Thursday, October 30, 2025  

ਪੰਜਾਬ

ਭਾਜਪਾ ਵੱਲੋਂ ਪਾਰਟੀ ਦੀ ਮਜਬੂਤੀ ਲਈ ਮੰਡਲ ਪ੍ਰਧਾਨਾਂ ਦੀ ਕੀਤੀ ਗਈ ਨਿਯੁਕਤੀ 

May 09, 2025

ਸ੍ਰੀ ਫਤਿਹਗੜ੍ਹ ਸਾਹਿਬ/9 ਮਈ:
(ਰਵਿੰਦਰ ਸਿੰਘ ਢੀਂਡਸਾ)
 
ਫਤਿਹਗੜ੍ਹ ਸਾਹਿਬ ਜ਼ਿਲ੍ਹਾ ਪ੍ਰਧਾਨ ਦੇ ਦਫਤਰ ਭੱਟੀ ਫਾਰਮ ਸਰਹਿੰਦ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਮੰਡਲ ਪ੍ਰਧਾਨਾਂ ਦੀ ਚੋਣ ਰਿਟਰਨਿੰਗ ਅਫਸਰ ਸਾਬਕਾ ਮੰਤਰੀ ਤ੍ਰਿਕਸ਼ਨ ਸੂਦ, ਸਹਾਇਕ ਰਿਟਰਨਿੰਗ ਅਫਸਰ ਪ੍ਰਦੀਪ ਗਰਗ ਦੀ ਦੇਖ ਰੇਖ ਹੇਠ ਕਰਵਾਈ ਗਈ। ਜਿਸ ਵਿੱਚ ਸਰਹਿੰਦ ਤੋਂ ਦਵਿੰਦਰ ਕੁਮਾਰ ਭੱਟ, ਸਰਹਿੰਦ ਬਾੜਾ ਮੰਡਲ ਤੋਂ ਦਵਿੰਦਰ ਸਿੰਘ ਬੈਦਵਾਣ, ਬਡਾਲੀ ਆਲਾ ਸਿੰਘ ਤੋਂ ਜਸਵਿੰਦਰ ਸਿੰਘ ਬਰਾਸ, ਮੂਲੇਪੁਰ ਤੋਂ ਪੰਡਿਤ ਸੁਭਾਸ਼ ਕੁਮਾਰ, ਚਰਨਾਥਲ ਕਲਾਂ ਤੋਂ ਬੀਬੀ ਪਰਮਜੀਤ ਕੌਰ, ਮੰਡੀ ਗੋਬਿੰਦਗੜ੍ਹ ਸਾਊਥ ਤੋਂ ਰਜੀਵ ਵਰਮਾ, ਬਸੀ ਪਠਾਣਾ ਤੋਂ ਓਮ ਪ੍ਰਕਾਸ਼ ਗੌਤਮ ਅਤੇ ਚੁੰਨੀ ਕਲਾਂ ਤੋਂ ਮੋਹਨ ਸਿੰਘ ਨੂੰ ਮੰਡਲ ਪ੍ਰਧਾਨ ਚੁਣਿਆ ਗਿਆ। ਜਿਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।ਸਹਾਇਕ ਰਿਟਰਨਿੰਗ ਅਫਸਰ ਪ੍ਰਦੀਪ ਗਰਗ ਨੇ ਦੱਸਿਆ ਕਿ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਲਈ 13 ਮੰਡਲ ਪ੍ਰਧਾਨਾਂ ਵਿੱਚੋਂ 8 ਮੰਡਲ ਪ੍ਰਧਾਨਾਂ ਦੀ ਅੱਜ ਚੋਣ ਕੀਤੀ ਗਈ ਹੈ ਜਿਨਾਂ ਵੱਲੋਂ ਪੂਰੀ ਤਨਦੇਹੀ ਨਾਲ ਪਾਰਟੀ ਲਈ ਸੇਵਾ ਨਿਭਾਈ ਜਾਵੇਗੀ।ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਅਤੇ ਸੀਨੀਅਰ ਭਾਜਪਾ ਆਗੂ ਕੰਵਰਬੀਰ ਸਿੰਘ ਟੌਹੜਾ ਨੇ ਦੱਸਿਆ ਕਿ ਜੋ ਨਿਯੁਕਤੀਆਂ ਅੱਜ ਕੀਤੀਆਂ ਗਈਆਂ ਹਨ ਉਸ ਨਾਲ ਭਾਰਤੀ ਜਨਤਾ ਪਾਰਟੀ ਨੂੰ ਵੱਡੇ ਪੱਧਰ ਤੇ ਬਲ ਮਿਲੇਗਾ। ਉਹਨਾਂ ਦੱਸਿਆ ਕਿ ਇਹਨਾਂ ਮੰਡਲ ਪ੍ਰਧਾਨਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਅਤੇ ਹੋਰ ਭਾਰਤੀ ਜਨਤਾ ਪਾਰਟੀ ਦੀ ਲੀਡਰਸ਼ਿਪ ਦੀ ਚੋਣ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਮਾਰੇ ਨਿਰਦੋਸ਼ ਲੋਕਾਂ ਦਾ ਬਦਲਾ ਆਪਰੇਸ਼ਨ ਸੰਦੂਰ ਰਾਹੀਂ ਲਿਆ ਗਿਆ ਹੈ ਜੋ ਕਿ ਬਹੁਤ ਸ਼ਲਾਘਾਯੋਗ ਹੈ ਤੇ ਪੂਰਾ ਦੇਸ਼ ਇੱਕ ਮੁੱਠ ਹੋ ਕੇ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਚਟਾਨ ਵਾਂਗ ਖੜਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਦੀਪ ਸਹੋਤਾ,ਗੁਰਬਖਸ਼ ਸਿੰਘ ਬਖਸ਼ੀ,ਰਸ਼ਪਿੰਦਰ ਸਿੰਘ ਢਿੱਲੋ,ਹਰੀਸ਼ ਅਗਰਵਾਲ, ਜਸਪਾਲ ਸਿੰਘ ਅਨੈਤਪੁਰਾ, ਸੰਜੀਵ ਕੁਮਾਰ ਦੀਪੂ, ਸ਼ਿੰਗਾਰਾ ਸਿੰਘ ਬਰਾਸ, ਬਲਵੀਰ ਸਿੰਘ ਬੀਰਾ, ਕਰਨੈਲ ਸਿੰਘ ਨਬੀਪੁਰ ,ਸੰਦੀਪ ਗਾਬਾ, ਰੋਹਿਤ ਸ਼ਰਮਾ ਰਿੱਕੀ, ਧਰਮਪਾਲ ਸਹੋਤਾ ਅਤੇ ਪਰਵਿੰਦਰ ਸਿੰਘ ਦਿਓਲ ਆਦਿ ਵੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਵਿੱਚ ਖੇਤਰੀ ਟਰਾਂਸਪੋਰਟ ਅਧਿਕਾਰੀ ਆਨਲਾਈਨ ਹੋ ਗਏ ਹਨ

