Thursday, May 08, 2025  

ਪੰਜਾਬ

ਪੰਜਾਬ ਦੇ ਲੋਕਾਂ ਅਤੇ ਪੰਜਾਬ ਦੀਆਂ ਫਸਲਾਂ ਨੂੰ ਪਿਆਸਾ ਮਾਰ ਕੇ ਹਰਿਆਣਾ ਨੂੰ ਪਾਣੀ ਨਹੀਂ ਦਿੱਤਾ ਜਾ ਸਕਦਾ - ਕੈਬਨਿਟ ਮੰਤਰੀ ਅਮਨ ਅਰੋੜਾ

May 08, 2025
ਸ੍ਰੀ ਫ਼ਤਹਿਗੜ੍ਹ ਸਾਹਿਬ/8 ਮਈ:
(ਰਵਿੰਦਰ ਸਿੰਘ ਢੀਂਡਸਾ)
 
ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਮੰਡੀ ਗੋਬਿੰਦਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਸ਼੍ਰੀ ਅਰੋੜਾ, ਅੱਜ ਮੰਡੀ ਗੋਬਿੰਦਗੜ੍ਹ ਦੇ ਗੋਲਡਨ ਹਾਈਟ ਹੋਟਲ ਵਿਖੇ ਉਘੇ ਸਮਾਜ ਸੇਵੀ ਸੰਚਿਤ ਸਿੰਗਲਾ ਅਤੇ 100 ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਪਹੁੰਚੇ ਹੋਏ ਸਨ। ਇਸ ਮੌਕੇ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ ਤੇ ਹੋਰਨਾਂ ਸ਼ਖਸ਼ੀਅਤਾਂ ਨੇ ਉਹਨਾਂ ਦਾ ਸਵਾਗਤ ਕੀਤਾ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਪਹਿਲਾਂ ਹੀ ਇਹ ਸਪਸ਼ਟ ਕਰ ਚੁੱਕੇ ਹਨ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਮਾਨਵਤਾ ਦੇ ਆਧਾਰ ਤੇ ਪੀਣ ਲਈ ਲੋੜੀਂਦਾ ਪਾਣੀ ਦਿੱਤਾ ਜਾ ਰਿਹਾ ਹੈ ਫਿਰ ਹਰਿਆਣਾ ਨੂੰ ਹੋਰ ਪਾਣੀ ਕਿਸ ਲਈ ਚਾਹੀਦਾ ਹੈ। ਭਾਰਤ-ਪਾਕਿ ਵਿਚਾਲੇ ਬਣੀ ਸੰਭਾਵੀ ਜੰਗ ਦੀ ਸਥਿਤੀ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਦਾ ਰੁਖ ਬਹੁਤ ਸਪਸ਼ਟ ਹੈ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦੀ ਆਨ, ਬਾਨ ਤੇ ਸ਼ਾਨ ਨੂੰ ਕੋਈ ਖਤਰਾ ਹੋਵੇਗਾ ਤਾਂ ਤਿੰਨ ਕਰੋੜ ਪੰਜਾਬੀ ਤੇ ਪੰਜਾਬ ਸਰਕਾਰ, ਹਿੱਕ ਡਾਹ ਕੇ ਇਸ ਦਾ ਮੁਕਾਬਲਾ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੇ ਪਹਿਲਾਂ ਵੀ ਦੇਸ਼ ਦੀ ਸੁਰੱਖਿਆ ਲਈ ਹਮੇਸ਼ਾਂ ਮੋਹਰੀ ਹੋ ਕੇ ਲੜਾਈਆਂ ਲੜੀਆਂ ਹਨ ਅਤੇ ਹੁਣ ਵੀ ਜੇਕਰ ਲੋੜ ਪਈ ਤਾਂ ਪੰਜਾਬ ਦੇ ਲੋਕ ਪਿੱਛੇ ਨਹੀਂ ਹਟਣਗੇ।ਕੈਬਨਿਟ ਮੰਤਰੀ ਨੇ ਪੱਤਰਕਾਰਾਂ ਵੱਲੋਂ ਉਦਯੋਗਿਕ ਵਿਕਾਸ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਉਦਯੋਗਿਕ ਵਿਕਾਸ ਸੂਬੇ ਦੀ ਜਿੰਦ ਜਾਨ ਹੈ ਤੇ ਰਾਜ ਸਰਕਾਰ ਪਹਿਲਾਂ ਹੀ ਸਪਸ਼ਟ ਕਰ ਚੁੱਕੀ ਹੈ ਕਿ ਉਦਯੋਗਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਦਯੋਗਿਕ ਵਿਕਾਸ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਨੇ ਇਸ ਸਾਲ ਦੇ ਬਜਟ ਵਿੱਚ ਉਦਯੋਗਾਂ ਲਈ 3400 ਕਰੋੜ ਰੁਪਏ ਦਾ ਪ੍ਰੋਤਸਾਹਨ ਦੇਣ ਦਾ ਪ੍ਰਬੰਧ ਕੀਤਾ ਹੈ ਅਤੇ ਹੁਣ ਉਦਯੋਗਾਂ ਨੂੰ 250 ਕਰੋੜ ਰੁਪਏ ਦੀ ਹੋਰ ਸਹਾਇਤਾ ਦਿੱਤੀ ਜਾਵੇਗੀ। ਵਿਧਾਇਕ ਗੈਰੀ ਬੜਿੰਗ ਦੇ ਯਤਨਾਂ ਸਦਕਾ ਸਮਾਜ ਸੇਵੀ ਸੰਚਿਤ ਸਿੰਗਲਾ ਸਮੇਤ 100 ਪਰਿਵਾਰਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਤੇ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਦੇ ਵੱਡੀ ਗਿਣਤੀ ਲੋਕ ਪਾਰਟੀ ਦੀਆਂ ਨੀਤੀਆਂ ਤੋਂ ਖੁਸ ਹੋ ਕੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਸੰਚਿਤ ਸਿੰਗਲਾ ਜਮੀਨ ਨਾਲ ਜੁੜੇ ਆਗੂ ਹਨ ਜਿਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਹੋਰ ਮਜਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾਂ ਹੀ ਮਿਹਨਤੀ ਤੇ ਇਮਾਨਦਾਰ ਲੋਕਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਹੈ। ਇਸ ਮੌਕੇ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਸੰਚਿਤ ਸਿੰਗਲਾ ਇੱਕ ਮਿਹਨਤੀ ਤੇ ਇਮਾਨਦਾਰ ਸਮਾਜ ਸੇਵੀ ਹਨ ਜੋ ਕਿ ਲੋੜਵੰਦਾਂ ਦੀ ਸੇਵਾ ਲਈ ਹਮੇਸ਼ਾਂ ਤਤਪਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਜਿਥੇ ਪਾਰਟੀ ਨੂੰ ਜ਼ਮੀਨੀ ਪੱਧਰ ਤੇ ਮਜਬੂਤੀ ਮਿਲੇਗੀ ਉਥੇ ਹੀ ਪਾਰਟੀ ਤੇ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿੱਚ ਵੀ ਸੌਖ ਹੋਵੇਗੀ। ਇਸ ਮੌਕੇ ਪ੍ਰਧਾਨ ਨਗਰ ਕੌਂਸਲ ਹਰਪ੍ਰੀਤ ਸਿੰਘ ਪ੍ਰਿੰਸ, ਮਾਰਕਿਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਮਾਰਕਿਟ ਕਮੇਟੀ ਅਮਲੋਹ ਦੇ ਚੇਅਰਪਰਸਨ ਸੁਖਵਿੰਦਰ ਕੌਰ ਗਹਿਲੋਤ, ਮਾਰਕੀਟ ਕਮੇਟੀ ਮੰਡੀ ਗੋਬਿੰਦਗੜ੍ਹ ਦੇ ਚੇਅਰਮੈਨ ਜਗਦੀਪ ਸਿੰਘ ਚੱਠਾ, ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਸਿਕੰਦਰ ਸਿੰਘ ਗੋਗੀ, ਓਂਕਾਰ ਸਿੰਘ ਚੌਹਾਨ, ਸ਼ਿੰਗਾਰਾ ਸਿੰਘ ਸਲਾਣਾ, ਟਕਸਾਲੀ ਆਗੂ ਗੁਲਸ਼ਨ ਛਾਬੜਾ, ਅਤੁੱਲ ਲੁਟਾਵਾ, ਮੋਹਿਤ ਮਿੱਤਲ, ਦੀਪਕ ਖੁੱਲਰ,ਰਾਜੀਵ ਗਰਗ, ਪੰਕਜ ਕੁਮਾਰ, ਦਿਵਿਆਂਸ਼ੂ ਗਰਗ, ਦੀਪਕ ਧਾਰੀਵਾਲ ਤੇ ਸੁਮਿਤ ਗਰਗ ਸਮੇਤ ਵੱਡੀ ਗਿਣਤੀ ਵਿੱਚ ਹੋਰ ਵਰਕਰ, ਆਗੂ ਅਤੇ ਪਤਵੰਤੇ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ 10 ਕਿਲੋ ਹੈਰੋਇਨ ਜ਼ਬਤ ਕੀਤੀ, ਵਿਦੇਸ਼ਾਂ ਵਿੱਚ ਤਸਕਰੀ ਕਰਨ ਵਾਲੇ ਦੋ ਹੈਂਡਲਰਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ 10 ਕਿਲੋ ਹੈਰੋਇਨ ਜ਼ਬਤ ਕੀਤੀ, ਵਿਦੇਸ਼ਾਂ ਵਿੱਚ ਤਸਕਰੀ ਕਰਨ ਵਾਲੇ ਦੋ ਹੈਂਡਲਰਾਂ ਨੂੰ ਗ੍ਰਿਫ਼ਤਾਰ ਕੀਤਾ

