾਦੀ ਹਾਰਡਵੇਅਰ ਦਾ ਜ਼ਖੀਰਾ ਬਰਾਮਦ ਕੀਤਾ, ISI-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ

ਪੰਜਾਬ ਪੁਲਿਸ ਨੇ ਅੱਤਵਾਦੀ ਹਾਰਡਵੇਅਰ ਦਾ ਜ਼ਖੀਰਾ ਬਰਾਮਦ ਕੀਤਾ, ISI-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ

ਵਿਸ਼ੇਸ਼ ਟੀਕਾਕਰਨ ਮੁਹਿੰਮ ਤਹਿਤ 185 ਬੱਚੇ ਕੀਤੇ ਵੈਕਸੀਨੇਟ : ਡਾ. ਦਵਿੰਦਰਜੀਤ ਕੌਰ

ਵਿਸ਼ੇਸ਼ ਟੀਕਾਕਰਨ ਮੁਹਿੰਮ ਤਹਿਤ 185 ਬੱਚੇ ਕੀਤੇ ਵੈਕਸੀਨੇਟ : ਡਾ. ਦਵਿੰਦਰਜੀਤ ਕੌਰ

ਸੀ.ਐਮ ਦੀ ਯੋਗਸ਼ਾਲਾ ਤਹਿਤ ਨਸ਼ਾ ਛੁਡਾਊ ਕੇਂਦਰ ਵਿਖੇ ਯੋਗਾ ਸਿਖਲਾਈ ਸ਼ੁਰੂ

ਸੀ.ਐਮ ਦੀ ਯੋਗਸ਼ਾਲਾ ਤਹਿਤ ਨਸ਼ਾ ਛੁਡਾਊ ਕੇਂਦਰ ਵਿਖੇ ਯੋਗਾ ਸਿਖਲਾਈ ਸ਼ੁਰੂ

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ 7 ਮਈ ਤੋਂ ਹੋਵੇਗਾ ਨਸ਼ਾ ਮੁਕਤੀ ਯਾਤਰਾ ਦਾ ਆਗਾਜ਼ : ਡਾ. ਸੋਨਾ ਥਿੰਦ

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ 7 ਮਈ ਤੋਂ ਹੋਵੇਗਾ ਨਸ਼ਾ ਮੁਕਤੀ ਯਾਤਰਾ ਦਾ ਆਗਾਜ਼ : ਡਾ. ਸੋਨਾ ਥਿੰਦ

ਦੇਸ਼ ਭਗਤ ਯੂਨੀਵਰਸਿਟੀ ਵਿੱਚ ਮਾਈਕ੍ਰੋਸਾਫਟ ਸਕਿੱਲ ਬਿਲਡਿੰਗ ਬਾਰੇ ਵਰਕਸ਼ਾਪ

ਦੇਸ਼ ਭਗਤ ਯੂਨੀਵਰਸਿਟੀ ਵਿੱਚ ਮਾਈਕ੍ਰੋਸਾਫਟ ਸਕਿੱਲ ਬਿਲਡਿੰਗ ਬਾਰੇ ਵਰਕਸ਼ਾਪ