Monday, August 18, 2025  

ਪੰਜਾਬ

ਫਤਹਿ ਮਾਰਚ ਵਿੱਚ ਬਾਬਾ ਬਲਬੀਰ ਸਿੰਘ ਸਮੇਤ ਗੁਰੂ ਦੀਆਂ ਲਾਡਲੀਆਂ ਫੌਜਾਂ ਨੇ ਵੱਧ ਚੜ੍ਹ ਕੇ ਹਾਜ਼ਰੀ ਭਰੀ

May 12, 2025
ਸ੍ਰੀ ਫਤਹਿਗੜ੍ਹ ਸਾਹਿਬ/12 ਮਈ:
(ਰਵਿੰਦਰ ਸਿੰਘ ਢੀਂਡਸਾ)
 
ਸਰਹੰਦ ਫਤਹਿ ਦਿਵਸ ਦੀ 315ਵੀਂ ਵਰ੍ਹੇ ਗੰਢ ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਵੱਲੋਂ ਗੁਰਦੁਆਰਾ ਸ੍ਰੀ ਫਤਹਿ-ਏ-ਜੰਗ ਸਾਹਿਬ ਚੱਪੜਚਿੱੜੀ ਤੋਂ ਵਿਸ਼ੇਸ਼ ਯਾਦਗਾਰੀ ਫਤਹਿ ਮਾਰਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੀਕ ਸਿੱਖੀ ਮਾਣ ਮਰਯਾਦਾ ਖਾਲਸਾਈ ਪਰੰਪਰਾਵਾਂ ਤੇ ਰਹੁਰੀਤਾਂ ਅਨੁਸਾਰ ਖਾਲਸਾਈ ਜੈਕਾਰਿਆਂ ਦੀ ਗੂੰਜ ਵਿੱਚ ਕੱਢਿਆ ਗਿਆ। ਨਿਹੰਗ ਸਿੰਘਾਂ ਨੇ ਮਾਹੌਲ ਵਿੱਚ ਇਕ ਨਵੀਂ ਤਾਜ਼ਗੀ ਭਰ ਦਿੱਤੀ। ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਦਸਮ ਪਿਤਾ ਵੱਲੋਂ ਥਾਪੜਾ ਦੇ ਕੇ ਤੌਰੇ ਬਾਬਾ ਬੰਦਾ ਸਿੰਘ ਬਹਾਦਰ ਤੇ ਖਾਲਸਾ ਫੌਜ ਨੇ ਡੱਟ ਕੇ ਜਬਰ ਜ਼ੁਲਮ ਵਿਰੁੱਧ ਲੜਾਈ ਲੜੀ ਅਤੇ ਜਾਲਮਾਂ ਦਾ ਨਾਸ਼ ਕੀਤਾ ਅਤੇ ਖਾਲਸਾ ਰਾਜ ਦੀ ਸਥਾਪਨਾ ਕੀਤੀ। ਉਨ੍ਹਾਂ ਸਰਹੰਦ ਨੂੰ ਫਤਹਿ ਕਰਨ ਦਾ ਸਮੁੱਚਾ ਇਤਿਹਾਸ ਵੀ ਸੰਗਤ ਨਾਲ ਸਾਂਝਾ ਕੀਤਾ। ਉਨ੍ਹਾਂ ਕਿਹਾ ਦਸਮ ਪਿਤਾ ਦੇ ਪ੍ਰੀਵਾਰ ਨੂੰ ਸ਼ਹੀਦ ਕਰਨ ਵਾਲਿਆਂ ਤੇ ਖਾਲਸਾ ਪੰਥ ਵਿਰੁੱਧ ਸਾਜਸਾਂ ਰੱਚਣ ਵਾਲਿਆਂ ਨੂੰ ਸੋਧਿਆ ਗਿਆ। ਸਰਹੰਦ ਫਤਹਿ ਦਾ ਖਾਲਸਾ ਫੌਜਾਂ ਦਾ ਸ਼ਾਨਾਮੱਤਾ ਇਤਿਹਾਸ ਹੈ ਜਿਸ ਤੋਂ ਹਰੇਕ ਸਿੱਖ ਨੂੰ ਜਾਣੂੰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਅੱਜ ਵੀ ਸਾਨੂੰ ਆਪਣੇ ਇਤਿਹਾਸ ਤੋਂ ਸਬਕ ਸਿੱਖਣ ਦੀ ਲੋੜ ਹੈ। ਇਸ ਮੌਕੇ ਗੁ: ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਗਿਆਨੀ ਹਰਪਾਲ ਸਿੰਘ ਹੈਡ ਗ੍ਰੰਥੀ, ਅਵਤਾਰ ਸਿੰਘ ਰੀਆ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾ, ਕਰਨੈਲ ਸਿੰਘ ਪੰਜੌੌਲੀ, ਚਰਨਜੀਤ ਸਿੰਘ ਕਾਲੇ ਵਾਲ, ਰਜਿੰਦਰ ਸਿੰਘ ਟੌਹੜਾ, ਗਿ. ਅਤਰ ਸਿੰਘ ਗ੍ਰੰਥੀ ਸ੍ਰੀ ਜੋਤੀ ਸਰੂਪ ਸਾਹਿਬ, ਪਰਮਿੰਦਰ ਸਿੰਘ, ਸਰਿੰਦਰ ਸਿੰਘ ਕਿਸ਼ਨਪੁਰਾ ਆਦਿ ਵੀ ਹਾਜ਼ਰ ਸਨ। ਸਟੇਜ ਦੀ ਸੇਵਾ ਗਿ. ਚਰਨਜੀਤ ਸਿੰਘ ਪ੍ਰਚਾਰਕ ਨੇ ਬਾਖੂਬੀ ਨਿਭਾਈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