Monday, August 04, 2025  

ਪੰਜਾਬ

ਕੈਂਸਰ ਦੇ ਸ਼ੱਕੀ ਮਰੀਜਾਂ ਦੇ ਮੁਢਲੀ ਸਟੇਜ 'ਤੇ ਹੀ ਕੀਤੀ ਜਾਵੇ ਪਹਿਚਾਣ: ਸਿਹਤ ਮੰਤਰੀ ਡਾ. ਬਲਬੀਰ ਸਿੰਘ 

May 07, 2025
ਸ੍ਰੀ ਫਤਿਹਗੜ੍ਹ ਸਾਹਿਬ/7 ਮਈ:
(ਰਵਿੰਦਰ ਸਿੰਘ ਢੀਂਡਸਾ)
 
ਸਿਹਤ ਸੰਸਥਾਵਾਂ ਵਿੱਚ ਇਲਾਜ ਕਰਾਉਣ ਲਈ ਆਉਣ ਵਾਲੇ ਮਰੀਜ਼ਾਂ ਦੀ ਜਾਂਚ ਦੌਰਾਨ ਕੈਂਸਰ ਦੇ ਸ਼ੱਕੀ ਮਰੀਜ਼ਾਂ ਦੀ ਮੁਢਲੀ ਸਟੇਜ ਤੇ ਹੀ ਪਹਿਚਾਣ ਕਰਨੀ ਯਕੀਨੀ ਬਣਾਈ ਜਾਵੇ ਤਾਂ ਕਿ ਸਮੇਂ ਸਿਰ ਕੈਂਸਰ ਦਾ ਸਹੀ ਇਲਾਜ ਕੀਤਾ ਜਾ ਸਕੇ। ਇਹ ਹਦਾਇਤਾਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਜ਼ਿਲ੍ਹਾ ਹਸਪਤਾਲ ਦੀ ਕੀਤੀ ਅਚਨਚੇਤ ਚੈਕਿੰਗ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀਆਂ । ਉਹਨਾਂ ਕਿਹਾ ਕਿ ਆਮ ਤੌਰ ਤੇ ਔਰਤਾਂ ਵਿੱਚ ਬੱਚੇਦਾਨੀ ਦੇ ਮੂੰਹ ਦਾ ਕੈਂਸਰ (ਸਰਵਿਕਸ) ਅਤੇ ਛਾਤੀ ਦੇ ਕੈਂਸਰ ਦੀ ਸਮੇਂ ਸਿਰ ਪਹਿਚਾਣ ਨਾ ਹੋਣ ਕਾਰਨ ਇਹ ਬਿਮਾਰੀ ਗੰਭੀਰ ਰੂਪ ਧਾਰਨ ਕਰ ਲੈਂਦੀ ਇਸ ਲਈ ਇਹਨਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ । ਉਹਨਾਂ ਮੌਕੇ ਤੇ ਹਾਜ਼ਰ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੂੰ ਵੀ ਹਦਾਇਤ ਕੀਤੀ ਕਿ ਸਮੂਹ ਸਿਹਤ ਕੇਂਦਰਾਂ ਵਿੱਚ ਵੀ ਕੈਂਸਰ ਦੀ ਸਕਰੀਨਿੰਗ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇ ।