Thursday, October 30, 2025  

ਪੰਜਾਬ

ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦਾ ਭੰਡਾਰ ਤੇ ਜਮ੍ਹਾਂਖੋਰੀ ਕਰਨ 'ਤੇ ਪਾਬੰਦੀ ਲਗਾਈ

May 09, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/ 9 ਮਈ:
(ਰਵਿੰਦਰ ਸਿੰਘ ਢੀਂਡਸਾ)
 
ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਰੂਰੀ ਵਸਤੂਆਂ ਦੀ ਸੁਚਾਰੂ ਤੇ ਸਰਲ ਉਪਲਬਧਤਾ ਨੂੰ ਕਾਇਮ ਰੱਖਣ ਲਈ ਜ਼ਰੂਰੀ ਵਸਤੂਆਂ ਦੇ ਭੰਡਾਰਨ ਤੇ ਜਮ੍ਹਾਂਖੋਰੀ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਰੂਰੀ ਵਸਤੂਆਂ ਐਕਟ, 1955 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਐਕਟ, 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਅਨਾਜ ਸਮੇਤ ਖਾਣ-ਪੀਣ ਦੀਆਂ ਹੋਰ ਵਸਤੂਆਂ, ਚਾਰਾ , ਦੁੱਧ ਤੇ ਡੇਅਰੀ ਉਤਪਾਦਾਂ, ਪੈਟਰੋਲ, ਡੀਜ਼ਲ ਅਤੇ ਹੋਰ ਰੋਜ਼ਾਨਾ ਲੋੜਾਂ ਉਤੇ ਅਧਾਰਿਤ ਜ਼ਰੂਰੀ ਵਸਤੂਆਂ ਦੇ ਬੇਲੋੜੇ ਭੰਡਾਰਨ ਨੂੰ ਰੋਕਣ ਲਈ ਇਹ ਆਦੇਸ਼ ਜਾਰੀ ਕੀਤੇ ਹਨ।ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਿਸੇ ਵੀ ਵਿਅਕਤੀ, ਵਪਾਰੀ ਜਾਂ ਸੰਸਥਾ ਨੂੰ ਜ਼ਰੂਰੀ ਵਸਤੂਆਂ ਦਾ ਭੰਡਾਰਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਨਾਗਰਿਕਾਂ ਵੱਲੋ ਜਮ੍ਹਾਂਖੋਰੀ, ਕਾਲਾਬਾਜ਼ਾਰੀ, ਜਾਂ ਕੀਮਤਾਂ ਵਿੱਚ ਹੇਰਾਫੇਰੀ ਦੇ ਕਿਸੇ ਵੀ ਮਾਮਲੇ ਦੀ ਸ਼ਿਕਾਇਤ ਸਬੰਧਤ ਅਧਿਕਾਰੀਆਂ ਕੋਲ ਕੀਤੀ ਜਾ ਸਕਦੀ ਹੈ।ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਅਜਿਹੀ ਕਾਲਾਬਾਜ਼ਾਰੀ ਨੂੰ ਸਖ਼ਤੀ ਨਾਲ ਰੋਕਣ ਲਈ ਕੰਟਰੋਲ ਰੂਮ ਤੇ ਹੈਲਪ ਲਾਈਨ ਨੰਬਰ ਵੀ ਜਾਰੀ ਕੀਤੇ ਹਨ ਜਿਨ੍ਹਾਂ ਉਤੇ ਕੋਈ ਵੀ ਵਿਅਕਤੀ ਤੱਥ ਅਧਾਰਿਤ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਹੁਕਮਾਂ ਅਨੁਸਾਰ ਜ਼ਰੂਰੀ ਵਸਤੂਆਂ, ਪੈਟਰੋਲ, ਡੀਜ਼ਲ ਆਦਿ ਲਈ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਦਾ ਸੰਪਰਕ ਨੰਬਰ 01763-502996,
ਪਸ਼ੂ ਪਾਲਣ ਸੇਵਾਵਾਂ ਲਈ ਪਸ਼ੂ ਪਾਲਣ ਵਿਭਾਗ ਦੇ ਡਾ. ਰਵਿੰਦਰ ਸਿੰਘ ਦਾ ਸੰਪਰਕ ਨੰਬਰ 9815728047, ਮੰਡੀ ਨਾਲ ਸਬੰਧਤ ਸਬਜ਼ੀਆਂ ਆਦਿ ਲਈ ਮੰਡੀ ਬੋਰਡ ਦਾ ਸੰਪਰਕ ਨੰਬਰ 98885-51439, ਪਸ਼ੂਆਂ ਦੇ ਚਾਰੇ ਲਈ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਵਿਪਨ ਸਿੰਗਲਾ ਦਾ ਸੰਪਰਕ ਨੰਬਰ 98154-31799 ਤੇ ਤਕਨੀਕੀ ਅਫਸਰ ਬਲਜਿੰਦਰ ਸਿੰਘ ਦਾ ਨੰਬਰ 88724-10555 ਅਤੇ ਮਿਲਕਫੈੱਡ ਦੇ ਜੀ.ਐਮ, ਏ.ਕੇ ਮਿਸ਼ਰਾ ਦਾ ਸੰਪਰਕ ਨੰਬਰ 94174-67503 ਉਪਲਬਧ ਕਰਵਾਏ ਗਏ ਹਨ।ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ, ਵਪਾਰੀ ਜਾਂ ਸੰਸਥਾ ਇਹਨਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।ਉਹਨਾਂ ਨੇ ਨਾਗਰਿਕਾਂ ਤੋਂ ਵੀ ਸਹਿਯੋਗ ਦੀ ਮੰਗ ਕੀਤੀ ਹੈ ਤਾਂ ਜੋ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਜਰੂਰੀ ਵਸਤਾਂ ਦੀ ਸਪਲਾਈ ਅਤੇ ਵੰਡ ਪ੍ਰਣਾਲੀ ਪਾਰਦਰਸ਼ਤਾ ਨਾਲ ਨਿਰਵਿਘਨ ਜਾਰੀ ਰੱਖੀ ਜਾ ਸਕੇ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਵਿੱਚ ਖੇਤਰੀ ਟਰਾਂਸਪੋਰਟ ਅਧਿਕਾਰੀ ਆਨਲਾਈਨ ਹੋ ਗਏ ਹਨ