ਬੀ.ਬੀ.ਐਮ.ਬੀ. ਵੱਲੋਂ ਪਾਣੀਆਂ ਦੀ ਚੋਰੀ ਕਰਨ ਦੇ ਮਸਲੇ ਉੱਤੇ ਕੇਂਦਰ ਸਰਕਾਰ 'ਤੇ ਵਰ੍ਹੇ ਮੁੱਖ ਮੰਤਰੀ

ਬੀ.ਬੀ.ਐਮ.ਬੀ. ਵੱਲੋਂ ਪਾਣੀਆਂ ਦੀ ਚੋਰੀ ਕਰਨ ਦੇ ਮਸਲੇ ਉੱਤੇ ਕੇਂਦਰ ਸਰਕਾਰ 'ਤੇ ਵਰ੍ਹੇ ਮੁੱਖ ਮੰਤਰੀ

ਬੇਨਿਯਮੀਆਂ ਅਤੇ ਲਾਪਰਵਾਹੀ ਲਈ ਪੀਐਸਪੀਸੀਐਲ ਦੇ ਤਿੰਨ ਕਰਮਚਾਰੀ ਮੁਅੱਤਲ: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ

ਬੇਨਿਯਮੀਆਂ ਅਤੇ ਲਾਪਰਵਾਹੀ ਲਈ ਪੀਐਸਪੀਸੀਐਲ ਦੇ ਤਿੰਨ ਕਰਮਚਾਰੀ ਮੁਅੱਤਲ: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ "ਰਿਜ਼ਿਊਮ ਤੋਂ ਭਰਤੀ ਤੱਕ: ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ 

ਦੇਸ਼ ਭਗਤ ਯੂਨੀਵਰਸਿਟੀ  ਨੇ ‘ਜੈ ਹਿੰਦ - ਰਾਸ਼ਟਰ ਪਹਿਲਾਂ’ ਪ੍ਰੋਗਰਾਮ ਰਾਹੀਂ ਆਪ੍ਰੇਸ਼ਨ ਸੰਧੂਰ ਦੀ ਸ਼ਾਨਦਾਰ ਸਫਲਤਾ ਦਾ ਮਨਾਇਆ ਜਸ਼ਨ

