Thursday, October 23, 2025  

ਪੰਜਾਬ

ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ 120 ਯੋਗਸ਼ਾਲਾਵਾਂ ਰਾਹੀਂ ਲੋਕਾਂ ਨੂੰ ਦਿੱਤੀ ਜਾ ਰਹੀ ਨਿਰੋਗ ਜੀਵਨ ਜਿਉਣ ਦੀ ਸਿਖਲਾਈ-ਡਾ. ਸੋਨਾ ਥਿੰਦ

May 08, 2025
ਸ੍ਰੀ ਫ਼ਤਹਿਗੜ੍ਹ ਸਾਹਿਬ/8 ਮਈ:
(ਰਵਿੰਦਰ ਸਿੰਘ ਢੀਂਡਸਾ)
 
ਯੋਗਾ ਇੱਕ ਪੁਰਾਤਨ ਵਿਧੀ ਹੈ ਜੋ ਕਿ ਸਾਡੇ ਦੇਸ਼ ਵਿੱਚ ਸਦੀਆਂ ਤੋਂ ਚੱਲੀ ਆ ਰਹੀ ਹੈ। ਅੱਜ ਦੇ ਇਸ ਭੱਜ ਦੌੜ ਦੇ ਯੁੱਗ ਵਿੱਚ ਜਦੋਂ ਕਿ ਹਰੇਕ ਵਿਅਕਤੀ ਕਿਸੇ ਨਾ ਕਿਸੇ ਬਿਮਾਰੀ ਤੋਂ ਪੀੜ੍ਹਤ ਹੈ ਤਾਂ ਯੋਗਾ ਇੱਕ ਅਜਿਹਾ ਸਾਧਨ ਹੈ ਜਿਸ ਨਾਲ ਜੁੜ ਕੇ ਅਸੀਂ ਨਿਰੋਗ ਤੇ ਸਿਹਤਮੰਦ ਜੀਵਨ ਬਤੀਤ ਕਰ ਸਕਦੇ ਹਾਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜ਼ਿਲ੍ਹੇ ਅੰਦਰ ਸੀ.ਐਮ. ਦੀ ਯੋਗਸ਼ਾਲਾ ਅਧੀਨ ਚੱਲ ਰਹੀਆਂ ਯੋਗਾ ਕਲਾਸਾਂ ਬਾਰੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਬਣਾਉਣ ਦੇ ਮੰਤਵ ਨਾਲ ਚਲਾਏ ਜਾ ਰਹੇ "ਸੀ.ਐਮ. ਦੀ ਯੋਗਸ਼ਾਲਾ" ਪ੍ਰੋਗਰਾਮ ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ `ਤੇ 120 ਯੋਗਸ਼ਾਲਾਵਾਂ ਲਗਾ ਕੇ ਯੋਗਾ ਦੇ ਮਾਹਰ ਟਰੇਨਰਾਂ ਵੱਲੋਂ ਲੋਕਾਂ ਨੂੰ ਯੋਗਾ ਦੀਆਂ ਵੱਖ-ਵੱਖ ਕ੍ਰਿਆਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਡਾ: ਸੋਨਾ ਥਿੰਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਦੀ ਸਿਰਜਣਾ ਲਈ ਸ਼ੁਰੂ ਕੀਤੇ ਗਏ ਸੀ.ਐਮ. ਦੀ ਯੋਗਸ਼ਾਲਾ ਪ੍ਰੋਗਰਾਮ ਵਿੱਚ ਹਿੱਸਾ ਲੈ ਕੇ ਜ਼ਿਲ੍ਹੇ ਦੇ ਕਈ ਨਾਗਰਿਕਾਂ ਨੇ ਸਰਵਾਈਕਲ, ਪਿੱਠ ਦਾ ਦਰਦ, ਥਾਈਰਾਈਡ, ਬਲੱਡ ਪ੍ਰੈਸ਼ਰ, ਸ਼ੂਗਰ, ਐਸੀਡਿਟੀ, ਮੋਟਾਪਾ, ਮਾਈਗ੍ਰੇਨ, ਡਿਪਰੈਸ਼ਨ ਅਤੇ ਫੋਬੀਆ ਵਰਗੀਆਂ ਬਿਮਾਰੀਆਂ ਤੋਂ ਨਿਜਾਤ ਪਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਮਹੱਤਵਪੂਰਨ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਹਿੱਸਾ ਲੈ ਕੇ ਇਸ ਦਾ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਨਾਗਰਿਕ ਇਨ੍ਹਾਂ ਕਲਾਸਾਂ ਦਾ ਲਾਭ ਲੈਣਾ ਚਾਹੁੰਦੇ ਹਨ ਉਹ ਟੋਲ ਫ੍ਰੀ ਨੰਬਰ 76694-00500 ਤੇ ਮਿਸਡ ਕਾਲ ਦੇ ਸਕਦੇ ਹਨ ਜਾਂ ਸੀ.ਐਮ.ਦੀ ਯੋਗਸ਼ਾਲਾ ਪੋਰਟਲ cmdiyogshala.punjab.gov.in ਤੇ ਲੋਗਿਇੰਨ ਕਰ ਸਕਦੇ ਹਨ। ਜੇਕਰ ਕਿਸੇ ਕਾਰਨ ਤੋਂ ਨਾਗਰਿਕ ਰਜਿਸਟਰੇਸ਼ਨ ਕਰਨ ਵਿੱਚ ਅਸਮਰਥ ਹੈ ਤਾਂ ਉਹ ਰਾਜ ਸਰਕਾਰ ਦੇ ਹੈਲਪ ਲਾਈਨ ਨੰਬਰ 1100 ਤੇ ਸੰਪਰਕ ਕਰ ਸਕਦੇ ਹਨ ਜਾਂ cmdiyogshala@punjb.gov.in ਤੇ ਈਮੇਲ ਭੇਜ ਸਕਦੇ ਹਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਰਾਣਾ ਹਸਪਤਾਲ, ਸਰਹਿੰਦ 'ਚ ਮਾਤਾ ਲਕਸ਼ਮੀ ਦੇ ਜਨਮ ਨਾਲ ਮਨਾਈ ਗਈ ਦਿਵਾਲੀ ਦੀ ਖੁਸ਼ੀ