ਸਿਹਤ ਮੰਤਰੀ ਨੇ ਇਸ ਚੈਕਿੰਗ ਦੌਰਾਨ, ਰਜਿਸਟਰੇਸ਼ਨ ਕਾਊਂਟਰ, ਗਾਇਨੀ ਓਪੀਡੀ, ਬੱਚਿਆਂ ਦੀ ਓਪੀਡੀ ਅਤੇ ਹਸਪਤਾਲ ਵੱਲੋਂ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਹੋਰ ਸਿਹਤ ਸਹੂਲਤਾਂ ਦਾ ਨਿਰੀਖਣ ਕੀਤਾ । ਉਹਨਾਂ ਇਲਾਜ ਕਰਾਉਣ ਲਈ ਆਏ ਮਰੀਜਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜਾਇਜਾ ਲਿਆ ਤੇ ਤਸੱਲੀ ਪ੍ਰਗਟ ਕੀਤੀ। ਉਹਨਾਂ ਓਪੀਡੀ ਵਿੱਚ ਡਾਕਟਰਾਂ ਨੂੰ ਮਰੀਜ਼ਾਂ ਦੀ ਜਾਂਚ ਕਰਨ ਲਈ ਵਰਤੋਂ ਵਿੱਚ ਆਉਣ ਵਾਲੇ ਸਾਰੇ ਸਾਜੋ ਸਮਾਨ ਦੀ ਉਪਲੱਬਧਤਾ ਬਾਰੇ ਵੀ ਜਾਣਕਾਰੀ ਲਈ ਅਤੇ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਨੂੰ ਮਿਆਰੀ ਤੇ ਮੁਫਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਵੀ ਪੱਧਰ ਤੇ ਲੋੜੀਦੇ ਸਾਜੋ ਸਮਾਨ ਅਤੇ ਦਵਾਈਆਂ ਦੀ ਕੋਈ ਵੀ ਘਾਟ ਨਹੀਂ ਹੈ। ਸਿਹਤ ਮੰਤਰੀ ਨੇ ਕਿਹਾ ਕਿ ਮਰੀਜ਼ਾਂ ਨੂੰ ਕੋਈ ਵੀ ਦਵਾਈ ਬਾਹਰੋਂ ਨਾ ਲਿਖੀ ਜਾਵੇ ਅਤੇ ਸਾਰੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਦੇਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਲੈਬਾਰਟਰੀ ਟੈਸਟ , ਐਕਸਰੇ, ਅਲਟਰਾਸਾਊਂਡ ਆਦਿ ਸਾਰੇ ਹਸਪਤਾਲ ਵਿੱਚੋਂ ਹੀ ਕਰਵਾਉਣੇ ਯਕੀਨੀ ਬਣਾਏ ਜਾਣ । ਉਹਨਾਂ ਕਿਹਾ ਕਿ ਮਰੀਜ਼ਾਂ ਨਾਲ ਹਮਦਰਦੀ ਨਾਲ ਪੇਸ਼ ਆਇਆ ਜਾਵੇ ਅਤੇ ਹਰ ਸੰਭਵ ਸਹਾਇਤਾ ਕੀਤੀ ਜਾਵੇ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਰਾਜਪਾਲ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ ’ਯੁਵਾ ਕਨੈਕਟ’ ਵੀਸੀ ਮੀਟਿੰਗ 'ਚ ਦੇਸ਼ ਭਗਤ ਯੂਨੀਵਰਸਿਟੀ ਨੇ ਕੀਤੀ ਸ਼ਮੂਲੀਅਤ      