ਦੇਸ਼ ਭਗਤ ਯੂਨੀਵਰਸਿਟੀ  ਨੇ ‘ਜੈ ਹਿੰਦ - ਰਾਸ਼ਟਰ ਪਹਿਲਾਂ’ ਪ੍ਰੋਗਰਾਮ ਰਾਹੀਂ ਆਪ੍ਰੇਸ਼ਨ ਸੰਧੂਰ ਦੀ ਸ਼ਾਨਦਾਰ ਸਫਲਤਾ ਦਾ ਮਨਾਇਆ ਜਸ਼ਨ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀ ਗੁਨਜੋਤ ਸਿੰਘ ਦੀ ਫ਼ੌਜ ਵਿੱਚ ਲੈਫਟੀਨੈਂਟ ਵਜੋਂ ਚੋਣ 

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀ ਗੁਨਜੋਤ ਸਿੰਘ ਦੀ ਫ਼ੌਜ ਵਿੱਚ ਲੈਫਟੀਨੈਂਟ ਵਜੋਂ ਚੋਣ 

ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਵੱਲੋਂ ਜ਼ਿਲੇ ਦੀਆਂ ਸਿਹਤ ਸੇਵਾਵਾਂ ਅਲਰਟ ਮੋਡ ਤੇ ਰੱਖਣ ਦੀ ਹਦਾਇਤ

ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਵੱਲੋਂ ਜ਼ਿਲੇ ਦੀਆਂ ਸਿਹਤ ਸੇਵਾਵਾਂ ਅਲਰਟ ਮੋਡ ਤੇ ਰੱਖਣ ਦੀ ਹਦਾਇਤ

ਸਾਬਕਾ ਵਿਧਾਇਕ ਕਿਰਪਾਲ ਸਿੰਘ ਲਿਬੜਾ ਦੀ ਯਾਦ ਵਿੱਚ ਲਗਾਇਆ ਗਿਆ ਖੂਨਦਾਨ ਅਤੇ ਅੱਖਾਂ ਦਾ ਚੈੱਕਅਪ ਕੈਂਪ 

ਸਾਬਕਾ ਵਿਧਾਇਕ ਕਿਰਪਾਲ ਸਿੰਘ ਲਿਬੜਾ ਦੀ ਯਾਦ ਵਿੱਚ ਲਗਾਇਆ ਗਿਆ ਖੂਨਦਾਨ ਅਤੇ ਅੱਖਾਂ ਦਾ ਚੈੱਕਅਪ ਕੈਂਪ 

10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਜ਼ਿਲ੍ਹਾ ਵਾਸੀ- ਜ਼ਿਲ੍ਹਾ ਤੇ ਸੈਸ਼ਨ ਜੱਜ

10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਜ਼ਿਲ੍ਹਾ ਵਾਸੀ- ਜ਼ਿਲ੍ਹਾ ਤੇ ਸੈਸ਼ਨ ਜੱਜ

ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ 120 ਯੋਗਸ਼ਾਲਾਵਾਂ ਰਾਹੀਂ ਲੋਕਾਂ ਨੂੰ ਦਿੱਤੀ ਜਾ ਰਹੀ ਨਿਰੋਗ ਜੀਵਨ ਜਿਉਣ ਦੀ ਸਿਖਲਾਈ-ਡਾ. ਸੋਨਾ ਥਿੰਦ

ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ 120 ਯੋਗਸ਼ਾਲਾਵਾਂ ਰਾਹੀਂ ਲੋਕਾਂ ਨੂੰ ਦਿੱਤੀ ਜਾ ਰਹੀ ਨਿਰੋਗ ਜੀਵਨ ਜਿਉਣ ਦੀ ਸਿਖਲਾਈ-ਡਾ. ਸੋਨਾ ਥਿੰਦ