ਪੰਜਾਬ ਵਿੱਚ ਖੇਤਰੀ ਟਰਾਂਸਪੋਰਟ ਅਧਿਕਾਰੀ ਆਨਲਾਈਨ ਹੋ ਗਏ ਹਨ

ਸਿਹਤ ਕੇਂਦਰਾਂ ਤੇ ਤਾਇਨਾਤ ਸਟਾਫ ਨੂੰ ਡਾਇਗਨੋਸਟਿਕ ਕਿੱਟਾਂ ਸਬੰਧੀ ਦਿੱਤੀ ਸਿਖਲਾਈ

ਸਿਹਤ ਕੇਂਦਰਾਂ ਤੇ ਤਾਇਨਾਤ ਸਟਾਫ ਨੂੰ ਡਾਇਗਨੋਸਟਿਕ ਕਿੱਟਾਂ ਸਬੰਧੀ ਦਿੱਤੀ ਸਿਖਲਾਈ

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੀ.ਐਸਸੀ. (ਆਨਰਜ਼) ਖੇਤੀਬਾੜੀ ਪ੍ਰੋਗਰਾਮ ਦੀ ਸ਼ੁਰੂਆਤ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੀ.ਐਸਸੀ. (ਆਨਰਜ਼) ਖੇਤੀਬਾੜੀ ਪ੍ਰੋਗਰਾਮ ਦੀ ਸ਼ੁਰੂਆਤ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

देश भगत यूनिवर्सिटी ने मनाया 13वां स्थापना दिवस

देश भगत यूनिवर्सिटी ने मनाया 13वां स्थापना दिवस

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