ਪੰਜਾਬ ਵਿੱਚ ਖੇਤਰੀ ਟਰਾਂਸਪੋਰਟ ਅਧਿਕਾਰੀ ਆਨਲਾਈਨ ਹੋ ਗਏ ਹਨ

ਸਿਹਤ ਕੇਂਦਰਾਂ ਤੇ ਤਾਇਨਾਤ ਸਟਾਫ ਨੂੰ ਡਾਇਗਨੋਸਟਿਕ ਕਿੱਟਾਂ ਸਬੰਧੀ ਦਿੱਤੀ ਸਿਖਲਾਈ

ਸਿਹਤ ਕੇਂਦਰਾਂ ਤੇ ਤਾਇਨਾਤ ਸਟਾਫ ਨੂੰ ਡਾਇਗਨੋਸਟਿਕ ਕਿੱਟਾਂ ਸਬੰਧੀ ਦਿੱਤੀ ਸਿਖਲਾਈ

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੀ.ਐਸਸੀ. (ਆਨਰਜ਼) ਖੇਤੀਬਾੜੀ ਪ੍ਰੋਗਰਾਮ ਦੀ ਸ਼ੁਰੂਆਤ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੀ.ਐਸਸੀ. (ਆਨਰਜ਼) ਖੇਤੀਬਾੜੀ ਪ੍ਰੋਗਰਾਮ ਦੀ ਸ਼ੁਰੂਆਤ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

देश भगत यूनिवर्सिटी ने मनाया 13वां स्थापना दिवस

देश भगत यूनिवर्सिटी ने मनाया 13वां स्थापना दिवस

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