ਰਾਣਾ ਹਸਪਤਾਲ, ਸਰਹਿੰਦ 'ਚ ਮਾਤਾ ਲਕਸ਼ਮੀ ਦੇ ਜਨਮ ਨਾਲ ਮਨਾਈ ਗਈ ਦਿਵਾਲੀ ਦੀ ਖੁਸ਼ੀ

पंजाब में दो आतंकी गिरफ्तार, रॉकेट से चलने वाला ग्रेनेड बरामद

पंजाब में दो आतंकी गिरफ्तार, रॉकेट से चलने वाला ग्रेनेड बरामद

ਪੰਜਾਬ ਵਿੱਚ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ; ਰਾਕੇਟ ਨਾਲ ਚੱਲਣ ਵਾਲਾ ਗ੍ਰਨੇਡ ਜ਼ਬਤ

ਪੰਜਾਬ ਵਿੱਚ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ; ਰਾਕੇਟ ਨਾਲ ਚੱਲਣ ਵਾਲਾ ਗ੍ਰਨੇਡ ਜ਼ਬਤ

ਬੰਦੀ ਛੋੜ ਦਿਵਸ 'ਤੇ ਸ਼ਰਧਾਲੂਆਂ ਦੀ ਭੀੜ

ਬੰਦੀ ਛੋੜ ਦਿਵਸ 'ਤੇ ਸ਼ਰਧਾਲੂਆਂ ਦੀ ਭੀੜ

ਅੰਮ੍ਰਿਤਸਰ ਵਿੱਚ ਹੜ੍ਹਾਂ ਦੇ ਪਾਣੀ ਨੂੰ ਖੇਤਾਂ ਵਿੱਚੋਂ ਕੱਢਣ ਲਈ ਡੀ-ਵਾਟਰਿੰਗ ਸਹੂਲਤ ਸ਼ੁਰੂ

ਅੰਮ੍ਰਿਤਸਰ ਵਿੱਚ ਹੜ੍ਹਾਂ ਦੇ ਪਾਣੀ ਨੂੰ ਖੇਤਾਂ ਵਿੱਚੋਂ ਕੱਢਣ ਲਈ ਡੀ-ਵਾਟਰਿੰਗ ਸਹੂਲਤ ਸ਼ੁਰੂ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ ਕਰਵਾਈ ਗਈ ਐਲੂਮਨੀ ਮੀਟ 2025

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ ਕਰਵਾਈ ਗਈ ਐਲੂਮਨੀ ਮੀਟ 2025

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ

ਅੰਮ੍ਰਿਤਸਰ-ਸਹਰਸਾ ਗਰੀਬ ਰਥ ਐਕਸਪ੍ਰੈਸ ਕੋਚ ਵਿੱਚ ਅੱਗ ਲੱਗ ਗਈ, ਕੋਈ ਜਾਨੀ ਨੁਕਸਾਨ ਨਹੀਂ ਹੋਇਆ

ਅੰਮ੍ਰਿਤਸਰ-ਸਹਰਸਾ ਗਰੀਬ ਰਥ ਐਕਸਪ੍ਰੈਸ ਕੋਚ ਵਿੱਚ ਅੱਗ ਲੱਗ ਗਈ, ਕੋਈ ਜਾਨੀ ਨੁਕਸਾਨ ਨਹੀਂ ਹੋਇਆ

ਪੰਜਾਬ ਸਰਕਾਰ 25 ਅਕਤੂਬਰ ਨੂੰ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਸ਼ੁਰੂ ਕਰੇਗੀ

ਪੰਜਾਬ ਸਰਕਾਰ 25 ਅਕਤੂਬਰ ਨੂੰ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਸ਼ੁਰੂ ਕਰੇਗੀ

ਪੰਜਾਬ ਪੁਲਿਸ ਦੇ ਡੀਆਈਜੀ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸੀਬੀਆਈ ਨੇ ਰੰਗੇ ਹੱਥੀਂ ਕਾਬੂ ਕੀਤਾ

ਪੰਜਾਬ ਪੁਲਿਸ ਦੇ ਡੀਆਈਜੀ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸੀਬੀਆਈ ਨੇ ਰੰਗੇ ਹੱਥੀਂ ਕਾਬੂ ਕੀਤਾ