Thursday, October 30, 2025  

ਪੰਜਾਬ

ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ "ਹਰ ਸ਼ੁਕਰਵਾਰ ਡੇਂਗੂ ਤੇ ਵਾਰ" ਮੁਹਿੰਮ ਤਹਿਤ ਕੂਲਰਾਂ ਵਿੱਚ ਲਾਰਵੇ ਦੀ ਕੀਤੀ ਚੈਕਿੰਗ

May 09, 2025

ਸ੍ਰੀ ਫਤਿਹਗੜ੍ਹ ਸਾਹਿਬ/9 ਮਈ
(ਰਵਿੰਦਰ ਸਿੰਘ ਢੀਂਡਸਾ) 
 
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਵੱਲੋਂ ਜਿਲੇ ਅੰਦਰ ਸ਼ੁਰੂ ਕੀਤੀ ਗਈ ਮੁਹਿੰਮ "ਹਰ ਸ਼ੁਕਰਵਾਰ ਡੇਂਗੂ ਤੇ ਵਾਰ" ਤਹਿਤ ਕੂਲਰਾਂ ਵਿੱਚ ਮੱਛਰ ਦੇ ਲਾਰਵੇ ਅਤੇ ਡੇਂਗੂ ਵਿਰੋਧੀ ਟੀਮਾਂ ਦੀ ਚੈਕਿੰਗ ਕੀਤੀ ਗਈ ।ਇਸ ਚੈਕਿੰਗ ਦੌਰਾਨ ਉਹਨਾਂ ਦੱਸਿਆ ਕਿ ਇਹ ਮੁਹਿੰਮ ਦਸੰਬਰ ਤੱਕ ਚਲਾਈ ਜਾਵੇਗੀ ਅਤੇ ਸਿਹਤ ਵਿਭਾਗ ਵੱਲੋਂ ਹਰ ਸ਼ੁਕਰਵਾਰ ਨੂੰ ਖੁਸ਼ਕ ਦਿਵਸ ਵਜੋਂ ਮਨਾਇਆ ਜਾਵੇਗਾ। ਉਹਨਾਂ ਦੱਸਿਆ ਕਿ ਅੱਜ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਨਰਸਿੰਗ ਵਿਦਿਆਰਥੀਆਂ ਵੱਲੋਂ ਘਰ ਘਰ ਜਾਕੇ ਮੱਛਰ ਦੇ ਲਾਰਵੇ ਦੀ ਭਾਲ ਕਰਕੇ ਉਸਨੂੰ ਮੌਕੇ ਤੇ ਨਸ਼ਟ ਕੀਤਾ ਗਿਆ ਅਤੇ ਨਗਰ ਪਾਲਿਕਾ ਦੇ ਸਹਿਯੋਗ ਨਾਲ ਮੱਛਰ ਦਾ ਲਾਰਵਾ ਮਿਲਣ ਵਾਲੇ ਘਰਾਂ ਦੇ ਮੌਕੇ ਤੇ ਚਲਾਣ ਵੀ ਕੀਤੇ ਗਏ । ਸਿਵਲ ਸਰਜਨ ਨੇ ਜਿਲਾ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਕੌਰ ਦੀ ਅਗਵਾਈ ਹੇਠ ਰਾਮਦਾਸ ਨਗਰ ਸਰਹਿੰਦ ਵਿਖੇ ਕੰਮ ਕਰ ਰਹੀਆਂ ਡੇਂਗੂ ਵਿਰੋਧੀ ਟੀਮਾਂ ਅਤੇ ਆਮ ਲੋਕਾਂ ਦੇ ਘਰਾਂ ਵਿੱਚ ਜਾ ਕੇ ਮੱਛਰ ਦੇ ਲਾਰਵੇ ਦੀ ਚੈਕਿੰਗ ਕਰਦਿਆਂ ਉਹਨਾਂ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕੀਤਾ ਅਤੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ ਅਤੇ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਮਨੁੱਖ ਨੂੰ ਦਿਨ ਵੇਲੇ ਕੱਟਦਾ ਹੈ। ਇਸ ਲਈ ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜਾ ਹੋਣ ਦਿੱਤਾ ਜਾਵੇ ਅਤੇ ਫਰਿੱਜ ਦੇ ਪਿੱਛੇ ਪਾਣੀ ਵਾਲੀ ਟਰੇ , ਕੂਲਰਾਂ, ਗਮਲਿਆਂ, ਘਰ ਦੀ ਛੱਤ ਤੇ ਪਏ ਪੁਰਾਣੇ ਸਮਾਨ ਵਿੱਚ ਖੜੇ ਪਾਣੀ ਨੂੰ ਖਾਲੀ ਕਰਕੇ ਸੁਕਾ ਲਿਆ ਜਾਵੇ। ਉਹਨਾਂ ਕਿਹਾ ਕਿ ਮੱਛਰ ਦੇ ਕੱਟ ਤੋਂ ਬਚਣ ਲਈ ਮੱਛਰ ਭੁਜਾਉ ਕਰੀਮਾ, ਮੱਛਰਦਾਨੀਆਂ, ਜਾਲੀ ਵਾਲੇ ਦਰਵਾਜ਼ੇ, ਵੱਧ ਤੋਂ ਵੱਧ ਸਰੀਰ ਢਕਣ ਵਾਲੇ ਕੱਪੜੇ ਆਦਿ ਦੀ ਵਰਤੋਂ ਕੀਤੀ ਜਾਵੇ। ਉਹਨਾਂ ਦੱਸਿਆ ਕਿ ਕਿਸੇ ਵੀ ਕਿਸਮ ਦਾ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ , ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਰਕਾਰ ਵੱਲੋਂ ਮੁਫਤ ਕੀਤਾ ਜਾਂਦਾ ਹੈ। ਲੋੜ ਪੈਣ ਤੇ ਇਸ ਦਾ ਵੱਧ ਤੋਂ ਵੱਧ ਫਾਇਦਾ ਉਠਾਇਆ ਜਾਵੇ। ਇਸ ਮੌਕੇ ਤੇ ਡਾ. ਪ੍ਰਭਜੋਤ ਕੌਰ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਸਹਾਇਕ ਮਲੇਰੀਆ ਅਫਸਰ ਸੋਮਨਾਥ, ਸਿਹਤ ਸੁਪਰਵਾਈਜ਼ਰ ਸੁਖਵਿੰਦਰ ਸਿੰਘ, ਸਿਹਤ ਕਰਮਚਾਰੀ ਜਗਰੂਪ ਸਿੰਘ ਤੋਂ ਇਲਾਵਾ ਨਰਸਿੰਗ ਵਿਦਿਆਰਥੀ ਵੀ ਹਾਜ਼ਰ ਸਨ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਵਿੱਚ ਖੇਤਰੀ ਟਰਾਂਸਪੋਰਟ ਅਧਿਕਾਰੀ ਆਨਲਾਈਨ ਹੋ ਗਏ ਹਨ