ਰਾਜਪਾਲ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ ’ਯੁਵਾ ਕਨੈਕਟ’ ਵੀਸੀ ਮੀਟਿੰਗ 'ਚ ਦੇਸ਼ ਭਗਤ ਯੂਨੀਵਰਸਿਟੀ ਨੇ ਕੀਤੀ ਸ਼ਮੂਲੀਅਤ      

ਪੰਜਾਬ ਨੇ 8 ਲੱਖ ਵਿਦਿਆਰਥੀਆਂ ਨੂੰ ਸੰਵੇਦਨਸ਼ੀਲ ਬਣਾਉਣ ਲਈ ਨਸ਼ਾ ਵਿਰੋਧੀ ਸਕੂਲ ਪਾਠਕ੍ਰਮ ਦਾ ਉਦਘਾਟਨ ਕੀਤਾ

ਪੰਜਾਬ ਨੇ 8 ਲੱਖ ਵਿਦਿਆਰਥੀਆਂ ਨੂੰ ਸੰਵੇਦਨਸ਼ੀਲ ਬਣਾਉਣ ਲਈ ਨਸ਼ਾ ਵਿਰੋਧੀ ਸਕੂਲ ਪਾਠਕ੍ਰਮ ਦਾ ਉਦਘਾਟਨ ਕੀਤਾ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਦੋ ਮਾਡਿਊਲਾਂ ਦਾ ਪਰਦਾਫਾਸ਼ ਕੀਤਾ; 4 ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਦੋ ਮਾਡਿਊਲਾਂ ਦਾ ਪਰਦਾਫਾਸ਼ ਕੀਤਾ; 4 ਗ੍ਰਿਫ਼ਤਾਰ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਏਸ਼ੀਅਨ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਨੁਮਾਇੰਦਗੀ ਲਈ ਚੋਣ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਏਸ਼ੀਅਨ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਨੁਮਾਇੰਦਗੀ ਲਈ ਚੋਣ

ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਕਰਵਾਇਆ ਇੰਡਕਸ਼ਨ ਪ੍ਰੋਗਰਾਮ

ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਕਰਵਾਇਆ ਇੰਡਕਸ਼ਨ ਪ੍ਰੋਗਰਾਮ

ਡਾ. ਹਿਤਿੰਦਰ ਸੂਰੀ ਨੇ

ਡਾ. ਹਿਤਿੰਦਰ ਸੂਰੀ ਨੇ "ਸਿਹਤ ਦੇ ਖੇਤਰ ਵਿੱਚ ਸਭ ਤੋਂ ਵੱਧ ਰਿਕਾਰਡ ਦਰਜ ਕਰਵਾਉਣ ਵਾਲੇ ਡਾਕਟਰ" ਵਜੋਂ ਇੰਡੀਆ ਬੁੱਕ ਆਫ ਰਿਕਾਰਡਜ਼ ਵਿੱਚ ਦਰਜ ਕੀਤਾ ਨਾਮ

ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਮਿਲਿਆ ਵੱਡਾ ਤੋਹਫ਼ਾ – ਕਟਾਰੂਚੱਕ

ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਮਿਲਿਆ ਵੱਡਾ ਤੋਹਫ਼ਾ – ਕਟਾਰੂਚੱਕ

ਮਨਵਾਲ ਪਿੰਡ ਅਤੇ ਉੱਤਮ ਗਾਰਡਨ ਕਲੋਨੀ 'ਚ ਦੋ ਦਿਨਾਂ ਤੋਂ ਪਾਣੀ ਦੀ ਭਾਰੀ ਕਿਲਤ, ਲੋਕ ਪ੍ਰੇਸ਼ਾਨ

ਮਨਵਾਲ ਪਿੰਡ ਅਤੇ ਉੱਤਮ ਗਾਰਡਨ ਕਲੋਨੀ 'ਚ ਦੋ ਦਿਨਾਂ ਤੋਂ ਪਾਣੀ ਦੀ ਭਾਰੀ ਕਿਲਤ, ਲੋਕ ਪ੍ਰੇਸ਼ਾਨ

ਬਲਜਿੰਦਰ ਪਾਲ ਸ਼ਰਮਾ ਚੌਥੀ ਬਾਰ ਬਣੇ ਲੈਬੋਰਟਰੀ ਐਸੋਸੀਏਸ਼ਨ ਸਰਹੰਦ ਦੇ ਪ੍ਰਧਾਨ 

ਬਲਜਿੰਦਰ ਪਾਲ ਸ਼ਰਮਾ ਚੌਥੀ ਬਾਰ ਬਣੇ ਲੈਬੋਰਟਰੀ ਐਸੋਸੀਏਸ਼ਨ ਸਰਹੰਦ ਦੇ ਪ੍ਰਧਾਨ 

ਮਾਤਾ ਗੁਜਰੀ ਕਾਲਜ ਦੇ ਐਨ.ਐਸ.ਐਸ ਵਲੰਟੀਅਰਾਂ ਵੱਲੋਂ ਲਗਾਏ ਗਏ ਰੁੱਖ

ਮਾਤਾ ਗੁਜਰੀ ਕਾਲਜ ਦੇ ਐਨ.ਐਸ.ਐਸ ਵਲੰਟੀਅਰਾਂ ਵੱਲੋਂ ਲਗਾਏ ਗਏ ਰੁੱਖ