ਸ੍ਰੀ ਫ਼ਤਹਿਗੜ੍ਹ ਸਾਹਿਬ/6 ਮਈ:
(ਰਵਿੰਦਰ ਸਿੰਘ ਢੀਂਡਸਾ)
ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਹੁਨਰ ਵਿਕਾਸ ਪ੍ਰੋਗਰਾਮ ਤਹਿਤ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਰਿਮਟ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਦੇ 50 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਵਿਹਾਰਕ ਹੁਨਰ ਦਾ ਵਿਕਾਸ ਕਰਨਾ ਹੈ।ਬਾਇਓਟੈਕਨਾਲੋਜੀ ਵਿਭਾਗ ਦੇ ਮੁਖੀ ਅਤੇ ਵਰਕਸ਼ਾਪ ਦੇ ਕਨਵੀਨਰ ਡਾ. ਨੀਤੂ ਤ੍ਰੇਹਨ ਨੇ ਕਿਹਾ ਕਿ ਵਿਦਿਆਰਥੀਆਂ ਵਿੱਚ ਵਿੱਦਿਅਕ ਸਿਖਲਾਈ ਦੇ ਨਾਲ-ਨਾਲ ਵਿਹਾਰਕ ਹੁਨਰ ਦਾ ਹੋਣਾ ਬਹੁਤ ਜ਼ਰੂਰੀ ਹੈ, ਇਸ ਲਈ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਸਮੇਂ-ਸਮੇਂ 'ਤੇ ਅਜਿਹੇ ਸਿੱਖਿਆ ਭਰਪੂਰ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਹੈ।
ਇਸ ਮੌਕੇ ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਪ੍ਰੋਗਰਾਮ ਕੋਆਰਡੀਨੇਟਰ ਡਾ. ਪੂਜਾ ਗੁਪਤਾ, ਡਾ. ਵਿਨੈ ਸ਼ਰਮਾ ਅਤੇ ਯਾਸਮੀਨ ਬਾਨੋ ਵੀ ਹਾਜ਼ਰ ਸਨ। ਇਸ ਮੌਕੇ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਦੇ ਪ੍ਰੋ. ਹਰਮਨਜੋਤ ਕੌਰ, ਪ੍ਰੋ. ਲਲਿਤਾ ਸ਼ਰਮਾ ਅਤੇ ਪ੍ਰੋ. ਸਗਲਦੀਪ ਕੌਰ ਵੀ ਮੌਜੂਦ ਸਨ।