ਪੰਜਾਬ ਵਿੱਚ ਖੇਤਰੀ ਟਰਾਂਸਪੋਰਟ ਅਧਿਕਾਰੀ ਆਨਲਾਈਨ ਹੋ ਗਏ ਹਨ

ਸਿਹਤ ਕੇਂਦਰਾਂ ਤੇ ਤਾਇਨਾਤ ਸਟਾਫ ਨੂੰ ਡਾਇਗਨੋਸਟਿਕ ਕਿੱਟਾਂ ਸਬੰਧੀ ਦਿੱਤੀ ਸਿਖਲਾਈ

ਸਿਹਤ ਕੇਂਦਰਾਂ ਤੇ ਤਾਇਨਾਤ ਸਟਾਫ ਨੂੰ ਡਾਇਗਨੋਸਟਿਕ ਕਿੱਟਾਂ ਸਬੰਧੀ ਦਿੱਤੀ ਸਿਖਲਾਈ

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੀ.ਐਸਸੀ. (ਆਨਰਜ਼) ਖੇਤੀਬਾੜੀ ਪ੍ਰੋਗਰਾਮ ਦੀ ਸ਼ੁਰੂਆਤ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੀ.ਐਸਸੀ. (ਆਨਰਜ਼) ਖੇਤੀਬਾੜੀ ਪ੍ਰੋਗਰਾਮ ਦੀ ਸ਼ੁਰੂਆਤ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

देश भगत यूनिवर्सिटी ने मनाया 13वां स्थापना दिवस

देश भगत यूनिवर्सिटी ने मनाया 13वां स्थापना दिवस

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